Friday, 19 June 2026

ਕਿਹਾ : ਅਹੁਦਾ ਵੱਡੇ ਹੋਵੇ ਜਾਂ ਛੋਟਾ ਸਭ ਦਾ ਕੀਤਾ ਜਾਵੇ ਸਤਿਕਾਰ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰ ਧਾਮੀ ਨੂੰ ਨੈਤਿਕ ਆਧਾਰ ’ਤੇ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਅਸਤੀਫ਼ੇ ਦੀਆਂ ਅਟਕਲਾਂ ਤੋਂ ਇਨਕਾਰ ਨਹੀਂ ਕੀਤਾ ਤੇ ਕਿਹਾ ਕਿ ਜੋ ਵੀ ਗੁਰੂ ਜੀ ਨੂੰ ਮਨਜ਼ੂਰ ਹੋਵੇਗਾ ਉਹ ਹੋਵੇਗਾ। ਜਥੇਦਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸ਼ਕਤੀਆਂ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ ਅਤੇ ਕਿਹਾ ਕਿ ਪਹਿਲਾਂ ਮੈਂ ਸੋਚਦਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਾਰਿਆਂ ’ਤੇ ਲਾਗੂ ਹੁੰਦਾ ਹੈ। ਪਰ ਮੈਨੂੰ ਪਤਾ ਲੱਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿਰਫ਼ ਅਕਾਲ ਤਖ਼ਤ ਸਾਹਿਬ ਦੀਆਂ ਚਾਰ ਦੀਵਾਰਾਂ ਤੱਕ ਸੀਮਤ ਹੈ। ਉਨ੍ਹਾਂ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਪਾਈ ਗਈ ਪੋਸਟ ’ਤੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਹੁਦਾ ਛੋਟਾ ਹੋਵੇ ਜਾਂ ਵੱਡਾ, ਸਭ ਦਾ ਸਤਿਕਾਰ ਕਾਇਮ ਰੱਖਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਨੇ ਪ੍ਰੈਸ ਕਾਨਫ਼ਰੰਸ ਵਿਚ ਇਹ ਵੀ ਕਿਹਾ ਕਿ ਇਹ ਪੋਸਟ ਨਹੀਂ ਲਗਾਈ ਜਾਣੀ ਚਾਹੀਦੀ ਸੀ। ਪਰ, ਪਿਛਲੇ ਕੁਝ ਦਿਨਾਂ ਵਿਚ ਮੈਂ ਜੋ ਵੀ ਮਹਿਸੂਸ ਕੀਤਾ, ਮੈਂ ਇਸ ਨੂੰ ਆਪਣੀ ਪੋਸਟ ਵਿਚ ਪ੍ਰਗਟ ਕੀਤਾ। ਮੈਂ ਇਸ ਨੂੰ ਆਪਣੇ ਨਿੱਜੀ ਖਾਤੇ ’ਤੇ ਪੋਸਟ ਕੀਤਾ ਸੀ। ਮੈਂ ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਕੁਝ ਨਹੀਂ ਕਿਹਾ।

ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ

ਖਨੌਰੀ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਪਿਛਲੇ ਲੰਬੇ ਸਮੇਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਕਿਸਾਨ ਜਥੇਬੰਦੀਆਂ ਦੇ ਨਾਂ ਇਕ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਆਪਣੇ ਸੰਦੇਸ਼ ਰਾਹੀਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਡੀ ਲੜਾਈ ਬਹੁਤ ਅੱਗੇ ਵਧ ਚੁੱਕੀ ਹੈ ਅਤੇ ਇਸ ਨੂੰ ਜਿੱਤਣ ਲਈ ਏਕੇ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਆਪਣੇ 7 ਮਿੰਟਾਂ ਦੇ ਸੰਦੇਸ਼ ਦੇ ਨਾਲ-ਨਾਲ ਸਮੂਹ ਕਿਸਾਨ ਜਥੇਬੰਦੀਆਂ ਨੂੰ ਇਕ ਪੱਤਰ ਵੀ ਲਿਖਿਆ ਹੈ। ਡੱਲੇਵਾਲ ਨੇ ਅੱਗੇ ਕਿਹਾ ਕਿ ਅੰਦੋਲਨ ਨੂੰ ਇਕ ਸਾਲ ਪੂਰਾ ਹੋ ਚੁੱਕਿਆ ਹੈ। ਅੰਦੋਲਨ ਦੌਰਾਨ 21 ਫਰਵਰੀ 2024 ਨੂੰ ਕਿਸਾਨ ਸ਼ੁਭਕਰਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਅਤੇ ਭਲਕੇ ਕਿਸਾਨ ਜਥੇਬੰਦੀਆਂ ਵੱਲੋਂ ਸ਼ਹੀਦ ਸ਼ੁਭਕਰਨ ਸਿੰਘ ਨੂੰ ਬਰਸੀ ਮੌਕੇ ਸ਼ਰਧਾਂਜਲੀ ਦਿੱਤੀ ਜਾਵੇਗੀ।

