Friday, 19 June 2026

12 ਲੱਖ 75 ਹਜ਼ਾਰ ਰੁਪਏ ਤੱਕ ਦੀ ਆਮਦਨ ਕੀਤੀ ਟੈਕਸ ਫਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਾਮ ਵੱਲੋਂ ਸਾਲ 2025 ਲਈ ਅੱਜ ਆਮ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਦੌਰਾਨ ਸਭ ਤੋਂ ਵੱਡੀ ਰਾਹਤ ਇਨਕਮ ਟੈਕਸ ਭਰਨ ਵਾਲਿਆਂ ਨੂੰ ਦਿੱਤੀ ਗਈ ਹੈ। ਹੁਣ ਨੌਕਰੀਪੇਸ਼ਾ ਲੋਕਾਂ ਨੂੰ ਨਵੀਂ ਟੈਕਸ ਰਿਜ਼ੀਮ ਦੇ ਤਹਿਤ 12 ਲੱਖ 75 ਹਜ਼ਾਰ ਰੁਪਏ ਤੱਕ ਸਲਾਨਾ ਇਨਕਮ ’ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ। ਇਨਕਮ ਟੈਕਸ ਦੀ ਨਵੀਂ ਰਿਜ਼ੀਮ ’ਚ 4 ਲੱਖ ਰੁਪਏ ਤੱਕ ਦੀ ਇਨਕਮ ’ਤੇ ਟੈਕਸ ਨਹੀਂ ਲੱਗੇਗਾ। ਉਥੇ 4 ਲੱਖ ਤੋਂ 8 ਲੱਖ ਰੁਪਏ ’ਤੇ  5 ਫੀਸਦੀ ਅਤੇ 8 ਤੋਂ 12 ਲੱਖ ਰੁਪਏ ਦੀ ਇਨਕਮ ’ਤੇ ਲੱਗਣ ਵਾਲਾ 10 ਫੀਸਦੀ ਟੈਕਸ ਸਰਕਾਰ 87 ਏ ਤਹਿਤ ਮੁਆਫ਼ ਕਰ ਦੇਵੇਗੀ। ਇਸ ਤੋਂ ਇਲਾਵਾ 75 ਹਜ਼ਾਰ ਰੁਪਏ ਦਾ ਸਟੈਂਡਰਡ ਡਿਡਕਸ਼ਨ ਵੀ ਮਿਲੇਗਾ। ਇਸ ਤੋਂ ਇਲਾਵਾ ਸਰਾਰ ਨੇ ਨੇ ਬਜਟ ਦੌਰਾਨ ਕੈਂਸਰ ਦੀਆਂ ਦਵਾਈਆਂ ਸਸਤੀਆਂ ਕਰਨ ਦਾ ਐਲਾਨ ਕੀਤਾ ਗਿਆ। ਜਦਕਿ ਬਜਟ ਦੌਰਾਨ ਕੁੱਲ ਮਿਲਾ ਕੇ ਸਾਰਾ ਧਿਆਨ ਬਿਹਾਰ ’ਤੇ ਹੀ ਰਿਹਾ ਕਿਉਂਕਿ ਇਥੇ ਇਸੇ ਸਾਲ ਅਕਤੂਬਰ-ਨਵੰਬਰ ਮਹੀਨੇ ’ਚ ਚੋਣਾਂ ਹੋਣਗੀਆਂ। ਵਿੱਤ ਮਤਰੀ ਨੇ ਬਿਹਾਰ ਦੇ ਲਈ ਨੈਸ਼ਨਲ ਇੰਸਟੀਚਿਊਟ ਆਫ਼ ਫੂਡ ਟੈਕਨਾਲੋਜੀ ਦੀ ਸਥਾਪਨਾ ਕਰਨ ਸਬੰਧੀ ਐਲਾਨ ਕੀਤਾ। ਰਾਜ ’ਚ ਆਈਆਈਟੀ ਦਾ ਵਿਸਥਾਰ ਹੋਵੇਗਾ, ਮਖਾਣਾ ਬੋਰਡ ਬਣੇਗਾ ਅਤੇ ਤਿੰਨ ਨਵੇਂ ਏਅਰਪੋਰਟ ਬਣਾਉਣ ਸਬੰਧੀ ਐਲਾਨ ਵੀ ਕੀਤਾ ਗਿਆ।

