Friday, 19 June 2026

24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ

ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕਰਕੇ 24 ਜਨਵਰੀ ਤੱਕ ਰਿਮਾਂਡ ਹਾਸਲ ਕਰ ਲਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲਾਵਰ, ਜੋ ਬੰਗਲਾਦੇਸ਼ੀ ਨਾਗਰਿਕ ਹੈ, ਇਸ ਗੱਲੋਂ ਅਣਜਾਣ ਸੀ ਕਿ ਉਹ ਬੌਲੀਵੁੱਡ ਅਦਾਕਾਰ ਦੇ ਘਰ ਵਿਚ ਦਾਖ਼ਲ ਹੋਇਆ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਲਜ਼ਮ ਚੋਰੀ ਕਰਨ ਦੇ ਇਰਾਦੇ ਨਾਲ ਘਰ ਵਿਚ ਵੜਿਆ ਸੀ। ਅਧਿਕਾਰੀ ਨੇ ਕਿਹਾ ਕਿ ਹਮਲਾਵਰ ਨੂੰ ਨਾਲ ਲੱਗਦੇ ਠਾਣੇ ਜਲ੍ਹਿੇ ਵਿਚ ਗੋਦਬਾਂਦਰ ਰੋਡ ਸਥਿਤ ਹੀਰਾਨੰਦਾਨੀ ਐਸਟੇਟ ਤੋਂ ਕਾਬੂ ਕੀਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਉਹ ਇਸ ਹਮਲੇ ਪਿੱਛੇ ਕੌਮਾਂਤਰੀ ਸਾਜਸ਼ਿ ਦੇ ਦਾਅਵੇ ਤੋਂ ਇਨਕਾਰ ਨਹੀਂ ਕਰ ਸਕਦੀ।

ਖਾਣਾ ਬਣਾਉਂਦੇ ਸਮੇਂ ਸਿਲੰਡ ’ਚ ਹੋਇਆ ਧਮਾਕਾ

ਪ੍ਰਯਾਗਰਾਜ/ਬਿਊਰੋ ਨਿਊਜ਼ : ਪ੍ਰਯਾਗਰਾਜ ਵਿਖੇ ਚੱਲ ਰਹੇ ਮਹਾਕੁੰਭ ਮੇਲੇ ਦੌਰਾਨ ਸਿਲੰਡਰਾਂ ਵਿਚ ਹੋਏ ਧਮਾਕੇ ਕਰਕੇ ਟੈਂਟਾਂ ਨੂੰ ਅੱਗ ਲੱਗ ਗਈ। ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਫੌਰੀ ਕੋਈ ਖ਼ਬਰ ਨਹੀਂ ਹੈ। ਅਖਾੜਾ ਪੁਲੀਸ ਥਾਣੇ ਦੇ ਇੰਚਾਰਜ ਭਾਸਕਰ ਮਿਸ਼ਰਾ ਨੇ ਕਿਹਾ, ‘‘ਮਹਾਕੁੰਭ ਮੇਲੇ ਦੇ ਸੈਕਟਰ 19 ਵਿਚ ਦੋ ਸਿਲੰਡਰਾਂ ਵਿਚ ਧਮਾਕਿਆਂ ਨਾਲ ਕੈਂਪਾਂ ਨੂੰ ਅੱਗ ਲੱਗ ਗਈ। ਫਾਇਰ ਬਿ੍ਰਗੇਡ ਦੇ ਦਸਤੇ ਵੱਲੋਂ ਅੱਗ ਬੁਝਾਉਣ ਦੀਆਂ ਕੋੋਸ਼ਿਸ਼ਾਂ ਜਾਰੀ ਹਨ।’’ ਮਹਾਕੁੰਭ 2025 ਦੇ ਅਧਿਕਾਰਤ ਐਕਸ ਹੈਂਡਲ ਤੋਂ ਜਾਰੀ ਪੋਸਟ ਵਿਚ ਕਿਹਾ ਗਿਆ, ‘‘ਬਹੁਤ ਦੁਖਦਾਈ! ਮਹਾਕੁੰਭ ਵਿਚ ਅੱਗ ਲੱਗਣ ਦੀ ਘਟਨਾ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਪ੍ਰਸ਼ਾਸਨ ਵੱਲੋਂ ਫੌਰੀ ਰਾਹਤ ਤੇ ਬਚਾਅ ਕਾਰਜ ਯਕੀਨੀ ਬਣਾਏ ਗਏ ਹਨ। ਅਸੀਂ ਹਰ ਕਿਸੇ ਦੀ ਸੁਰੱਖਿਆ ਲਈ ਮਾਂ ਗੰਗਾ ਅੱਗੇ ਪ੍ਰਾਰਥਨਾ ਕਰਦੇ ਹਾਂ।’’ ਐਕਸ ’ਤੇ ਪੋਸਟ ਦੇ ਨਾਲ ਇਕ ਕਲਿੱਪ ਵੀ ਸਾਂਝੀ ਕੀਤੀ ਗਈ ਹੈ ਜਿਸ ਵਿਚ ਸਬੰਧਤ ਇਲਾਕੇ ’ਚੋਂ ਕਾਲਾ ਧੂੰਆਂ ਉੱਠਦਾ ਦਿਖਾਈ ਦੇ ਰਿਹਾ ਹੈ।   

ਪੈਰਿਸ ਉਲੰਪਿਕ ਵਿਚ ਭਾਕਰ ਨੇ ਜਿੱਤੇ ਸਨ ਦੋ ਮੈਡਲ 

ਚੰਡੀਗੜ੍ਹ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ’ਚ ਤਗ਼ਮਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਦੀ ਨਾਨੀ ਤੇ ਮਾਮੇ ਦੀ  ਸਵੇਰੇ ਦਾਦਰੀ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਮਾਂ-ਪੁੱਤ ਇਕ ਦੋ ਪਹੀਆ ਵਾਹਨ ’ਤੇ ਸਵਾਰ ਸਨ ਤੇ ਇਨ੍ਹਾਂ ਦੀ ਇਕ ਕਾਰ ਨਾਲ ਟੱਕਰ ਹੋ ਗਈ। ਹਾਦਸੇ ਮਗਰੋਂ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੀੜਤਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਦਾਦਰੀ ਦੇ ਸਿਵਲ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪੈਰਿਸ ਉਲੰਪਿਕ ਵਿਚ ਮਨੂ ਭਾਕਰ ਨੇ ਸ਼ੂਟਿੰਗ ਮੁਕਾਬਲਿਆਂ ਵਿਚ ਦੋ ਕਾਂਸੀ ਦੇ ਤਮਗੇ ਜਿੱਤੇ ਸਨ।

20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣਗੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨਾਲ ਮੁਲਾਕਾਤ ਕੀਤੀ। ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਹੁੰ ਚੁੱਕ ਸਮਾਗਮ 20 ਜਨਵਰੀ ਨੂੰ ਹੋਵੇਗਾ। ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲੈਣ ਲਈ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਧਰਮ ਪਤਨੀ ਅਨੀਤਾ ਅਮਰੀਕਾ ਪਹੁੰਚੇ ਜਿੱਥੇ ਡੋਨਾਲਡ ਟਰੰਪ ਦੇ ਸਹੁ ਚੁੱਕ ਸਮਾਗਮ ਵਿਚ ਹਿੱਸਾ ਲੈਣ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.