Friday, 19 June 2026

ਐੱਸਕੇਐੱਮ ਨੇ ਤਹਿਸੀਲ ਪੱਧਰ ’ਤੇ ਕੱਢੇ ਟਰੈਕਟਰ ਮਾਰਚ

ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ), ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ, ਨਵਾਂ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕੀਤੇ ਜਾਣ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਪੰਜਾਬ, ਹਰਿਆਣਾ, ਯੂਪੀ ਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿਚ ਟਰੈਕਟਰ ਮਾਰਚ ਕੱਢੇ ਗਏ। ਕਿਸਾਨ ਤੇ ਮਜ਼ਦੂਰ ਆਪੋ-ਆਪਣੇ ਟਰੈਕਟਰ ਤੇ ਮੋਟਰਸਾਈਕਲ ਲੈ ਕੇ ਸੜਕਾਂ ’ਤੇ ਉਤਰੇ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਸ) ਨੇ ਜਿੱਥੇ ਦੇਸ਼ ਭਰ ਵਿੱਚ ਤਹਿਸੀਲ ਪੱਧਰ ’ਤੇ ਟਰੈਕਟਰ ਮਾਰਚ ਕੀਤੇ, ਉਥੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵੱਲੋਂ ਦੁਪਹਿਰੇ 12 ਤੋਂ 1.30 ਵਜੇ ਤੱਕ ਦੇਸ਼ ਭਰ ਵਿੱਚ ਸਾਰੇ ਸ਼ਾਪਿੰਗ ਮਾਲਜ਼, ਸਾਈਲੋਜ਼, ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਮੂਹਰੇ ਅਤੇ ਟੌਲ ਪਲਾਜ਼ਿਆਂ ’ਤੇ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ।

ਨਵੀਂ ਦਿੱਲੀ/ਬਿਊਰੋ ਨਿਊਜ਼ : ਗਣਤੰਤਰ ਦਿਵਸ ਦੀ ਤੋਂ ਪਹਿਲਾਂ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਕੁੱਲ 942 ਪੁਲਿਸ, ਫਾਇਰ ਅਤੇ ਸਿਵਲ ਸੁਰੱਖਿਆ ਕਰਮਚਾਰੀਆਂ ਨੂੰ ਬਹਾਦਰੀ ਅਤੇ ਸੇਵਾ ਮੈਡਲਾਂ ਨਾਲ ਸਨਮਾਨਿਤ ਕਰਨਗੇ। ਇਹ ਮੈਡਲ ਵੱਖ-ਵੱਖ ਸ਼੍ਰੇਣੀਆਂ ਵਿਚ ਦਿੱਤੇ ਜਾਣਗੇ, ਜਿਨ੍ਹਾਂ ਵਿਚ 95 ਬਹਾਦਰੀ ਮੈਡਲ ਸ਼ਾਮਿਲ ਹਨ। ਇਹ ਜਾਣਕਾਰੀ ਅੱਜ ਜਾਰੀ ਇਕ ਸਰਕਾਰੀ ਬਿਆਨ ਵਿਚ ਦਿੱਤੀ ਗਈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿਚ ਪੁਲਿਸ, ਫਾਇਰ ਬਿ੍ਰਗੇਡ, ਹੋਮ ਗਾਰਡ ਅਤੇ ਸਿਵਲ ਡਿਫੈਂਸ ਕਰਮਚਾਰੀਆਂ ਦੇ ਨਾਲ-ਨਾਲ ਸੁਧਾਰਾਤਮਕ ਸੇਵਾਵਾਂ ਵਿਚ ਕੰਮ ਕਰਨ ਵਾਲੇ ਵੀ ਸ਼ਾਮਿਲ ਹਨ।   

  

