Tuesday, 23 June 2026

ਸੈਨੇਟ ਚੋਣਾਂ ਦੀ ਤਰੀਕ ਐਲਾਨਣ ਦੀ ਹੋ ਰਹੀ ਹੈ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਚੋਣਾਂ ਦੀ ਤਰੀਕ ਐਲਾਨ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਸੰਗਠਨਾਂ ਵਲੋਂ ਹੁਣ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਸੋਮਵਾਰ ਨੂੰ ਪੰਜਾਬ ਯੂਨੀਵਰਸਿਟੀ ਵਿਚ ਮਾਹੌਲ ਤਣਾਅਪੂਰਨ ਹੋ ਗਿਆ ਸੀ। ਇਸ ਦੇ ਚੱਲਦਿਆਂ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਦੇ ਮੈਂਬਰਾਂ ਦੀ ਬੈਠਕ ਵੀ ਹੋਈ ਹੈ, ਜਿਸ ਵਿਚ ਅੱਗੇ ਦੀ ਰਣਨੀਤੀ ਦਾ ਫੈਸਲਾ ਹੋਇਆ ਹੈ। ਧਿਆਨ ਰਹੇ ਕਿ ਯੂਨੀਵਰਸਿਟੀ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਵਿਦਿਆਰਥੀਆਂ ਵਲੋਂ ਲਗਾਏ ਮੋਰਚੇ ਵਿਚ ਵਿਦਿਆਰਥੀ ਸੰਗਠਨਾਂ ਤੋਂ ਇਲਾਵਾ ਕਿਸਾਨ ਯੂਨੀਅਨਾਂ, ਮੁਲਾਜ਼ਮ ਯੂਨੀਅਨਾਂ ਅਤੇ ਧਾਰਮਿਕ ਸੰਸਥਾਵਾਂ ਨਾਲ ਸਬੰਧਤ ਵਿਅਕਤੀ ਸ਼ਾਮਲ ਹੋਏ ਹਨ। ਲੰਘੇ ਕੱਲ੍ਹ ਤਾਂ ਵਿਦਿਆਰਥੀ ਅਤੇ ਹੋਰ ਬਹੁਤ ਸਾਰੇ ਵਿਅਕਤੀ ਯੂਨੀਵਰਸਿਟੀ ਦਾ ਗੇਟ ਤੋੜ ਕੇ ਅੰਦਰ ਚੱਲ ਰਹੇ ਧਰਨੇ ਵਿਚ ਸ਼ਾਮਲ ਹੋ ਗਏ ਸਨ। ਜਿਸ ਨੂੰ ਲੈ ਕੇ ਮਾਹੌਲ ਵੀ ਤਣਾਅਪੂਰਨ ਬਣਿਆ ਰਿਹਾ।  

ਪੰਜਾਬ ਯੂਨੀਵਰਸਿਟੀ ਦੇ ਕਾਲਜਾਂ ’ਚ ਠੇਕਾ ਅਧਾਰ ’ਤੇ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਦੇ ਨਿਰਦੇਸ਼ 

