Saturday, 20 June 2026

20 ਮਈ ਤੱਕ ਮੰਗਿਆ ਜਵਾਬ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਸਬੰਧੀ ਵਿਵਾਦ ਦੌਰਾਨ ਪੰਜਾਬ ਸਰਕਾਰ ਵਲੋਂ ਦਾਇਰ ਕੀਤੀ ਗਈ ਸਮੀਖਿਆ ਪਟੀਸ਼ਨ ’ਤੇ ਅੱਜ ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੈ। ਇਸ ਦੌਰਾਨ ਹਾਈਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ। ਉਧਰ ਦੂਜੇ ਪਾਸੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਟੈਕਨੀਕਲ ਕਮੇਟੀ ਦੀ ਮੀਟਿੰਗ ਜਿਹੜੀ ਅੱਜ ਬੁੱਧਵਾਰ ਨੂੰ ਹੋਣੀ ਸੀ, ਉਸ ਨੂੰ ਰੱਦ ਕਰ ਦਿੱਤਾ ਗਿਆ। ਹੁਣ ਇਹ ਮੀਟਿੰਗ ਭਲਕੇ 15 ਮਈ ਵੀਰਵਾਰ ਨੂੰ ਹੋਵੇਗੀ। ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਮੁੱਖ ਇੰਜੀਨੀਅਰ ਸ਼ਾਮਲ ਹੋਣਗੇ। ਇਸ ਮੀਟਿੰਗ ’ਚ ਤਿੰਨੋਂ ਸੂਬਿਆਂ ਲਈ ਜੂਨ ਮਹੀਨੇ ਵਾਸਤੇ ਪਾਣੀ ਦੀ ਐਲੋਕੇਸ਼ਨ ਹੋਵੇਗੀ ਅਤੇ ਇਹ ਸੂਬੇ ਪਾਣੀ ਸਬੰਧੀ ਆਪੋ-ਆਪਣੀ ਡਿਮਾਂਡ ਦੱਸਣਗੇ। 

 

ਚੰਡੀਗੜ੍ਹ 13 ਮਈ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਜੀਠਾ ਸ਼ਰਾਬ ਕਾਂਡ ਨੂੰ ਲੈ ਕੇ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਜਿਹੜੇ ਖੁਦ ਸ਼ਰਾਬ ਘੁਟਾਲੇ ਵਿੱਚ ਜੇਲ ਕੱਟ ਚੁੱਕੇ ਹਨ ਉਹੀ ਹੁਣ ਚੰਡੀਗੜ੍ਹ ਵਿੱਚ ਸਰਕਾਰੀ ਕੋਠੀਆ ਵਿੱਚ ਬੈਠ ਕੇ ਪੰਜਾਬ ਸਰਕਾਰ ਚਲਾ ਰਹੇ ਹਨ। ਅਜਿਹੇ ਲੋਕਾਂ ਤੋਂ ਚੰਗੇ ਦੀ ਕੀ ਆਸ ਕੀਤੀ ਜਾ ਸਕਦੀ ਹੈ।  ਉਹਨਾਂ ਨੇ ਕਿਹਾ ਕਿ ਭਾਜਪਾ ਇਸ ਮੁੱਦੇ ਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ  ਨੂੰ ਮਿਲ ਕੇ ਜਾਂਚ ਦੀ ਮੰਗ ਕਰੇਗੀ ਕਿ ਜਿਨ੍ਹਾਂ ਲੋਕਾਂ ਕੋਲ ਕੋਈ ਸੰਵਿਧਾਨਿਕ ਅਹੁਦਾ ਨਹੀਂ ਉਹ ਕਿਵੇਂ ਪੰਜਾਬ ਦੀਆਂ ਮੀਟਿੰਗਾਂ ਕਰ ਰਹੇ ਹਨ। ਉਹਨਾਂ ਕਿਹਾ ਕਿ ਜਿਨਾਂ ਲੋਕਾਂ ਨੇ ਦਿੱਲੀ ਵਿੱਚ ਸ਼ਰਾਬ ਪਾਲਸੀ ਬਣਾਈ ਸੀ ਉਹਨਾਂ ਲੋਕਾਂ ਦੇ ਪ੍ਰਭਾਵ ਇਹ ਪੰਜਾਬ ਦੀ ਪੋਲਿਸੀ ਬਣੀ ਸੀ ਜਿਸ ਕਾਰਨ ਪੰਜਾਬ ਵਿੱਚ ਇਸ ਤਰ੍ਹਾਂ ਦੇ ਹਾਲਾਤ ਉਪਜ ਰਹੇ ਹਨ। ਉਹਨਾਂ ਆਖਿਆ ਕਿ ਇਸ ਪੱਖ ਤੋਂ ਵੀ ਇਹ ਨਿਰਪੱਖ ਜਾਂਚ ਦਾ ਵਿਸ਼ਾ ਹੈ।

