Friday, 19 June 2026

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਸ਼ਰਧਾਂਜਲੀ

ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਕੇਵੀਐਮ ਸਕੂਲ ਨੇੜਲੇ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨ ਦੇ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਵਿਸ਼ਵਾਸ ਬਸੀ ਵੱਲੋਂ ਦਿੱਤੀ ਗਈ। ਇਸ ਸਮੇਂ ਗੁਰਪ੍ਰੀਤ ਸਿੰਘ ਗੋਗੀ ਦੇ ਸਮਰਥਕ ਅਤੇ ਉਨ੍ਹਾਂ ਨੂੰ ਚਾਹੁਣ ਵਾਲੇ ਵੱਡੀ ਗਿਣਤੀ ਵਿਚ ਮੌਜੂਦ ਸਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਪ੍ਰੀਤ ਗੋਗੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਹੋਰ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਲੰਘੀ ਦੇਰ ਰਾਤ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਮੀਡੀਆ ਰਿਪਰੋਟਾਂ ਅਤੇ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਗੋਗੀ ਆਪਣੇ ਘਰ ’ਚ ਹੀ ਆਪਣੇ ਲਾਇਸੰਸ ਰਿਵਾਲਵਰ ਨੂੰ ਸਾਫ਼ ਕਰ ਰਹੇ ਸਨ ਅਤੇ ਅਚਾਨਕ ਗੋਲੀ ਚੱਲ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ।

  

ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਦੇ ਮੁੱਦਿਆਂ ’ਤੇ ਹੋਈ ਚਰਚਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਦੇਸ਼ ਭਰ ਦੇ ਮੁੱਖ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਵਰਗੇ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਵੀਡੀਓ ਕਾਨਫਰੰਸਿੰਗ ਜਰੀਏ ਹਿੱਸਾ ਲਿਆ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਹਿੱਸਾ ਲਿਆ ਗਿਆ। ਮੁੱਖ ਮੰਤਰੀ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਸ਼ਿਆਂ ਖਿਲਾਫ਼ ਪੰਜਾਬ ਦੀਆਂ ਸਖਤ ਨੀਤੀਆਂ ਅਤੇ ਨਸ਼ਿਆਂ ਵਿਰੁੱਧ ਹਾਸਲ ਕੀਤੀ ਸਫ਼ਲਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦ ਸੂਬਾ ਹੈ ਜਿਸ ਦੇ ਚਲਦਿਆਂ ਅਸੀਂ ਨਸ਼ਿਆਂ ਦੀ ਰੋਕਥਾਮ ਅਤੇ ਕੌਮੀ ਸੁਰੱਖਿਆ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਆਸ ਕਰਦੇ ਹਾਂ ਅਤੇ ਰਲ-ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ।

  

