Friday, 19 June 2026

ਗਿਆਨੀ ਹਰਪ੍ਰੀਤ ਸਿੰਘ ਜਾਂਚ ਕਮੇਟੀ ਅੱਗੇ ਨਹੀਂ ਹੋਏ ਪੇਸ਼

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਬਾਅਦ ਹੁਣ ਜਾਂਚ ਕਮੇਟੀ ਦੀ ਰਿਪੋਰਟ ਵੀ ਸਾਹਮਣੇ ਆ ਗਈ ਹੈ। ਰਿਪੋਰਟ ’ਚ ਸਾਫ਼ ਲਿਖਿਆ ਗਿਆ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਬੁਲਾਇਆ ਗਿਆ ਸੀ ਪ੍ਰੰਤੂ ਉਹ ਜਾਂਚ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਇਲਾਵਾ ਜਾਂਚ ਕਮੇਟੀ ਨੇ ਪਰਿਵਾਰਕ ਮਾਮਲਿਆਂ ਦੀ ਜਾਂਚ ਦੇ ਨਾਲ-ਨਾਲ ਗਿਆਨੀ ਹਰਪ੍ਰੀਤ ਸਿੰਘ ’ਤੇ ਕਈ ਹੋਰ ਆਰੋਪ ਵੀ ਲਗਾਏ ਹਨ। ਜਿਨ੍ਹਾਂ ’ਚ ਗਿਆਨੀ ਹਰਪ੍ਰੀਤ ਸਿੰਘ ’ਤੇ ਸਪੱਸ਼ਟੀਕਰਨ ਦੇਣ ਸਮੇਂ 15 ਮਿੰਟ ਤੱਕ ਕੀਰਤਨ ਰੁਕਵਾਉਣਾ, ਰਾਘਵ ਚੱਡਾ ਦੀ ਮੰਗਣੀ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦੇ ਵਿਆਹ ’ਚ ਜਾਣਾ ਆਦਿ ਸ਼ਾਮਲ ਹੈ। ਜਾਂਚ ਕਮੇਟੀ ਦਾ ਆਰੋਪ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹਾ ਕਰਕੇ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ।

ਕਿਹਾ : ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚ ਬੋਲਣ ਦੀ ਮਿਲੀ ਹੈ ਸਜ਼ਾ

ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੁੜ ਤੋਂ ਆਪਣੇ ਫੈਸਲੇ ’ਤੇ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ। ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਅੱਗੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚਾਈ ਦਾ ਸਾਥ ਦੇਣ ਅਤੇ ਸੱਚ ਬੋਲਣ ਦੀ ਸਜ਼ਾ ਮਿਲੀ ਹੈ। ਧਿਆਨ ਰਹੇ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਜਗਤਾਰ ਸਿੰਘ ਨੂੰਤਖਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਗਾਇਆ ਗਿਆ ਹੈ।

 

13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਕਮੇਟੀ ਦੀ ਮੀਟਿੰਗ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 7 ਮੈਂਬਰੀ ਕਮੇਟੀ ਦੀ ਅੱਜ ਪਟਿਆਲਾ ਵਿਖੇ ਹੋਣ ਵਾਲੀ ਇਕੱਤਰਤਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਹੁਣ 13 ਫਰਵਰੀ ਨੂੰ ਸ਼ੋ੍ਰਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਹੋਵੇਗੀ। ਧਿਆਨ ਰਹੇ ਕਿ ਇਸ  ਇਕੱਤਰਤਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਪਰ ਬਲਵਿੰਦਰ ਸਿੰਘ ਭੂੰਦੜ ਅੱਜ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ’ਚ ਰੁੱਝੇ ਹੋਏ ਹਨ, ਜਿਸ ਦੇ ਚਲਦਿਆਂ ਇਕੱਤਰਤਾ ਦੀ ਤਰੀਕ ਬਦਲੀ ਗਈ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਲਈ ਸੱਤ ਮੈਂਬਰੀ ਕਮੇਟੀ ਦੀ ਗਠਨ ਕੀਤਾ ਗਿਆ ਸੀ।

  

ਹੁਣ 13 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੀ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਹੁਣ ਇਹ ਮੀਟਿੰਗ ਆਗਾਮੀ 13 ਫਰਵਰੀ, ਵੀਰਵਾਰ ਨੂੰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਗਏ ਹੋਏ ਹਨ ਅਤੇ ਕੁਝ ਅਹਿਮ ਰੁਝੇਵਿਆਂ ਕਰ ਕੇ ਇਹ ਮੀਟਿੰਗ ਟਾਲੀ ਗਈ ਹੈ। ਕੈਬਨਿਟ ਮੀਟਿੰਗ ਦੀ ਤਾਰੀਖ਼ ਦਿੱਲੀ ਚੋਣਾਂ ਤੋਂ ਪਹਿਲਾਂ ਹੀ ਤੈਅ ਹੋ ਗਈ ਸੀ। ਕਈ ਮਹੀਨਿਆਂ ਦੇ ਵਕਫ਼ੇ ਮਗਰੋਂ ਇਹ ਮੀਟਿੰਗ ਸੋਮਵਾਰ ਨੂੰ ਹੋਣੀ ਸੀ ਜਿਸ ਨੂੰ ਹੁਣ ਟਾਲ ਦਿੱਤਾ ਗਿਆ ਹੈ। ਹੁਣ ਇਨ੍ਹਾਂ ਬਾਰੇ 13 ਫਰਵਰੀ ਨੂੰ ਹੀ ਵਿਚਾਰ ਤੇ ਫ਼ੈਸਲਾ ਹੋ ਸਕੇਗਾ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.