Friday, 19 June 2026

ਭਲਕੇ ਗਣਤੰਤਰ ਦਿਵਸ ਮੌਕੇ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ/ਬਿਊਰੋ ਨਿਊਜ਼ : ਗਣਤੰਤਰ ਦਿਵਸ 2025 ਮੌਕੇ ਕੇਂਦਰ ਸਰਕਾਰ ਵੱਲੋਂ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ ਦੇ ਨਾਵਾਂ ਸਬੰਧੀ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਕੁੱਲ 17 ਅਧਿਕਾਰੀਆਂ ਅਤੇ ਪੁਲਿਸ ਅਫ਼ਸਰਾਂ ਨੂੰ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਬਦਲੇ ਰਾਸ਼ਟਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਦੋ ਏਡੀਜੀ ਰੈਂਕ ਦੇ ਅਧਿਕਾਰੀਆਂ ਨੂੰ ਵਿਸ਼ਿਟ ਸੇਵਾ ਮੈਡਲ ਦੇ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਰਾਜੇਸ਼ ਕੁਮਾਰ ਜਾਇਸਵਾਲ ਅਤੇ ਨੀਲਾਭ ਕਿਸ਼ੋਰ ਨੂੰ ਪੀਐਸਐਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਧਨਪ੍ਰੀਤ ਕੌਰ, ਤਜਿੰਦਰਜੀਤ ਸਿੰਘ ਵਿਰਕ, ਸਤੀਸ਼ ਕੁਮਾਰ, ਸੁਖਬੀਰ ਸਿੰਘ, ਇਕਬਾਲ ਸਿੰਘ, ਬਲਬੀਰ ਚੰਦ, ਜਗਰੂਪ ਸਿੰਘ, ਹਰਪਾਲ ਸਿੰਘ, ਬਲਬੀਰ ਚੰਦ, ਅਮਰੀਰਕ ਸਿੰਘ, ਲਖਵੀ ਆਰ ਸਿੰਘ, ਹਰਵਿੰਰ ਕਮਾਰ, ਬਲਵਿੰਦਰ ਸਿੰਘ, ਇੰਦਰਦੀਪ ਸਿੰਘ ਡਿੰਪਲ ਕੁਮਾਰ ਨੂੰ ਸਨਮਾਨਿਤ ਕੀਤਾ ਜਾਵੇਗਾ।

ਕੱਟ ਆਊਟ ’ਤੇ ਲਿਖਿਆ -ਮੈਂ ਯਮੁਨਾ ਸਾਫ ਨਹੀਂ ਕਰਵਾ ਸਕਿਆ, ਮੈਨੂੰ ਮੁਆਫ਼ ਕਰਨਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਖਿਲਾਫ਼ ਚੋਣ ਲੜਨ ਰਹੇ ਪ੍ਰਵੇਸ਼ ਵਰਮਾ ਅੱਜ ਯਮੁਨਾ ਘਾਟ ’ਤੇ ਪਹੁੰਚੇ ਅਤੇ ਉਹ ਕਿਸ਼ਤੀ ’ਚ ਸਵਾਰ ਹੋ ਕੇ ਯਮੁਨਾ ਨਦੀ ਦੇ ਵਿਚਕਾਰ ਗਏ। ਜਿੱਥੇ ਉਨ੍ਹਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕੱਟ ਆਊਟ ਨੂੰ ਯਮੁਨਾ ਨਦੀ ਵਿਚ ਡਬੋ ਦਿੱਤਾ। ਕੇਜਰੀਵਾਲ ਦੇ ਕੱਟ ਆਊਟ ’ਤੇ ਲਿਖਿਆ ਹੋਇਆ ਸੀ ਕਿ ਮੈਂ ਫੇਲ੍ਹ ਹੋ ਗਿਆ, ਮੈਨੂੰ ਮੁਆਫ਼ ਕਰ ਦੇਣਾ। ਕੱਟ ਆਊਟ ਵਿਚ ਕੇਜਰੀਵਾਲ ਨੇ ਕੰਨ ਫੜੇ ਹੋਏ ਸਨ। ਭਾਜਪਾ ਆਗੂ ਪ੍ਰਵੇਸ਼ ਵਰਮਾ ਨੇ ਕਿਹਾ ਕਿ ਕੇਜਰੀਵਾਲ ਯਮੁਨਾ ਸਫਾਈ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਸਾਡੀ ਸਰਕਾਰ ਬਣਦਿਆਂ ਹੀ ਸਾਬਰਮਤੀ ਰਿਵਰ ਫਰੰਟ ਦੀ ਤਰ੍ਹਾਂ ਯਮੁਨਾ ਰਿਵਰ ਫਰੰਅ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਲਈ ਆਉਂਦੀ 5 ਫਰਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਕਿ ਇਨ੍ਹਾਂ ਚੋਣਾਂ ਦੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।

