Friday, 19 June 2026

ਉਪ ਰਾਜਪਾਲ ਵੀਕੇ ਸਕਸੌਨਾ ਨੂੰ ਅਸਤੀਫ਼ਾ ਸੌਂਪਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਅਸੈਂਬਲੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਇਕ ਦਿਨ ਮਗਰੋਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਆਤਿਸ਼ੀ ਦਿੱਲੀ ਦੇ ਕਾਲਕਾਜੀ ਹਲਕੇ ਤੋਂ ਭਾਵੇਂ ਚੋਣ ਜਿੱਤਣ ਵਿਚ ਸਫ਼ਲ ਰਹੀ, ਪਰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ ਪਾਰਟੀ ਦੇ ਕਈ ਪ੍ਰਮੁੱਖ ਆਗੂ ਚੋਣ ਹਾਰ ਗਏ। ਪਿਛਲੇ ਦਸ ਸਾਲਾਂ ਤੋਂ ਦਿੱਲੀ ਦੀ ਸੱਤਾ ’ਤੇ ਕਾਬਜ਼ ‘ਆਪ’ ਨੂੰ 70 ਮੈਂਬਰੀ ਦਿੱਲੀ ਅਸੈਂਬਲੀ ਵਿਚ ਸਿਰਫ਼ 22 ਸੀਟਾਂ ਨਾਲ ਸਬਰ ਕਰਨਾ ਪਿਆ ਹੈ। ਕੇਜਰੀਵਾਲ ਨੇ ਲੰਘੇ ਦਿਨ ਦਿੱਲੀ ਦੇ ਲੋਕਾਂ ਵੱਲੋਂ ਦਿੱਤੇ ਫ਼ਤਵੇ ਨੂੰ ਸਵੀਕਾਰ ਕਰਦਿਆਂ ਕਿਹਾ ਸੀ ਕਿ ਉਹ ਦਿੱਲੀ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਤੇ ‘ਆਪ’ ਵਿਰੋਧੀ ਧਿਰ ਦੀ ਆਪਣੀ ਭੂਮਿਕਾ ਨੂੰ ਬਾਖੂਬੀ ਨਿਭਾਏਗੀ।

ਕਿਹਾ : ਅਸੀਂ ਦਿੱਲੀ ’ਚ ਉਸਾਰੂ ਵਿਰੋਧੀ ਧਿਰ ਦੀ ਨਿਭਾਵਾਂਗੇ ਭੂਮਿਕਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਤੋਂ ਬਾਹਰ ਹੋਣ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇੱਥੇ ਫਿਰੋਜ਼ਸ਼ਾਹ ਰੋਡ ਸਥਿਤ ਆਪਣੇ ਨਿਵਾਸ ਸਥਾਨ ‘ਤੇ ‘ਆਪ’ ਦੇ 22 ਨਵੇਂ ਚੁਣੇ ਗਏ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਵੇਂ ਵਿਧਾਇਕਾਂ ਨੂੰ ਲੋਕਾਂ ਲਈ ਕੰਮ ਕਰਨ ਲਈ ਕਿਹਾ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਹੁਦਾ ਛੱਡ ਰਹੀ ਮੁੱਖ ਮੰਤਰੀ ਆਤਿਸ਼ੀ  ਜੋ ਭਾਜਪਾ ਦੇ ਤੂਫਾਨ ਦਾ ਸਾਹਮਣਾ ਕਰਦਿਆਂ ਜਿੱਤ ਦਰਜ ਕਰਨ ਵਾਲੇ 22 ‘ਆਪ’ ਆਗੂਆਂ ਵਿੱਚੋਂ ਇੱਕ ਹਨ, ਨੇ ਕਿਹਾ ਕਿ ਪਾਰਟੀ ਇੱਕ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਅਤੇ ਇਹ ਯਕੀਨੀ ਬਣਾਏਗੀ ਕਿ ਭਗਵਾ ਪਾਰਟੀ ਆਪਣੇ ਵਾਅਦੇ ਪੂਰੇ ਕਰੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, ‘‘ਆਪ’ ਇੱਕ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਅਤੇ ਯਕੀਨੀ ਬਣਾਏਗੀ ਕਿ ਭਾਜਪਾ 8 ਮਾਰਚ ਤੱਕ ਔਰਤਾਂ ਨੂੰ 2,500 ਰੁਪਏ ਪ੍ਰਤੀ ਮਹੀਨਾ ਅਦਾ ਕਰੇ ਜਿਵੇਂ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ, 300 ਯੂਨਿਟ ਮੁਫ਼ਤ ਬਿਜਲੀ ਦੇਵੇ ਅਤੇ ਲੋਕਾਂ ਲਈ ਹੋਰ ਸਹੂਲਤਾਂ ਜਾਰੀ ਰੱਖੇ।’’ 

ਰਾਜਪਾਲ ਅਜੇ ਕੁਮਾਰ ਭੱਲਾ ਨੂੰ ਸੌਂਪਿਆ ਅਸਤੀਫ਼ਾ

ਚੰਡੀਗੜ੍ਹ/ਬਿਊਰੋ ਨਿਊਜ਼ : ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਐਤਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਰਾਜਧਾਨੀ ਇੰਫਾਲ ਵਿਖੇ ਰਾਜ ਭਜਨ ਜਾ ਕੇ ਸੂਬੇ ਦੇ ਰਾਜਪਾਲ ਅਜੇ ਕੁਮਾਰ ਭੱਲਾ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਮਨੀਪੁਰ ਵਿਚ ਭਾਜਪਾ ਸਰਕਾਰ ਦੀ ਅਗਵਾਈ ਕਰ ਰਹੇ ਬੀਰੇਨ ਸਿੰਘ ਨੇ ਸੂਬੇ ਵਿਚ ਜਾਰੀ ਭਾਰੀ ਨਸਲੀ ਹਿੰਸਾ ਨੂੰ ਕਰੀਬ ਪੌਣੇ ਦੋ ਸਾਲ ਹੋ ਜਾਣ ਤੋਂ ਬਾਅਦ ਇਹ ਕਦਮ ਚੁੱਕਿਆ ਹੈ। ਅਸਤੀਫ਼ਾ ਦਿੰਦਿਆਂ ਉਨ੍ਹਾਂ ਹੁਣ ਤੱਕ ‘ਮਨੀਪੁਰੀ ਲੋਕਾਂ ਦੀ ਸੇਵਾ ਕਰ ਸਕਣ ਨੂੰ ਆਪਣੇ ਲਈ ਮਾਣ ਵਾਲੀ ਗੱਲ’ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਵਿਕਾਸ ਕੰਮਾਂ ਤੇ ਹੋਰ ਮਾਮਲਿਆਂ ਵਿਚ ਨਾਲ ਖੜ੍ਹਨ ਲਈ ਕੇਂਦਰ ਸਰਕਾਰ ਦਾ ਵੀ ਤਹਿਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਕੇਂਦਰ ਸਰਕਾਰ ਅਗਾਂਹ ਵੀ ਸੂਬੇ ਦੀ ਇਸੇ ਤਰ੍ਹਾਂ ਮਦਦ ਕਰਦੀ ਰਹੇਗੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.