Saturday, 20 June 2026

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦਿੱਤੀ ਜਾਣਕਾਰੀ

ਕਪੂਰਥਲਾ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਵਲੋਂ ਸੈਨਿਕ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਨਾਲ ‘ਮੈਮੋਰੈਂਡਮ ਆਫ਼ ਐਗਰੀਮੈਂਟ’ ਕੀਤਾ ਗਿਆ ਹੈ । ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੈਨਿਕ ਸਕੂਲ ਕਪੂਰਥਲਾ ਦੇ ਦੌਰੇ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਦਰਮਿਆਨ ਦਸਖ਼ਤ ਕੀਤੇ ਗਏ ‘ਮੈਮੋਰੈਂਡਮ ਆਫ਼ ਐਗਰੀਮੈਂਟ’ ਨੂੰ ਜਾਰੀ ਕੀਤਾ, ਜਿਸ ਤਹਿਤ ਸਰਕਾਰ ਸੈਨਿਕ ਸਕੂਲ ਨੂੰ ਲਗਾਤਾਰ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਸੈਨਿਕ ਸਕੂਲ ਦੀ ਮੁਰੰਮਤ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕ ਨਿਰਮਾਣ ਵਿਭਾਗ ਪੰਜਾਬ ਨੂੰ ਇਸ ਸੰਬੰਧੀ ਵਿਸਥਾਰਤ ਪ੍ਰੋਜੈਕਟ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ।

ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ    

ਮੰਡੀ ਗੋਬਿੰਦਗੜ੍ਹ, 26 ਮਈ: ਦੇਸ਼ ਭਗਤ ਯੂਨੀਵਰਸਿਟੀ, ਇੱਕ ਨੈਕ ਏ+ ਮਾਨਤਾ ਪ੍ਰਾਪਤ ਬਹੁ-ਅਨੁਸ਼ਾਸਨੀ ਸੰਸਥਾ ਵੱਲੋਂ ਹੋਟਲ ਮਹਾਰਾਜਾ ਰੀਜੈਂਸੀ, ਆਰਤੀ ਚੌਕ, ਫਿਰੋਜ਼ਪੁਰ ਰੋਡ, ਲੁਧਿਆਣਾ ਵਿੱਚ ਆਪਣਾ ਮੌਕੇ 'ਤੇ  ਦਾਖਲਾ ਪ੍ਰੋਗਰਾਮ (ਸਪਾਟ ਐਡਮਿਸ਼ਨ ਡਰਾਈਵ) - ‘ਕਾਰਵਾਂ 2025’ ਸਫਲਤਾਪੂਰਵਕ ਕਰਵਾਇਆ ਗਿਆ।

ਇਸ ਪ੍ਰੋਗਰਾਮ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਕਾਉਂਸਲਿੰਗ ਅਤੇ ਦਾਖਲਾ ਟੀਮ ਦੇ ਨਾਲ, ਹਾਜ਼ਰੀਨ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ, ਚਾਹਵਾਨ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਕਰੀਅਰ ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੱਤੇ।

ਇਸ ਸਮਾਗਮ ਦੀ ਵਿਸ਼ੇਸ਼ਤਾ ਇੱਕ ਸਨਮਾਨ ਸਮਾਰੋਹ ਸੀ, ਜਿੱਥੇ ਵੱਖ-ਵੱਖ ਨਾਮਵਰ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਿੱਖਿਆ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

ਡਾ. ਸਦਾਵਰਤੀ ਨੇ ਕਿਹਾ ਕਿ ਅਧਿਆਪਕ ਅਤੇ ਪ੍ਰਿੰਸੀਪਲ ਸੱਚੇ ਰਾਸ਼ਟਰ ਨਿਰਮਾਤਾ ਹਨ। ਉਨ੍ਹਾਂ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਦੀ ਨਿਰਸਵਾਰਥ ਸੇਵਾ ਲਈ ਧੰਨਵਾਦ ਪ੍ਰਗਟ ਕਰਨਾਂ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