  

ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਬਜਟ ਦੌਰਾਨ ਕੀਤਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼ :  ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਐਮ.ਐਸ.ਐਮ.ਈ. ਲਈ ਕਰਜ਼ਾ ਗਰੰਟੀ ਕਵਰ 5 ਕਰੋੜ ਰੁਪਏ ਤੋਂ ਵਧਾ ਕੇ 10 ਕਰੋੜ ਰੁਪਏ ਕੀਤਾ ਗਿਆ। ਇਸ ਤਹਿਤ 1.5 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ ਉਪਲਬਧ ਹੋਵੇਗਾ। ਸਟਾਰਟਅੱਪਸ ਲਈ ਕਰਜ਼ਾ 10 ਕਰੋੜ ਰੁਪਏ ਤੋਂ ਵਧਾ ਕੇ 20 ਕਰੋੜ ਰੁਪਏ ਕੀਤਾ ਜਾਵੇਗਾ ਤੇ ਗਰੰਟੀ ਫ਼ੀਸਾਂ ਵਿਚ ਵੀ ਕਮੀ ਹੋਵੇਗੀ। ਉਨ੍ਹਾਂ ਕਿਹਾ ਕਿ ਮੇਕ ਇਨ ਇੰਡੀਆ ਤਹਿਤ ਖਿਡੌਣਾ ਉਦਯੋਗ ਲਈ ਇਕ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਜਾਵੇਗੀ। 23 ਆਈ.ਆਈ.ਟੀਜ਼ ਵਿਚ 1.35 ਲੱਖ ਵਿਦਿਆਰਥੀ ਹਨ , ਉਨ੍ਹਾਂ ਕਿਹਾ ਕਿ ਆਈ.ਆਈ.ਟੀ. ਪਟਨਾ ਦਾ ਵਿਸਥਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (19) ਦੀ ਪੜ੍ਹਾਈ ਲਈ 500 ਕਰੋੜ ਰੁਪਏ ਰਾਖ਼ਵੇਂ ਰੱਖਣ ਦਾ ਐਲਾਨ ਕੀਤਾ ਗਿਆ ਹੈ।

  

ਕਿਹਾ : ਰਾਜਨੀਤਿਕ ਆਗੂਆਂ ਦੀ ਸ਼ਹਿ ’ਤੇ ਜਲੰਧਰ ’ਚ ਸ਼ਰ੍ਹੇਆਮ ਵਿਕ ਰਿਹਾ ਹੈ ਨਸ਼ਾ

ਜਲੰਧਰ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਜਲੰਧਰ ’ਚ ਸ਼ਰ੍ਹੇਆਮ ਹੋ ਰਹੀ ਨਸ਼ੇ ਦੀ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ’ਤੇ ਗੰਭੀਰ ਆਰੋਪ ਲਗਾਏ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਸ਼ਹਿਰ ਦੀ ਹਰ ਗਲੀ ’ਚ ਨਸ਼ਾ ਵਿਕ ਰਿਹਾ ਹੈ ਅਤੇ ਇਸ ਦੇ ਪਿੱਛੇ ਰਾਜਨੀਤਿਕ ਲੋਕਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਜਲੰਧਰ ’ਚ ਲੰਘੇ ਦਿਨਾਂ ਦੌਰਾਨ ਨਸ਼ੇ ਕਾਰਨ ਕਈ ਬੱਚਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਇਹ ਨਸ਼ਾ ਸਿਆਸੀ ਲੀਡਰ ਵਿਕਵਾ ਰਹੇ ਹਨ। ਪਰ ਪੰਜਾਬ ਦੀ ਮੌਜੂਦਾ ਸਰਕਾਰ ਦਿੱਲੀ ਚੋਣਾਂ ਵਿਚ ਰੁੱਝੀ ਹੋਈ ਹੈ ਕਿਉਂਕਿ ਉਨ੍ਹਾਂ ਨੂੰ ਪੰਜਾਬ ਨਾਲੋਂ ਦਿੱਲੀ ਦੀ ਜ਼ਿਆਦਾ ਜ਼ਰੂਰਤ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਲੰਧਰ ’ਚ ਜਾਂ ਤਾਂ ਨਸ਼ਾ ਰਹੇਗਾ ਜਾਂ ਫਿਰ ਚੰਨੀ ਰਹੇਗਾ। ਜਿਸ ਤੋਂ ਬਾਅਦ ਲੋਕਾਂ ਨੇ ਚੰਨੀ ਨੂੰ ਵੋਟਾਂ ਪਾਈਆਂ ਪ੍ਰੰਤੂ ਨਸ਼ੇ ਦੀ ਜਲੰਧਰ ’ਚ ਸਥਿਤੀ ਜਿਉਂ ਦੀ ਤਿਉਂ ਹੈ। 

