Tuesday, 16 June 2026

ਹੁਣ ਅਮਰੀਕਾ ’ਚ ਨਾਗਰਿਕਤਾ ਦਾ ਸਬੂਤ ਜ਼ਰੂਰੀ

ਵਾਸ਼ਿੰਗਟਨ/ਬਿਊਰੋ ਨਿਊਜ਼ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਵੀ ਪ੍ਰਕਿਰਿਆ ਵਿਚ ਬਦਲਾਅ ਨਾਲ ਜੁੜੇ ਇਕ ਐਗਜ਼ੀਕਿਊਟਿਵ ਆਰਡਰ ’ਤੇ ਦਸਤਖਤ ਕੀਤੇ। ਇਸਦੇ ਤਹਿਤ ਅਮਰੀਕੀ ਨਾਗਰਿਕਾਂ ਨੂੰ ਵੋਟਿੰਗ ਰਜਿਸਟ੍ਰੇਸ਼ਨ ਦੇ ਲਈ ਨਾਗਰਿਕਤਾ ਦਾ ਸਬੂਤ ਦੇਣਾ ਹੋਵੇਗਾ। ਟਰੰਪ ਨੇ ਇਹ ਆਦੇਸ਼ ਚੋਣਾਂ ਵਿਚ ਧੋਖਾਧੜੀ ਰੋਕਣ ਦੇ ਲਈ ਦਿੱਤਾ ਹੈ। ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਮੁਤਾਬਕ ਇਸਦਾ ਮਕਸਦ ਵੋਟਰ ਸੂਚੀ ਵਿਚ ਗੈਰਕਾਨੂੰਨੀ ਰੂਪ ਵਿਚ ਸ਼ਾਮਲ ਪਰਵਾਸੀਆਂ ’ਤੇ ਸ਼ਿਕੰਜਾ ਕੱਸਣਾ ਹੈ। ਟਰੰਪ ਨੇ 2020 ਦੀਆਂ ਚੋਣਾਂ ਵਿਚ ਆਪਣੀ ਹਾਰ ਦੇ ਪਿੱਛੇ ਫਰਜ਼ੀ ਵੋਟਿੰਗ ਨੂੰ ਵੀ ਇਕ ਕਾਰਨ ਦੱਸਿਆ ਸੀ। ਹਾਲਾਂਕਿ ਟਰੰਪ ਦੇ ਇਸ ਆਦੇਸ਼ ਨੂੰ ਸੂਬਿਆਂ ਨੇ ਅਦਾਲਤ ਵਿਚ ਚੁਣੌਤੀ ਦੇਣ ਦੀ ਤਿਆਰੀ ਵੀ ਕਰ ਲਈ ਹੈ। 

 

ਟਰੰਪ ਨੇ ਕਿਹਾ : ਅਮਰੀਕਾ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ 

ਵਾਸ਼ਿੰਗਟਨ/ਬਿਊਰੋ ਨਿਊਜ਼  

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਿੱਖਿਆ ਵਿਭਾਗ ਬੰਦ ਕਰਨ ਨਾਲ ਜੁੜੇ ਆਦੇਸ਼ ’ਤੇ ਦਸਤਖਤ ਕਰ ਦਿੱਤੇ ਹਨ। ਟਰੰਪ ਨੇ ਦਸਤਖਤ ਕਰਨ ਤੋਂ ਬਾਅਦ ਕਿਹਾ ਕਿ ਅਮਰੀਕਾ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਕਿਸੇ ਵੀ ਦੇਸ਼ ਦੀ ਤੁਲਨਾ ਵਿਚ ਸਿੱਖਿਆ ’ਤੇ ਸਭ ਤੋਂ ਜ਼ਿਆਦਾ ਖਰਚ ਕਰਦਾ ਹੈ, ਪਰ ਸਫਲਤਾ ਦੀ ਗੱਲ ਆਉਂਦੀ ਹੈ ਤਾਂ ਦੇਸ਼ ਲਿਸਟ ਵਿਚ ਸਭ ਤੋਂ ਹੇਠਲੇ ਸਥਾਨ ’ਤੇ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸੁਧਾਰ ’ਚ ਫੇਲ ਰਿਹਾ ਅਤੇ ਹੁਣ ਇਹ ਹਮੇਸ਼ਾ ਲਈ ਖਤਮ ਹੋ ਜਾਵੇਗਾ। ਹਾਲਾਂਕਿ ਆਦੇਸ਼ ਵਿਚ ਕਿਹਾ ਗਿਆ ਹੈ ਕਿ ਅੰਗਹੀਣ ਬੱਚਿਆਂ ਦੇ ਲਈ ਗ੍ਰਾਂਟ ਅਤੇ ਫੰਡਿੰਗ ਵਰਗੇ ਜ਼ਰੂਰੀ ਪ੍ਰੋਗਰਾਮ ਜਾਰੀ ਰਹਿਣਗੇ। ਟਰੰਪ ਨੇ ਆਪਣੇ ਭਾਸ਼ਣ ਦੌਰਾਨ ਅਮਰੀਕੀ ਅਧਿਆਪਕਾਂ ਦੀ ਤਾਰੀਫ ਵੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਧਿਆਨ ਰੱਖਿਆ ਜਾਵੇਗਾ।  

 

