Saturday, 20 June 2026

ਚੰਡੀਗੜ੍ਹ, 29 ਮਈ-ਦਿੱਲੀ ਵਿੱਚ ਸਰਕਾਰ ਬਣਨ ਦੇ ਸਿਰਫ਼ 100 ਦਿਨਾਂ ਦੇ ਅੰਦਰ, ਮੁੱਖ ਮੰਤਰੀ ਰੇਖਾ ਗੁਪਤਾ ਜੀ ਨੇ 1984 ਦੇ ਸਿੱਖ ਨਸਲਕੁਸ਼ੀ ਪੀੜਿਤਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਜਾਰੀ ਕਰਕੇ ਇੱਕ ਲੰਬੇ ਸਮੇਂ ਤੋਂ ਲਟਕਿਆ ਹੋਇਆ ਵਾਅਦਾ ਪੂਰਾ ਕੀਤਾ ਹੈ। ਇਹ ਇਤਿਹਾਸਕ ਕਦਮ ਇਨਸਾਫ਼ ਵੱਲ ਚੁੱਕਿਆ ਗਿਆ ਹੈ ਜੋ ਪਹਿਲਾਂ ਕਾਂਗਰਸ ਵੱਲੋਂ ਦਹਾਕਿਆਂ ਤੋਂ ਲਟਕਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੁਆਰਾ ਜਾਣਬੁੱਝ ਕੇ ਅਣਦੇਖਿਆ ਕੀਤਾ ਗਿਆ ਸੀ।

ਇਹ ਸਿਰਫ਼ ਇੱਕ ਪ੍ਰਸ਼ਾਸਕੀ ਫੈਸਲਾ ਨਹੀਂ ਹੈ - ਇਹ ਸਿੱਖ ਪਰਿਵਾਰਾਂ ਦੇ ਮਾਣ, ਨਿਆਂ ਅਤੇ ਅਧਿਕਾਰਾਂ ਨੂੰ ਬਹਾਲ ਕਰਨ ਵੱਲ ਇੱਕ ਕਦਮ ਹੈ ਜਿਨ੍ਹਾਂ ਨੇ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਦੌਰ ਦਾ ਸਾਹਮਣਾ ਕੀਤਾ ਹੈ।

ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ, ਰਾਜ ਮੀਡੀਆ ਮੁਖੀ ਵਿਨੀਤ ਜੋਸ਼ੀ ਦੇ ਨਾਲ, ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਦਾ ਨਿਆਂ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਅਟੱਲ ਸੰਕਲਪ ਲਈ ਦਿਲੋਂ ਧੰਨਵਾਦ ਕਰਦੇ ਹਾਂ। ਅਸੀਂ ਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ, ਮੰਤਰੀ ਐਮ.ਐਸ. ਸਿਰਸਾ, ਉਪ ਪ੍ਰਧਾਨ ਰਾਜੀਵ ਬੱਬਰ, ਸਿੱਖ ਮਾਮਲਿਆਂ ਦੇ ਕਨਵੀਨਰ ਚਰਨਜੀਤ ਸਿੰਘ ਲਵਲੀ ਅਤੇ ਉਨ੍ਹਾਂ ਦੇ ਸਹਿਯੋਗੀ ਕਵਲਜੀਤ ਸਿੰਘ ਧੀਰ ਦੀ ਸਖ਼ਤ ਮਿਹਨਤ ਨੂੰ ਵੀ ਸਲਾਮ ਕਰਦੇ ਹਾਂ, ਜਿਨ੍ਹਾਂ ਦੇ ਯਤਨਾਂ ਨੇ ਇਹ ਸੰਭਵ ਬਣਾਇਆ।

ਆਪ ਪਾਰਟੀ ਨਾ ਸਿਰਫ਼ 1984 ਦੇ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਿੱਚ ਅਸਫਲ ਰਹੀ, ਸਗੋਂ ਆਪਣੇ 10 ਸਾਲਾਂ ਦੇ ਰਾਜ ਵਿੱਚ ਇੱਕ ਵੀ ਸਿੱਖ ਨੂੰ ਮੰਤਰੀ ਵੀ ਨਹੀਂ ਨਿਯੁਕਤ ਕੀਤਾ।

