Friday, 19 June 2026

ਚੰਗੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਕੀਤਾ ਗਿਆ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੀ ਇਕ ਅਹਿਮ ਮੀਟਿੰਗ ਅੱਜ ਚੰਡੀਗੜ੍ਹ ’ਚ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਣੀ ਦੀ ਅਗਵਾਈ ਵਿਚ ਹੋਈ। ਪਰ ਇਸ ਮੀਟਿੰਗ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਨਹੀਂ ਹੋਏ। ਇਸ ਮੌਕੇ ਜਦੋਂ ਵਿਜੇ ਰੁਪਾਣੀ ਤੋਂ ਸੁਨੀਲ ਜਾਖੜ ਦੀ ਗੈਰ ਹਾਜ਼ਰੀ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਹੀ ਹਨ ਅਤੇ ਉਨ੍ਹਾਂ ਦੀ ਅਗਵਾਈ ਵਿਚ ਹੀ ਅਸੀਂ ਅੱਗੇ ਵਧਾਂਗੇ। ਪੰਜਾਬ ਭਾਜਪਾ ਦੇ ਸਵਾਲ ’ਤੇ ਰੁਪਾਣੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਨੂੰ ਇਕ ਵੀ ਸੀਟ ਨਹੀਂ ਮਿਲੀ ਸੀ। ਜਿਸ ਤੋਂ ਬਾਅਦ ਸੁਨੀਲ ਜਾਖੜ ਨੇ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਪਾਰਟੀ ਹਾਈ ਕਮਾਂਡ ਨੂੰ ਪ੍ਰਧਾਨ ਅਹੁਦੇ ਤੋਂ ਮੁਕਤ ਕਰਨ ਦੀ ਮੰਗ ਕੀਤੀ ਸੀ, ਪਰ ਪਾਰਟੀ ਨੇ ਅਜੇ ਤੱਕ ਉਨ੍ਹਾਂ ਹਟਾਉਣ ਸਬੰਧੀ ਫੈਸਲਾ ਨਹੀਂ ਲਿਆ। ਰੁਪਾਣੀ ਨੇ ਕਿਹਾ ਕਿ ਹੁਣ ਭਾਜਪਾ ਦਾ ਨਵਾਂ ਸੰਗਠਨ ਬਣੇਗ ਅਤੇ ਸੰਗਠਨ ਤੋਂ ਬਾਅਦ ਹੀ ਪੰਜਾਬ ਭਾਜਪਾ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ।

 

14 ਜਨਵਰੀ ਨੂੰ ਮਾਘੀ ਮੇਲੇ ਮੌਕੇ ਕੀਤਾ ਜਾਵੇਗਾ ਐਲਾਨ

ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਆਪਣੀ ਨਵੀਂ ਰਾਜਨੀਤਿਕ ਪਾਰਟੀ ਦਾ ਗਠਨ ਕਰਨਗੇ। ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਨਵੀਂ ਰਾਜਨੀਤਿਕ ਪਾਰਟੀ ਸਬੰਧੀ ਐਲਾਨ ਕੀਤਾ ਜਾਵੇਗਾ। ਇਸ ਮੌਕੇ ਪੰਥ ਬਚਾਓ, ਪੰਜਾਬ ਬਚਾਓ ਰੈਲੀ ਦਾ ਆਯੋਜਨ ਵੀ ਕੀਤਾ ਜਾਵੇਗਾ ਅਤੇ ਇਸ ਰੈਲੀ ਵਿਚ ਵੱਡੀ ਗਿਣਤੀ ’ਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਰੈਲੀ ਦੌਰਾਨ ਹੀ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਪਾਰਟੀ ਸਬੰਧੀ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਐਨ ਐਸ ਏ ਕਾਨੂੰਨ ਦੇ ਤਹਿਤ ਇਸ ਸਮੇਂ ਅਸਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ। ਉਧਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਵੀ ਮਾਘੀ ਮੇਲੇ ਮੌਕੇ ਕਾਨਫਰੰਸ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।

  

