Saturday, 20 June 2026

ਸੀਐਮ ਮਾਨ ਵਲੋਂ ਧਾਲੀਵਾਲ ਨੂੰ ਜਲਦੀ ਨਵੀਂ ਜ਼ਿੰਮੇਵਾਰੀ ਸੌਂਪਣ ਦਾ ਭਰੋਸਾ

ਚੰਡੀਗੜ੍ਹ/ਬਿਊਰੋ ਨਿਊਜ਼ 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਮੰਤਰੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਧਾਲੀਵਾਲ ਨੂੰ ਜਲਦ ਹੀ ਨਵੀਂ ਜ਼ਿੰਮੇਵਾਰੀ ਸੌਂਪਣ ਦਾ ਭਰੋਸਾ ਦਿੱਤਾ ਹੈ। ਧਾਲੀਵਾਲ ਕੋਲ ਜਿਹੜਾ ਐਨ.ਆਰ.ਆਈ. ਮੰਤਰਾਲੇ ਦਾ ਕਾਰਜਭਾਰ ਸੀ, ਉਹ ਹੁਣ ਨਵੇਂ ਬਣਾਏ ਗਏ ਮੰਤਰੀ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ। ਇਸੇ ਦੌਰਾਨ ਧਾਲੀਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਪੰਜਾਬ ਦੀ ਸੇਵਾ ਕਰਨ ਆਇਆ ਹਾਂ ਤੇ ਪਾਰਟੀ ਵਿਚ ਸਭ ਨੂੰ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਮੇਰੇ ਤੋਂ ਵਧੀਆ ਕੰਮ ਕਰਨਗੇ। ਧਾਲੀਵਾਲ ਨੇ ਇਹ ਵੀ ਕਿਹਾ ਕਿ ਮੈਂ ਹਮੇਸ਼ਾ ਹੀ ਪਾਰਟੀ ਦਾ ਇਕ ਵਫਾਦਾਰ ਆਗੂ ਰਹਾਂਗਾ। ਉਨ੍ਹਾਂ ਕਿਹਾ ਕਿ ਪਾਰਟੀ ਜੋ ਵੀ ਡਿਊਟੀ ਲਗਾਏਗੀ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਕਰਾਂਗਾ। ਧਾਲੀਵਾਲ ਨੇ ਕਿਹਾ ਕਿ ਅਮਰੀਕਾ ਵਿਚ ਮੈਂ ਆਪਣੇ ਬੱਚੇ ਛੱਡ ਕੇ ਆਇਆ ਹਾਂ ਅਤੇ ਜਿੰਨਾ ਪੰਜਾਬ ਮੇਰੇ ਲਈ ਅਹਿਮੀਅਤ ਰੱਖਦਾ ਹੈ, ਕੋਈ ਅਹੁਦਾ ਉਹ ਮਾਇਨੇ ਨਹੀਂ ਰੱਖਦਾ। 

 

ਐਨ.ਆਰ.ਆਈ., ਇਨਵੈਸਟਮੈਂਟ ਪ੍ਰਮੋਸ਼ਨ ਅਤੇ ਉਦਯੋਗ ਵਿਭਾਗ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵੀਰਵਾਰ ਨੂੰ ਚੰਡੀਗੜ੍ਹ ’ਚ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁਕਾਈ ਹੈ। ਸੰਜੀਵ ਅਰੋੜਾ ਨੂੰ ਐਨ.ਆਰ.ਆਈ., ਇਨਵੈਸਟਮੈਂਟ ਪ੍ਰਮੋਸ਼ਨ ਅਤੇ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਐਨ.ਆਰ.ਆਈ. ਵਿਭਾਗ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ 39 ਮਹੀਨਿਆਂ ਵਿੱਚ ਛੇਵੀਂ ਵਾਰ ਮੰਤਰੀ ਮੰਡਲ ਦਾ ਵਿਸਥਾਰ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਾਰੇ ਕੈਬਨਿਟ ਮੰਤਰੀ ਅਤੇ ਕਈ ਵਿਧਾਇਕ ਰਾਜ ਭਵਨ ਵਿੱਚ ਮੌਜੂਦ ਸਨ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਨੇ ਪੰਜਾਬੀ ਵਿੱਚ ਅਹੁਦੇ ਦੀ ਸਹੁੰ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਪੰਜਾਬ ਦੇ ਲੋਕਾਂ ਦੀਆਂ ਆਸਾਂ ’ਤੇ ਖਰਾ ਉਤਰਨਗੇ।  