ਰਿਕਾਰਡ ਗਵਾਹ ਹੈ: ਕਾਂਗਰਸ ਨੇ 1984 ਦੇ ਦੋਸ਼ੀਆਂ ਦੀ ਰੱਖਿਆ ਕੀਤੀ ਅਤੇ ਉਨ੍ਹਾਂ ਨੂੰ ਇਨਾਮ ਦਿੱਤਾ। ਆਪ ਨੇ 10 ਸਾਲ ਦਿੱਲੀ 'ਤੇ ਰਾਜ ਕੀਤਾ, ਪਰ ਪੀੜਤਾਂ ਲਈ ਕੁਝ ਨਹੀਂ ਕੀਤਾ। ਭਾਜਪਾ ਨੇ ਅਦਾਲਤਾਂ ਤੋਂ ਲੈ ਕੇ ਜ਼ਮੀਨੀ ਪੱਧਰ ਤੱਕ ਇਨਸਾਫ਼ ਲਈ ਲੜਾਈ ਲੜੀ। ਸੱਜਣ ਕੁਮਾਰ ਵਰਗੇ ਦੋਸ਼ੀਆਂ ਨੂੰ ਭਾਜਪਾ ਦੇ ਮਜ਼ਬੂਤ ਸਟੈਂਡ ਕਾਰਨ ਹੀ ਸਜ਼ਾ ਮਿਲੀ। 

ਭਾਜਪਾ ਨੇ ਪੀੜਿਤਾਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਰੁਜ਼ਗਾਰ ਅਤੇ ਪੁਨਰਵਾਸ ਦੀ ਲਗਾਤਾਰ ਮੰਗ ਕੀਤੀ। ਇਹ ਨਸਲਕੁਸ਼ੀ ਕੋਈ ਆਪਮੁਹਾਰੀ ਹੋਈ ਘਟਨਾ ਨਹੀਂ ਸੀ ਸਗੋਂ ਕਾਂਗਰਸ ਦੁਆਰਾ ਰਚੀ ਗਈ ਇੱਕ ਪਹਿਲਾਂ ਤੋਂ ਯੋਜਨਾਬੱਧ ਸਾਜ਼ਿਸ਼ ਸੀ, ਭਾਜਪਾ ਹੁਣ ਇਨਸਾਫ਼ ਦੇ ਰਹੀ ਹੈ ਜਿੱਥੇ ਬਾਕੀ ਸਾਰੇ ਅਸਫਲ ਹੋਏ ਹਨ। ਭਾਜਪਾ ਹਮੇਸ਼ਾ ਸਿੱਖ ਭਾਈਚਾਰੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੀ ਹੈ।

ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ

ਲੁਧਿਆਣਾ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ’ਚ ਗਲਾਡਾ ਦਫਤਰ ਦੇ ਬਾਹਰ ਅਕਾਲੀ ਦਲ ਵਲੋਂ ਲਗਾਏ ਗਏ ਰੋਸ ਧਰਨੇ ਵਿਚ ਪਹੁੰਚੇ। ਇਸ ਧਰਨੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਵੀ ਪਹੁੰਚੇ ਹੋਏ ਸਨ। ਸ਼ੋ੍ਰਮਣੀ ਅਕਾਲੀ ਦਲ ਵਲੋਂ ਇਹ ਧਰਨਾ ਜ਼ਮੀਨਾਂ ਨੂੰ ਐਕਵਾਇਰ ਕਰਨ ਦੇ ਖਿਲਾਫ ਲਗਾਇਆ ਗਿਆ ਸੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਜੰਮ ਕੇ ਆਲੋਚਨਾ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਜਿੰਨਾ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ, ਓਨਾ ਕਿਸੇ ਵੀ ਹੋਰ ਸਰਕਾਰ ਦੇ ਸਮੇਂ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ, ਉਨ੍ਹਾਂ ਨੇ ਵੀ ਪੰਜਾਬ ਲਈ ਕੁਝ ਨਹੀਂ ਕੀਤਾ। ਸੁਖਬੀਰ ਬਾਦਲ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵੀ ਖੂਬ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਬਾਹਰੀ ਵਿਅਕਤੀਆਂ ਨੂੰ ਖੇਤੀ ਦੇ ਲਈ ਸੂਬੇ ਵਿਚ ਜ਼ਮੀਨ ਨਹੀਂ ਦਿੱਤੀ ਜਾਵੇਗੀ। 

ਯੂਪੀ ਦੇ ਫ਼ਿਰੋਜ਼ਾਬਾਦ ਨਾਲ ਸਬੰਧਤ ਮਰੀਜ਼ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਕੀਤਾ ਗਿਆ ਸੀ ਤਬਦੀਲ