ਯੂਨੀਵਰਸਿਟੀ ਨੇ ਲੁਧਿਆਣਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਕਾਦਮਿਕ ਉੱਤਮਤਾ ਲਈ ‘ਸ਼ਾਈਨਿੰਗ ਸਟਾਰ ਐਵਾਰਡ’ ਵੀ ਭੇਟ ਕੀਤੇ। ਵਿਦਿਆਰਥੀਆਂ ਨੂੰ ਮੌਕੇ ’ਤੇ ਦਾਖਲੇ, ਕਰੀਅਰ ਕਾਉਂਸਲਿੰਗ ਅਤੇ ਯੋਗਤਾ ਦੇ ਆਧਾਰ ’ਤੇ ਸਕਾਲਰਸ਼ਿਪ ਦੇ ਮੌਕੇ ਪ੍ਰਦਾਨ ਕੀਤੇ ਗਏ। ਡੀਬੀਯੂ ਦੀ ਡਿਜੀਟਲ ਸਿੱਖਿਆ ਪਹਿਲਕਦਮੀ ਦੇ ਹਿੱਸੇ ਵਜੋਂ ਬਹੁਤ ਸਾਰੇ ਯੋਗ ਵਿਦਿਆਰਥੀਆਂ ਨੂੰ ਮੁਫਤ ਟੈਬਲੇਟ ਵੀ ਪ੍ਰਾਪਤ ਹੋਏ।

ਦੇਸ਼ ਭਗਤ ਯੂਨੀਵਰਸਿਟੀ ਇੰਜੀਨੀਅਰਿੰਗ, ਸਿਹਤ ਸੰਭਾਲ, ਏਆਈ, ਸਾਈਬਰ ਸੁਰੱਖਿਆ, ਮੈਨੇਜਮੈਂਟ, ਲਾਅ, ਫਾਰਮੇਸੀ, ਹੋਟਲ ਪ੍ਰਬੰਧਨ, ਪੈਰਾ ਮੈਡੀਕਲ ਵਿਗਿਆਨ, ਨਰਸਿੰਗ, ਡੈਟਲ, ਆਯੁਰਵੇਦ ਅਤੇ ਹੋਰ ਬਹੁਤ ਸਾਰੇ ਵਿਸ਼ਿਆਂ ਵਿੱਚ ਮਿਆਰੀ ਸਿੱਖਿਆ ਅਤੇ ਵਿਸ਼ਵਵਿਆਪੀ ਮੌਕੇ ਪ੍ਰਦਾਨ ਕਰਨ ਵਿੱਚ ਮੋਹਰੀ ਹੈ।

