Tuesday, 16 June 2026

ਅਮਰੀਕਾ ਅਤੇ ਭਾਰਤ ਵਪਾਰਕ ਸਮਝੌਤੇ ’ਤੇ ਦਸਤਖਤ ਕਰਨ ਲਈ ਤਿਆਰ

ਨਵੀਂ ਦਿੱਲੀ/ਬਿਊਰੋ ਨਿਊਜ਼

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਫੋਨ ’ਤੇ ਗੱਲਬਾਤ ਹੋਈ ਹੈ। ਪੀਐਮ ਮੋਦੀ ਨੇ ਇਸ ਗੱਲਬਾਤ ਨੂੰ ਸਕਾਰਾਤਮਕ ਦੱਸਿਆ ਹੈ। ਇਸੇ ਦੌਰਾਨ ਸਰਕਾਰੀ ਅਧਿਕਾਰੀਆਂ ਵਲੋਂ ਵੀ ਦੱਸਿਆ ਗਿਆ ਹੈ ਕਿ ਦੋਵਾਂ ਆਗੂਆਂ ਨੇ ਵਪਾਰ, ਤਕਨਾਲੋਜੀ, ਊਰਜਾ, ਰੱਖਿਆ ਅਤੇ ਸੁਰੱਖਿਆ ਮਾਮਲਿਆਂ ਵਿਚ ਸਹਿਯੋਗ ਵਧਾਉਣ ਨੂੰ ਲੈ ਕੇ ਚਰਚਾ ਕੀਤੀ ਹੈ। ਇਨ੍ਹਾਂ ਦੋਵੇਂ ਆਗੂਆਂ ਨੇ ਸਾਂਝੀਆਂ ਚੁਣੌਤੀਆਂ ਨੂੰ ਹੱਲ ਕਰਨ ਅਤੇ ਸਾਂਝੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਕੰਮ ਕਰਨ ’ਤੇ ਵੀ ਸਹਿਮਤੀ ਪ੍ਰਗਟਾਈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ’ਤੇ ਵੀ ਚਰਚਾ ਹੋਈ ਹੈ।  ਦੱਸਣਯੋਗ ਹੈ ਕਿ ਪੀਐਮ ਮੋਦੀ ਅਤੇ ਡੋਨਾਲਡ ਟਰੰਪ ਵਿਚਾਲੇ ਇਸ ਸਾਲ ਛੇਵੀਂ ਵਾਰ ਫੋਨ ’ਤੇ ਗੱਲਬਾਤ ਹੋਈ ਹੈ। ਇਸੇ ਸਾਲ ਦੇ ਸ਼ੁਰੂ ਵਿਚ 27 ਜਨਵਰੀ ਨੂੰ ਪੀਐਮ ਮੋਦੀ ਨੇ ਟਰੰਪ ਨੂੰ ਰਾਸ਼ਟਰਪਤੀ ਬਣਨ ’ਤੇ ਵਧਾਈ ਦੇਣ ਲਈ ਫੋਨ ਕੀਤਾ ਸੀ।

ਸ਼ੋ੍ਰਮਣੀ ਕਮੇਟੀ ਨੇ ਰਾਜ ਚੌਹਾਨ ਦਾ ਕੀਤਾ ਸਨਮਾਨ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਬਿ੍ਰਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਪਹੁੰਚੇ ਅਤੇ ਉਨ੍ਹਾਂ ਨੇ ਆਪਣੇ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਤੋਂ ਬਾਅਦ ਰਾਜ ਚੌਹਾਨ ਨੂੰ ਸੂਚਨਾ ਕੇਂਦਰ ਵਿਖੇ ਧਰਮ ਪ੍ਰਚਾਰ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਰਾਜ ਚੌਹਾਨ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਇਸੇ ਦੌਰਾਨ ਰਾਜ ਚੌਹਾਨ ਨੇ ਕਿਹਾ ਕਿ ਇਸ ਪਾਵਨ ਅਸਥਾਨ ਤੋਂ ਮਨੁੱਖਤਾ ਨੂੰ ਆਪਸੀ ਭਾਈਚਾਰੇ ਦੀ ਪ੍ਰੇਰਣਾ ਮਿਲਦੀ ਹੈ।   