ਲੁਧਿਆਣਾ/ਬਿਊਰੋ ਨਿਊਜ਼ 

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੋ ਆਗੂਆਂ ਨੂੰ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਹਨਾਂ ਦੋਵੇਂ ਆਗੂਆਂ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਖਿਲਾਫ ਚੋਣ ਪ੍ਰਚਾਰ ਕੀਤਾ ਸੀ। ਇਹ ਦੋਵੇਂ ਆਗੂ ਕਮਲਜੀਤ ਸਿੰਘ ਕੜਵਲ ਅਤੇ ਕਰਣ ਵੜਿੰਗ ਦੱਸੇ ਜਾ ਰਹੇ ਹਨ। ਹਾਲਾਂਕਿ ਕਾਂਗਰਸ ਹਾਈਕਮਾਨ ਨੇ ਰਾਜਾ ਵੜਿੰਗ ਦੇ ਰੁਖ ਨੂੰ ਦੇਖਦਿਆਂ ਇਨ੍ਹਾਂ ਦੋਵੇਂ ਆਗੂਆਂ ਨੂੰ ਦੁਬਾਰਾ ਪਾਰਟੀ ਵਿਚ ਸ਼ਾਮਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ।  ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਵਲੋਂ ਲੁਧਿਆਣਾ ਤੋਂ ਲੋਕ ਸਭਾ ਚੋਣ ਲੜੀ ਸੀ ਅਤੇ ਉਨ੍ਹਾਂ ਨੇ ਜਿੱਤ ਵੀ ਹਾਸਲ ਕੀਤੀ ਸੀ।  

 

ਪੁਲਿਸ ਨੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਹਿਰਾਸਤ ਵਿਚ ਲੈਣ ਮਗਰੋਂ ਛੱਡੇ

ਮੁਹਾਲੀ/ਬਿਊਰੋ ਨਿਊਜ਼  

ਮੁਹਾਲੀ ਦੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਬੁੱਧਵਾਰ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਦੋਵਾਂ ਧਿਰਾਂ ਵਿਚਾਲੇ ਚਾਰ ਘੰਟੇ ਦੇ ਕਰੀਬ ਬਹਿਸ ਚੱਲੀ ਅਤੇ ਇਸ ਤੋਂ ਬਾਅਦ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਵਧਾ ਦਿੱਤਾ। ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਅਦਾਲਤ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਅਕਾਲੀ ਆਗੂਆਂ ਨੂੰ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ਨੇੜਿਓਂ ਹਿਰਾਸਤ ਵਿਚ ਲੈ ਲਿਆ ਸੀ ਅਤੇ ਕੁਝ ਦੇਰ ਬਾਅਦ ਇਨ੍ਹਾਂ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ। ਸੁਖਬੀਰ ਬਾਦਲ ਨੇ ਆਰੋਪ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਗਾ ਦਿੱਤੀ ਹੈ। 

 

ਮਜੀਠੀਆ ਨੂੰ ਗੋਰਖਪੁਰ ਲਿਜਾ ਸਕਦੀ ਹੈ ਵਿਜੀਲੈਂਸ - ਸਰਕਾਰੀ ਵਕੀਲ ਨੇ ਕੀਤਾ ਦਾਅਵਾ

ਚੰਡੀਗੜ੍ਹ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਦੀ ਗਿ੍ਰਫਤ ਵਿਚ ਹਨ। ਮਜੀਠੀਆ ਦਾ ਵਿਜੀਲੈਂਸ ਰਿਮਾਂਡ 4 ਦਿਨ ਲਈ ਹੋਰ ਵਧਾ ਦਿੱਤਾ ਗਿਆ ਅਤੇ ਮਜੀਠੀਆ ਦੀਆਂ ਮੁਸ਼ਕਲਾਂ ਹੁਣ ਹੋਰ ਵੀ ਵਧ ਸਕਦੀਆਂ ਹਨ। ਇਸੇ ਦੌਰਾਨ ਸਰਕਾਰ ਦੇ ਵਕੀਲ ਪ੍ਰੀਤ ਇੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਹੁਣ ਮਜੀਠੀਆ ਨੂੰ ਗੋਰਖਪੁਰ ਵੀ ਲਿਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਜੀਠੀਆ ਨੇ ਵਿਜੀਲੈਂਸ ਦੀ ਟੀਮ ਨੂੰ ਗੁੰਮਰਾਹ ਕੀਤਾ। ਸਰਕਾਰ ਦੇ ਵਕੀਲ ਨੇ ਦਾਅਵਾ ਕੀਤਾ ਕਿ ਸ਼ਿਮਲਾ ਅਤੇ ਮਜੀਠਾ ਵਿਚ ਕੀਤੀ ਗਈ ਜਾਂਚ ਦੌਰਾਨ ਮਜੀਠੀਆ ਨੇ ਸਹਿਯੋਗ ਨਹੀਂ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਿਮਲਾ ਵਿਚ ਮਜੀਠੀਆ ਦੀ 402 ਹੈਕਟੇਅਰ ਬੇਨਾਮੀ ਜਾਇਦਾਦ ਦਾ ਪਤਾ ਲੱਗਿਆ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.