Saturday, 20 June 2026

-- ਕੱਲ ਨੂੰ ਜਵਾਬਦੇਹੀ ਭਗਵੰਤ ਸਿੰਘ ਮਾਨ ਦੀ ਤੈਅ ਹੋਵੇਗੀ ਨਾ ਕਿ ਦਿੱਲੀ ਵਾਲਿਆਂ ਦੀ, ਇਹ ਗੱਲ ਯਾਦ ਰੱਖਣ ਮੁੱਖ ਮੰਤਰੀ

-- ਕਿਹਾ, ਲੋਕਾਂ ਨੂੰ ਚਾਰ ਗੁਣਾ ਮੁਨਾਫੇ ਦਾ ਝੂਠਾ ਲਾਲਚ ਦੇ ਕੇ ਕਿਸਾਨਾਂ ਦੀ ਜਮੀਨ ਹਥਿਆਈ ਜਾ ਰਹੀ ਹੈ

 

ਚੰਡੀਗੜ੍ਹ 30 ਜੂਨ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਿਆਂਦੀ ਲੈਂਡ ਪੁਲਿੰਗ ਪੋਲਸੀ ਨੂੰ ਇੱਕ ਚਿੱਟ ਫੰਡ ਸਕੀਮ ਦੱਸਦਿਆਂ ਕਿਹਾ ਹੈ ਕਿ ਸੂਬਾ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਚਾਰ ਗੁਣਾ ਮੁਨਾਫੇ ਦਾ ਝੂਠਾ ਲਾਲਚ ਦੇ ਕੇ ਕਿਸਾਨਾਂ ਦੀ ਜਮੀਨ ਹਥਿਆਈ ਜਾ ਰਹੀ ਹੈ।

ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਸੂਬ ਪ੍ਰਧਾਨ ਨੇ ਆਖਿਆ ਕਿ ਇਹ ਸਕੀਮ ਪੰਜਾਬ ਦੀ ਲੁੱਟ ਕਰਨ ਦੇ ਇਰਾਦੇ ਨਾਲ ਤਿਆਰ ਕੀਤੀ ਗਈ ਹੈ । ਉਹਨਾਂ ਨੇ ਕਿਹਾ ਕਿ ਸਰਕਾਰ ਦੇ ਲੋਕ ਗਲਤ ਬਿਆਨੀ ਕਰ ਰਹੇ ਹਨ ਕਿ ਕਿਸਾਨ ਤੋਂ ਉਸਦੀ ਜਮੀਨ ਖੋਹੀ ਨਹੀਂ ਜਾਵੇਗੀ ਪਰ ਜਿਸ ਜਮੀਨ ਦਾ ਨੋਟੀਫਿਕੇਸ਼ਨ ਹੋ ਗਿਆ ਉਹ ਜਮੀਨ ਤਾਂ ਹੁਣ ਕਿਸਾਨ ਵੇਚ ਵੀ ਨਹੀਂ ਸਕਦਾ । ਜਦ ਕੋਈ ਮਾਲਿਕ ਆਪਣੀ ਜਮੀਨ ਵੇਚ ਨਹੀਂ ਸਕਦਾ ਤਾਂ ਫਿਰ ਕੀ ਇਹ ਉਸ ਦੇ ਅਧਿਕਾਰਾਂ ਦਾ ਹਨਨ ਨਹੀਂ ਹੈ।

ਉਹਨਾਂ ਨੇ ਕਿਹਾ ਕਿ ਇਹ ਇੱਕ ਪੋਂਜੀ ਸਕੀਮ / ਚਿੱਟ ਫੰਡ ਸਕੀਮ ਵਰਗੀ ਯੋਜਨਾ ਹੈ ਜਿਸ ਦਾ ਉਦੇਸ਼ ਆਪਣੇ ਚਹੇਤੇ ਰੀਅਲ ਅਸਟੇਟ ਦੇ ਲੋਕਾਂ ਰਾਹੀਂ ਕਮਿਸ਼ਨ ਖੋਰੀ ਕਰਨਾ ਹੈ । ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਿਉਂਕਿ ਉਹ ਸੰਵਿਧਾਨਿਕ ਅਹੁਦਿਆਂ ਤੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਹੋਈ ਲੁੱਟ ਲਈ ਉਹਨਾਂ ਦੀ ਜਵਾਬਦੇਹੀ ਤੈਅ ਹੋਣੀ ਹੈ ਜਦਕਿ ਜਿਹੜੇ ਲੋਕ ਉਹਨਾਂ ਤੋਂ ਇਹ ਕਾਰਾ ਕਰਵਾ ਰਹੇ ਹਨ ਉਹ ਤਾਂ ਸਰਕਾਰ ਬਦਲਦੇ ਹੀ ਬੋਰੀਆ ਬਿਸਤਰਾ ਸਮੇਟ ਕੇ ਦਿੱਲੀ ਚਲੇ ਜਾਣਗੇ ।

