Monday, 22 June 2026

 

ਅੰਮਿ੍ਰਤਸਰ/ਬਿਊਰੋ ਨਿਊਜ਼  

ਪੰਜ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਹਰਜੋਤ ਬੈਂਸ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਖੜ੍ਹੇ ਹੋ ਕੇ ਆਪਣੇ ਗੁਨਾਹ ਕਬੂਲ ਕੀਤੇ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖਾਹ ਸੁਣਾਈ ਗਈ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਸੂਬਾ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਸ੍ਰੀਨਗਰ ਵਿਚ ਕਰਵਾਇਆ ਗਿਆ ਸੀ। ਇਸ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਹੋਈ ਸੀ। ਇਸਦੇ ਤਹਿਤ ਹੀ ਮੰਤਰੀ ਹਰਜੋਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਸੀ ਅਤੇ ਉਹ ਅੱਜ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ ਹਨ।  ਪੰਜ ਸਿੰਘ ਸਾਹਿਬਾਨ ਵੱਲੋਂ ਕੈਬਨਿਟ ਮੰਤਰੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ, ਜੋ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਅਸਥਾਨ ਹੈ, ਵਿਖੇ ਪੈਦਲ ਜਾਣਗੇ। ਇਸ ਰਸਤੇ ਵਿੱਚ ਆਉਂਦੇ ਬਾਜ਼ਾਰ ਅਤੇ ਗਲੀਆਂ ਦੀ ਸਫਾਈ ਅਤੇ ਹੋਰ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣਗੇ। ਇਸੇ ਦੌਰਾਨ ਦਿੱਲੀ ਸਥਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਉਸ ਤੋਂ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੋ ਦਿਨ ਗੁਰੂ ਦੀਆਂ ਸੰਗਤਾਂ ਦੇ ਜੋੜੇ ਝਾੜਨ ਦੀ ਸੇਵਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਵਾਸਤੇ ਵੀ ਕਿਹਾ ਗਿਆ ਹੈ।

 

 

ਮੁਹਾਲੀ/ਬਿਊਰੋ ਨਿਊਜ਼  

ਮੁਹਾਲੀ ਦੇ ਇੰਡਸਟਰੀਅਲ ਏਰੀਆ, ਫੇਜ਼ 9 ਵਿੱਚ ਅੱਜ ਸਵੇਰੇ ਆਕਸੀਜਨ ਪਲਾਂਟ ਵਿੱਚ ਸਿਲੰਡਰ ਫੱਟਣ ਨਾਲ ਵੱਡਾ ਧਮਾਕਾ ਹੋਇਆ। ਇਹ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਧਮਾਕੇ ਨਾਲ ਫੈਕਟਰੀ ਬੁਰੀ ਤਰ੍ਹਾਂ ਨੁਕਸਾਨੀ ਗਈ। ਇਹ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਫੈਕਟਰੀ ਦੀ ਛੱਤ ਵੀ ਨੁਕਸਾਨੀ ਗਈ ਅਤੇ ਨੇੜਲੇ ਘਰਾਂ ਦੀਆਂ ਕੰਧਾਂ ਨੂੰ ਤਰੇੜਾਂ ਆ ਗਈਆਂ।  ਸੂਚਨਾ ਮਿਲਣ ’ਤੇ ਮੈਡੀਕਲ ਟੀਮਾਂ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਇਸ ਧਮਾਕੇ ਕਾਰਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ’ਤੇ ਦੁੱਖ ਪ੍ਰਗਟਾਇਆ ਹੈ ਅਤੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਸਮੇਂ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।

 