ਫਰਵਰੀ ਮਹੀਨੇ ਤੋਂ ਸ਼ੁਰੂ ਹੋ ਸਕਦੀ ਹੈ ਬੰਦੇ ਭਾਰਤ

ਸ੍ਰੀਨਗਰ/ਬਿਊਰੋ ਨਿਊਜ਼ : ਰੇਲ ਗੱਡੀ ’ਚ ਸਫ਼ਰ ਕਰਨ ਵਾਲਿਆਂ ਇਕ ਵੱਡੀ ਖੁਸ਼ਖਬਰੀ ਹੈ ਕਿ ਕਟੜਾ ਤੋਂ ਸ੍ਰੀਨਗਰ ਚੱਲਣ ਵਾਲੇ ਬੰਦੇ ਭਾਰਤ ਰੇਲ ਗੱਡੀ ਦਾ ਟਰਾਇਲ ਪੂਰਾ ਹੋ ਗਿਆ ਹੈ ਅਤੇ ਉਮੀਦ ਹੈ ਕਿ ਜੰਮੂ-ਕਸ਼ਮੀਰ ਨੂੰ ਜਲਦੀ ਹੀ ਪਹਿਲੀ ਬੰਦੇ ਭਾਰਤ ਟਰੇਨ ਮਿਲਣ ਵਾਲੀ ਹੈ। ਟਰਾਇਲ ਦੌਰਾਨ ਬੰਦੇ ਭਾਰਤ ਟਰੇਨ ਸਵੇਰੇ 8 ਵਜੇ ਕਟਰਾ ਤੋਂ ਰਵਾਨਾ ਹੋਈ ਅਤੇ 11 ਵਜੇ ਕਸ਼ਮੀਰ ਦੇ ਆਖਰੀ ਸਟੇਸ਼ਨ ਸ੍ਰੀਨਗਰ ਵਿਖੇ ਪਹੁੰਚੀ। ਇਸ ਰੇਲ ਗੱਡੀ ਨੇ 160 ਕਿਲੋਮੀਟਰ ਦਾ ਸਫਰ ਮਾਤਰ 3 ਘੰਟਿਆਂ ਵਿਚ ਪੂਰਾ ਕੀਤਾ। ਜੰਮੂ-ਕਸ਼ਮੀਰ ’ਚ ਚੱਲਣ ਵਾਲੀ ਇਹ ਟਰੇਨ ਖਾਸ ਤੌਰ ’ਤੇ ਕਸ਼ਮੀਰ ਦੇ ਮੌਸਮ ਦੇ ਹਿਸਾਬ ਨਾਲ ਡਿਜ਼ਾਇਨ ਕੀਤੀਗਈ ਹੈ ਤੋਂ ਜੋ ਇਹ ਬਰਫਵਾਰੀ ਦੌਰਾਨ ਵੀ ਅਸਾਨੀ ਨਾਲ ਚੱਲ ਸਕੇ। ਲੰਘੀ 11 ਜਨਵਰੀ ਨੂੰ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਸੀ ਕਿ ਜੰਮੂ-ਸ੍ਰੀਨਗਰ ਲਿੰਕ ਪ੍ਰੋਜੈਕਟ ਸੁਪਨੇ ਦੇ ਸੱਚ ਹੋਣ ਵਰਗਾ ਹੈ ਅਤੇ ਉਮੀਦ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਵਰੀ ਮਹੀਨੇ ਇਸ ਦਾ ਉਦਘਾਟਨ ਕਰ ਸਕਦੇ ਹਨ। 

  

 

  

ਨਰਾਇਣਗੜ੍ਹ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਚੁੱਕਿਆ ਬਸਪਾ ਆਗੂ

ਅੰਬਾਲਾ/ਬਿਊਰੋ ਨਿਊਜ਼ : ਹਰਿਆਣਾ ਦੇ ਅੰਬਾਲਾ ਤੋਂ ਬਹੁਜਨ ਸਮਾਜ ਪਾਰਟੀ ਦੇ ਆਗੂ ਦੀ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਸਪਾ ਆਗੂ ਹਰਬਿਲਾਸ ਸਿੰਘ ਰੱਜੂਮਾਜਰਾ ਅਤੇ ਦੋ ਦੋਸਤਾਂ ਪੁਨੀਤ ਅਤੇ ਗੁਗਲ ਦੇ ਨਾਲ ਸ਼ੁੱਕਰਵਾਰ ਸ਼ਾਮ ਨੂੰ ਆਪਣੀ ਕਾਰ ਵਿੱਚ ਸਵਾਰ ਸਨ, ਜਿਸ ਦੌਰਾਨ ਇਹ ਹਮਲਾ ਹੋਇਆ। ਆਗੂ ਦੇ ਸਾਥੀ ਪੁਨੀਤ ਨੂੰ ਵੀ ਗੋਲੀਆਂ ਲੱਗੀਆਂ। ਹਮਲੇ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਜਿੱਥੇ ਹਰਬਿਲਾਸ ਨੇ ਦੇਰ ਰਾਤ ਦਮ ਤੋੜ ਦਿੱਤਾ ਜਦਕਿ ਪੁਨੀਤ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਹਮਲਾਵਰਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਨਰਾਇਣਗੜ੍ਹ ਦੇ ਐੱਸਐੱਚਓ ਲਲਿਤ ਕੁਮਾਰ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਦੇ ਐਸਪੀ ਐਸ ਭੋਰੀਆ ਨੇ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਪੁਲੀਸ ਟੀਮ ਦਾ ਗਠਨ ਕੀਤਾ ਗਿਆ ਹੈ। ਅੰਬਾਲਾ ਸਥਿਤ ਬਸਪਾ ਆਗੂਆਂ ਨੇ ਮੰਗ ਕੀਤੀ ਹੈ ਕਿ ਪੁਲੀਸ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਫੜਨ ਲਈ ਹਰ ਸੰਭਵ ਯਤਨ ਕਰੇ। ਜ਼ਿਰਯੋਗ ਹੈ ਕਿ ਰੱਜੂਮਾਜਰਾ ਨੇ ਪਿਛਲੇ ਸਾਲ ਨਾਰਾਇਣਗੜ੍ਹ ਤੋਂ ਵਿਧਾਨ ਸਭਾ ਚੋਣ ਲੜੀ ਸੀ।   

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.