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇ ਤਾਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨ ਦੀ ਜਮੀਨ ਕਿਸਾਨ ਦੀ ਰਹੇ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇੱਕ ਉਚ ਪੁਲਿਸ ਅਧਿਕਾਰੀ ਹੁੰਦੇ ਹੋਏ ਵੀ ਆਮ ਆਦਮੀ ਪਾਰਟੀ ਦੇ ਝਾਂਸੇ ਵਿੱਚ ਆ ਗਏ ਅਤੇ ਉਹ ਇਹ ਨਹੀਂ ਸਮਝ ਸਕੇ ਕਿ ਜਿਹੜੇ ਲੋਕ ਅੰਤਕਵਾਦੀਆ ਦੇ ਘਰ ਰਾਤਾਂ ਕੱਟਦੇ ਰਹੇ ਹਨ ਉਹ ਕਿਸ ਤਰ੍ਹਾਂ ਦਾ ਬਦਲਾਅ ਪੰਜਾਬ ਵਿੱਚ ਲਿਆਉਣਗੇ ।

ਬਿਕਰਮ ਸਿੰਘ ਮਜੀਠੀਆ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕੌਣ ਸਹੀ ਹੈ ਕੌਣ ਗਲਤ ਹੈ ਇਸ ਦਾ ਫੈਸਲਾ ਕੋਰਟ ਕਰੇਗਾ ਪਰ ਆਪ ਸਰਕਾਰ ਨੂੰ ਸਾਰਿਆਂ ਖਿਲਾਫ ਇੱਕ ਸਾਰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਚੁਣ ਚੁਣ ਕੇ ਕੀਤੀ ਗਈ ਕਾਰਵਾਈ ਸੰਦੇਹ ਪੈਦਾ ਕਰਦੀ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਜਿਨਾਂ ਬਾਰੇ ਖੜ ਕੇ ਕਿਹਾ ਸੀ ਕਿ ਉਹਨਾਂ ਤੇ ਪਰਚੇ ਕੀਤੇ ਜਾਣਗੇ ਅੱਜ ਉਹਨਾਂ ਖਿਲਾਫ ਕਾਰਵਾਈ ਨਾ ਹੋਣਾ ਦਰਸਾਉਂਦਾ ਹੈ ਕਿ ਜਾਂ ਤਾਂ ਪੈਰ ਫੜ ਲਏ ਗਏ ਹਨ ਜਾਂ ਪੈਸੇ ਫੜ ਲਏ ਗਏ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਹਾਲੇ ਵੀ ਵਕਤ ਹੈ ਕਿ ਭਗਵੰਤ ਸਿੰਘ ਮਾਨ ਪੰਜਾਬ ਪ੍ਰਤੀ ਆਪਣੀ ਜਵਾਬਦੇਹੀ ਸਮਝਣ। ਉਹਨਾਂ ਨੇ ਕਿਹਾ ਕਿ ਜੇਕਰ ਕਾਰਵਾਈ ਕਰਨੀ ਹੈ ਤਾਂ ਸਾਰੇ ਲੋਕਾਂ ਖਿਲਾਫ ਕੀਤੀ ਜਾਵੇ ਅਤੇ ਪੰਜਾਬ ਨੂੰ ਸਮਰਪਿਤ ਹੋ ਕੇ ਸਰਕਾਰ ਕੰਮ ਕਰੇ ਨਾ ਕਿ ਦਿੱਲੀ ਵਾਲਿਆਂ ਅੱਗੇ ਗੋਡੇ ਟੇਕ ਕੇ।

 