ਕੇਜਰੀਵਾਲ ਸਰਕਾਰ ਨੇ ਫੈਸਲਿਆਂ ਸਬੰਧੀ ਐਲਜੀ ਤੋਂ ਨਹੀਂ ਲਈ ਮਨਜ਼ੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ਨੂੰ ਲੈ ਕੇ ਕੈਗ (ਕੰਪਟਰੋਲਰ ਐਂਡ ਐਡੀਟਰ ਜਨਰਲ ਆਫ਼ ਇੰਡੀਆ ) ਦੀ ਰਿਪੋਰਟ ਲੀਕ ਹੋਈ ਹੈ। ਇਸ ’ਚ ਸਰਕਾਰ ਨੂੰ 2026 ਕਰੋੜ ਰੁਪਏ ਦੇ ਰੈਵੇਨਿਊ ਦੇ ਘਾਟੇ ਦੀ ਗੱਲ ਕਹੀ ਗਈ ਹੈ। ਇਕ ਨਿਊਜ਼ ਚੈਨਲ ਨੇ ਦਾਅਵਾ ਕੀਤਾ ਗਿਆ ਹੈ ਕਿ ਰਿਪੋਰਟ ਦੀ ਕਾਪੀ ਉਨ੍ਹਾਂ ਕੋਲ ਹੈ। ਰਿਪੋਰਟ ਅਨੁਸਾਰ ਸ਼ਰਾਬ ਨੀਤੀ ’ਚ ਕਾਫ਼ੀ ਗੜਬੜੀਆਂ ਸਨ ਜਦਕਿ ਲਇਸੈਂਸ ਦੇੇਣ ’ਚ ਵੀ ਗੜਬੜੀ ਹੋਈ ਹੈ। ਇਸ ਦੇ ਨਾਲ ‘ਆਪ’ ਆਗੂਆਂ ਨੂੰ ਕਥਿਤ ਤੌਰ ’ਤੇ ਰਿਸ਼ਵਤ ਜਰੀਏ ਫਾਇਦਾ ਪਹੁੰਚਾਇਆ ਗਿਆ ਹੈ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਡਿਪਟੀ ਚੀਫ਼ ਮਨਿਸਟਰ ਜਿਸ ਗਰੁੱਪ ਆਫ਼ ਮਨਿਸਟਰੀ ਦੀ ਅਗਵਾਈ ਕਰ ਰਹੇ ਸਨ, ਉਸ ਨੇ ਐਕਸਪਰਟ ਪੈਨਲ ਦੇ ਸੁਝਾਵਾਂ ਨੂੰ ਖਾਰਜ ਕਰ ਦਿੱਤਾ ਸੀ। ਕੈਬਨਿਟ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਕਈ ਅਹਿਮ ਫੈਸਲਿਆਂ ਸਮੇਂ ਉਪ ਰਾਜਪਾਲ ਦੀ ਮਨਜ਼ੂਰੀ ਵੀ ਨਹੀਂ ਲਈ ਗਈ ਸੀ।

  

ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ਮਈ ਜੀਵਨ ’ਤੇ ਆਧਾਰਤ ਹੈ ਫਿਲਮ ‘ਪੰਜਾਬ 95’

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਸੁਪਰ ਸਟਾਰ ਦਿਲਜੀਤ ਦੁਸਾਂਝ ਦੀ ਚਰਚਿਤ ਫਿਲਮ ‘ਪੰਜਾਬ 95’ ਫਰਵਰੀ ਵਿਚ ਰਿਲੀਜ਼ ਹੋਵੇਗੀ। ਇਸ ਸਬੰਧੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਗਈ ਹੈ ਜਦਕਿ ਫਿਲਮ ਦੀ ਰਿਲੀਜ਼ ਤਰੀਕ ਸਬੰਧੀ ਉਨ੍ਹਾਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਹ ਫ਼ਿਲਮ ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਅਧਾਰਤ ਹੈ। ਦਿਲਜੀਤ ਦੁਸਾਂਝ ਇਸ ਫਿਲਮ ਵਿਚ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਵਿਚ ਹਨ ਜੋ ਉਨ੍ਹਾਂ ਦੇ ਕੈਰੀਅਰ ਦੀ ਸਭ ਤੋਂ ਅਹਿਮ ਭੂਮਿਕਾਵਾਂ ਵਿਚੋਂ ਇਕ ਮੰਨੀ ਜਾ ਰਹੀ ਹੈ। ਦਿਲਜੀਤ ਦੁਸਾਂਝ ਵੱਲੋਂ ਸ਼ੋਸ਼ਲ ਮੀਡੀਆ ’ਤੇ ਫਿਲਮ ਦੀਆਂ ਕੁੱਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਗਈਆਂ ਹਨ, ਜਿਸ ਦੇ ਨਾਲ ਉਨ੍ਰਾਂ ਲਿਖਿਆ ਕਿ ਮੈਂ ਹਨ੍ਹੇਰਿਆਂ ਨੂੰ ਚੁਣੌਤੀ ਦਿੰਦਾ ਹਾਂ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.