Saturday, 20 June 2026

2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਦਾ ਵੀ ਕੀਤਾ ਦਾਅਵਾ

ਲੁਧਿਆਣਾ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਅੱਜ ਲੁਧਿਆਣਾ ਜ਼ਿਮਨੀ ਚੋਣ ਦੀ ਜਿੱਤ ਨੂੰ ਲੈ ਕੇ ਧੰਨਵਾਦ ਰੈਲੀ ਕੀਤੀ ਗਈ। ਇਸ ਮੌਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿਚ ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਨੇ ਜ਼ਬਰਦਸਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੰਗੇ ਕੰਮਾਂ ’ਤੇ ਜਨਤਾ ਨੇ ਮੋਹਰ ਲਗਾਈ ਹੈ। ਕੇਜਰੀਵਾਲ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ। ਇਸ ਮੌਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੋਵਾਂ ਨੇ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਵਿਚਾਲੇ ਆਪਸੀ ਸੈਟਿੰਗ ਚੱਲ ਰਹੀ ਹੈ।

ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇਸਦੇ ਚੱਲਦਿਆਂ ਪੁਲਿਸ ਨੇ ਫਰੀਦਕੋਟ ਦੇ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ ਰਾਜਨਪਾਲ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫਤਾਰ ਕਰ ਲਿਆ ਹੈ। ਮੀਡੀਆ ਤੋਂ ਮਿਲ ਰਹੀ ਜਾਣਕਾਰੀ ਮੁਤਾਬਕ ਡੀਐਸਪੀ ਰਾਜਨ ਪਾਲ ਨੇ ਆਪਣੇ ਖਿਲਾਫ ਭਿ੍ਰਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਨ ਲਈ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਰਾਜਨ ਪਾਲ ਨੇ ਐਸ.ਐਸ.ਪੀ. ਦਫਤਰ ਨੂੰ ਰਿਸ਼ਵਤ ਦੇ ਕੇ ਸ਼ਿਕਾਇਤ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਡੀਐਸਪੀ ਖਿਲਾਫ ਭਿ੍ਰਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਐਫ.ਆਈ.ਆਰ. ਦਰਜ ਕਰਕੇ ਉਸ ਨੂੰ ਗਿ੍ਰਫਤਾਰ ਕਰ ਲਿਆ। ਪੰਜਾਬ ਸਰਕਾਰ ਦੀ ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਵਿਭਾਗੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ। 

 

ਲੁਧਿਆਣਾ ਪੱਛਮੀ ਹਲਕੇ ਤੋਂ ਜ਼ਿਮਨੀ ਚੋਣ ਜਿੱਤੀ ਹੈ ਸੰਜੀਵ ਅਰੋੜਾ ਨੇ

ਚੰਡੀਗੜ੍ਹ/ਬਿਊਰੋ ਨਿਊਜ਼  

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤ ਹਾਸਲ ਕੀਤੀ ਸੀ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦੇ ਦਿੱਤਾ ਗਿਆ ਹੈ। ਂਿੲਸਦੇ ਚੱਲਦਿਆਂ ਸੰਜੀਵ ਅਰੋੜਾ ਨੇ ਪੰਜਾਬ ਸਕੱਤਰੇਤ ਵਿਚ ਆਪਣਾ ਅਹੁਦਾ ਵੀ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ, ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੰਤਰੀ ਡਾ. ਰਵਜੋਤ ਸਿੰਘ ਵੀ ਹਾਜ਼ਰ ਰਹੇ। ਇਨ੍ਹਾਂ ਸਾਰੇ ਮੰਤਰੀਆਂ ਨੇ ਸੰਜੀਵ ਅਰੋੜਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਵੀ ਦਿੱਤੀ। ਸੰਜੀਵ ਅਰੋੜਾ ਨੂੰ ਐਨ.ਆਰ.ਆਈਜ਼ ਅਤੇ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਵੀ ਦੱਸਣਯੋਗ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਦੀ ਐਨ.ਆਰ.ਆਈ. ਵਿਭਾਗ ਦੇ ਮੰਤਰੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਸੀ ਅਤੇ ਇਹ ਅਹੁਦਾ ਸੰਜੀਵ ਅਰੋੜਾ ਨੂੰ ਦਿੱਤਾ ਗਿਆ ਹੈ। ਸੰਜੀਵ ਅਰੋੜਾ ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸਨ ਅਤੇ ਉਹਨਾਂ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ। 

