Friday, 19 June 2026

18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਬੀਤੀ ਰਾਤ ਭਗਦੜ ਮਚਣ ਕਾਰਨ 18 ਜਣਿਆਂ ਦੀ ਮੌਤ ਹੋ ਗਈ ਸੀ। ਇਸ ਤੋਂ ਇਕ ਦਿਨ ਬਾਅਦ ਵੀ ਸਟੇਸ਼ਨ ’ਤੇ ਵੱਡੀ ਗਿਣਤੀ ਭੀੜ ਜੁੜੀ। ਇੱਥੇ ਲਗਪਗ ਸਾਰੇ ਹੀ ਪਲੇਟਫਾਰਮਾਂ ’ਤੇ ਦੁਪਹਿਰ ਵੇਲੇ ਆਮ ਨਾਲੋਂ ਜ਼ਿਆਦਾ ਲੋਕ ਦੇਖਣ ਨੂੰ ਮਿਲੇ। ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਭਗਦੜ ਮਚਣ ਦੀ ਘਟਨਾ ਉਸ ਵੇਲੇ ਵਾਪਰੀ ਜਦੋਂ ਓਵਰ ਬਿ੍ਰਜ ਤੋਂ ਹੇਠਾਂ ਆਉਂਦੇ ਸਮੇਂ ਕੁਝ ਯਾਤਰੀ ਫਿਸਲ ਗਏ ਅਤੇ ਦੂਜਿਆਂ ’ਤੇ ਡਿੱਗ ਗਏ। ਇਸ ਘਟਨਾ ਤੋਂ ਬਾਅਦ ਅੱਜ ਪੁਲੀਸ ਨੇ ਕਈ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਜ਼ਿਕਰਯੋਗ ਹੈ ਕਿ ਭਾਰਤੀ ਰੇਲਵੇ ਅਨੁਸਾਰ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਮੱਚੀ ਭਗਦੜ ਵਿਚ ਜਾਨਾਂ ਗਵਾਉਣ ਵਾਲੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਘਟਨਾ ਵਿਚ ਗੰਭੀਰ ਜ਼ਖ਼ਮੀਆਂ ਨੂੰ 2.5 ਲੱਖ ਰੁਪਏ ਹਰੇਕ ਅਤੇ ਮਾਮੂਲੀ ਜ਼ਖ਼ਮੀਆਂ ਨੂੰ ਲੱਖ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।  

ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ

ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ’ਚ ਜਿੱਤ ਤੋਂ ਬਾਅਦ ਹੁਣ ਦਿੱਲੀ ਮਿਊਂਸੀਪਲ ਕਾਰਪੋਰੇਸ਼ਨ ’ਚ ਵੀ ਭਾਜਪਾ ਦਾ ਮੇਅਰ ਬਣ ਸਕਦਾ ਹੈ। ਕਿਉਂਕਿ ਅੱਜ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਭਾਜਪਾ ’ਚ ਸ਼ਾਮਲ ਹੋਣ ਵਾਲੇ ਐਂਡਰਿਊਜ਼ ਗੰਜ ਤੋਂ ਕੌਂਸਲਰ ਅਨੀਤਾ ਬਸੋਇਆ, ਆਰ ਕੇ ਪੁਰਮ ਤੋਂ ਧਰਮਵੀਰ ਅਤੇ ਚਪਰਾਨਾ ਤੋਂ ਪਾਰਸ਼ਦ ਨਿਖਿਲ ਸ਼ਾਮਲ ਹਨ। ਇਨ੍ਹਾਂ ਤਿੰਨੋਂ ਕੌਂਸਲਰਾਂ ਨੂੰ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਇਨ੍ਹਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ 4 ਆਗੂ ਵੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਨਗਰ ਨਿਗਮ ’ਚ ਕੁੱਲ 250 ਸੀਟਾਂ ਹਨ। ਜਿਨ੍ਹਾਂ ਵਿਚੋਂ ਦੋਵੇਂ ਪਾਰਟੀਆਂ ਕੋਲ ਹੁਣ 115-115 ਕੌਂਸਲਰ ਹਨ।

  

ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ

ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਨੂੰ 2 ਜਹਾਜ਼ਾਂ ਰਾਹੀਂ ਫਿਰ ਤੋਂ ਡਿਪੋਰਟ ਕਰ ਰਿਹਾ ਹੈ। ਇਨ੍ਹਾਂ ਵਿਚੋਂ ਇਕ ਜਹਾਜ਼ 15 ਫਰਵਰੀ ਨੂੰ ਅਤੇ ਦੂਜਾ 16 ਫਰਵਰੀ ਨੂੰ ਅੰਮਿ੍ਰਤਸਰ ਏਅਰਪੋਰਟ ’ਤੇ ਲੈਂਡ ਕਰੇਗਾ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਰਤੀ ਜਨਤਾ ਪਾਰਟੀ ਆਹਮੋ-ਸਾਹਮਣੇ ਹੋ ਗਏ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ’ਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲਿਆ ਰਹੇ ਜਹਾਜ਼ ਨੂੰ ਉਤਾਰਨਾ ਗਲਤ ਹੈ। ਇਸ ਤਰ੍ਹਾਂ ਕਰਕੇ ਕੇਂਦਰ ਸਰਕਾਰ ਪੰਜਾਬ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਡਿਪੋਰਟ ਕੀਤੇ ਜਾਣ ਵਾਲਿਆਂ ਵਿਚ ਇਕੱਲੇ ਪੰਜਾਬੀ ਹੀ ਨਹੀਂ ਬਲਕਿ ਹੋਰਨਾਂ ਸੂਬਿਆਂ ਦੇ ਨੌਜਵਾਨ ਵੀ ਹਨ। ਫਿਰ ਅਮਰੀਕੀ ਜਹਾਜ਼ ਨੂੰ ਅੰਮਿ੍ਰਤਸਰ ਏਅਰਪੋਰਟ ’ਤੇ ਹੀ ਕਿਉਂਕਿ ਉਤਾਰਿਆ ਜਾ ਰਿਹਾ ਹੈ। ਉਧਰ ਭਾਜਪਾ ਨੇ ਮੁੱਖ ਮੰਤਰੀ ਦੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਜਿਹੀਆਂ ਗੱਲਾਂ ਕਰਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਚਾਹੁੰਦੇ ਹਨ।

  

ਕੇਂਦਰ ਸਰਕਾਰ ਨੇ ਜਾਂਚ ਲਈ ਦਿੱਤੇ ਹੁਕਮ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ 6 ਫਲੈਗ ਸਟਾਫ ਰੋਡ ’ਤੇ ਸਥਿਤ ਬੰਗਲੇ ’ਚ ਹੋਈ ਰੈਨੋਵੇਸ਼ਨ ਦੀ ਜਾਂਚ ਹੋਵੇਗੀ। ਸੈਂਟਰਲ ਵਿਜੀਲੈਂਸ ਕਮਿਸ਼ਨ ਨੇ 13 ਫਰਵਰੀ ਨੂੰ ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਸੈਂਟਰਲ ਪਬਲਿਕ ਵਰਕਰਜ਼ ਡਿਪਾਰਟਮੈਂਟ ਦੀ ਰਿਪੋਰਟ ਸਾਹਮਣੇ ਆਉਣ ਬਾਅਦ ਦਿੱਤਾ ਗਿਆ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ 40 ਹਜ਼ਾਰ ਵਰਗ ਗਜ਼ ’ਚ ਬਣੇ ਬੰਗਲੇ ਦੇ ਨਿਰਮਾਣ ’ਚ ਕਈ ਨਿਯਮ ਤੋੜੇ ਗਏ ਹਨ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਰੋਪ ਲਗਾਇਆ ਸੀ ਕਿ ਬੰਗਲੇ ਦੀ ਰੈਨੋਵੇਸ਼ਨ ’ਤੇ 45 ਕਰੋੜ ਰੁਪਏ ਤੋਂ ਜ਼ਿਆਦਾ ਖਰਚ ਕੀਤੇ ਗਏ ਹਨ। ਭਾਜਪਾ ਨੇ ਬੰਗਲਾ ਨੂੰ ਕੇਜਰੀਵਾਲ ਦਾ ਸ਼ੀਸ਼ ਮਹਿਲ ਦਾ ਨਾਮ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਥੇ 2015 ਤੋਂ 2024 ਤੱਕ ਰਹੇ ਹਨ।

 

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.