Friday, 19 June 2026

ਭਾਰਤੀ ਜਨਤਾ ਪਾਰਟੀ ਨੂੰ ਜਿੱਤ ਲਈ ਦਿੱਤੀ ਵਧਾਈ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਲੋਕਾਂ ਦੇ ਫਤਵੇ ਨੂੰ ਬਹੁਤ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਮੈਂ ਭਾਜਪਾ ਨੂੰ ਇਸ ਜਿੱਤ ਲਈ ਵਧਾਈ ਦਿੰਦਾ ਹਾਂ ਅਤੇ ਮੈਨੂੰ ਉਮੀਦ ਹੈ ਕਿ ਉਹ ਉਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕਰਨਗੇ, ਜਿਨ੍ਹਾਂ ਲਈ ਲੋਕਾਂ ਨੇ ਉਨ੍ਹਾਂ ਨੂੰ ਵੋਟ ਦਿੱਤੀ ਹੈ। ਅਸੀਂ ਪਿਛਲੇ 10 ਸਾਲਾਂ ਵਿਚ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਦੇ ਖੇਤਰ ਵਿਚ ਬਹੁਤ ਕੰਮ ਕੀਤਾ ਹੈ। ਅਸੀਂ ਨਾ ਸਿਰਫ਼ ਇਕ ਰਚਨਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ ਬਲਕਿ ਲੋਕਾਂ ਵਿਚ ਵੀ ਰਹਾਂਗੇ ਅਤੇ ਉਨ੍ਹਾਂ ਦੀ ਸੇਵਾ ਕਰਦੇ ਰਹਾਂਗੇ। ਇਸੇ ਮੁੱਖ ਮੰਤਰੀ ਆਤਿਸ਼ੀ ਨੇ ਵੀ ਕਿਹਾ ਕਿ ਅਸੀਂ ਪਹਿਲਾਂ ਵਾਂਗ ਹੀ ਦਿੱਲੀ ਦੇ ਲੋਕਾਂ ਦੀ ਸੇਵਾ ਕਰਦੇ ਰਹਾਂਗੇ। 

  

ਰਾਜੇਵਾਲ ਬੋਲੇ : ਡਿਪੋਰਟ ਕੀਤੇ ਗਏ ਨੌਜਵਾਨ ਨੂੰ ਹੜਕੜੀ ਲਗਾਉਣਾ ਮੰਦਭਾਗਾ

ਜਲੰਧਰ/ਬਿਊਰੋ ਨਿਊਜ਼ : ਅਮਰੀਕਾ ਤੋਂ ਹੜਕੜੀਆਂ ਲਗਾ ਕੇ ਡਿਪੋਰਟ ਕੀਤੇ ਗਏ ਭਾਰਤੀ ਨੌਜਵਾਨਾਂ ਦਾ ਮਾਮਲਾ ਪੂਰੇ ਦੇਸ਼ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਅੱਜ ਜਲੰਧਰ ’ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਮੁੱਚੇ ਪੰਜਾਬ ਵਿਚੋਂ ਕਿਸਾਨ ਪਹੁੰਚੇ ਹੋਏ ਸਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਭਾਰਤ ’ਚ ਬੇਰੁਜ਼ਗਾਰੀ ਵਧ ਰਹੀ ਹੈ, ਜਿਸ ਦੇ ਚਲਦਿਆਂ ਬੱਚਿਆਂ ਨੂੰ ਵਿਦੇਸ਼ ਦਾ ਰੁਖ ਕਰਨਾ ਪੈਂਦਾ ਹੈ। ਇਸ ਦਾ ਫਾਇਦਾ ਪੰਜਾਬ ’ਚ ਬੈਠੇ ਗੈਰਕਾਨੂੰਨੀ ਟਰੈਵਲ ਏਜੰਟਾਂ ਨੇ ਉਠਾਇਆ। ਰਾਜੇਵਾਲ ਨੇ ਕਿਹਾ ਕਿ ਹੁਣ ਅਮਰੀਕਾ ਗੈਰਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਚਿੰਤਾ ਇਹ ਹੈ ਕਿ ਭਾਰਤੀ ਨੌਜਵਾਨਾਂ ਨੂੰ ਹੜਕੜੀਆਂ ਲਗਾ ਕੇ ਭਾਰਤ ਭੇਜਣ ਸਰਾਸਰ ਗਲਤ ਹੈ।

  

