Friday, 19 June 2026

ਆਪਣੇ ਅੰਮਿ੍ਰਤਸਰ ਦੌਰੇ ਨੂੰ ਸਿਰਸਾ ਨੇ ਦੱਸਿਆ ਗੈਰ ਸਿਆਸੀ 

ਅੰਮਿ੍ਰਤਸਰ/ਬਿਊਰੋ ਨਿਊਜ਼ : ਦਿੱਲੀ ’ਚ ਨਵੀਂ ਬਣੀ ਭਾਜਪਾ ਸਰਕਾਰ ’ਚ ਸ਼ਾਮਲ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਟੇਕਿਆ। ਉਨ੍ਹਾਂ ਗੁਰੂ ਘਰ ਦਾ ਆਸ਼ੀਰਵਾਦ ਲਿਆ ਹੈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸਿਰਸਾ ਨੇ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਸਿਰਸਾ ਨੇ ਆਪਣੇ ਇਸ ਦੌਰੇ ਨੂੰ ਗੈਰਸਿਆਸੀ ਦੱਸਦਿਆਂ ਕਿਹਾ ਕਿ ਉਹ ਗੁਰੂ ਘਰ ਤੋਂ ਅਸ਼ੀਰਵਾਦ ਲੈਣ ਅਤੇ ਸ਼ੁਕਰਾਨਾ ਕਰਨ ਆਏ ਹਨ। ਉਨ੍ਹਾਂ ਨਾਲ ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਮਨਜੀਤ ਸਿੰਘ ਭੋਮਾ ਅਜੇ ਬੀਰਪਾਲ ਸਿੰਘ ਰੰਧਾਵਾ ਤੇ ਹੋਰ ਵੀ ਸਨ, ਜਿਨ੍ਹਾਂ ਨੇ ਸ੍ਰੀ ਸਿਰਸਾ ਨੂੰ ਸਰੋਪਾ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਅੰਮਿ੍ਰਤਸਰ ਸਥਿਤ ਦੁਰਗਿਆਣਾ ਮੰਦਿਰ ਵੀ ਗਏ ਜਿੱਥੇ ਉਨ੍ਹਾਂ ਮੱਥਾ ਟੇਕਿਆ।

  

  

ਕਿਹਾ : ਏਅਰ ਇਡੀਆ ਯਾਤਰੀਆਂ ਦੀ ਮਜ਼ਬੂਰੀ ਦਾ ਫਾਇਦਾ ਨਾ ਉਠਾਏ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਏਅਰ ਇੰਡੀਆ ਦੀਆਂ ਸੇਵਾਵਾਂ ’ਤੇ ਸਵਾਲ ਚੁਕਦੇ ਹੋਏ ਟਵੀਟ ਕੀਤਾ ਹੈ। ਉਨ੍ਹਾਂ ਆਪਣੇ ਟਵੀਟ ਰਾਹੀਂ ਜਹਾਜ਼ ਦੀਆਂ ਸੀਟਾਂ ਦੀ ਮਾੜੀ ਹਾਲਤ ’ਤੇ ਆਪਣਾ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਭੋਪਾਲ ਤੋਂ ਦਿੱਲੀ ਜਾਣ ਲਈ ਏਅਰ ਇੰਡੀਆ ਦੀ ਫਲਾਈਟ ਏ.ਆਈ. 436 ਲਈ ਟਿਕਟ ਲਈ ਅਤੇ ਉਨ੍ਹਾਂ ਜਹਾਜ਼ ਦੀ ਸੀਟ ਨੰਬਰ 83 ਅਲਾਟ ਕੀਤੀ ਗਈ ਸੀ। ਪਰ ਜਦੋਂ ਮੈਂ ਜਹਾਜ਼ ਵਿਚ ਆਪਣੀ ਸੀਟ ’ਤੇ  ਬੈਠਣ ਲਈ ਪਹੁੰਚਿਆ ਤਾਂ ਦੇਖਿਆ ਕਿ ਜਹਾਜ਼ ਦੀ ਇਹ ਸੀਟ ਟੁੱਟੀ ਹੋਈ ਸੀ ਅਤੇ ਅੰਦਰ ਦੱਬੀ ਹੋਈ ਸੀ, ਜਿਸ ਕਾਰਨ ਬੈਠਣਾ ਥੋੜ੍ਹਾ ਮੁਸ਼ਕਿਲਾ ਸੀ। ਸ਼ਿਵਰਾਜ ਸਿੰਘ ਚੌਹਾਨ ਨੇ ਸੋਸ਼ਲ ਮੀਡੀਆ ਹੈਂਡਲ ਐਕਸ ’ਤੇ ਇਸ ਮਾਮਲੇ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਵਿਚ ਉਨ੍ਹਾਂ ਨੇ ਏਅਰ ਇੰਡੀਆ ਨੂੰ ਵੀ ਟੈਗ ਕੀਤਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਅੱਗੇ ਤੋਂ ਕਿਸੇ ਯਾਤਰੀ ਨੂੰ ਅਜਿਹਾ ਕਸ਼ਟ ਨਾ ਝੱਲਣਾ ਨਾ ਪਵੇ। ਉਨ੍ਹਾਂ ਕਿਹਾ ਕਿਹਾ ਕਿ ਏਅਰ ਇੰਡੀਆ ਜਲਦੀ ਪਹੁੰਚਣ ਵਾਲੇ ਯਾਤਰੀਆਂ ਦੀ ਮਜ਼ਬੂਰੀ ਦਾ ਫਾਇਦਾ ਨਾ ਉਠਾਵੇ।

