Thursday, 18 June 2026

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਵਾਗਤ ਕੀਤਾ

ਚੰਡੀਗੜ੍ਹ/ਬਿਊਰੋ ਨਿਊਜ਼ : ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਦੇਵ ਸਿੰਘ ਦੀ ਧੀ ਅਤੇ ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ ਹੈ। ਅਦਾਕਾਰਾ ਨੇ ਅੱਜ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸਮੂਲੀਅਤ ਕੀਤੀ ਹੈ। ਪਾਰਟੀ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਹੈ। ਦੱਸ ਦੇਈਏ ਕਿ ਸੋਨੀਆ ਮਾਨ ਦਾ ਲੋਕ ਸਭਾ ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ’ਚ ਸਾਮਲ ਹੋਣ ਦਾ ਪ੍ਰੋਗਰਾਮ ਬਣਿਆ ਸੀ ਪਰ ਉਦੋਂ ਫਿਰ ਗੱਲ ਟਲ ਗਈ ਸੀ। 

ਆਤਿਸ਼ੀ ਨੂੰ ਵਿਰੋਧੀ ਧਿਰ ਦਾ ਨੇਤਾ ਚੁਣਿਆ ਗਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਲਾਨ ਕੀਤਾ ਕਿ ਕੰਪਟਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤੀਆਂ ਜਾਣਗੀਆਂ, ਜੋ 24 ਫਰਵਰੀ ਨੂੰ ਸ਼ੁਰੂ ਹੋਣ ਵਾਲਾ ਹੈ। ਇਸੇ ਦੌਰਾਨ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੀ ਵਾਰ ਦਿੱਲੀ ਵਿਧਾਨ ਸਭਾ ਦੇ ਸੱਦੇ ਜਾਣ ਤੋਂ ਠੀਕ ਇੱਕ ਦਿਨ ਪਹਿਲਾਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪਿਛਲੀ ਸਰਕਾਰ ’ਤੇ ਲੋਕਾਂ ਦੇ ‘ਮਿਹਨਤ ਨਾਲ ਕਮਾਏ’ ਪੈਸੇ ਦੀ ‘ਦੁਰਵਰਤੋਂ’ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਨੂੰ ਹਰ ਪੈਸੇ ਦਾ ਹਿਸਾਬ ਦੇਣਾ ਪਵੇਗਾ। ਇਸ ਦੌਰਾਨ ‘ਆਪ’ ਵਿਧਾਇਕਾਂ ਦੀ ਮੀਟਿੰਗ ਵਿੱਚ ਆਤਿਸ਼ੀ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਚੁਣਿਆ ਗਿਆ। ਸੀਨੀਅਰ ‘ਆਪ’ ਨੇਤਾ ਗੋਪਾਲ ਰਾਏ ਨੇ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਇਹ ਐਲਾਨ ਕੀਤਾ। ਪਾਰਟੀ ਦੇ 22 ਵਿਧਾਇਕਾਂ ਦੀ ਮੀਟਿੰਗ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ।

ਪ੍ਰਸ਼ਾਸਨਿਕ ਸੁਧਾਰ ਨਾਂ ਦਾ ਕੋਈ ਵਿਭਾਗ ਹੀ ਨਹੀਂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ 20 ਮਹੀਨਿਆਂ ਤੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਸੰਭਾਲ ਰਹੇ ਹਨ ਪਰ ਇਹ ਵਿਭਾਗ ਪੰਜਾਬ ਸਰਕਾਰ ’ਚ ਮੌਜੂਦ ਹੀ ਨਹੀਂ ਹੈ। ਮੰਤਰੀ ਕੁਲਦੀਪ ਧਾਲੀਵਾਲ ਨੂੰ ਨਾ ਕਦੇ ਕੋਈ ਦਫ਼ਤਰ ਮਿਲਿਆ ਅਤੇ ਨਾ ਹੀ ਕੋਈ ਸਕੱਤਰ। ਵਿਭਾਗ ਦੀ ਕਦੇ ਕੋਈ ਮੀਟਿੰਗ ਨਹੀਂ ਹੋਈ ਅਤੇ ਮੰਤਰੀ ਖੁਦ ਆਪਣੇ ਵਿਭਾਗ ਦੀ ਭਾਲ ਕਰਦੇ ਰਹੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਦੋਂ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਨੂੰ ਦੱਸਿਆ ਗਿਆ ਤਾਂ ਉਨ੍ਹਾਂ ਵੱਲੋਂ ਗਲਤੀ ’ਚ ਸੁਧਾਰ ਕੀਤਾ ਗਿਆ। ਮੁੱਖ ਮੰਤਰੀ ਦੀ ਸਲਾਹ ’ਤੇ ਪੰਜਾਬ ਦੇ ਰਾਜਪਾਲ ਨੇ 7 ਫਰਵਰੀ 2025 ਨੂੰ ਗਜਟ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਹੁਣ ਮੌਜੂਦ ਨਹੀਂ ਹੈ। 23 ਸਤੰਬਰ 2024 ਨੂੰ ਜਾਰੀ ਨੋਟੀਫਿਕੇਸ਼ਨ ’ਚ ਸੋਧ ਕੀਤੀ ਗਈ, ਜਿਸ ਤੋਂ ਬਾਅਦ ਧਾਲੀਵਾਲ ਤੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਾਪਸ ਲੈ ਕੇ ਸਿਰਫ਼ ਉਨ੍ਹਾਂ ਨੂੰ ਐਨਆਰਆਈ ਅਫ਼ੇਅਰ ਵਿਭਾਗ ਸੌਂਪਿਆ ਗਿਆ। ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਸਿਰਫ਼ ਸਰਕਾਰੀ ਰਿਕਾਰਡ ’ਚ ਹੀ ਚੱਲ ਰਿਹਾ ਸੀ।  