10 ਲੱਖ ਡਾਲਰ ਖਰਚ ਕੇ ਅਮਰੀਕਾ ’ਚ ਰਹਿਣ ਅਤੇ ਕੰਮ ਕਰਨ ਦੀ ਹੋਵੇਗੀ ਖੁੱਲ੍ਹ

ਵਾਸ਼ਿੰਗਟਨ/ਬਿਊਰੋ ਨਿਊਜ਼ 

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਅਧਿਕਾਰਤ ਤੌਰ ’ਤੇ ਆਪਣਾ ‘ਗੋਲਡ ਕਾਰਡ’ ਵੀਜ਼ਾ ਪ੍ਰੋਗਰਾਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰੋਗਰਾਮ ਤਹਿਤ ਗੈਰ-ਅਮਰੀਕੀ ਨਾਗਰਿਕਾਂ ਨੂੰ ਇਕ ਭਾਰੀ ਕੀਮਤ ਦੀ ਅਦਾਇਗੀ ਕਰਕੇ ਅਮਰੀਕਾ ਵਿਚ ਰਹਿਣ ਦੀ ਖੁੱਲ੍ਹ ਮਿਲੇਗੀ। ਦੱਸਿਆ ਗਿਆ ਕਿ ਪਿਛੋਕੜ ਦੀ ਜਾਂਚ ਜਾਂ ਜਾਂਚ ਅਮਲ ਵਿਚੋਂ ਲੰਘਣ ਤੋਂ ਬਾਅਦ ਬਿਨੇਕਾਰਾਂ ਨੂੰ ਵੀਜ਼ਾ ਪ੍ਰਾਪਤ ਕਰਨ ਲਈ 10 ਲੱਖ ਡਾਲਰ ਦਾ ਯੋਗਦਾਨ ਦੇਣਾ ਪਵੇਗਾ। ਵੈਬਸਾਈਟ ’ਤੇ ਅਪਲੋਡ ਜਾਣਕਾਰੀ ਵਿਚ ‘ਟਰੰਪ ਕਾਰਡ’ ਨੂੰ ਤੋਹਫਾ ਦੱਸਿਆ ਗਿਆ ਹੈ, ਜੋ ਗਰੀਨ ਕਾਰਡ ਵਾਂਗ ਹੈ ਅਤੇ ਇਹ ਅਮਰੀਕਾ ਵਿਚ ਰਹਿਣ ਅਤੇ ਕੰਮ ਕਰਨ ਦੀ ਆਗਿਆ ਦਿੰਦਾ ਹੈ। ਜ਼ਿਕਰਯੋਗ ਹੈ ਕਿ ਟਰੰਪ ਪ੍ਰਸ਼ਾਸਨ ਨੇ ਗੈਰਕਾਨੂੰਨੀ ਪਰਵਾਸ ਖਿਲਾਫ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਹੈ ਅਤੇ ਅਮਰੀਕਾ ਵਿਚ ਗੈਰਕਾਨੂੰਨੀ ਤੌਰ ’ਤੇ ਰਹਿ ਰਹੇ ਲੱਖਾਂ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਹੈ। 

ਨਵੀਂ ਦਿੱਲੀ/ਬਿਊਰੋ ਨਿਊਜ਼ 

ਭਾਰਤ ਦੇ ਪ੍ਰਮੁੱਖ ਤਿਉਹਾਰ ਦੀਵਾਲੀ ਨੂੰ ਯੂਨੈਸਕੋ ਦੀ ਮਨੁੱਖਤਾ ਦੀ ਅਮੂਰਤ ਸਭਿਆਚਾਰਕ ਵਿਰਾਸਤ ਦੀ ਸੂਚੀ ਵਿਚ ਸ਼ਾਮਲ ਕਰ ਲਿਆ ਗਿਆ ਹੈ। ਇਹ ਫੈਸਲਾ ਦਿੱਲੀ ਵਿਚ ਲਾਲ ਕਿਲ੍ਹੇ ’ਤੇ ਹੋਈ ਯੂਨੈਸਕੋ ਦੀ ਇਕ ਅਹਿਮ ਬੈਠਕ ਵਿਚ ਲਿਆ ਗਿਆ ਹੈ। ਇਹ ਪਹਿਲੀ ਵਾਰ ਹੈ ਕਿ ਭਾਰਤ ਅਮੂਰਤ ਸਭਿਆਚਾਰਕ ਵਿਰਾਸਤ ਦੀ ਸੰਭਾਲ ਲਈ ਅੰਤਰਰਾਸ਼ਟਰੀ ਕਮੇਟੀ ਦੇ ਸੈਸ਼ਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਕਮੇਟੀ ਦਾ 20ਵਾਂ ਸੈਸ਼ਨ ਲਾਲ ਕਿਲ੍ਹੇ ਵਿਚ ਚੱਲ ਰਿਹਾ ਹੈ। ਯੂਨੈਸਕੋ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਇਸ ਵੱਕਾਰੀ ਸੂਚੀ ਵਿਚ ਸ਼ਾਮਲ ਕਰਨ ਦੇ ਐਲਾਨ ਤੋਂ ਬਾਅਦ ‘ਵੰਦੇ ਮਾਤਰਮ’ ਅਤੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਗੂੁੰਜ ਉਠੇ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਾਰਤ ਅਤੇ ਦੁਨੀਆ ਭਰ ਦੇ ਲੋਕ ਖੁਸ਼ ਹਨ। ਉਨ੍ਹਾਂ ਕਿਹਾ ਕਿ ਯੂਨੈਸਕੋ ਦੀ ਅਮੂਰਤ ਵਿਰਾਸਤ ਸੂਚੀ ਵਿਚ ਦੀਵਾਲੀ ਦਾ ਸ਼ਾਮਲ ਹੋਣਾ, ਇਸ ਤਿਉਹਾਰ ਦੀ ਵਿਸ਼ਵਵਿਆਪੀ ਪ੍ਰਸਿੱਧੀ ਨੂੰ ਹੋਰ ਵਧਾਏਗਾ। ਜ਼ਿਕਰਯੋਗ ਹੈ ਕਿ 15 ਭਾਰਤੀ ਵਿਰਾਸਤੀ ਸਥਾਨਾਂ ਨੂੰ ਪਹਿਲਾਂ ਹੀ ਅਮੂਰਤ ਸਭਿਆਚਾਰਕ ਵਿਰਾਸਤ ਸੂਚੀ ਵਿਚ ਸ਼ਾਮਲ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿਚ ਦੁਰਗਾ ਪੂਜਾ, ਕੁੰਭ ਮੇਲਾ, ਵੈਦਿਕ ਜਾਪ, ਰਾਮਲੀਲਾ ਅਤੇ ਛਾਊ ਨਾਚ ਸ਼ਾਮਲ ਹਨ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.