Friday, 19 June 2026

29 ’ਚ ਅਯੁੱਧਿਆ ਪਹੁੰਚ ਕੇ ਮੁਹੱਬਤ ਨੇ ਸ੍ਰੀਰਾਮ ਜਨਮ ਭੂਮੀ ਨੂੰ ਕੀਤਾ ਨਮਨ

ਫਾਜ਼ਿਲਕਾ/ਬਿਊਰੋ ਨਿਊਜ਼ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿਲਿਆਂਵਾਲੀ ਦੇ 6 ਸਾਲਾ ਮੁਹੱਬਤ ਨੇ ਛੋਟੀ ਉਮਰੇ ਇਕ ਵੱਡੀ ਉਪਲਬਧੀ ਹਾਸਲ ਕਰ ਲਈ ਹੈ। ਯੂਕੇਜੀ ਦਾ ਇਹ ਵਿਦਿਆਰਥੀ ਆਪਣੇ ਪਿਤਾ ਰਿੰਕੂ ਦੀ ਦੇਖ-ਰੇਖ ’ਚ ਅਯੁੱਧਿਆ ’ਚ ਬਣੇ ਸ੍ਰੀ ਰਾਮ ਮੰਦਿਰ ਦੇ ਦਰਸ਼ਨਾਂ ਲਈ ਅਬੋਹਰ ਤੋਂ ਅਯੁੱਧਿਆ ਤੱਕ ਦੌੜ ਲਗਾ ਕੇ ਪਹੁੰਚਿਆ। ਮੁਹੱਬਤ ਨੇ 14 ਦਸੰਬਰ 2024 ਨੂੰ ਅਬੋਹਰ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਸੀ ਅਤੇ ਉਸ ਨੇ 11 ਜਨਵਰੀ 2025 ਨੂੰ ਅਯੁੱਧਿਆ ਪਹੁੰਚ ਕੇ ਸ੍ਰੀਰਾਮ ਜਨਮ ਭੂਮੀ ’ਤੇ ਮੱਥਾ ਟੇਕਿਆ। ਇਸ ਉਪਲਬਧੀ ਲਈ ਐਸ ਐਸ ਪੀ ਵਰਿੰਦਰ ਸਿੰਘ ਬਰਾੜ ਵੱਲੋਂ ਮੁਹੱਬਤ ਨੂੰ ਸਨਮਾਨਿਤ ਕੀਤਾ ਗਿਆ। ਐਸ ਐਸ ਪੀ ਨੇ ਕਿਹਾ ਕਿ ਮੁਹੱਬਤ ਦੀ ਇਹ ਉਪਲਬਧੀ ਨਾ ਕੇਵਲ ਫਾਜ਼ਿਲਕਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ, ਬਲਕਿ ਸਮਾਜ ਦੇ ਨੌਜਵਾਨਾਂ ਲਈ ਇਕ ਪ੍ਰੇਰਣਾ ਵੀ ਹੈ। ਪੁਲਿਸ ਵਿਭਾਗ ਵੱਲੋਂ ਮੁਹੱਬਤ ਨੂੰ 10 ਫਰਵਰੀ ਨੂੰ ਫਾਜ਼ਿਲਕਾ ’ਚ ਹੋਣ ਵਾਲੇ ਖੇਡ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।

 