 

ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ 8 ਜੁਲਾਈ ਤੱਕ ਕੀਤੀ ਗਈ ਮੁਲਤਵੀ

ਚੰਡੀਗੜ੍ਹ/ਬਿਊਰੋ ਨਿਊਜ਼    

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਕੋਈ ਰਾਹਤ ਨਹੀਂ ਦਿੱਤੀ ਹੈ ਤੇ ਮਾਮਲੇ ਦੀ ਸੁਣਵਾਈ ਹੁਣ 8 ਜੁਲਾਈ ਦਿਨ ਮੰਗਲਵਾਰ ਨੂੰ ਹੋਵੇਗੀ। ਧਿਆਨ ਰਹੇ ਕਿ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਮਜੀਠੀਆ ਵਲੋਂ ਦਾਇਰ ਪਟੀਸ਼ਨ ’ਤੇ ਅੱਜ ਹਾਈਕੋਰਟ ਵਿਚ ਦੁਬਾਰਾ ਸੁਣਵਾਈ ਹੋਈ। ਮਜੀਠੀਆ ਨੇ ਵਿਜੀਲੈਂਸ ਵੱਲੋਂ ਦਰਜ ਕੇਸ ਨੂੰ ਉਸਦੀ ਦਿੱਖ ਖਰਾਬ ਕਰਨ ਅਤੇ ਤੰਗ ਪ੍ਰੇਸ਼ਾਨ ਕਰਨ ਲਈ ‘ਸਿਆਸੀ ਸਾਜ਼ਿਸ਼ ਤੇ ਬਦਲਾਖੋਰੀ’ ਦਾ ਨਤੀਜਾ ਦੱਸਿਆ ਹੈ। ਇਸੇ ਦੌਰਾਨ ਵਿਜੀਲੈਂਸ ਦਾ ਕਹਿਣਾ ਸੀ ਕਿ ਮਜੀਠੀਆ ਨੂੰ ਮਾਮਲੇ ਦੀ ਜਾਂਚ ਲਈ ਯੂਪੀ ਦੇ ਗੋਰਖਪੁਰ ਵੀ ਜਾਣਾ ਪਵੇਗਾ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਪਿਛਲੇ ਦਿਨੀਂ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਸੀ। 

 

ਬਿਕਰਮ ਮਜੀਠੀਆ ਨੂੰ ਚੰਡੀਗੜ੍ਹ ਅਦਾਲਤ ਨੇ ਭੇਜਿਆ ਨੋਟਿਸ

ਮੁੱਖ ਮੰਤਰੀ ਮਾਨ ਦੇ ਪਰਸਨਲ ਸੈਕਟਰੀ ’ਤੇ ਲਗਾਏ ਸਨ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼   

ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਮਜੀਠੀਆ ਨੂੰ ਹੁਣ ਚੰਡੀਗੜ੍ਹ ਅਦਾਲਤ ਤੋਂ ਵੀ ਨੋਟਿਸ ਜਾਰੀ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਜੀਠੀਆ ਨੂੰ ਇਹ ਨੋਟਿਸ ਮਾਣਹਾਨੀ ਦੇ ਮਾਮਲੇ ਵਿਚ ਭੇਜਿਆ ਗਿਆ ਹੈ। ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਸਨਲ ਸੈਕਟਰੀ ਰਾਜਬੀਰ ਸਿੰਘ ’ਤੇ ਭਿ੍ਰਸ਼ਟਾਚਾਰ ਦੇ ਝੂਠੇ ਦੋਸ਼ ਲਗਾਉਣ ’ਤੇ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਸੀਐਮ ਦੇ ਪਰਸਨਲ ਸੈਕਟਰੀ ਨੇ ਮਜੀਠੀਆ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.