  

ਕਿਹਾ : ਭਿ੍ਰਸ਼ਟਾਚਾਰ ਦੇ ਮਾਮਲੇ ’ਚ ਘਿਰਿਆ ਸਾਬਕਾ ਮੰਤਰੀ ਦਿੱਲੀ ’ਚ ਕਰ ਰਿਹਾ ਹੈ ਪ੍ਰਚਾਰ

ਜਲੰਧਰ/ਬਿਊਰੋ ਨਿਊਜ਼ : ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਵਿਜੇ ਸਿੰਗਲਾ ’ਤੇ ਦਿੱਲੀ ਚੋਣਾਂ ਦੌਰਾਨ ਪਾਰਟੀ ਲਈ ਪ੍ਰਚਾਰ ਕਰਨ ਨੂੰ ਲੈ ਕੇ ਗੰਭੀਰ ਆਰੋਪ ਲਗਾਏ ਹਨ। ਪਰਗਟ ਸਿੰਘ ਨੇ ਆਰੋਪ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਬਣਦੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਭ੍ਹਿਸ਼ਟਾਚਾਰ ਦੇ ਆਰੋਪਾਂ ’ਚ ਗਿ੍ਰਫ਼ਤਾਰ ਕਰਵਾ ਦਿੱਤਾ  ਸੀ। ਪਰਗਟ ਸਿੰਘ ਨੇ ਅੱਗੇ ਕਿਹਾ ਕਿ ਅੱਜ ਉਹੀ ਵਿਜੇ ਸਿੰਗਲਾ ਦਿੱਲੀ ’ਚ ਆਮ ਆਦਮੀ ਪਾਰਟੀ ਲਈ ਪ੍ਰਚਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਭਿ੍ਰਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦਾ ਦਾਅਵਾ ਕਰਦੀ ਹੈ ਤਾਂ ਆਪਣੀ ਵਿਜੀਲੈਂਸ ਟੀਮ ਦੀ ਰਿਪੋਰਟ ਲੈ ਜਾਣ ਅਤੇ ਉਕਤ ਰਿਪੋਰਟ ਨੂੰ ਦਿੱਲੀ ਦੀ ਜਨਤਾ ਦੇ ਸਾਹਮਣੇ ਰੱਖਣ, ਤਾਂ ਜੋ ਦਿੱਲੀ ਦੇ ਲੋਕਾਂ ਨੂੰ ਪਤਾ ਚਲ ਸਕੇ ਵਿਜੇ ਸਿੰਗਲਾ ਦੇ ਖਿਲਾਫ ਤੁਹਾਡੇ ਵੱਲੋਂ ਕੀ ਕਾਰਵਾਈ ਕੀਤੀ ਗਈ ਸੀ ਅਤੇ ਕੀ ਕੇਸ ਬਣਾਇਆ ਗਿਆ ਸੀ। ਪਰਗਟ ਸਿੰਘ ਨੇ ਕਿਹਾ ਕਿ ਸੱਚ ਸਾਹਮਣੇ ਆਉਣ ਦਿਓ ਤਾਂ ਜੋ ਪਤਾ ਚੱਲ ਸਕੇ ਕਿ ਵਿਜੇ ਸਿੰਗਲਾ ਭਿ੍ਰਸ਼ਟ ਸੀ ਜਾਂ ਫਿਰ ਲੋਕਾਂ ਨੂੰ ਹੀ ਮੂਰਖ ਬਣਾਇਆ ਗਿਆ ਸੀ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.