ਅਮਰੀਕੀ ਅਦਾਲਤ ਨੇ ਰਾਣਾ ਨੂੰ ਭਾਰਤ ਲਿਆਉਣ ਦੀ ਦਿੱਤੀ ਮਨਜ਼ੂਰੀ

ਵਾਸ਼ਿੰਗਟਨ/ਬਿਊਰੋ ਨਿਊਜ਼ : ਮੁੰਬਈ ਹਮਲੇ ਦੇ ਦੋਸ਼ੀ ਤਹੱਵਰ ਰਾਣਾ ਨੂੰ ਜਲਦੀ ਹੀ ਭਾਰਤ ਲਿਆਂਦਾ ਜਾਵੇਗਾ। ਅਮਰੀਕੀ ਸੁਪਰੀਮ ਕੋਰਟ ਨੇ ਭਾਰਤ-ਅਮਰੀਕੀ ਹਵਾਲਗੀ ਸੰਧੀ ਦੇ ਤਹਿਤ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਹੱਵਰ ਰਾਣਾ ਨੂੰ 2009 ’ਚ ਐਫਬੀਆਈ ਨੇ ਗਿ੍ਰਫ਼ਤਾਰ ਕੀਤਾ ਸੀ। 13 ਨਵੰਬਰ 2024 ਨੂੰ ਰਾਣਾ ਨੇ ਹੇਠਲੀ ਅਦਾਲਤ ਦੇ ਹਵਾਲਗੀ ਦੇ ਫੈਸਲੇ ਖਿਲਾਫ ਅਮਰੀਕੀ ਸੁਪਰੀਮ ਕੋਰਟ ’ਚ ਅਪੀਲ ਕੀਤੀ ਸੀ, ਜਿਸ ਨੂੰ ਅਮਰੀਕੀ ਸੁਪਰੀਮ ਕੋਰਟ ਲੰਘੀ 21 ਜਨਵਰੀ ਨੂੰ ਖਾਰਜ ਕਰ ਦਿੱਤਾ ਸੀ ਅਤੇ ਰਾਣਾ ਕੋਲ ਹਵਾਲਗੀ ਤੋਂ ਬਣ ਦਾ ਇਹ ਆਖਰੀ ਮੌਕਾ ਸੀ। ਇਸ ਤੋਂ ਪਹਿਲਾਂ ਉਸ ਨੇ ਸੈਨਫਰਾਂਸਿਸਕੋ ਦੀ ਇਕ ਅਦਾਲਤ ’ਚ ਅਪੀਲ ਕੀਤੀ ਸੀ, ਜਿੱਥੇ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਅਮਰੀਕੀ ਅਦਾਲਤ ਨੇ ਆਪਣੇ ਫੈਸਲੇ ’ਚ ਕਿਹਾ ਸੀ ਕਿ ਦੋਵੇਂ ਦੇਸ਼ਾਂ ਦਰਮਿਆਨ ਹਵਾਲਗੀ ਸੰਧੀ ਦੇ ਤਹਿਤ ਤਹੱਵਰ ਰਾਣਾ ਨੂੰ ਭਾਰਤ ਭੇਜਿਆ ਜਾ ਸਕਦਾ ਹੈ। ਮੁੰਬਈ ਹਮਲੇ ਦੀ 405 ਪੰਨਿਆਂ ਵਾਲੀ ਚਾਰਜਸ਼ੀਟ ’ਚ ਰਾਣਾ ਦਾ ਨਾਮ ਵੀ ਆਰੋਪੀ ਵਜੋਂ ਦਰਜ ਹੈ ਅਤੇ ਰਿਪੋਰਟ ਅਨੁਸਾਰ ਰਾਣਾ ਆਈਐਸਆਈ ਅਤੇ ਲਸ਼ਕਰ ਏ ਤਇਬਾ ਦਾ ਮੈਂਬਰ ਹੈ। ਚਾਰਜਸ਼ੀਟ ਅਨੁਸਾਰ ਰਾਣਾ ਹਮਲੇ ਦੇ ਮਾਸਟਰ ਮਾਈਂਡ ਮੁੱਖ ਆਰੋਪੀ ਡੇਵਿਡ ਕੋਲਮੈਨ ਹੇਡਲੀ ਦੀ ਮਦਦ ਕਰ ਰਿਹਾ ਸੀ। ਜ਼ਿਕਰਯੋਗ ਹੈ ਕਿ 26 ਨਵੰਬਰ 2008 ਨੂੰ ਹੋਏ ਮੁੰਬਈ ਹਮਲੇ ਦੌਰਾਨ 166 ਵਿਅਕਤੀਆਂ ਦੀ ਮੌਤ ਹੋ ਗਈ ਸੀ।

ਸ਼ੋ੍ਮਣੀ ਕਮੇਟੀ ਦੀ ਚੋਣਾਂ ਲਈ ਬਣੀਆਂ ਵੋਟਰ ਸੂਚੀਆਂ ’ਚ ਹੋਈ ਗੜਬੜੀ ਦਾ ਮੁੱਦਾ ਚੁੱਕਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਅੱਜ ਮੁਲਾਕਾਤ ਕੀਤੀ ਗਈ। ਵਫਦ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੀਆਂ ਚੋਣਾਂ ਲਈ ਬਣੀਆਂ ਵੋਟਰ ਸੂਚੀਆਂ ਵਿਚ ਹੋਈ ਗੜਬੜੀ ਦਾ ਮੁੱਦਾ ਚੁੱਕਿਆ ਗਿਆ ਅਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਨਾਮ ਪਿੱਛੇ ਸਿੰਘ ਅਤੇ ਕੌਰ ਨਹੀਂ ਲਗਦਾ ਉਹ ਵੀ ਵੋਟਰ ਸੂਚੀ ਵਿਚ ਸ਼ਾਮਲ ਹਨ।  ਅਕਾਲੀ ਦਲ ਦੇ ਵਫਦ ਨੇ ਇਨ੍ਹਾਂ ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਮੰਗੀ ਅਤੇ ਵੋਟਰ ਸੂਚੀਆਂ ਤਿਆਰ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਅਤੇ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.