ਸੁਨੀਲ ਜਾਖੜ ਨੇ ਇੱਥੋਂ ਜਾਰੀ ਬਿਆਨ ਵਿੱਚ ਮਜੀਠਾ ਵਿੱਚ ਵਾਪਰੇ ਸ਼ਰਾਬ ਕਾਂਡ ਦੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਂ ਖੁਦ ਕਠਪੁਤਲੀ ਵਜੋਂ ਕੰਮ ਕਰ ਰਹੇ ਹਨ। ਇਸ ਲਈ ਅਸਲ ਜਿੰਮੇਵਾਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀ ਬਣਦੀ ਹੈ ਜਿਨਾਂ ਨੂੰ ਦਿੱਲੀ ਦੇ ਲੋਕਾਂ ਨੇ ਵਿਹਲੇ ਕਰ ਦਿੱਤਾ ਅਤੇ ਹੁਣ ਉਹ ਪੰਜਾਬ  ਆ ਬੈਠੇ ਹਨ। ਉਹਨਾਂ ਕਿਹਾ ਕਿ ਜਿਹੜਾ ਸ਼ਰਾਬ ਮਾਫੀਆ ਦਿੱਲੀ ਵਿੱਚ ਫੈਲਿਆ ਸੀ ਹੁਣ ਉਹ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ ਅਤੇ ਗਰੀਬ ਲੋਕਾਂ ਦਾ ਖੂਨ ਚੂਸ਼ ਰਿਹਾ ਹੈ।  ਸੁਨੀਲ ਜਾਖੜ ਨੇ ਕਿਹਾ ਕਿ ਸ਼ਰਾਬ ਦੇ ਕਾਰੋਬਾਰੀਆਂ ਨੂੰ ਸਿਆਸੀ ਪੁਸ਼ਤ ਪਨਾਹੀ ਮਿਲ ਰਹੀ ਹੈ ਤੇ ਇਹੀ ਕਾਰਨ ਹੈ ਕਿ ਲਗਾਤਾਰ ਅਜਿਹੀਆਂ ਮਾੜੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਸੰਗਰੂਰ ਵਿੱਚ ਵਾਪਰੇ ਸ਼ਰਾਬ ਕਾਂਡ ਤੋਂ ਸਰਕਾਰ ਨੇ ਕੋਈ ਸਬਕ ਨਹੀਂ ਲਿਆ ਅਤੇ ਹੁਣ ਦੂਜੀ ਵਾਰ ਫਿਰ ਨਿਰਦੋਸ਼ ਲੋਕ ਮਾਰੇ ਗਏ ਹਨ । ਉਹਨਾਂ ਨੇ ਕਿਹਾ ਕਿ ਇੱਕ ਪਾਸੇ ਤਾਂ ਯੁੱਧ ਨਸ਼ਿਆਂ ਵਿਰੁੱਧ ਦਾ ਡਰਾਮਾ ਖੇਡਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਲੋਕ ਨਕਲੀ ਸ਼ਰਾਬ ਨਾਲ ਮਰ ਰਹੇ ਹਨ। ਉਹਨਾਂ ਸਵਾਲ ਉਠਾਇਆ ਕਿ ਸ਼ਰਾਬ ਵੇਚ ਕੇ ਰਾਜ ਦਾ ਮਾਲੀਆ ਵਧਾਉਣ ਵਾਲੀ ਸਰਕਾਰ ਨਸ਼ਿਆਂ ਦੀ ਰੋਕਥਾਮ ਕਿਵੇਂ ਕਰ ਸਕਦੀ ਹੈ।