ਅਕਾਲੀ ਧੜੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰਨ ਦਾ ਲਗਾਇਆ ਆਰੋਪ

ਪਟਿਆਲਾ/ਬਿਊਰੋ ਨਿਊਜ਼ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਨੌਜਵਾਨ ਵਰਗ ਨੂੰ ਪੰਥਕ ਸਿਆਸਤ ’ਚ ਸਰਗਰਮੀ ਨਾਲ ਕੁੱਦਣ ਦਾ ਹੋਕਾ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਨੌਰ ਦੇ ਪਿੰਡ ਭੁੰਨਰਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦੇ ਸਮੇਂ ਕੀਤਾ। ਉਨ੍ਹਾਂ ਨੇ ਬਿਨਾਂ ਕਿਸੇ ਦਾ ਨਾਂ ਲਿਆਂ ਇੱਕ ਅਕਾਲੀ ਧੜੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਦੋਸ਼ ਵੀ ਲਗਾਏ ਅਤੇ ਕਿਹਾ ਕਿ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੇ ਕਦੇ ਸੁੱਖ ਨਹੀਂ ਭੋਗਿਆ ਤੇ ਨਾ ਹੀ ਅਜਿਹੇ ਅਨਸਰਾਂ ਨੂੰ ਸਿੱਖ ਕੌਮ ਅਤੇ ਪੰਥ ਨੇ ਕਦੇ ਮੁਆਫ ਹੀ ਕੀਤਾ ਹੈ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ ਅਤੇ ਇਸ ਸਮਾਗਮ ’ਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਜਰਨੈਲ ਸਿੰਘ ਕਰਤਾਰਪੁਰ ਅਤੇ ਜਗਜੀਤ ਸਿੰਘ ਕੋਹਲੀ ਸਮੇਤ ਕਈ ਹੋਰ ਆਗੂ ਵੀ ਹਾਜ਼ਰ ਸਨ।

 

ਕਿਹਾ : ਮੇਰੇ ਨਾਲ ਗੱਲ ਕਰਨ ਦੀ ਹਿੰਮਤ ਦਿਖਾਉਣ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਵੀਰਵਾਰ ਨੂੰ ਫਿਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੇ। ਪ੍ਰੰਤੂ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਬਿਨਾ ਮੁਲਾਕਾਤ ਕੀਤਿਆਂ ਹੀ ਵਾਪਸ ਪਰਤਣਾ ਪਿਆ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਟਵੀਟ ਕਰਕੇ ਕਿਹਾ ਕਿ ਮੈਂ ਪਿਛਲੇ 10 ਦਿਨਾਂ ਤੋਂ ਤਿੰਨ ਵਾਰ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਕਰਨ ਲਈ ਸਮਾਂ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਹਰ ਵਾਰ ਮੇਰੀ ਕੋਸ਼ਿਸ਼ ਨੂੰ ਅਣਗੌਲਿਆ ਕਰ ਦਿੱਤਾ ਗਿਆ। ਬਿੱਟੂ ਨੇ ਅੱਗੇ ਕਿਹਾ ਕਿ ਮੈਂ ਮੀਡੀਆ ਰਾਹੀਂ ਵੀ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਦਾ ਸਮਾਂ ਮੰਗਿਆ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਰੇ ਨਾਲ ਗੱਲ ਕਰਨ ਦੀ ਹਿੰਮਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੈਂ ਲੰਘੀ 19 ਫਰਵਰੀ ਨੂੰ ਵੀ  ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚਿਆ ਸੀ ਪਰ ਮੁੱਖ ਮੰਤਰੀ ਮਾਨ ਮੈਨੂੰ ਨਹੀਂ ਮਿਲੇ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.