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਯੂਨੀਵਰਸਿਟੀ ਦੇ ਕਾਂਸਟੀਚਿਊਟ ਕਾਲਜਾਂ ਵਿਚ 12 ਸਾਲਾਂ ਤੋਂ ਸੇਵਾ ਨਿਭਾਅ ਰਹੇ ਠੇਕੇ ’ਤੇ ਰੱਖੇ ਗਏ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਦਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਸੂਬੇ ਅਤੇ ਇਸਦੀਆਂ ਸੰਸਥਾਵਾਂ ਨਾਗਰਿਕਾਂ ਦਾ ਸ਼ੋਸ਼ਣ ਨਹੀਂ ਕਰ ਸਕਦੀਆਂ ਅਤੇ ਨਾ ਹੀ ਵੱਡੇ ਪੱਧਰ ’ਤੇ ਬੇਰੁਜ਼ਗਾਰੀ ਦਾ ਫਾਇਦਾ ਉਠਾ ਸਕਦੀਆਂ ਹਨ। ਮਾਨਯੋਗ ਜਸਟਿਸ ਜਗਮੋਹਨ ਬਾਂਸਲ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਪਟੀਸ਼ਨਰ, ਜਿਨ੍ਹਾਂ ਨੂੰ 2012 ਵਿਚ ਮਨਜੂਰਸ਼ੁਦਾ ਅਸਾਮੀਆਂ ਲਈ ਇਕ ਵਾਜਬ ਚੋਣ ਅਮਲ ਵਿਚੋਂ ਲੰਘਣ ਤੋਂ ਬਾਅਦ ਨਿਯੁਕਤ ਕੀਤਾ ਗਿਆ ਸੀ, ਉਹ ਪਿਛਲੇ ਦਰਵਾਜ਼ਿਓਂ ਦਾਖਲ ਉਮੀਦਵਾਰ ਨਹੀਂ ਸਨ। ਹਾਈਕੋਰਟ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਰੈਗੂਲਰ ਕਰਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਕਿਉਂਕਿ ਉਨ੍ਹਾਂ ਨੂੰ ਸ਼ੁਰੂ ਵਿਚ ਠੇਕਾ ਅਧਾਰ ’ਤੇ ਨਿਯੁਕਤ ਕੀਤਾ ਗਿਆ ਸੀ। ਹਾਈਕੋਰਟ ਦੇ ਬੈਂਚ ਨੇ ਪੰਜਾਬ ਯੂਨੀਵਰਸਿਟੀ ਨੂੰ ਛੇ ਹਫਤਿਆਂ ਅੰਦਰ ਉਨ੍ਹਾਂ ਦੀਆਂ ਸੇਵਾਵਾਂ ਨਿਯਮਤ ਕਰਨ ਦਾ ਨਿਰਦੇਸ਼ ਦਿੱਤਾ ਹੈ। 

ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਗਜ਼ ਫਿਲਮ ਅਦਾਕਾਰ ਧਰਮਿੰਦਰ ਦੀ ਸਿਹਤ ਬੇਹੱਦ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖ ਰਹੀ ਹੈ। ਡਾਕਟਰਾਂ ਮੁਤਾਬਕ ਧਰਮਿੰਦਰ ਦੇ ਲਈ ਅਗਲੇ 72 ਘੰਟੇ ਬਹੁਤ ਹੀ ਕ੍ਰਿਟੀਕਲ ਹਨ। ਧਰਮਿੰਦਰ ਦੇ ਪਰਿਵਾਰਕ ਮੈਂਬਰ ਹਸਪਤਾਲ ਵਿਚ ਹਾਜ਼ਰ ਹਨ ਅਤੇ ਉਨ੍ਹਾਂ ਦੀਆਂ ਬੇਟੀਆਂ ਨੂੰ ਯੂ.ਐਸ.ਏ. ਤੋਂ ਵਾਪਸ ਬੁਲਾਇਆ ਗਿਆ ਹੈ। ਭਾਰਤੀ ਸਿਨੇਮੇ ਦੇ ਇਤਿਹਾਸ ਵਿਚ ਧਰਮਿੰਦਰ ਨੂੰ ਸਭ ਤੋਂ ਹੈਂਡਸਮ ਐਕਟਰ ਮੰਨਿਆ ਜਾਂਦਾ ਹੈ।

ਹਾਈਕੋਰਟ ਨੂੰ ਪਟੀਸ਼ਨ ’ਤੇ ਛੇ ਹਫਤਿਆਂ ’ਚ ਫੈਸਲਾ ਲੈਣ ਦੀ ਹਦਾਇਤ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਵਲੋਂ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਆਪਣੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐਨ.ਵੀ. ਅੰਜ਼ਾਰੀਆ ਦੇ ਬੈਂਚ ਨੇ ਅੰਮਿ੍ਰਤਪਾਲ ਸਿੰਘ ਨੂੰ ਆਪਣੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਹਾਈਕੋਰਟ ਨੂੰ ਅੰਮਿ੍ਰਤਪਾਲ ਸਿੰਘ ਦੀ ਪਟੀਸ਼ਨ ’ਤੇ ਛੇ ਹਫਤਿਆਂ ਅੰਦਰ ਫੈਸਲਾ ਲੈਣ ਦੀ ਹਦਾਇਤ ਕੀਤੀ ਹੈ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮਿ੍ਰਤਪਾਲ ਸਿੰਘ ਇਸ ਸਮੇਂ ਐਨ.ਐਸ.ਏ. ਅਧੀਨ ਆਪਣੇ 9 ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.