ਸੁਨੀਲ ਜਾਖੜ ਨੇ ਇਹ ਵੀ ਆਖਿਆ ਕਿ ਵਿਰੋਧੀ ਧਿਰ ਕਾਂਗਰਸ ਸਰਕਾਰ ਅੱਗੇ ਗੋਡੇ ਟੇਕ ਚੁੱਕੀ ਹੈ ਅਤੇ ਇਸਦੇ ਆਗੂ ਲੋਕ ਮੁੱਦੇ ਵਿਸਾਰ ਚੁੱਕੇ ਹਨ, ਪਰ ਭਾਰਤੀ ਜਨਤਾ ਪਾਰਟੀ ਅਜਿਹਾ ਨਹੀਂ ਕਰੇਗੀ ਅਤੇ ਲੋਕ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਵੇਗੀ। ਭਾਜਪਾ ਸੂਬਾ ਪ੍ਰਧਾਨ ਨੇ ਆਖਿਆ ਕਿ ਦਿੱਲੀ ਗੁਆ ਲੈਣ ਤੋਂ ਬਾਅਦ ਆਪ ਲੀਡਰਸ਼ਿਪ ਹੁਣ ਪੰਜਾਬ ਦੀ ਆਰਥਿਕ ਲੁੱਟ ਕਰਨ ਲਈ ਇੱਥੇ ਪਹੁੰਚ ਗਈ ਹੈ। ਉਹਨਾਂ ਸਵਾਲ ਕੀਤਾ ਕਿ ਇਸ ਪਾਰਟੀ ਦੇ ਦਿੱਲੀ ਦੇ ਆਗੂ ਕਿਸ ਹੈਸੀਅਤ ਨਾਲ ਪੰਜਾਬ ਵਿੱਚ ਸਰਕਾਰੀ ਮੀਟਿੰਗਾਂ ਕਰ ਰਹੇ ਹਨ  ਉਹਨਾਂ ਆਖਿਆ ਕਿ ਭਾਰਤੀ ਜਨਤਾ ਪਾਰਟੀ ਇਸ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਨਾ ਕੇਵਲ ਸ਼ਰਾਬ ਕਾਂਡ ਦੀ ਨਿਰਪੱਖ ਜਾਂਚ ਦੀ ਮੰਗ ਰੱਖੇਗੀ ਸਗੋਂ ਦਿੱਲੀ ਦੇ ਇਹਨਾਂ ਆਗੂਆਂ ਦੀ ਭੂਮਿਕਾ ਦੀ ਜਾਂਚ ਦੀ ਵੀ ਮੰਗ ਕੀਤੀ ਜਾਵੇਗੀ। 

 

 

 

 

  

ਮੰਡੀ ਗੋਬਿੰਦਗੜ੍ਹ, 13 ਮਈ: ਦੇਸ਼ ਭਗਤ ਯੂਨੀਵਰਸਿਟੀ ਦੇ ਫਾਰਮੇਸੀ ਫੈਕਲਟੀ ਦੇ ਪਲੇਸਬੋ ਕਲੱਬ ਨੇ ਮਾਨਸਿਕ ਸਿਹਤ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਡਿਪਰੈਸ਼ਨ (ਉਦਾਸੀ) ਨਾਲ ਜੁੜੇ ਵਿਗਾੜ ਨੂੰ ਘਟਾਉਣ ਲਈ ਡਿਪਰੈਸ਼ਨ 'ਤੇ ਅਮਲੋਹ ਨੇੜੇ ਪਿੰਡ ਸੌਂਟੀ ਵਿੱਚ ਇਕ ਜਾਗਰੂਕਤਾ ਕੈਂਪ ਲਗਾਇਆ। ਇਸ ਪ੍ਰੋਗਰਾਮ ਦਾ ਉਦਘਾਟਨ ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਫਾਰਮੇਸੀ ਦੀ ਪ੍ਰਿੰਸੀਪਲ ਡਾ. ਪੂਜਾ ਗੁਲਾਟੀ ਨੇ ਡਾ. ਸ਼ੈਲੇਸ਼ ਕੁਮਾਰ ਗੁਪਤਾ, ਪ੍ਰਿੰਸੀਪਲ, ਐਸ. ਲਾਲ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਸ਼੍ਰੀਮਤੀ ਖੁਸ਼ਪਾਲ, ਪ੍ਰਿੰਸੀਪਲ, ਮਾਤਾ ਜਰਨੈਲ ਕੌਰ ਕਾਲਜ ਆਫ਼ ਫਾਰਮੇਸੀ ਅਤੇ ਕਈ ਉੱਘੇ ਫੈਕਲਟੀ ਮੈਂਬਰਾਂ ਦੇ ਨਾਲ ਕੀਤਾ।