32 ਸਾਲ ਪੁਰਾਣੇ ਮਾਮਲੇ ’ਚ ਮੋਹਾਲੀ ਦੀ ਸੀਬੀਆਈ ਦੀ ਅਦਾਲਤ ਨੇ ਸੁਣਾਇਆ ਫੈਸਲਾ

ਮੋਹਾਲੀ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ’ਚ 32 ਸਾਲ ਪਹਿਲਾਂ ਹੋਏ ਝੂਠੇ ਪੁਲਿਸ ਮੁਕਾਬਲੇ ’ਚ ਅੱਜ 4 ਫਰਵਰੀ ਨੂੰ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਝੂਠੇ ਪੁਲਿਸ ਮੁਕਬਲੇ ’ਚ 32 ਸਾਲ ਪਹਿਲਾਂ ਬਲਦੇਵ ਸਿੰਘ ਅਤੇ ਕੁਲਵੰਤ ਸਿੰਘ ਨਾਮੀ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਸੀ। ਦੋਸ਼ੀਆਂ ’ਚ ਉਸ ਸਮੇਂ ਦੇ ਐਸਐਚਓ ਮਜੀਠਾ ਪੁਰਸ਼ੋਤਮ ਸਿੰਘ ਅਤੇ ਏਐਸਆਈ ਗੁਰਭਿੰਦਰ ਸਿੰਘ ਸ਼ਾਮਲ ਹਨ। ਇਨ੍ਹਾਂ ਨੂੰ ਹੱਤਿਆ ਅਤੇ ਸਾਜਿਸ਼ ਰਚਣ ਦੇ ਆਰੋਪ ਤਹਿਤ ਸਜ਼ਾ ਸੁਣਾਈ ਗਈ ਜਦਕਿ ਇੰਸਪੈਕਟਰ ਚਮਨ ਲਾਲ ਅਤੇ ਡੀਐਸਪੀ ਐਸ ਐਸ ਸਿੱਧੂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਅਦਾਲਤ ਨੇ ਬਰੀ ਕਰ ਦਿੱਤਾ। 

ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਹੋਈ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਸਕੱਤਰ ਕੇਆਈਪੀ ਸਿੰਘ, ਡੀਜੀਪੀ ਗੌਰਵ ਯਾਦਵ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਮੌਜੂਦ ਸਨ। ਮੀਟਿੰਗ ਦੌਰਾਨ ਕਾਨੂੰਨ ਵਿਵਸਥਾ, ਨਸ਼ਿਆਂ ਅਤੇ ਭਿ੍ਰਸ਼ਟਾਚਾਰ ’ਤੇ ਰੋਕ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਦੇ ਖਿਲਾਫ਼ ਅਪਣਾਈ ਜਾਣ ਵਾਲੀ ਜ਼ੀਰੋ ਟੌਲਰੈਂਸ ਦੀ ਨੀਤੀ ਨੂੰ ਦੁਹਰਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਹਦਾਇਤ ਕੀਤੀ ਉਹ ਜ਼ਿਆਦਾ ਤੋਂ ਜ਼ਿਆਦਾ ਫੀਲਡ ਵਿਚ ਉਤਰਨ, ਥਾਣਿਆਂ ਦੀ ਚੈਕਿੰਗ ਕਰਨ ਅਤੇ ਲੋਕਾਂ ਨਾਲ ਸੰਪਰਕ ਵਧਾੳਣ ਦੀ ਕੋਸ਼ਿਸ਼ ਕਰਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ’ਚ 10 ਹਜ਼ਾਰ ਹੋਰ ਭਰਤੀਆਂ ਕਰਨ ਦਾ ਵੀ ਐਲਾਨ ਕੀਤਾ ਗਿਆ।

 

ਕਿਹਾ : ਗੈਰਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ ਦੀ ਬਜਾਏ ਕੰਮ ਦਿੱਤਾ ਜਾਵੇ 

ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਮਰੀਕਾ ’ਚ ਰਹਿੰਦੇ ਗੈਰ ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਵਾਲ ਚੁੱਕੇ ਹਨ। ਐਨ ਆਰ ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਟਰੰਪ ਸਰਕਾਰ ਗੈਰ ਕਾਨੂੰਨੀ ਭਾਰਤੀਆਂ ਖ਼ਾਸਕਰ ਪੰਜਾਬੀਆਂ ਨੂੰ ਜੇਲ੍ਹਾਂ ਵਿਚ ਡੱਕਣ ਜਾਂ ਡਿਪੋਰਟ ਕਰਨ ਦੀ ਬਜਾਏ, ਉਨ੍ਹਾਂ ਨੂੰ ਅਮਰੀਕਾ ਵਿਚ ਸੈੱਟ ਕਰੇ ਅਤੇ ਉਨ੍ਹਾਂ ਨੂੰ ਕੰਮ ਦੇਵੇ। ਧਾਲੀਵਾਲ ਨੇ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਜੇਲ੍ਹਾਂ ਵਿਚ ਡੱਕਣ ਦੇ ਮਾਮਲੇ ਨੂੰ ਲੈ ਕੇ ਉਹ ਅਗਲੇ ਹਫ਼ਤੇ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਧਾਲੀਵਾਲ ਨੇ ਭਾਰਤੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਣ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.