ਤਖਤ ਸਾਹਿਬਾਨਾਂ ਦੇ ਜਥੇਦਾਰਾਂ ਵਿਚਾਲੇ ਟਕਰਾਅ ਨੂੰ ਦੂਰ ਕਰਨ ਲਈ ਹੋਈ ਚਰਚਾ 

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਮਿ੍ਰਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਹੋਇਆ ਹੈ। ਇਸ ਇਜਲਾਸ ਵਿਚ ਐਸਜੀਪੀਸੀ ਦੇ ਮੈਂਬਰ ਸ਼ਾਮਲ ਹੋਏ ਅਤੇ ਸਿੱਖ ਧਰਮ ਤੇ ਗੁਰਦੁਆਰਾ ਸਾਹਿਬਾਨਾਂ ਨਾਲ ਜੁੜੇ ਕਈ ਮਾਮਲਿਆਂ ’ਤੇ ਚਰਚਾ ਕੀਤੀ ਗਈ। ਬੈਠਕ ਦੌਰਾਨ ਮੁੱਖ ਫੋਕਸ ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਪਟਨਾ ਸਾਹਿਬ ਵਿਚਾਲੇ ਪੈਦਾ ਹੋਏ ਟਕਰਾਅ ’ਤੇ ਰਿਹਾ। ਇਸ ਬੈਠਕ ਦੌਰਾਨ ਕੁਝ ਅਜਿਹੇ ਫੈਸਲੇ ਲਏ ਗਏ, ਜਿਸ ਨਾਲ ਆਉਣ ਵਾਲੇ ਸਮੇਂ ’ਚ ਤਖਤਾਂ ਵਿਚਾਲੇ ਵਿਵਾਦ ਨੂੰ ਟਾਲਿਆ ਜਾ ਸਕਦਾ ਹੈ। ਧਾਮੀ ਨੇ ਦੱਸਿਆ ਕਿ ਬੈਠਕ ’ਚ ਲਏ ਗਏ ਫੈਸਲਿਆਂ ਨੂੰ ਅਮਲ ਵਿਚ ਲਿਆਉਣ ਲਈ ਅਸੀਂ ਸਿਰਫ ਅਪੀਲ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪੰਜਾਂ ਤਖਤ ਸਾਹਿਬਾਨਾਂ ਨੂੰ ਅਪੀਲ ਕਰਾਂਗੇ ਕਿ ਪੰਥਕ ਰਵਾਇਤਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਾਰੇ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਦੀ ਸਲਾਹ ਲਈ ਜਾਵੇ।

ਨਵੀਂ ਦਿੱਲੀ/ਬਿਊਰੋ ਨਿਊਜ਼ 

ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਨਾਗਰਿਕ ਉਡਾਨ ਮੰਤਰੀ ਰਾਮ ਮੋਹਨ ਨਾਇਡੂ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ ਹੈ। ਇਸ ਦੌਰਾਨ ਕੰਗ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੈਨੇਡਾ, ਯੂਰੋਪ, ਬਿ੍ਰਟੇਨ ਅਤੇ ਅਮਰੀਕਾ ਵਰਗੇ ਪ੍ਰਮੁੱਖ ਦੇਸ਼ਾਂ ਲਈ ਸਿੱਧੀਆਂ ਫਲਾਈਟਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਕੰਗ ਨੇ ਕੇਂਦਰੀ ਮੰਤਰੀ ਨੂੰ ਦਲੀਲ ਦਿੱਤੀ ਕਿ ਇਸ ਖੇਤਰ ਵਿਚ ਵੱਡੀ ਗਿਣਤੀ ’ਚ ਐਨ.ਆਰ.ਆਈ. ਪੰਜਾਬੀ ਰਹਿੰਦੇ ਹਨ, ਜਿਨ੍ਹਾਂ ਦਾ ਵਿਦੇਸ਼ ਵਿਚ ਆਉਣਾ ਜਾਣਾ ਲੱਗਾ ਰਹਿੰਦਾ ਹੈ। ਇਸ ਸਬੰਧੀ ਜਾਣਕਾਰੀ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊੁਂਟ ’ਤੇ ਸਾਂਝੀ ਕੀਤੀ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.