ਡਾ. ਨਿੱਕੀ ਜੈਸਵਾਲ ਨੇ ਪ੍ਰੋਗਰਾਮ ਦਾ ਤਾਲਮੇਲ ਕੀਤਾ ਅਤੇ ਇਸਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਇਆ, ਜਦੋਂਕਿ ਸ਼੍ਰੀਮਤੀ ਸ਼ਿਵਾਨੀ ਅਤੇ ਸ਼੍ਰੀ ਰੂਹਿਤ, ਸਕੂਲ ਆਫ਼ ਫਾਰਮੇਸੀ ਦੇ ਸਹਾਇਕ ਪ੍ਰੋਫੈਸਰਾਂ ਨੇ ਸਰਗਰਮੀ ਨਾਲ ਹਿੱਸਾ ਲਿਆ। ਕੈਂਪ ਵਿੱਚ ਮਾਹਿਰਾਂ ਦੇ ਭਾਸ਼ਣ, ਇੰਟਰਐਕਟਿਵ ਵਿਚਾਰ-ਵਟਾਂਦਰੇ ਅਤੇ ਜਾਣਕਾਰੀ ਭਰਪੂਰ ਸੈਸ਼ਨ ਸ਼ਾਮਲ ਸਨ ਜਿਨ੍ਹਾਂ ਵਿੱਚ ਡਿਪਰੈਸ਼ਨ ਦੇ ਕਾਰਨਾਂ, ਲੱਛਣਾਂ ਅਤੇ ਪ੍ਰਬੰਧਨ ਨੂੰ ਉਜਾਗਰ ਕੀਤਾ ਗਿਆ ਸੀ। ਵਿਦਿਆਰਥੀ ਅਤੇ ਫੈਕਲਟੀ ਪੈਂਫਲੇਟਾਂ ਅਤੇ ਵਰਕਸ਼ਾਪਾਂ ਰਾਹੀਂ ਜਾਗਰੂਕਤਾ ਫੈਲਾਉਣ ਵਿੱਚ ਰੁੱਝੇ ਹੋਏ ਸਨ, ਸ਼ੁਰੂਆਤੀ ਦਖਲਅੰਦਾਜ਼ੀ ਅਤੇ ਪੇਸ਼ੇਵਰ ਸਹਾਇਤਾ ਨੂੰ ਉਤਸ਼ਾਹਿਤ ਕਰਦੇ ਸਨ। ਮਾਨਸਿਕ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਵਿਅਕਤੀਆਂ ਦੀ ਮਦਦ ਕਰਨ ਲਈ ਵਿਹਾਰਕ ਰਣਨੀਤੀਆਂ ਜਿਵੇਂ ਕਿ ਸਾਵਧਾਨੀ, ਕਸਰਤ ਅਤੇ ਸਮਾਜਿਕ ਸ਼ਮੂਲੀਅਤ 'ਤੇ ਜ਼ੋਰ ਦਿੱਤਾ ਗਿਆ। ਇਸ ਸਫਲ ਸਮਾਗਮ ਨੇ ਇੱਕ ਖੁੱਲ੍ਹੇ ਮਾਹੌਲ ਨੂੰ ਉਤਸ਼ਾਹਿਤ ਕੀਤਾ ਅਤੇ ਡਿਪਰੈਸ਼ਨ (ਉਦਾਸੀ) ਬਾਰੇ ਭਾਈਚਾਰਕ ਸਮਝ ਨੂੰ ਮਜ਼ਬੂਤ ਕੀਤਾ, ਵਿਅਕਤੀਆਂ ਨੂੰ ਆਪਣੀ ਮਾਨਸਿਕ ਸਿਹਤ ਨੂੰ ਤਰਜੀਹ ਦੇਣ ਲਈ ਸ਼ਕਤੀ ਪ੍ਰਦਾਨ ਕੀਤੀ।

ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਹੋਵੇਗੀ ਸੁਸ਼ੋਭਿਤ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਇਸ ਇਕੱਤਰਤਾ ਵਿੱਚ ਪ੍ਰਬੰਧਕੀ ਕੰਮਕਾਜ ਨੂੰ ਲੈ ਕੇ ਅਹਿਮ ਫੈਸਲੇ ਕੀਤੇ ਗਏ। ਫੈਸਲਾ ਕੀਤਾ ਗਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਮੋਹਨ ਸਿੰਘ, ਬਾਬਾ ਇੰਦਰਜੀਤ ਸਿੰਘ, ਸ. ਰਣਧੀਰ ਸਿੰਘ ਚੀਮਾ ਅਤੇ ਬਾਬਾ ਬਿਸ਼ਨ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਐਸਜੀਪੀਸੀ ਪ੍ਰਧਾਨ ਧਾਮੀ ਹੋਰਾਂ ਇਹ ਵੀ ਦੱਸਿਆ ਕਿ ਜੰਮੂ ਕਸ਼ਮੀਰ ਦੇ ਪੁੰਛ ’ਚ ਗੋਲੀਬਾਰੀ ਦੌਰਾਨ ਜਾਨ ਗੁਆਉਣ ਵਾਲੇ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਸ਼੍ਰੋਮਣੀ ਕਮੇਟੀ ਵੱਲੋਂ ਆਰਥਿਕ ਸਹਾਇਤਾ ਦਿੱਤੀ ਜਾਵੇਗੀ।  

 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.