Tuesday, 16 June 2026

ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਚੋਣਾਂ ’ਚ ਧਾਂਦਲੀ ਹੋਣ ਦਾ ਲਗਾਇਆ ਗਿਆ ਸੀ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਮਹਾਰਾਸ਼ਟਰ ਚੋਣਾਂ ਵਿਚ ਹੇਰਾਫੇਰੀ ਦੇ ਲਗਾਏ ਗਏ ਦੋਸ਼ਾਂ ਦੇ ਜਵਾਬ ਵਿੱਚ ਚੋਣ ਕਮਿਸ਼ਨ ਨੇ ਇਨ੍ਹਾਂ ਨੂੰ ‘ਬੇਬੁਨਿਆਦ ਦੋਸ਼’ ਕਰਾਰ ਦਿੱਤਾ ਹੈ। ਚੋਣ ਕਮਿਸ਼ਨ ਨੇ 24 ਦਸੰਬਰ 2024 ਨੂੰ  ਨੂੰ ਦਿੱਤੇ ਆਪਣੇ ਜਵਾਬ ਵਿੱਚ ਇਹ ਸਾਰੇ ਤੱਥ ਸਾਹਮਣੇ ਲਿਆਂਦੇ ਸਨ, ਜੋ ਕਿ  ਦੀ ਵੈੱਬਸਾਈਟ ’ਤੇ ਉਪਲਬਧ ਹੈ।’’ ਚੋਣ ਕਮਿਸ਼ਨ ਨੇ ਕਿਹਾ, ‘‘ਅਜਿਹਾ ਜਾਪਦਾ ਹੈ ਕਿ ਇਨ੍ਹਾਂ ਸਾਰੇ ਤੱਥਾਂ ਨੂੰ ਪੂਰੀ ਤਰ੍ਹਾਂ ਅਣਦੇਖਿਆ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਮੁੱਦੇ ਵਾਰ-ਵਾਰ ਉਠਾਏ ਜਾ ਰਹੇ ਹਨ।’’ ਚੋਣ ਕਮਿਸ਼ਨ ਨੇ ਕਿਹਾ ਕਿ ਗਲਤ ਜਾਣਕਾਰੀ ਫੈਲਾਉਣਾ ‘ਕਾਨੂੰਨ ਦਾ ਨਿਰਾਦਰ’ ਹੈ ਅਤੇ ਬਦਨਾਮ ਕਰਨ ਦੀਆਂ ‘ਪੂਰੀ ਤਰ੍ਹਾਂ ਬੇਤੁਕੀਆਂ’ ਕੋਸ਼ਿਸ਼ਾਂ ਹਨ।

ਪਾਕਿਸਤਾਨੀ ਲਈ ਜਾਸੂਸੀ ਕਰਨ ਦੇ ਆਰੋਪ ’ਚ ਜਸਬੀਰ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਐਸਏਐਸ ਨਗਰ ਮੁਹਾਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ ਦੇ ਪੁਲੀਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕੀਤਾ ਹੈ, ਜਿਸ ਨੂੰ 4 ਜੂਨ ਨੂੰ ਪਾਕਿਸਤਾਨ ਲਈ ਭਾਰਤ ਦੀ ਜਾਸੂਸੀ ਕਰਨ ਦੇ ਦੋਸ਼ਾਂ ਵਿੱਚ ਗਿ੍ਰਫ਼ਤਾਰ ਕੀਤਾ ਗਿਆ ਸੀ। ਜਸਬੀਰ ਸਿੰਘ ਵਕੀਲ ਨੇ ਕਿਹਾ ਕਿ ਉਸ ਦੇ ਮੁਵੱਕਿਲ ਨੂੰ ਸ਼ਨੀਵਾਰ ਨੂੰ ਉਸ ਦਾ ਤਿੰਨ-ਰੋਜ਼ਾ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ ਉਸ ਦੇ ਸੱਤ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਉਨ੍ਹਾਂ ਨੂੰ ਹੋਰ ਦੋ ਦਿਨ ਦੇ ਦਿੱਤੇ।