 

ਕਿਹਾ : ਅਮਰੀਕਾ ਤੋਂ ਆਏ ਨੌਜਵਾਨਾਂ ਦੀ ਸੰਭਵ ਮਦਦ ਕਰੇਗੀ ਪੰਜਾਬ ਸਰਕਾਰ

ਜਲੰਧਰ/ਬਿਊਰੋ ਨਿਊਜ਼ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਐਨ.ਆਰ.ਆਈ. ਭਵਨ ਪਹੁੰਚੇ, ਜਿੱਥੇ ਉਨ੍ਹਾਂ ਨੇ ਐਨ.ਆਰ.ਆਈ. ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਗੱਲ ਕੀਤੀ। ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਆਦਮਪੁਰ ਤੋਂ ਸਾਬਕਾ ਵਿਧਾਇਕ ਪਵਨ ਟੀਨੂੰ ਅਤੇ ਹੋਰ ਆਗੂ ਵੀ ਮੌਜੂਦ ਸਨ। ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਐਨ.ਆਰ.ਆਈ. ਸਭਾ ਦੇਸ਼ ਨਿਕਾਲਾ ਦਿੱਤੇ ਗਏ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। ਜਿਹੜੇ ਲੋਕ ਦੇਸ਼ ਨਿਕਾਲਾ ਮਿਲਣ ਤੋਂ ਬਾਅਦ ਪੰਜਾਬ ਵਾਪਸ ਆਏ ਹਨ, ਉਨ੍ਹਾਂ ਨੂੰ ਸਰਕਾਰ ਵਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਪੰਜਾਬ ਸਰਕਾਰ ਨੇ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਅਜਿਹੀ ਸਥਿਤੀ ਵਿਚ, ਡਿਪੋਰਟ ਹੋਣ ਤੋਂ ਬਾਅਦ ਵਾਪਸ ਆਉਣ ਵਾਲੇ ਲੋਕਾਂ ਨੂੰ ਵੀ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਉਨ੍ਹਾਂ ਕਿਹਾ ਕਿ ਉੱਨਤ ਉਦਯੋਗ ਅਤੇ ਸਟੀਲ ਉਦਯੋਗ ਪੰਜਾਬ ਵਿੱਚ ਨਿਵੇਸ਼ ਕਰ ਰਹੇ ਹਨ। ਜਦੋਂ ਵੱਡੇ ਉਦਯੋਗ ਪੰਜਾਬ ਵਿਚ ਆਉਣਗੇ, ਤਾਂ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ, ਟਰੈਵਲ ਏਜੰਟਾਂ ’ਤੇ ਹੋਏ ਸਟਿੰਗ ਆਪ੍ਰੇਸ਼ਨ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਤੱਕ ਸਰਕਾਰ ਵਲੋਂ ਟਰੈਵਲ ਏਜੰਟਾਂ ਵਿਰੁੱਧ 15 ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਅਜਿਹੀ ਸਥਿਤੀ ਵਿਚ, ਜੋ ਵੀ ਸ਼ਿਕਾਇਤ ਦਰਜ ਕਰਵਾਏਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.