Friday, 19 June 2026

ਕਿਹਾ : 115 ਸਾਲ ਪਹਿਲਾਂ ਅੰਗਰੇਜ਼ਾਂ ਦੀ ਕੈਦ ’ਚੋਂ ਭੱਜ ਕੇ ਸਾਵਰਕਰ ਪਹੁੰਚੇ ਸਨ ਮਾਰਸੇ

ਪੈਰਿਸ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੌਰੇ ’ਤੇ ਹਨ ਅਤੇ ਲੰਘੀ ਰਾਤ ਉਹ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਂਕਰੋਂ ਦੇ ਨਾਲ ਫਰਾਂਸ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮਾਰਸੇ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸੁਤੰਤਰਤਾ ਸੈਨਾਨੀ ਵੀਰ ਸਾਵਰਕਰ ਨੂੰ ਯਾਦ ਕੀਤਾ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਕਿਹਾ ਕਿ ਮਾਰਸੇ ਸ਼ਹਿਰ ਭਾਰਤ ਦੀ ਅਜ਼ਾਦੀ ’ਚ ਖਾਸ ਮਹੱਤਵ ਰੱਖਦਾ ਹੈ। ਜ਼ਿਕਰਯੋਗ ਹੈ ਕਿ ਸਾਵਰਕਰ ਨੂੰ 1910 ’ਚ ਨਾਸਿਕ ਸਾਜ਼ਿਸ਼ ਮਾਮਲੇ ਤਹਿਤ ਲੰਦਨ ’ਚ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਜਹਾਜ਼ ਰਾਹੀਂ ਭਾਰਤ ਲਿਆਂਦਾ ਜਾ ਰਿਹਾ ਸੀ। ਜਦੋਂ ਉਨ੍ਹਾਂ ਦਾ ਜਹਾਜ਼ ਮਾਰਸੇ ਕੋਲ ਪਹੁੰਚਿਆ ਤਾਂ ਉਨ੍ਹਾਂ ਨੇ ਸਮੁੰਦਰ ’ਚ ਛਾਲ ਮਾਰ ਦਿੱਤੀ ਸੀ ਅਤੇ ਉਹ ਤੈਰ ਕੇ ਕਿਨਾਰੇ ’ਤੇ ਪਹੁੰਚ ਗਿਆ ਸੀ। ਮਾਰਸੇ ’ਚ ਬਿ੍ਰਟਿਸ਼ ਪੁਲਿਸ ਨੇ ਉਨ੍ਹਾਂ ਨੂੰ ਮੁੜ ਗਿ੍ਰਫ਼ਤਾਰ ਕਰ ਲਿਆ ਸੀ ਅਤੇ ਫਰਾਂਸ ਸਰਕਾਰ ਨੇ ਸਾਵਰਕਰ ਦੀ ਗਿ੍ਰਫਤਾਰੀ ਦਾ ਵਿਰੋਧ ਕੀਤਾ ਸੀ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਪ੍ਰਗਟਾਇਆ ਦੁੱਖ

ਲਖਨਊ/ਬਿਊਰੋ ਨਿਊਜ਼ : ਅਯੁੱਧਿਆ ਸਥਿਤ ਰਾਮ ਮੰਦਿਰ ਦੇ ਮੁੱਖ ਪੁਜਾਰੀ ਮਹੰਤ ਸਤੇਂਦਰ ਦਾਸ ਦਾ ਅੱਜ 85 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਅੱਜ ਬੁੱਧਵਾਰ ਨੂੰ ਸਵੇਰੇ 7 ਵਜੇ ਲਖਨਊ ਦੇ ਪੀਜੀਆਈ ਹਸਪਤਾਲ ਵਿਚ ਆਖਰੀ ਸਾਹ ਲਿਆ। ਲੰਘੀ 3 ਫਰਵਰੀ ਨੂੰ ਹੋਏ ਬ੍ਰੇਨ ਹੈਮਰੇਜ ਤੋਂ ਬਾਅਦ ਮਹੰਤ ਸਤੇਂਦਰ ਦਾਸ ਨੂੰ ਲਖਨਊ ਦੇ ਪੀਜੀਆਈ ਵਿਖੇ ਦਾਖਲ ਕਰਵਾਇਆ ਗਿਆ ਸੀ। ਸਤੇਂਦਰ ਦਾਸ ਪਿਛਲੇ 32 ਸਾਲ ਤੋਂ ਰਾਮ ਜਨਮ ਭੂਮੀ ਵਿਖੇ ਬਤੌਰ ਮੁੱਖ ਪੁਜਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਮਹੰਤ ਸਤੇਂਦਰ ਦਾਸ ਦੇ ਦੇਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਟਵੀਟ ਕਰਕੇ ਕਿਹਾ ਕਿ ਰਾਮ ਦੇ ਪਰਮ ਭਗਤ ਅਤੇ ਅਯੁੱਧਿਆ ਧਾਮ ਦੇ ਮੁੱਖ ਪੁਜਾਰੀ ਅਚਾਰਿਆ ਸਤੇਂਦਰ ਦਾਸ ਜੀ ਦਾ ਦੇਹਾਂਤ ਬਹੁਤ ਦੁੱਖਦਾਈ ਹੈ ਅਤੇ ਇਹ ਅਧਿਆਤਮਿਕ ਜਗਤ ਲਈ ਨਾ ਪੂਰਾ ਹੋਣਾ ਵਾਲਾ ਘਾਟਾ ਹੈ।

  

ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਰਵਿਦਾਸ ਜੀ ਦਾ 648ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ’ਚ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ’ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ’ਚੋਂ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋਂ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਵਿਖਾਏ ਮਾਰਗ ’ਤੇ ਚੱਲਣ, ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। 

 

  

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ ਕਮਿਸ਼ਨ ਨੂੰ ਅੱਜ ਦੋ ਨਵੇਂ ਸੂਚਨਾ ਕਮਿਸ਼ਨਰ ਮਿਲ ਗਏ ਹਨ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕਣ ਵਾਲੇ ਨਵੇਂ ਸੂਚਨਾ ਕਮਿਸ਼ਨਰਾਂ ਵਿਚ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਦਾ ਨਾਮ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਲੰਘੀ 27 ਜਨਵਰੀ 2025 ਨੂੰ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਦੀ ਨਿਯੁਕਤੀ ਦਾ ਅਧਿਕਾਰਤ ਤੌਰ ’ਤੇ ਐਲਾਨ ਕੀਤਾ ਗਿਆ ਸੀ। ਐਡਵੋਕੇਟ ਸੰਧੂ ਪੇਸ਼ੇ ਤੋਂ ਵਕੀਲ ਹਨ ਅਤੇ ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਾਧੂ ਐਡਵੋਕੇਟ ਜਨਰਲ ਦੇ ਰੂਪ ’ਚ ਸੇਵਾ ਨਿਭਾ ਚੁੱਕੇ ਹਨ। ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹਿ ਚੁੱਕੇ ਹਨ। ਜਦਕਿ ਪੂਜਾ ਗੁਪਤਾ ਇਕ ਪ੍ਰਸਿੱਧ ਸਮਾਜਸੇਵੀ ਅਤੇ ਸਿੱਖਿਆ ਸ਼ਾਸਤਰੀ ਹਨ। ਉਨ੍ਹਾਂ ਸਿੱਖਿਆ ਦੇ ਖੇਤਰ ਅਤੇ ਸਮਾਜ ਕਲਿਆਣ ਦੇ ਖੇਤਰ ਵਿਚ ਕਾਫ਼ੀ ਨਾਮਣਾ ਖੱਟਿਆ ਹੈ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.