ਹਵਾਈ ਫੌਜ ਨੇ ਗਾਜ਼ਾ ’ਚ ਹਮਾਸ ਦੇ ਟਿਕਾਣਿਆਂ ’ਤੇ ਕੀਤੀ ਏਅਰ ਸਟ੍ਰਾਈਕ

ਨਵੀਂ ਦਿੱਲੀ/ਬਿਊਰੋ ਨਿਊਜ਼ 

ਇਜ਼ਰਾਈਲ ਨੇ ਗਾਜ਼ਾ ਵਿਚ ਫਿਰ ਤੋਂ ਹਮਲੇ ਸ਼ੁਰੂ ਕਰ ਦਿੱਤੇ ਗਏ ਹਨ। ਇਜ਼ਰਾਈਲ ਡਿਫੈਂਸ ਫੋਰਸਿਜ਼ ਦੇ ਮੁਤਾਬਕ ਹਵਾਈ ਫੌਜ ਨੇ ਗਾਜ਼ਾ ਵਿਚ ਹਮਾਸ ਦੇ ਟਿਕਾਣਿਆਂ ’ਤੇ ਏਅਰ ਸਟ੍ਰਾਈਕ ਕੀਤੀ ਹੈ। ਇਨ੍ਹਾਂ ਹਮਲਿਆਂ ਵਿਚ 300 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਵਿਅਕਤੀ ਜ਼ਖਮੀ ਵੀ ਹੋਏ ਹਨ।  ਮੰਨਿਆ ਜਾ ਰਿਹਾ ਹੈ ਕਿ ਜਨਵਰੀ ਵਿਚ ਜੰਗਬੰਦੀ ਕਰਾਰ ਦੇ ਅਮਲ ਵਿਚ ਆਉਣ ਤੋਂ ਬਾਅਦ ਇਹ ਗਾਜ਼ਾ ਵਿਚ ਹੁਣ ਤੱਕ ਦਾ ਸਭ ਤੋਂ ਘਾਤਕ ਹਮਲਾ ਹੈ। ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਜੰਗਬੰਦੀ ਦੀ ਮਿਆਦ ਵਧਾਉਣ ਲਈ ਗੱਲਬਾਤ ਵਿਚ ਕੋਈ ਖਾਸ ਪ੍ਰਗਤੀ ਨਾ ਹੋਣ ਕਰਕੇ ਉਨ੍ਹਾਂ ਹਮਲੇ ਦੇ ਹੁਕਮ ਦਿੱਤੇ। ਧਿਆਨ ਰਹੇ ਕਿ ਇਜ਼ਰਾਈਲ ਨੇ ਪਿਛਲੇ ਦੋ ਹਫਤਿਆਂ ਤੋਂ ਗਾਜ਼ਾ ਵਿਚ ਭੋਜਨ, ਦਵਾਈਆਂ, ਤੇਲ ਅਤੇ ਹੋਰ ਸਪਲਾਈ ਨੂੰ ਰੋਕ ਦਿੱਤਾ ਹੈ।  

ਕਿਹਾ : ਅਮਰੀਕਾ ’ਚ ਜਨਮਜਾਤ ਨਾਗਰਿਕਤਾ ’ਤੇ ਲੱਗੇ ਰੋਕ

ਵਾਸ਼ਿੰਗਟਨ/ਬਿਊਰੋ ਨਿਊਜ਼

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਹੁਣ ਜਨਮ ਤੋਂ ਹੀ ਅਮਰੀਕੀ ਨਾਗਰਿਕਤਾ ’ਤੇ ਪਾਬੰਦੀ ਲਗਾਉਣ ਦੀ ਆਪਣੀ ਕੋਸ਼ਿਸ਼ ਵਿਰੁੱਧ ਲੜਾਈ ਨੂੰ ਸੁਪਰੀਮ ਕੋਰਟ ਵਿਚ ਲੈ ਗਏ ਹਨ। ਟਰੰਪ ਪ੍ਰਸ਼ਾਸਨ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਕਾਨੂੰਨੀ ਲੜਾਈ ਜਾਰੀ ਰਹਿਣ ਦੌਰਾਨ ਜਨਮ ਅਧਿਕਾਰ ਨਾਗਰਿਕਤਾ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਵੇ। ਸੁਪਰੀਮ ਕੋਰਟ ਵਿਚ ਐਮਰਜੈਂਸੀ ਐਪਲੀਕੇਸ਼ਨਾਂ ਵਿਚ ਟਰੰਪ ਪ੍ਰਸ਼ਾਸਨ ਨੇ ਜੱਜਾਂ ਨੂੰ ਮੈਰੀਲੈਂਡ, ਮੈਸਾਚਿਊਸੇਟਸ ਅਤੇ ਵਾਸ਼ਿੰਗਟਨ ਦੇ ਜ਼ਿਲ੍ਹਾ ਜੱਜਾਂ ਦੇ ਉਨ੍ਹਾਂ ਹੁਕਮਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੇ ਰਾਸ਼ਟਰਪਤੀ ਟਰੰਪ ਵਲੋਂ ਦਸਤਖਤ ਕੀਤੇ ਗਏ ਆਦੇਸ਼ ਨੂੰ ਰੋਕ ਦਿੱਤਾ ਸੀ। ਧਿਆਨ ਰਹੇ ਕਿ ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਵਿਚ ਐਮਰਜੈਂਸੀ ਅਪੀਲਾਂ ਦੀ ਇਕ ਲੜੀ ਦਾਇਰ ਕੀਤੀ, ਜਿਸ ਵਿਚ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੀ ਆਪਣੀ ਯੋਜਨਾ ਨੂੰ ਅੱਗੇ ਵਧਾਉਣ ਦੀ ਇਜ਼ਾਜਤ ਮੰਗੀ ਗਈ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.