ਕਿਹਾ : ਸਮੁੱਚੇ ਖਾਲਸਾ ਪੰਥ ਨੂੰ ਚੇਤਨ ਤੇ ਸੁਚੇਤ ਹੋਣ ਦੀ ਲੋੜ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੰਘੇ ਦਿਨੀ ਸ਼੍ਰੋਮਣੀ ਕਮੇਟੀ ਵਿਰੁੱਧ ਹਾਈਕੋਰਟ ਵਿਚ ਦਾਇਰ ਕੀਤੀ ਰਿਟ ਪਟੀਸ਼ਨ ਵਾਪਸ ਲੈਣ ਦਾ ਐਲਾਨ ਕੀਤਾ ਹੈ।  ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੇਵਾ ਦੌਰਾਨ ਦਾਸ ਨੇ ਪੰਥਕ ਪਰੰਪਰਾਵਾਂ ਤੇ ਰਹਿਤ ਮਰਿਆਦਾ ਉੱਤੇ ਪਹਿਰੇਦਾਰੀ ਕਰਦਿਆਂ ਸੇਵਾ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਪੰਥਕ ਸੰਸਥਾਵਾਂ ਤੇ ਬਾਬਾ ਬੁੱਢਾ ਜੀ ਦੀ ਮਹਾਨ ਪਦਵੀ ਨੂੰ ਠੇਸ ਪਹੁੰਚਾਉਣ ਬਾਰੇ ਉਹ ਕਦੇ ਸੁਪਨੇ ਵਿਚ ਵੀ ਸੋਚ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਵਿਸ਼ਵ ਭਰ ਦੀਆਂ ਸਮੂਹ ਸੰਗਤਾਂ ਦਾ ਦਿਲੋਂ ਰਿਣੀ ਹਨ ਜਿਨ੍ਹਾਂ ਨੇ ਮੌਜੂਦਾ ਸਥਿਤੀ ਪ੍ਰਤੀ ਆਪਣੇ ਪਿਆਰ ਅਤੇ ਚਿੰਤਾਵਾਂ ਨੂੰ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਾਧ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਅਤੇ ਸਤਿਕਾਰ ਕਰਦਿਆਂ ਕੀਤੇ ਗਏ ਕੇਸ ਨੂੰ ਵਾਪਸ ਲੈਣ ਦਾ ਨਿਰਣਾ ਕੀਤਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਮੁੱਚੇ ਖ਼ਾਲਸਾ ਪੰਥ ਨੂੰ ਇਸ ਬਾਰੇ ਚੇਤਨ ਤੇ ਸੁਚੇਤ ਹੋਣ ਦੀ ਲੋੜ ਹੈ। ਇਸੇ ਦੌਰਾਨ ਗਿਆਨੀ ਰਘਬੀਰ ਸਿੰਘ ਵਲੋਂ ਹਾਈਕੋਰਟ ਵਿਚੋਂ ਆਪਣੀ ਪਟੀਸ਼ਨ ਵਾਪਸ ਲੈਣ ਦਾ ਦਲ ਖਾਲਸਾ ਨੇ ਸਵਾਗਤ ਕੀਤਾ ਹੈ। 

 

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੀ ਕੁਝ ਦਿਨ ਪਹਿਲਾਂ ਅਹਿਮਦਾਬਾਦ ’ਚ ਜਹਾਜ਼ ਹਾਦਸੇ ’ਚ ਮੌਤ ਹੋ ਗਈ ਸੀ। ਇਸਦੇ ਚੱਲਦਿਆਂ ਪੰਜਾਬ ਭਾਜਪਾ ਵਲੋਂ ਚੰਡੀਗੜ੍ਹ ’ਚ ਪਾਰਟੀ ਦੇ ਦਫਤਰ ਵਿਖੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਭਾਜਪਾ ਦੇ ਕਈ ਆਗੂ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਨੂੰ ਘੇਰਿਆ। ਜਾਖੜ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਪੈਸਾ ਕਮਾਉਣ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਦਿੱਲੀ ਵਾਲੀ ਟੀਮ ਨੇ ਪੰਜਾਬ ਨੂੰ ਬੈਂਕ ਬਣਾ ਦਿੱਤਾ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੀ ਖੂਨ ਪਸੀਨੇ ਦੀ ਕਮਾਈ ਨੂੰ ਆਮ ਆਦਮੀ ਪਾਰਟੀ ਵਾਲੇ ਹੜੱਪਣਾ ਚਾਹੁੰਦੇ ਹਨ, ਪਰ ਭਾਜਪਾ ਅਜਿਹਾ ਨਹੀਂ ਹੋਣ ਦੇਵੇਗੀ। 

 

ਚੰਡੀਗੜ੍ਹ/ਬਿਊਰੋ ਨਿਊਜ਼ 

ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਨੇ ਬੀਐਸਐਫ ਅਤੇ ਰਾਜਸਥਾਨ ਪੁਲਿਸ ਦੇ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੀ ਡੀਜੀਪੀ ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ ਹੈ। ਦੱਸਿਆ ਗਿਆ ਕਿ ਇਸ ਅੰਤਰਰਾਜ਼ੀ ਕਾਰਵਾਈ ਦੌਰਾਨ ਇਕ ਮਹਿਲਾ ਸਮੇਤ ਨੌ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ ਕਸ਼ਮੀਰ ਦੇ ਵਾਸੀ ਸ਼ਾਮਲ ਹਨ। ਡੀਜੀਪੀ ਨੇ ਦੱਸਿਆ ਕਿ ਇਹ ਨਸ਼ੀਲੇ ਪਦਾਰਥਾਂ ਦੀ ਖੇਪ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਸਥਾਨ ਦੇ ਇਲਾਕੇ ਬਾੜਮਾਰ ਤੋਂ ਬਰਾਮਦ ਕੀਤੀ ਗਈ ਹੈ।  

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.