ਸਮੀਪ ਸਿੰਘ ਗੁਮਟਾਲਾ ਨੇ ਇਸ ਸਬੰਧੀ ਜਾਣਕਾਰੀ ਕੀਤੀ ਸਾਂਝੀ

ਅੰਮਿ੍ਰਤਸਰ/ਬਿਊਰੋ ਨਿਊਜ਼

ਅੰਮਿ੍ਰਤਸਰ ਦਾ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਸਾਲਾਨਾ 35 ਲੱਖ ਯਾਤਰੀਆਂ ਦੀ ਸੂਚੀ ’ਚ ਸ਼ਾਮਿਲ ਹੋ ਗਿਆ ਹੈ। ਇਸ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ ਵਿੱਤੀ ਵਰ੍ਹੇ 2024-25 ਦੌਰਾਨ 35 ਲੱਖ ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਹਵਾਈ ਅੱਡੇ ਦੇ ਹਵਾਈ ਸੰਪਰਕ ਨੂੰ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਗਲੋਬਲ ਐਡਵੋਕੇਸੀ ਗਰੁੱਪ ਫਲਾਈ ਅੰਮਿ੍ਰਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਾਰਚ 2025 ਲਈ ਏਅਰਪੋਰਟ ਅਥਾਰਟੀ ਆਫ ਇੰਡੀਆ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਅੰਮਿ੍ਰਤਸਰ ਹਵਾਈ ਅੱਡੇ ਤੋਂ ਵਿੱਤੀ ਸਾਲ 2024-25 ਦੌਰਾਨ 35,42,880 ਯਾਤਰੀਆਂ ਨੇ ਹਵਾਈ ਸਫਰ ਕੀਤਾ। ਇਸ ਵਿਚ 11,53,461 ਅੰਤਰਰਾਸ਼ਟਰੀ ਅਤੇ 23,89,419 ਘਰੇਲੂ ਯਾਤਰੀ ਸ਼ਾਮਿਲ ਹਨ। ਇਹ ਅੰਕੜੇ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 14.8 ਪ੍ਰਤੀਸ਼ਤ ਵੱਧ ਹਨ, ਜਦੋਂ ਇਥੋਂ ਕੁੱਲ 30.86 ਲੱਖ ਯਾਤਰੀਆਂ ਨੇ ਉਡਾਣ ਭਰੀ ਸੀ। 

ਮੁੱਖ ਮੰਤਰੀ ਭਗਵੰਤ ਮਾਨ ਨੇ ‘ਈਜੀ ਰਜਿਸਟਰੀ’ ਦੀ ਕੀਤੀ ਸ਼ੁਰੂਆਤ

ਮੁਹਾਲੀ/ਬਿਊਰੋ ਨਿਊਜ਼  

ਪੰਜਾਬ ਵਿਚ ਅੱਜ ਤੋਂ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਨਵੀਂ ਵਿਵਸਥਾ ਲਾਗੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਵਿਚ ਇਸ ਸਿਸਟਮ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਸ ਸਿਸਟਮ ਨਾਲ ਆਮ ਜਨਤਾ ਨੂੰ ਰਜਿਸਟਰੀ ਦੇ ਲਈ ਤਹਿਸੀਲਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਸਿਫਾਰਸਾਂ ਅਤੇ ਦਲਾਲਾਂ ਤੋਂ ਵੀ ਖਹਿੜਾ ਛੁੱਟੇਗਾ। ਨਵੀਂ ਸ਼ੁਰੂ ਕੀਤੀ ਗਈ ਇਸ ਵਿਵਸਥਾ ਵਿਚ ਹੁਣ ਜ਼ਿਲ੍ਹੇ ਵਿਚ ਸਥਿਤ ਕਿਸੇ ਵੀ ਤਹਿਸੀਲ ’ਚ ਰਜਿਸਟਰੀ ਕਰਵਾਈ ਜਾ ਸਕੇਗੀ। ਇਸ ਤੋਂ ਇਲਾਵਾ ਘਰ ਜਾਂ ਆਪਣੇ ਦਫਤਰ ਵਿਚ ਬੈਠ ਕੇ ਵੀ ਔਨਲਾਈਨ ਰਜਿਸਟਰੀ ਦਾ ਬਦਲ ਵੀ ਲੋਕਾਂ ਦੇ ਕੋਲ ਰਹੇਗਾ। ਦੱਸਿਆ ਗਿਆ ਕਿ 15 ਜੁਲਾਈ ਤੱਕ ਇਸ ਸਿਸਟਮ ਨੂੰ ਪੂਰੇ ਸੂਬੇ ਵਿਚ ਲਾਗੂ ਕਰ ਦਿੱਤਾ ਜਾਵੇਗਾ। ਇਹ ਵੀ ਦੱਸਿਆ ਗਿਆ ਕਿ ਮੁਹਾਲੀ ਵਿਚ ਇਕ ਦਿਨ ਵਿਚ ਕਰੀਬ ਚਾਰ ਕਰੋੜ ਰੁਪਏ ਦੀਆਂ ਰਜਿਸਟਰੀਆਂ ਹੁੰਦੀਆਂ ਹਨ। ਇਸ ਮੌਕੇ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਵੀ ਹਾਜ਼ਰ ਰਹੇ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.