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਚੋਣ ਹਾਰੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਇਨ੍ਹਾਂ ਨਤੀਜਿਆਂ ਅਨੁਸਾਰ ਦਿੱਲੀ ’ਚ ਭਾਜਪਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਧਿਆਨ ਰਹੇ ਕਿ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ 27 ਸਾਲਾਂ ਮਗਰੋਂ ਸੱਤਾ ’ਤੇ ਕਾਬਜ਼ ਹੋਈ ਹੈ। ਭਾਜਪਾ ਨੇ ਦਿੱਲੀ ਚੋਣਾਂ ’ਚ ਲਗਭਗ 48 ਫੀਸਦੀ ਵੋਟ ਹਾਸਲ ਕੀਤੀ ਜਦਕਿ ਆਮ ਆਦਮੀ ਪਾਰਟੀ ਨੇ 43 ਫੀਸਦੀ ਵੋਟ ਹਾਸਲ ਹਈ ਅਤੇ ਕਾਂਗਰਸ ਪਾਰਟੀ 7 ਫੀਸਦੀ ਦੇ ਲਗਭਗ ਵੋਟ ਹਾਸਲ ਹੋਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਤਿੰਦਰ ਜੈਨ ਵਰਗੇ ਵੱਡੇ ਆਗੂ ਚੋਣ ਹਾਰ ਗਏ ਹਨ। ਜਦਕਿ ਭਾਜਪਾ ਭਾਜਪਾ ਆਗੂ ਪ੍ਰਵੇਸ਼ ਵਰਮਾ, ਮਨਜਿੰਦਰ ਸਿਰਸਾ, ਤਰਵਿੰਦਰ ਮਰਵਾਹਾ ਆਦਿ ਚੋਣ ਜਿੱਤ ਚੁੱਕੇ ਹਨ। ਭਾਜਪਾ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਵਿਚੋਂ 48 ਸੀਟਾਂ ਜਿੱਤਦੀ ਹੋਈ ਨਜ਼ਰ ਆ ਰਹੀ ਹੈ ਜਦਕਿ ਆਮ ਆਦਮੀ ਪਾਰਟੀ 22 ਸੀਟਾਂ ’ਤੇ ਸਿਮਟੀ ਹੁੰਦੀ ਹੋਈ ਨਜ਼ਰ ਆ ਰਹੀ ਹੈ।

  

ਭਾਜਪਾ 46 ਸੀਟਾਂ ’ਤੇ ਅੱਗੇ, ਅਰਵਿੰਦ ਕੇਜਰੀਵਾਲ ਵੀ ਪਿਛੜੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਲਈ  ਵੋਟਾਂ ਦੀ ਗਿਣਤੀ ਦਾ ਅਮਲ ਜਾਰੀ ਹੈ ਅਤੇ ਲਗਭਗ 27 ਸਾਲਾਂ ਮਗਰੋਂ ਦਿੱਲੀ ’ਚ ਭਾਜਪਾ ਦੀ ਸਰਕਾਰ ਬਣਦੀ ਹੋਈ ਨਜ਼ਰ ਆ ਰਹੀ ਹੈ। ਹੁਣ ਤੱਕ ਆਏ ਨਤੀਜਿਆਂ ਅਨੁਸਾਰ ਭਾਜਪਾ 46 ਸੀਟਾਂ ’ਤੇ ਅੱਗੇ ਚੱਲ ਰਹੀ ਹੈ ਜਦਕਿ ਆਮ ਆਦਮੀ ਪਾਰਟੀ 23 ਸੀਟਾਂ ’ਤੇ ਅੱਗੇ ਚੱਲ ਰਹੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨਵੀਂ ਦਿੱਲੀ ਸੀ ਤੋਂ ਪਿੱਛੇ ਚੱਲ ਰਹੇ ਹਨ ਅਤੇ ਉਥੋਂ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਅੱਗੇ ਚੱਲ ਰਹੇ ਹਨ। ਇਸੇ ਤਰ੍ਹਾਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਰਾਜੌਰੀ ਗਾਰਡਨ ਸੀਟ ਤੋਂ ਅੱਗੇ ਚੱਲ ਰਹੇ ਹਨ। ਕੌਮੀ ਰਾਜਧਾਨੀ ਨਵੀਂ ਦਿੱਲੀ ਵਿਖੇ 19 ਥਾਵਾਂ ’ਤੇ ਸਖਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਐਲਿਸ ਵਾਜ਼ ਨੇ ਕਿਹਾ ਕਿ 5,000 ਕਰਮਚਾਰੀ ਜਿਨ੍ਹਾਂ ਵਿੱਚ ਗਿਣਤੀ ਸੁਪਰਵਾਈਜ਼ਰ ਅਤੇ ਸਹਾਇਕ, ਮਾਈਕ੍ਰੋ-ਆਬਜ਼ਰਵਰ ਅਤੇ ਪ੍ਰਕਿਰਿਆ ਲਈ ਸਿਖਲਾਈ ਪ੍ਰਾਪਤ ਸਹਾਇਕ ਸਟਾਫ ਸ਼ਾਮਲ ਹਨ, ਨੂੰ ਅਭਿਆਸ ਲਈ ਤਾਇਨਾਤ ਕੀਤਾ ਗਿਆ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.