Tuesday, 16 June 2026

ਗੈਰਕਾਨੂੰਨੀ ਪਰਵਾਸੀਆਂ ਨੂੰ ਬਾਹਰ ਕੱਢਣ ਦੇ ਫੈਸਲੇ ਖਿਲਾਫ ਹੋ ਰਹੇ ਪ੍ਰਦਰਸ਼ਨ

ਵਾਸ਼ਿੰਗਟਨ/ਬਿਊਰੋ ਨਿਊਜ਼ 

ਅਮਰੀਕੀ ਸੂਬੇ ਕੈਲੀਫੋਰਨੀਆ ਦੇ ਲਾਸ ਏਂਜਲਸ ਵਿਚ ਲੰਘੇ 4 ਦਿਨਾਂ ਤੋਂ ਜਾਰੀ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਹਿੰਸਕ ਪ੍ਰਦਰਸ਼ਨ ਗੈਰ ਕਾਨੂੰਨੀ ਪਰਵਾਸੀਆਂ ਨੂੰ ਬਾਹਰ ਕੱਢਣ ਦੇ ਫੈਸਲੇ ਖਿਲਾਫ ਹੋ ਰਹੇ ਹਨ। ਇਸ ਪ੍ਰਦਰਸ਼ਨ ਨੂੰ ਕਾਬੂ ਕਰਨ ਦੇ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ 2,000 ਨੈਸ਼ਨਲ ਗਾਰਡਸ ਹੋਰ ਤੈਨਾਤ ਕਰਨ ਦਾ ਫੈਸਲਾ ਲਿਆ ਹੈ। ਜਿਸ ਨਾਲ ਨੈਸ਼ਨਲ ਗਾਰਡਸ ਦੀ ਗਿਣਤੀ 4,000 ਹੋ ਜਾਵੇਗੀ। ਇਸ ਤੋਂ ਇਲਾਵਾ 700 ਮਰੀਨ ਕਮਾਂਡੋ ਵੀ ਤੈਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮਰੀਨ ਕਮਾਂਡੋ ਨੈਸ਼ਨਲ ਗਾਰਡ ਨਾਲ ਮਿਲ ਕੇ ਸੁਰੱਖਿਆ ਵਿਵਸਥਾ ਦਾ ਕੰਮ ਵੀ ਸੰਭਾਲਣਗੇ। ਇਸ ਤੋਂ ਪਹਿਲਾਂ ਟਰੰਪ ਨੇ ਲਾਸ ਏਂਜਲਸ ਵਿਚ ਫੈਲੀ ਹਿੰਸਾ ਅਤੇ ਭੰਨਤੋੜ ਦੇ ਬਾਅਦ ਇੱਥੇ ਤੈਨਾਤ ਕੀਤੇ ਗਏ ਨੈਸ਼ਨਲ ਗਾਰਡ ਦੇ ਜਵਾਨਾਂ ਦੀ ਤਾਰੀਫ ਕੀਤੀ। ਇਹ ਜਵਾਨ ਆਮ ਤੌਰ ’ਤੇ ਸੂਬਿਆਂ ਦੇ ਰਾਜਪਾਲਾਂ ਦੇ ਨਿਰਦੇਸ਼ ’ਤੇ ਹੀ ਬੁਲਾਏ ਜਾਂਦੇ ਹਨ, ਪਰ ਇਸ ਵਾਰ ਟਰੰਪ ਨੇ ਖੁਦ ਹੀ ਉਨ੍ਹਾਂ ਦੀ ਤੈਨਾਤੀ ਕਰ ਦਿੱਤੀ ਹੈ। 

ਵਾਸ਼ਿੰਗਟਨ/ਬਿਊਰੋ ਨਿਊਜ਼ 

ਅਮਰੀਕਾ ਵਿਚ ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ਦੀ ਐਂਟਰੀ ’ਤੇ ਬੈਨ ਲਾਗੂ ਹੋ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲੰਘੀ 4 ਜੂਨ ਨੂੰ ਇਸ ਨੂੰ ਲੈ ਕੇ ਇਕ ਆਦੇਸ਼ ਜਾਰੀ ਕੀਤਾ ਸੀ, ਜੋ ਅੱਜ 9 ਜੂਨ ਤੋਂ ਲਾਗੂ ਹੋਇਆ ਹੈ। ਇਨ੍ਹਾਂ 12 ਦੇਸ਼ਾਂ ਤੋਂ ਇਲਾਵਾ 7 ਦੇਸ਼ਾਂ ਦੇ ਨਾਗਰਿਕਾਂ ’ਤੇ ਅੰਸ਼ਿਕ ਰੋਕ ਲਾਗੂ ਹੋਵੇਗੀ ਅਤੇ ਇਹ ਇਮੀਗਰੇਸ਼ਨ ਅਤੇ ਨਾਨ-ਇਮੀਗ੍ਰੇਸ਼ਨ ਦੋਵਾਂ ਤਰ੍ਹਾਂ ਦੇ ਵੀਜ਼ਿਆਂ ’ਤੇ ਲਾਗੂ ਹੋਵੇਗੀ। ਟਰੰਪ ਨੇ ਆਪਣੇ ਇਸ ਫੈਸਲੇ ਦੇ ਪਿੱਛੇ ਅਮਰੀਕੀ ਲੋਕਾਂ ਦੀ ਸੁਰੱਖਿਆ ਅਤੇ ਜਾਨ ਦੀ ਹਿਫਾਜਤ ਦਾ ਹਵਾਲਾ ਦਿੱਤਾ ਹੈ। ਟਰੰਪ ਨੇ ਕਿਹਾ ਸੀ ਕਿ ਅਜਿਹੇ ਵਿਦੇਸ਼ੀ ਨਾਗਰਿਕਾਂ ਤੋਂ ਸੁਰੱਖਿਅਤ ਰਹਿਣਾ ਜ਼ਰੂਰੀ ਹੈ ਜੋ ਨੁਕਸਾਨ ਪਹੁੰਚਾਉਂਦੇ ਹਨ ਅਤੇ ਨਫਰਤ ਫੈਲਾਉਣ ਜਾਂ ਇਮੀਗਰੇਸ਼ਨ ਕਾਨੂੰਨਾਂ ਦਾ ਗਲਤ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰਦੇ ਹਨ। 

