Tuesday, 23 June 2026

ਰਿਸ਼ਵਤਖੋਰੀ ਦੇ ਮਾਮਲੇ ਵਿਚ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਹੋਈ ਹੈ ਗਿ੍ਰਫਤਾਰੀ

ਮੁਹਾਲੀ/ਬਿਊਰੋ ਨਿਊਜ਼     

ਰਿਸ਼ਵਤਖੋਰੀ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅੱਜ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਵਿਚ ਵੀਡੀਓ ਕਾਨਫਰਸਿੰਗ ਜ਼ਰੀਏ ਪੇਸ਼ੀ ਹੋਈ ਹੈ। ਮਾਨਯੋਗ ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਭੁੱਲਰ ਨੂੰ ਮੁੜ ਤੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ ਅਤੇ ਅਗਲੀ ਪੇਸ਼ੀ ਹੁਣ 14 ਨਵੰਬਰ ਨੂੰ ਹੋਵੇਗੀ। ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਨੇ ਨੌਕਰੀ ਤੋਂ ਬਰਖਾਸਤ ਵੀ ਕਰ ਦਿੱਤਾ ਸੀ। ਧਿਆਨ ਰਹੇ ਕਿ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਦੇ ਵਪਾਰੀ ਕੋਲੋਂ 8 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਹੈ। ਭੁੱਲਰ ਦੇ ਘਰੋਂ ਸੀਬੀਆਈ ਨੇ ਕਰੋੜਾਂ ਰੁਪਏ ਦੀ ਨਗਦੀ, ਸੋਨੇ ਦੇ ਗਹਿਣੇ, ਕੀਮਤੀ ਘੜੀਆਂ ਅਤੇ ਜਾਇਦਾਦ ਸਬੰਧੀ ਦਸਤਾਵੇਜ਼ ਬਰਾਮਦ ਕੀਤੇ ਸਨ। ਭੁੱਲਰ ਖਿਲਾਫ ਕੀਤੀ ਜਾ ਰਹੀ ਜਾਂਚ ਤੋਂ ਬਾਅਦ ਪਤਾ ਲੱਗਿਆ ਹੈ ਕਿ ਉਸਦੀ ਵਿਦੇਸ਼ਾਂ ਵਿਚ ਵੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਹੈ। ਦੱਸਣਯੋਗ ਹੈ ਕਿ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕਰ ਲਿਆ ਹੈ। 

ਕਿਹਾ : ਨਸ਼ਿਆਂ ਦੇ ਮਾਮਲੇ ਵਿਚ ਪੰਜਾਬ ਦਾ ਨੰਬਰ ਪਹਿਲਾ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਚ ਵਧ ਰਹੇ ਨਸ਼ਿਆਂ ਨੂੰ ਲੈ ਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਨਸ਼ਿਆਂ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਇਕੱਲੀ ਪੰਜਾਬ ਦੀ ਸਮੱਸਿਆ ਨਹੀਂ ਹੈ ਅਤੇ ਇਸ ਸਮੱਸਿਆ ਨਾਲ ਹੋਰ ਵੀ ਕਈ ਸੂਬੇ ਪ੍ਰਭਾਵਿਤ ਹਨ। ਕਟਾਰੀਆ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਪੰਜਾਬ ਦਾ ਨੰਬਰ ਇਕ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਮੁਸ਼ਕਲ ਨੂੰ ਹੱਲ ਕਰਨ ਲਈ ਸਾਨੂੰ ਸਾਰਿਆਂ ਨੂੰ ਯਤਨ ਕਰਨ ਦੀ ਲੋੜ ਹੈ ਅਤੇ ਫਿਰ ਇਸ ਵਿਚ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਨਮ ਵਰ੍ਹੇਗੰਢ ਮੌਕੇ ਚੰਡੀਗੜ੍ਹ ਸਥਿਤ ਸੁਖਨਾ ਲੇਕ ’ਤੇ ‘ਰਨ ਫਾਰ ਯੂਨਿਟੀ’ ਸਮਾਗਮ ਆਯੋਜਿਤ ਕੀਤਾ ਗਿਆ ਅਤੇ ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਸ਼ਮੂਲੀਅਤ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਸਾਡੇ ਸਮਾਜ ਵਿਚ ਵਧ ਰਹੇ ਨਸ਼ਿਆਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। 

ਹਾਈਕੋਰਟ ਨੇ ਈ.ਡੀ. ਕੇਸ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਖਹਿਰਾ ਦੀ ਈਡੀ ਵਿਰੁੱਧ ਕਾਨੂੰਨੀ ਲੜਾਈ ਨੂੰ ਵੱਡਾ ਝਟਕਾ ਲੱਗਾ ਹੈ। ਸੁਖਪਾਲ ਸਿੰਘ ਖਹਿਰਾ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਅਤੇ ਹੋਰ ਮਾਮਲਿਆਂ ਵਿਚ ਘਿਰੇ ਹੋਏ ਹਨ। ਖਹਿਰਾ ਨੇ ਦਲੀਲ ਦਿੱਤੀ ਸੀ ਕਿ ਜਿਸ ਐਫ.ਆਈ.ਆਰ. ਦੇ ਅਧਾਰ ’ਤੇ ਈਡੀ ਹੁਣ ਉਨ੍ਹਾਂ ’ਤੇ ਮੁਕੱਦਮਾ ਚਲਾ ਰਹੀ ਹੈ, ਉਸ ਨੂੰ ਸੁਪਰੀਮ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ। ਇਸ ਲਈ ਈਡੀ ਨੂੰ ਇਸ ਮਾਮਲੇ ਵਿਚ ਕਾਰਵਾਈ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

4 ਨਵੰਬਰ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਸਿੱਖ ਜਥਾ ਜਾਵੇਗਾ ਪਾਕਿਸਤਾਨ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਸਪੋਰਟ ਦੇ ਦਿੱਤੇ ਹਨ। ਇਸ ਮੌਕੇ ਸਿੱਖ ਸ਼ਰਧਾਲੂਆਂ ਵਿਚ ਕਾਫੀ ਉਤਸ਼ਾਹ ਦੇਖਿਆ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਇਹ ਜਥਾ 4 ਨਵੰਬਰ ਨੂੰ ਅਟਾਰੀ-ਵਾਹਘਾ ਸਰਹੱਦ ਰਸਤੇ ਸ੍ਰੀ ਨਨਕਾਣਾ ਸਾਹਿਬ ਜਾਵੇਗਾ। ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਮਗਰੋਂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। ਸ਼੍ਰੋਮਣੀ ਕਮੇਟੀ ਵਲੋਂ 1802 ਸਿੱਖ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ ਜਿਨ੍ਹਾਂ ਵਿਚੋਂ 1796 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਸ਼ੋ੍ਰਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਇਹ ਵੀ ਕਿਹਾ ਕਿ ਸਾਰੇ ਸਿੱਖ ਸ਼ਰਧਾਲੂ ਜਥੇ ਦੇ ਨਾਲ ਹੀ ਰਹਿਣ ਅਤੇ ਜਥੇ ਤੋਂ ਵੱਖ ਨਾ ਹੋਣ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.