Tuesday, 23 June 2026

ਚੰਡੀਗੜ੍ਹ/ਬਿਊਰੋ ਨਿਊਜ਼  
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿਚ ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਭਾਜਪਾ ਆਗੂ ਅਤੇ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ 2027 ਵਿਚ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਕੋਈ ਚੋਣ ਸਮਝੌਤਾ ਨਹੀਂ ਕੀਤਾ ਜਾਵੇਗਾ। ਬਿੱਟੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣੇ ਦਮ ’ਤੇ ਹੀ ਚੋਣਾਂ ਲੜੇਗੀ। ਧਿਆਨ ਰਹੇ ਕਿ ਪਿਛਲੇ ਦਿਨਾਂ ਤੋਂ ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਸੀ ਕਿ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਹੋ ਸਕਦਾ ਹੈ। ਪਰ ਰਵਨੀਤ ਬਿੱਟੂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਜਪਾ ਪੰਜਾਬ ਵਿਚ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਦੱਸਣਾ ਬਣਦਾ ਹੈ ਕਿ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਲੰਮਾ ਸਮਾਂ ਚੋਣ ਗਠਜੋੜ ਰਿਹਾ ਹੈ, ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਨੇ ਭਾਜਪਾ ਦਾ ਸਾਥ ਛੱਡ ਦਿੱਤਾ ਸੀ।


ਐਸ.ਸੀ. ਕਮਿਸ਼ਨ ਨੇ ਵੜਿੰਗ ਦੀ ਗਿ੍ਰਫਤਾਰੀ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮਰਹੂਮ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਖਿਲਾਫ ਦਿੱਤੇ ਜਾਤੀਵਾਦੀ ਬਿਆਨ ਨੂੰ ਲੈ ਕੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜੀ ਨੇ ਵੜਿੰਗ ਦੀ ਗਿ੍ਰਫਤਾਰੀ ਦੇ ਨਿਰਦੇਸ਼ ਦਿੱਤੇ ਹਨ। ਚੇਅਰਮੈਨ ਨੇ ਕਪੂਰਥਲਾ ਦੇ ਡੀਐਸਪੀ ਨੂੰ ਚੰਡੀਗੜ੍ਹ ਤਲਬ ਕਰਕੇ ਪੁੱਛਿਆ ਕਿ ਹੁਣ ਤੱਕ ਰਾਜਾ ਵੜਿੰਗ ਦੀ ਗਿ੍ਰਫਤਾਰੀ ਕਿਉਂ ਨਹੀਂ ਹੋਈ। ਗੜੀ ਨੇ ਡੀਐਸਪੀ ਨੂੰ ਪੁੱਛਿਆ ਕਿ ਰਾਜਾ ਵੜਿੰਗ ਤਰਨਤਾਰਨ ਅਤੇ ਨਵਾਂਸ਼ਹਿਰ ਵਿਚ ਹੀ ਘੁੰਮ ਰਿਹਾ ਹੈ, ਪਰ ਤੁਹਾਨੂੰ ਕਿਉਂ ਨਹੀਂ ਮਿਲ ਰਿਹਾ।  ਇਸਦੇ ਚੱਲਦਿਆਂ ਡੀਐਸਪੀ ਨੇ ਕਿਹਾ ਕਿ ਵੜਿੰਗ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਹੋਵੇਗੀ, ਇਸ ਨੂੰ ਇਕ ਹਫਤੇ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ। ਇਸ ਤੋਂ ਬਾਅਦ ਚੇਅਰਮੈਨ ਗੜੀ ਨੇ 8 ਦਿਨਾਂ ਦੇ ਅੰਦਰ-ਅੰਦਰ ਰਾਜਾ ਵੜਿੰਗ ਦੀ ਗਿ੍ਰਫਤਾਰੀ ਦੇ ਨਿਰਦੇਸ਼ ਦਿੱਤੇ ਹਨ।


ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਵੀ ਇਸੇ ਦਿਨ ਆਉਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਇਸੇ ਦਿਨ ਹੀ ਤਰਨਤਾਰਨ ਜ਼ਿਮਨੀ ਚੋਣ ਦੀ ਨਤੀਜੇ ਵੀ ਆਉਣੇ ਹਨ। ਇਹ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਸ ਵਿਚ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਕਈ ਮਹੱਤਵਪੂਰਨ ਫੈਸਲਿਆਂ ’ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਇਸ ਕੈਬਨਿਟ ਮੀਟਿੰਗ ਵਿਚ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਣ ਵਾਲੇ ਵਿਧਾਨ ਸਭਾ ਦੇ ਇਜਲਾਸ ਨੂੰ ਵੀ ਮਨਜੂਰੀ ਦਿੱਤੀ ਜਾ ਸਕਦੀ ਹੈ।

ਰਿਸ਼ਵਤਖੋਰੀ ਦੇ ਮਾਮਲੇ ਵਿਚ ਘਿਰੇ ਭੁੱਲਰ ਨੇ ‘ਗੱਦੇ’ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ 

ਰਿਸ਼ਵਤਖੋਰੀ ਦੇ ਮਾਮਲੇ ਵਿਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ’ਚ ਬੰਦ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਜੇਲ੍ਹ ਵਿਚ ਨੀਂਦ ਨਹੀਂ ਆ ਰਹੀ। ਇਸਦੇ ਚੱਲਦਿਆਂ ਭੁੱਲਰ ਨੇ ਸੀਬੀਆਈ ਦੀ ਅਦਾਲਤ ਕੋਲੋਂ ‘ਗੱਦਾ’ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਭੁੱਲਰ ਨੇ ਸੀਬੀਆਈ ਅਦਾਲਤ ’ਚ ਆਪਣੇ ਵਕੀਲ ਰਾਹੀਂ ਅਰਜ਼ੀ ਦਾਇਰ ਕਰਕੇ ਦੱਸਿਆ ਕਿ ਉਸਦੀ ਪਿੱਠ ’ਚ ਦਰਦ ਹੈ। ਭੁੱਲਰ ਨੇ ਮਾਡਲ ਜੇਲ੍ਹ ਬੁੜੈਲ ’ਚ ਤਾਇਨਾਤ ਡਾਕਟਰ ਦੀ ਸਲਾਹ ਦੇ ਹਵਾਲੇ ਨਾਲ ਗੱਦੇ ਦੀ ਮੰਗ ਕੀਤੀ। ਇਸੇ ਦੌਰਾਨ ਸੀਬੀਆਈ ਅਦਾਲਤ ਦੀ ਮਾਨਯੋਗ ਵਿਸ਼ੇਸ਼ ਜੱਜ ਭਾਵਨਾ ਜੈਨ ਵੱਲੋਂ ਸੁਣਾਏ ਨਿਰਦੇਸ਼ਾਂ ਅਨੁਸਾਰ ਜੇਲ੍ਹ ਦੇ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਲ੍ਹ ਮੈਨੂਅਲ ਅਨੁਸਾਰ ਭੁੱਲਰ ਦੀ ਮੰਗ ’ਤੇ ਵਿਚਾਰ ਕੀਤਾ ਜਾਵੇ। ਇਹ ਵੀ ਕਿਹਾ ਕਿ ਜੇ ਨਿਯਮ ਇਸਦੀ ਇਜਾਜ਼ਤ ਦਿੰਦੇ ਹਨ ਤਾਂ ਮੁਲਜ਼ਮ ਨੂੰ ਲੋੜੀਂਦਾ ਗੱਦਾ ਮੁਹੱਈਆ ਕਰਾਇਆ ਜਾਵੇ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.