ਕਿਹਾ : ਪੰਜਾਬ ਸਰਕਾਰ ਦਾ ਰਵੱਈਆ ਸੁਲ੍ਹਾ ਕਰਵਾਉਣ ਵਾਲਾ ਨਹੀਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਖਨੌਰੀ ਬਾਰਡਰ ’ਤੇ ਪਿਛਲੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ’ਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਕੋਰਟ ਨੇ ਪੰਜਾਬ ਸਰਕਾਰ ਖਿਲਾਫ਼ ਸਖਤ ਰੁਖ ਅਪਣਾਉਂਦੇ ਹੋਏ ਕਿਹਾ ਕਿ ਜਾਣਬੁੱਝ ਕੇ ਹਾਲਾਤ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੋਰਟ ਨੇ ਕਿਹਾ ਕਿ ਅਸੀਂ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਨਹੀਂ ਕਿਹਾ। ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਹਾਡਾ ਰਵੱਈਆ ਸੁਲ੍ਹਾ ਕਰਵਾਉਣ ਵਾਲਾ ਨਹੀਂ। ਉਥੇ ਹੀ ਡੱਲੇਵਾਲ ਨੇ ਵੀ ਇਸ ਕੇਸ ’ਚ ਐਡਵੋਕੇਟ ਗੁਨਿੰਦਰ ਕੌਰ ਗਿੱਲ ਦੇ ਰਾਹੀਂ ਪਾਰਟੀ ਬਣਨ ਦੀ ਪਟੀਸ਼ਨ ਦਾਇਰ ਕੀਤੀ ਸੀ। ਜਿਸ ’ਤੇ ਜਸਟਿਸ ਸੂਰੀਆਕਾਂਤ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਗੱਲਬਾਤ ਲਈ ਸਾਬਕਾ ਜੱਜਾਂ ਦੀ ਕਮੇਟੀ ਬਣਾਈ ਹੈ ਪਰ ਸੁਪਰੀਮ ਕੋਰਟ ਕਿਸਾਨਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਨਹੀਂ ਕਰ ਸਕਦਾ।

 

ਟਰੱਕ ਹੇਠ ਆਉਣ ਕਾਰਨ 15 ਵਿਅਕਤੀਆਂ ਦੀ ਹੋਈ ਮੌਤ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਲੂਸੀਆਨਾ ਸੂਬੇ ਦੇ ਨਿਊ ਅਰਲੀਐਂਸ ਸ਼ਹਿਰ ’ਚ ਨਵੇਂ ਸਾਲ ਦੇ ਜ਼ਸਨ ਮਨਾ ਰਹੇ ਵਿਅਕਤੀਆਂ ’ਤੇ ਇਕ ਸਿਰਫਿਰੇ ਨੇ ਪਿਕਅਪ ਟਰੱਕ ਚੜ੍ਹਾ ਦਿੱਤਾ। ਇਸ ਹਾਦਸੇ ਦੌਰਾਨ 15 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਈ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਹ ਘਟਨਾ ਰਾਤ ਨੂੰ 3 ਵਜ ਕੇ 15 ਮਿੰਟ ’ਤੇ ਉਸ ਸਮੇਂ ਵਾਪਰੀ ਜਦੋਂ ਸ਼ਹਿਰ ਦੇ ਸਭ ਤੋਂ ਜ਼ਿਆਦਾ ਭੀੜ ਭੜੱਕੇ ਵਾਲੇ ਇਲਾਕੇ ਵਿਚ ਹਜ਼ਾਰਾਂ ਲੋਕ ਨਵੇਂ ਸਾਲ ਦੇ ਜਸ਼ਨ ਮਨਾ ਰਹੇ ਸਨ। ਘਟਨਾ ਤੋਂ ਬਾਅਦ ਪਿਕਅਪ ਚਾਲਕ ਆਪਣੇ ਟਰੱਕ ਤੋਂ ਬਾਹਰ ਆਇਆ ਅਤੇ ਉਸ ਨੇ ਲੋਕਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬ ’ਚ ਪੁਲਿਸ ਵੱਲੋਂ ਵੀ ਗੋਲੀ ਚਲਾਈ ਗਈ ਅਤੇ ਇਸ ਗੋਲੀਬਾਰੀ ਦੌਰਾਨ ਹਮਲਾਵਰ ਦੀ ਮੌਤ ਹੋ ਗਈ ਜਦਕਿ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ। ਹਮਲਾਵਰ ਦੀ ਪਹਿਚਾਣ 42 ਸਾਲਾ ਸ਼ਮਸ਼ੂਦੀਨ ਜਵਾਰ ਵਜੋਂ ਹੋਈ ਹੈ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.