Friday, 19 June 2026

ਕਿਹਾ : ਸੂਬਾ ਸਰਕਾਰ ਨੇ ਆਯੂਸ਼ਮਾਨ ਭਾਰਤ ਫੰਡ ਨੂੰ ਇਸ਼ਤਿਹਾਰਾਂ ’ਤੇ ਕੀਤਾ ਖਰਚ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦੇ 500 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚ ਦਿੱਤੇ ਹਨ। ਬਾਜਵਾ ਨੇ ਕਿਹਾ ਕਿ ਇਨ੍ਹਾਂ ਪੈਸਿਆਂ ਦੇ ਦੁਰਉਪਯੋਗ ਕਾਰਨ ਨਿੱਜੀ ਹਸਪਤਾਲਾਂ ਨੂੰ ਯੋਜਨਾ ਦੇ ਲਾਭਪਾਤਰੀਆਂ ਦੇ ਇਲਾਜ ਦੇ ਲਈ ਉਨ੍ਹਾਂ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਗਿਆ। ਉਨ੍ਹਾਂ ਆਰੋਪ ਲਗਾਇਆ ਕਿ ਹਸਪਤਾਲਾਂ ਦਾ ਬਕਾਇਆ ਭੁਗਤਾਨ ਕਰਨ ਦੀ ਬਜਾਏ ਸਰਕਾਰ ਨੇ ਇਨ੍ਹਾਂ ਪੈਸਿਆਂ ਨੂੰ ਇੵਸ਼ਤਿਹਾਰਾਂ, ਨਵੀਆਂ ਗੱਡੀਆਂ ਖਰੀਦਣ ਅਤੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਨਵੀਨੀਕਰਨ ’ਤੇ ਖਰਚ ਕਰ ਦਿੱਤਾ ਹੈ।

  

ਨਵੀਂ ਦਿੱਲੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਲ ਪਿੱਛੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਦੀ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਉਮੀਦਵਾਰ ਮਨੀਸ਼ ਸਿਸੋਦੀਆ ਭਾਜਪਾ ਦੇ ਤਰਵਿੰਦਰ ਸਿੰਘ ਮਾਰਵਾਹ ਤੋਂ ਅੱਗੇ ਚੱਲ ਰਹੇ ਹਨ। ਜਦਕਿ ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਪਿੱਛੇ ਚੱਲ ਰਹੇ ਸਨ। ਉਧਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਾਜਪ ਉਮੀਦਵਾਰ ਪ੍ਰਵੇਸ਼ ਵਰਮਾ ਨਾਲੋਂ 238 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਜਦਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ 225 ਵੋਟਾਂ ਨਾਲ ਅੱਗੇ ਚੱਲ ਰਹੇ ਸਨ।

  

ਭੜਕੀਲੇ ਅਤੇ ਛੋਟੇ ਕੱਪੜੇ ਪਾਉਣ ’ਤੇ ਲੱਗੀ ਪੂਰੀ ਤਰ੍ਹਾਂ ਨਾਲ ਰੋਕ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਕਰਮਚਾਰੀ ਹੁਣ ਡਿਊਟੀ ਦੌਰਾਨ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਾ ਸਕਣਗੇ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਆਪਣੇ ਕਰਮਚਾਰੀਆਂ ਦੇ ਲਈ ਡਰੈਸ ਕੋਡ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਦਾ ਪਾਲਣ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ਼ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੇ ਗਲ ਵਿਚ ਆਈਡੀ ਕਾਰਡ ਲਟਕਾ ਕੇ ਰੱਖਣਗੇ। ਇਹ ਜਾਣਕਾਰੀ ਪੀਐਸਪੀਸੀਐਲ ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਦਿੱਤੀ ਗਈ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੀ ਛਵੀ ਨੂੰ ਧਿਆਨ ਵਿਚ ਰੱਖਦੇ ਹੋਏ ਦਫਤਰਾਂ ’ਚ ਸਮੇਂ ਦੀ ਪਾਬੰਦੀ ਅਤੇ ਅਨੁਸ਼ਾਸਨ ਨੂੰ ਅਪਨਾਉਣ ਦੇ ਹੁਕਮ ਦਿੱਤੇ ਗਏ ਹਨ। 

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਆਪਣੀ ਆਪਣੀ ਸੀਟ ਤੋਂ ਅੱਗੇ 

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਲਈ  ਵੋਟਾਂ ਦੀ ਗਿਣਤੀ ਦਾ ਅਮਲ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਉਮੀਦਵਾਰ 42 ਸੀਟਾਂ ’ਤੇੇ ਅੱਗੇ ਹਨ। ‘ਆਪ’ ਨੇ 27 ਸੀਟਾਂ ਤੇ ਕਾਂਗਰਸ ਨੇ ਇਕ ਸੀਟ ’ਤੇ ਲੀਡ ਬਣਾਈ ਹੋਈ ਹੈ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਪਣੀ-ਆਪਣੀ ਸੀਟ ਤੋਂ ਅੱਗੇ ਚੱਲ ਰਹੇ ਹਨ। ਇਸੇ ਤਰ੍ਹਾਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਰਾਜੌਰੀ ਗਾਰਡਨ ਸੀਟ ਤੋਂ ਅੱਗੇ ਚੱਲ ਰਹੇ ਹਨ। ਕੌਮੀ ਰਾਜਧਾਨੀ ਨਵੀਂ ਦਿੱਲੀ ਵਿਖੇ 19 ਥਾਵਾਂ ’ਤੇ ਸਖਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਐਲਿਸ ਵਾਜ਼ ਨੇ ਕਿਹਾ ਕਿ 5,000 ਕਰਮਚਾਰੀ ਜਿਨ੍ਹਾਂ ਵਿੱਚ ਗਿਣਤੀ ਸੁਪਰਵਾਈਜ਼ਰ ਅਤੇ ਸਹਾਇਕ, ਮਾਈਕ੍ਰੋ-ਆਬਜ਼ਰਵਰ ਅਤੇ ਪ੍ਰਕਿਰਿਆ ਲਈ ਸਿਖਲਾਈ ਪ੍ਰਾਪਤ ਸਹਾਇਕ ਸਟਾਫ ਸ਼ਾਮਲ ਹਨ, ਨੂੰ ਅਭਿਆਸ ਲਈ ਤਾਇਨਾਤ ਕੀਤਾ ਗਿਆ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.