Saturday, 20 June 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ

ਮਾਨਸਾ/ਬਿਊਰੋ ਨਿਊਜ਼

ਪੰਜਾਬ ਵਿੱਚ ਪੈ ਰਹੀ ਗਰਮੀ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਪਿਛਲੇ ਵਰ੍ਹੇ ਇਹ ਛੁੱਟੀਆਂ ਮਈ ਮਹੀਨੇ ਵਿਚ ਹੋ ਗਈਆਂ ਸਨ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸ਼ੋਸ਼ਲ ਮੀਡੀਆ ਪੇਜ ’ਤੇ ਕੀਤਾ ਹੈ। 

 

 

ਅਮਰੀਕੀ ਸਦਰ ਨੇ ਚੇਤਾਵਨੀ ਦਿੱਤੀ ਕਿ ਰੂਸ ਆਪਣੇ ਪਤਨ ਵੱਲ ਵੱਧ ਰਿਹੈ

ਵਾਸ਼ਿੰਗਟਨ/ਬਿਊਰੋ ਨਿਊਜ਼

ਰੂਸ ਵੱਲੋਂ ਲਗਾਤਾਰ ਤੀਜੀ ਰਾਤ ਕੀਵ ਅਤੇ ਹੋਰਨਾਂ ਯੂਕਰੇਨੀ ਸ਼ਹਿਰਾਂ ’ਤੇ ਕੀਤੇ ਡਰੋਨ ਤੇ ਮਿਜ਼ਾਈਲ ਹਮਲਿਆਂ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਹ ‘ਪੂਰੀ ਤਰ੍ਹਾਂ ਪਾਗਲ ਹੋ ਗਿਆ’ ਹੈ। ਟਰੰਪ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ ਲਿਖਿਆ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੇਰੇ ਹਮੇਸ਼ਾ ਬਹੁਤ ਚੰਗੇ ਰਿਸ਼ਤੇ ਰਹੇ ਹਨ, ਪਰ ਹੁਣ ਉਨ੍ਹਾਂ ਨੂੰ ਕੁਝ ਹੋ ਗਿਆ ਹੈ। ਉਹ ਬਿਲਕੁਲ ਪਾਗਲ ਹੋ ਗਏ ਹਨ। ਟਰੰਪ ਨੇ ਕਿਹਾ ਕਿ ਪੂਤਿਨ ਬਹੁਤ ਸਾਰੇ ਲੋਕਾਂ ਦੀ ਬੇਵਜ੍ਹਾ ਜਾਨ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਕਾਰਨ ਯੂਕਰੇਨੀ ਸ਼ਹਿਰਾਂ ’ਤੇ ਮਿਜ਼ਾਈਲ ਤੇ ਡਰੋਨ ਦਾਗੇ ਜਾ ਰਹੇ ਹਨ। ਧਿਆਨ ਰਹੇ ਕਿ ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ਅਤੇ ਦੇਸ਼ ਦੇ ਹੋਰਨਾਂ ਖੇਤਰਾਂ ਵਿਚ ਡਰੋਨ ਤੇ ਮਿਜ਼ਾਈਲ ਨਾਲ ਵੱਡੇ ਪੈਮਾਨੇ ’ਤੇ ਹਮਲਾ ਕੀਤਾ, ਜਿਸ ਵਿਚ 12 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਹੋ ਗਏ।

ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਨੇ ਹਰਿਆਣਾ ਸੂਬੇ ਦੇ ਪਾਣੀਆਂ ਸਬੰਧੀ ਦਾਅਵੇ ਖਾਰਜ ਕਰ ਦਿੱਤੇ ਹਨ। ਹਰਿਆਣਾ ਪ੍ਰਚਾਰ ਕਰ ਰਿਹਾ ਹੈ ਕਿ ਉਸ ਨੂੰ ਭਾਖੜਾ ਨਹਿਰ ਤੋਂ ਆਪਣੇ ਪੂਰੇ ਹਿੱਸੇ ਦਾ ਪਾਣੀ 10,300 ਕਿਊਸਿਕ ਮਿਲ ਰਿਹਾ ਹੈ। ਇਸੇ ਦੌਰਾਨ ਪੰਜਾਬ ਨੇ ਤਾਜ਼ਾ ਅੰਕੜਾ ਜਾਰੀ ਕੀਤਾ ਹੈ ਜਿਸ ਅਨੁਸਾਰ ਅੱਜ ਭਾਖੜਾ ਨਹਿਰ ’ਚ 8940 ਕਿਊਸਿਕ ਪਾਣੀ ਚੱਲ ਰਿਹਾ ਹੈ, ਜਿਸ ਵਿਚੋਂ ਹਰਿਆਣਾ ਨੂੰ 5635 ਕਿਊਸਿਕ ਪਾਣੀ ਮਿਲ ਰਿਹਾ ਹੈ, ਜਦੋਂ ਕਿ ਪੰਜਾਬ ਨੂੰ ਆਪਣੇ ਹਿੱਸੇ ਦੇ 3000 ਕਿਊਸਿਕ ’ਚੋਂ 1708 ਕਿਊਸਿਕ ਮਿਲ ਰਿਹਾ ਹੈ। ਇਸੇ ਤਰ੍ਹਾਂ ਰਾਜਸਥਾਨ ਨੂੰ 650 ਕਿਊਸਿਕ ਅਤੇ ਦਿੱਲੀ ਨੂੰ 496 ਕਿਊਸਿਕ ਪਾਣੀ ਮਿਲ ਰਿਹਾ ਹੈ। ਪੰਜਾਬ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ ਪੂਰੇ ਹਿੱਸੇ ਦੇ 3000 ਕਿਊਸਿਕ ਪਾਣੀ ਦੀ ਵਰਤੋਂ ਕਰੇਗਾ ਅਤੇ ਹਰਿਆਣਾ ਨੂੰ ਬੀਐਮਐਲ ਨਹਿਰ ਦੀ ਸਮਰੱਥਾ ਅਨੁਸਾਰ ਬਾਕੀ ਪਾਣੀ ਮਿਲੇਗਾ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਪ੍ਰਚਾਰ ਕਰਕੇ ਇਸ ਵੇਲੇ ਪੂਰਾ ਪਾਣੀ ਮਿਲਣ ਦਾ ਦਾਅਵਾ ਕਰ ਰਹੀ ਹੈ, ਜਦੋਂ ਕਿ ਅਸਲੀਅਤ ਕੁਝ ਹੋਰ ਹੈ।

 

 

ਝੂਠੇ ਨੋਟਿਸ ਭੇਜ ਕੇ ਲੋਕਾਂ ਕੋਲੋਂ ਪੈਸੇ ਵਸੂਲਣ ਦੇ ਲੱਗੇ ਆਰੋਪ

ਜਲੰਧਰ/ਬਿਊਰੋ ਨਿਊਜ਼ 

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਚਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਆਪਣੀ ਹੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਖਿਲਾਫ ਭਿ੍ਰਸ਼ਟਾਚਾਰ ਨੂੰ ਲੈ ਕੇ ਐਕਸ਼ਨ ਲਿਆ ਹੈ। ਰਮਨ ਅਰੋੜਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਿ੍ਰਫਤਾਰ ਵੀ ਕਰ ਲਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭੇਜਦਾ ਸੀ। ਫਿਰ ਉਹ ਪੈਸੇ ਲੈਂਦਾ ਸੀ ਅਤੇ ਉਨ੍ਹਾਂ ਨੋਟਿਸਾਂ ਨੂੰ ਹਟਾ ਦਿੰਦਾ ਸੀ। ਪੰਜਾਬ ਸਰਕਾਰ ਵਲੋਂ ਭਿ੍ਰਸ਼ਟਚਾਰ ਵਿਰੁੱਧ ਛੇੜੀ ਮੁਹਿੰਮ ਦੇ ਤਹਿਤ ਹੀ ਵਿਧਾਇਕ ਰਮਨ ਅਰੋੜਾ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.