 

 

ਭੂਚਾਲ ਤੋਂ ਬਾਅਦ ਹਫੜਾ-ਦਫੜੀ ਦੌਰਾਨ ਮੇਨ ਗੇਟ ਰਾਹੀਂ ਕੈਦੀ ਫਰਾਰ

ਇਸਲਾਮਾਬਾਦ/ਬਿਊਰੋ ਨਿਊਜ਼  

ਪਾਕਿਸਤਾਨ ਦੇ ਕਰਾਚੀ ਦੀ ਮਾਲੀਰ ਜੇਲ੍ਹ ਵਿਚੋਂ ਲੰਘੀ ਰਾਤ 216 ਕੈਦੀ ਫਰਾਰ ਹੋ ਗਏ। ਜੇਲ੍ਹ ਪ੍ਰਸ਼ਾਸਨ ਦੇ ਮੁਤਾਬਕ ਕਰਾਚੀ ’ਚ ਆਏ ਭੂਚਾਲ ਦੇ ਝਟਕਿਆਂ ਤੋਂ ਬਾਅਦ ਸਾਵਧਾਨੀ ਦੇ ਤੌਰ ’ਤੇ ਕੈਦੀਆਂ ਨੂੰ ਬੈਰਕਾਂ ਵਿਚੋਂ ਬਾਹਰ ਕੱਢਿਆ ਗਿਆ ਸੀ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਇਸੇ ਦੌਰਾਨ ਮੌਕੇ ਦਾ ਫਾਇਦਾ ਉਠਾ ਕੇ ਕੈਦੀ ਮੇਨ ਗੇਟ ਰਾਹੀਂ ਫਰਾਰ ਹੋ ਗਏ। ਦੱਸਿਆ ਗਿਆ ਫਰਾਰ ਹੋਏ 216 ਕੈਦੀਆਂ ਵਿਚੋਂ ਕਰੀਬ 80 ਕੈਦੀਆਂ ਨੂੰ ਮੁੜ ਫੜ ਲਿਆ ਗਿਆ ਹੈ, ਜਦੋਂ ਕਿ ਬਾਕੀ ਕੈਦੀ ਅਜੇ ਵੀ ਫਰਾਰ ਦੱਸੇ ਜਾ ਰਹੇ ਹਨ। ਜੇਲ੍ਹ ਦੇ ਸੁਪਰਡੈਂਟ ਅਰਸ਼ਦ ਸ਼ਾਹ ਨੇ ਇਸ ਸਬੰਧੀ ਪੁਸ਼ਟੀ ਵੀ ਕੀਤੀ ਹੈ। ਜੇਲ੍ਹ ਪ੍ਰਸ਼ਾਸਨ ਵਲੋਂ ਭੱਜੇ ਹੋਏ ਕੈਦੀਆਂ ਨੂੰ ਫੜਨ ਲਈ ਤਲਾਸ਼ੀ ਅਭਿਆਨ ਵੀ ਚਲਾਇਆ ਜਾ ਰਿਹਾ ਹੈ।

ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਲੱਗੀ ਪਾਬੰਦੀ ’ਚ 30 ਦਿਨਾਂ ਦੀ ਰਾਹਤ

ਵਾਸ਼ਿੰਗਟਨ/ਬਿਊਰੋ ਨਿਊਜ਼ 

ਅਮਰੀਕਾ ਦੀ ਹਾਰਵਰਡ ਯੂਨੀਵਰਸਿਟੀ ਨੂੰ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਲੱਗੀ ਪਾਬੰਦੀ ਵਿਚ 30 ਦਿਨਾਂ ਦੀ ਅੰਤਰਿਮ ਰਾਹਤ ਮਿਲੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲ ਕਰਨ ਲਈ ਹਾਰਵਰਡ ਦੀ ਯੋਗਤਾ ਨੂੰ ਖਤਮ ਕਰਨ ਦਾ ਫੈਸਲਾ ਲਿਆ ਸੀ, ਜਿਸ ’ਤੇ ਸੰਘੀ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਵਿਚ ਅਦਾਲਤ ਵਿਚ ਸੁਣਵਾਈ ਹੋਈ ਹੈ, ਜਿਸ ਵਿਚ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਯੂਨੀਵਰਸਿਟੀ ਫਿਲਹਾਲ ਵਿਦਿਆਰਥੀਆਂ ਦਾ ਦਾਖਲਾ ਜਾਰੀ ਰੱਖ ਸਕਦੀ ਹੈ। ਟਰੰਪ ਪ੍ਰਸ਼ਾਸਨ ਨੇ ਹਾਰਵਰਡ ’ਤੇ ਇਹ ਆਰੋਪ ਲਗਾਇਆ ਸੀ ਕਿ ਉਹ ਕੈਂਪਸ ਵਿਚ ਯਹੂਦੀ ਵਿਰੋਧ ਨੂੰ ਉਤਸ਼ਾਹਿਤ ਕਰ ਰਹੀ ਹੈ।   

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.