22 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ ਪਹਿਲਾ ਜਥਾ

ਕੁਰੂਕਸ਼ੇਤਰ/ਬਿਊਰੋ ਨਿਊਜ਼ : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਗੜ੍ਹਵਾਲ ਖੇਤਰ ਵਿੱਚ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ 25 ਮਈ ਨੂੰ ਸੰਗਤ ਲਈ ਖੁੱਲ੍ਹਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਯਾਤਰਾ ਲਈ ਪਹਿਲਾ ਜਥਾ 22 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਸੰਗਤ ਨੂੰ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਲਗਪਗ ਪੰਜ ਮਹੀਨੇ ਮਿਲਣਗੇ। ਉਨ੍ਹਾਂ ਕਿਹਾ ਕਿ ਹਰ ਸਾਲ ਵਾਂਗ ਫੌਜ ਦੇ ਜਵਾਨ ਯਾਤਰਾ ਤੋਂ ਪਹਿਲਾਂ ਅਪਰੈਲ ਵਿੱਚ ਬਰਫ਼ ਹਟਾਉਣ ਅਤੇ ਰਾਹ ਸਾਫ਼ ਕਰਨ ਦੀ ਸੇਵਾ ਸ਼ੁਰੂ ਕਰਨਗੇ।   

  

ਪਹਿਲਾਂ 52 ਪੁਲਿਸ ਅਧਿਕਾਰੀਆਂ ਨੂੰ ਕੀਤਾ ਜਾ ਚੁੱਕਿਆ ਹੈ ਬਰਖਾਸਤ

ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਨਾਲ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਵਿਜੀਲੈਂਸ ਚੀਫ਼ ਨੂੰ ਹਟਾਉਣ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਨੂੰ ਸਸਪੈਂਡ ਕਰਨ ਤੋਂ ਬਾਅਦ ਹੁਣ ਸੂਬੇ ਦੇ ਕਾਨੂੰਨ ਅਧਿਕਾਰੀਆਂ ਤੋਂ ਪੰਜਾਬ ਸਰਕਾਰ ਅਸਤੀਫ਼ਾ ਮੰਗ ਲਿਆ ਹੈ। ਸੂਬਾ ਸਰਕਾਰ ਨੇ ਲਗਭਗ 232 ਕਾਨੂੰਨ ਅਧਿਕਾਰੀਆਂ ਤੋਂ ਅਸਤੀਫ਼ਾ ਮੰਗਿਆ ਹੈ ਅਤੇ ਇਨ੍ਹਾਂ ਸਾਰੇ ਕਾਨੂੰਨ ਅਧਿਕਾਰੀਆਂ ਨੂੰ ਹਾਈਕੋਰਟ, ਸੁਪਰੀਮ ਕੋਰਟ ਅਤੇ ਟਿ੍ਰਬਿਊਨਲ ’ਚ ਪੰਜਾਬ ਦਾ ਪੱਖ ਰੱਖਣ ਦੇ ਲਈ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 52 ਪੁਲਿਸ ਅਧਿਕਾਰੀਆਂ ਨੂੰ ਵੀ ਅਹੁਦੇ ਤੋਂ ਬਰਖਾਸਤ ਕੀਤਾ ਜਾ ਚੁੱਕਿਆ ਹੈ। ਉਧਰ ਪੰਜਾਬ ਦੇ ਲਾਅ ਅਫ਼ਸਰਾਂ ਤੇ ਅਸਤੀਫ਼ੇ ਮੰਗੇ ਜਾਣ ’ਤੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੁਰੀ ਨੇ ਕਿਹਾ ਕਿ ਇਹ ਸਭ ਕੁੱਝ ਤੈਅ ਪ੍ਰਕਿਰਿਆ ਦਾ ਹਿੱਸਾ ਹੈ । ਕਿਉਂਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਸਿਰਫ਼ ਇਕ ਸਾਲ ਦੇ ਲਈ ਹੁੰਦੀ ਹੈ ਅਤੇ ਇਨ੍ਹਾਂ ਦੀ ਨਿਯੁਕਤੀ ਫਰਵਰੀ ਮਹੀਨੇ ਸਮਾਪਤ ਹੋ ਰਹੀ  ਹੈ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.