ਬਲੱਡ ਪ੍ਰੈਸ਼ਰ ਵਧਣ ਕਾਰਨ ਹਸਪਤਾਲ ’ਚ ਕਰਵਾਇਆ ਗਿਆ ਸੀ ਭਰਤੀ

ਸ਼ਿਮਲਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਸੋਨੀਆ ਗਾਂਧੀ ਨੂੰ ਸ਼ਨੀਵਾਰ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਸ਼ਿਮਲਾ ਦੇ ਹਸਪਤਾਲ ਵਿਚ ਲਿਜਾਇਆ ਗਿਆ ਹੈ। ਸ੍ਰੀਮਤੀ ਗਾਂਧੀ ਜੋ ਇਨ੍ਹੀਂ ਦਿਨੀਂ ਹਿਮਾਚਲ ਪ੍ਰਦੇਸ਼ ਦੇ ਦੌਰੇ ਉਤੇ ਹਨ, ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਮਗਰੋਂ ਇਥੇ  ਇੰਦਰਾ ਗਾਂਧੀ ਮੈਡੀਕਲ ਕਾਲਜ ਲਿਜਾਇਆ ਗਿਆ ਹੈ। ਉਨ੍ਹਾਂ ਨੂੰ ਨਿਯਮਤ ਟੈਸਟਾਂ ਮਗਰੋਂ ਹਸਪਤਾਲ ’ਚੋਂ ਛੁੱਟੀ ਦੇ  ਦਿੱਤੀ ਗਈ ਹੈ। ਉਹ ਤਿੰਨ ਦਿਨ ਪਹਿਲਾਂ ਇੱਥੇ ਆਈ ਸਨ। ਸਿਹਤ ਨਾਸਾਜ਼ ਹੋਣ ਵੇਲੇ ਉਹ ਇੱਥੋਂ 12 ਕਿਲੋਮੀਟਰ ਦੂਰ ਸੈਲਾਨੀ ਕੇਂਦਰ ਮਸ਼ੋਬਰਾ ਨੇੜੇ ਚਾਰਬਰਾ ਵਿਖੇ ਆਪਣੀ ਧੀ ਪਿ੍ਰਯੰਕਾ ਵਾਡਰਾ ਗਾਂਧੀ ਦੇ ਘਰ ਰਹਿ ਰਹੇ ਸਨ।   

ਕਿਹਾ : ਜੇਕਰ ਕਾਂਗਰਸ ਪਾਰਟੀ ਨੇ ਦਿੱਤੀ ਟਿਕਟ ਤਾਂ ਜ਼ਰੂਰ ਲੜਾਂਗੀ ਚੋਣ

ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਵੀਰਵਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੱਡਾ ਬਿਆਨ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਜੇਕਰ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਚੋਣ ਜ਼ਰੂਰ ਲੜਨਗੇ। ਧਿਆਨ ਰਹੇ ਕਿ ਡਾ. ਨਵਜੋਤ ਕੌਰ ਸਿੱਧੂ ਪਿਛਲੇ ਲੰਬੇ ਸਮੇਂ ਤੋਂ ਕੈਂਸਰ ਵਰਗੀ ਭਿਆਨਕ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਉਹ ਕੈਂਸਰ ਨੂੰ ਮਾਤ ਦੇ ਕੇ ਹੁਣ ਬਿਲਕੁਲ ਤੰਦਰੁਸਤ ਹੋ ਗਏ ਹਨ। ਜਿਸਦੇ ਚਲਦਿਆਂ ਉਹ ਮੁੜ ਤੋਂ ਸਰਗਰਮ ਸਿਆਸਤ ਵਿਚ ਆਉਣਾ ਚਾਹੁੰਦੇ ਹਨ। ਜਦਕਿ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਨਵਜੋਤ ਕੌਰ ਸਿੱਧੂ ਅਕਾਲੀ-ਭਾਜਪਾ ਸਰਕਾਰ ਸਮੇਂ ਵੀ ਵਿਧਾਇਕ ਬਣੇ ਸਨ ਅਤੇ ਉਹ ਸੰਸਦੀ ਸਕੱਤਰ ਵੀ ਰਹਿ ਚੁੱਕੇ ਹਨ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.