ਚੰਡੀਗੜ੍ਹ/ਬਿਊਰੋ ਨਿਊਜ਼

ਕਰੋਨਾ ਪਾਜ਼ੇਟਿਵ 40 ਸਾਲਾਂ ਦੇ ਵਿਅਕਤੀ ਦੀ ਅੱਜ ਬੁੱਧਵਾਰ ਸਵੇਰੇ ਚੰਡੀਗੜ੍ਹ ਸਥਿਤ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਮੌਤ ਹੋ ਗਈ। ਸਬੰਧਤ ਮਰੀਜ਼ ਯੂਪੀ ਦੇ ਫਿਰੋਜ਼ਾਬਾਦ ਦਾ ਰਹਿਣ ਵਾਲਾ ਹੈ ਤੇ ਉਸ ਨੂੰ ਕੋਵਿਡ ਲਈ ਪਾਜ਼ੇਟਿਵ ਨਿਕਲਣ ਮਗਰੋਂ ਲੁਧਿਆਣਾ ਤੋਂ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਸੀ। ਉਸ ਨੂੰ ਹਸਪਤਾਲ ਦੇ ਕੋਵਿਡ ਵਾਰਡ ਵਿਚ ਦਾਖ਼ਲ ਕਰਵਾਉਣ ਮਗਰੋਂ ਇਕਾਂਤਵਾਸ ਵਿਚ ਰੱਖਿਆ ਗਿਆ ਸੀ। ਚੰਡੀਗੜ੍ਹ ਵਿਚ ਇਹ ਪਹਿਲਾ ਕੋਵਿਡ ਪਾਜ਼ੇਟਿਵ ਕੇਸ ਹੈ। ਉਂਝ ਹਸਪਤਾਲ ਨੇ ਅਜੇ ਤੱਕ ਇਹ ਸਪਸ਼ਟ ਨਹੀਂ ਕੀਤਾ ਹੈ ਕਿ ਕੀ ਇਹ ਕਰੋਨਾ ਦੇ ਨਵੇਂ ਜੇਐੱਨ1 ਵੇਰੀਐਂਟ ਦਾ ਮਾਮਲਾ ਸੀ ਜਾਂ ਨਹੀਂ। ਹਸਪਤਾਲ ਦੇ ਡਾਇਰੈਕਟਰ ਡਾ.ਅਸ਼ੋਕ ਅਤਰੀ ਨੇ ਪਹਿਲਾਂ ਲੋਕਾਂ ਨੂੰ ਭਰੋਸਾ ਦਿਵਾਇਆ ਸੀ ਕਿ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ, ਪਰ ਕਰੋਨਾ ਤੋਂ ਪੀੜਤ ਮਰੀਜ਼ ਦੀ ਮੌਤ ਮਗਰੋਂ, ਹੁਣ ਇਸ ਨੂੰ ਗੰਭੀਰ ਸੰਕੇਤ ਵਜੋਂ ਲਿਆ ਜਾ ਰਿਹਾ ਹੈ।    

 

ਵਿਜੀਲੈਂਸ ਕੋਲ ਤਿੰਨ ਦਿਨਾਂ ਦੇ ਰਿਮਾਂਡ ’ਤੇ ਹੈ ਅਮਨਦੀਪ ਕੌਰ

ਬਠਿੰਡਾ/ਬਿਊਰੋ ਨਿਊਜ਼ 

ਵਿਜੀਲੈਂਸ ਬਿਊਰੋ ਬਠਿੰਡਾ ਕੋਲ ਰਿਮਾਂਡ ’ਤੇ ਚੱਲ ਰਹੀ ਬਰਖ਼ਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਅਚਾਨਕ ਸਿਹਤ ਵਿਗੜਨ ਦੀ ਗੱਲ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਦੱਸਣਯੋਗ ਹੈ ਕਿ ਵਿਜੀਲੈਂਸ ਨੇ ਉਸਦੇ ਖਿਲਾਫ਼ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਹੈ ਤੇ ਉਹ ਪੁਛਗਿੱਛ ਲਈ ਵਿਜੀਲੈਂਸ ਕੋਲ ਤਿੰਨ ਦਿਨਾਂ ਦੇ ਰਿਮਾਂਡ ’ਤੇ ਹੈ। ਜ਼ਿਕਰਯੋਗ ਹੈ ਕਿ ਕਾਂਸਟੇਬਲ ਅਮਨਦੀਪ ਕੌਰ ਨੂੰ ਡਰੱਗ ਮਾਮਲੇ ਵਿਚ ਪਹਿਲਾਂ ਮੁਅੱਤਲ ਕੀਤਾ ਗਿਆ ਸੀ ਅਤੇ ਬਾਅਦ ਵਿਚ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ। ਹੁਣ ਵਿਜੀਲੈਂਸ ਜਾਂਚ ਕਰ ਰਹੀ ਹੈ ਕਿ ਉਸ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਕਿਸ ਤਰ੍ਹਾਂ ਬਣਾਈ ਹੈ। ਇਹ ਵੀ ਦੱਸਣਯੋਗ ਹੈ ਕਿ ਇੰਟਰਨੈਟ ਮੀਡੀਆ ’ਤੇ ਅਮਨਦੀਪ ਕੌਰ ਦੀ ਸਰਗਰਮੀ ਨੇ ਪੁਲਿਸ ਦੇ ਕਈ ਉਚ ਅਧਿਕਾਰੀਆਂ ਦੀ ਨੀਂਦ ਉਡਾ ਦਿੱਤੀ ਹੈ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.