Friday, 19 June 2026

ਪੰਜਾਬ ਬਸਪਾ ਦੇ ਪ੍ਰਧਾਨ ਰਹਿ ਚੁੱਕੇ ਹਨ ਜਸਵੀਰ ਗੜ੍ਹੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਨ ਅਰੋੜਾ ਵੱਲੋਂ ਗੜ੍ਹੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੜ੍ਹੀ ਦੇ ਆਮ ਆਦਮੀ ਪਾਰਟੀ ਵਿਚ ਆਉਣ ਨਾਲ ਸਾਨੂੰ ਹੋਰ ਮਜ਼ਬੂਰੀ ਮਿਲੀ ਹੈ ਅਤੇ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਕੁਮਾਰੀ ਮਾਇਆਵਤੀ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਪੰਜਾਬ ਬਸਪਾ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਾਰਟੀ ਹਾਈ ਕਮਾਂਡ ਨੇ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਰਸਤਾ ਦਿਖਾਉਂਦੇ ਹੋਏ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਬਸਪਾ ਦਾ ਪ੍ਰਧਾਨ ਲਗਾ ਦਿੱਤਾ ਸੀ। ਜਿਸ ਦੇ ਚਲਦਿਆਂ ਜਸਵੀਰ ਸਿੰਘ ਗੜ੍ਹੀ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਪ੍ਰਮੋਸ਼ਨ ਪਾਉਣ ਵਾਲੇ ਅਫ਼ਸਰ ਮੁੱਖ ਸਕੱਤਰ ਅਤੇ ਵਿੱਤ ਸਕੱਤਰ ਦੇ ਅਹੁਦੇ ’ਤੇ ਹੋਣਗੇ ਤਾਇਨਾਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸਾਲ 2000 ਬੈਚ ਦੇ ਤਿੰਨ ਆਈਏਐਸ ਅਫ਼ਸਰਾਂ ਦੀ ਪ੍ਰਮੋਸ਼ਨ ਕਰ ਦਿੱਤੀ ਹੈ। ਨਵੇਂ ਸਾਲ ਮੌਕੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਆਈਏਐਸ ਅਧਿਕਾਰੀਆਂ ਨੂੰ ਤੋਹਫ਼ਾ ਦਿੱਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਮੁੱਖ ਸਕੱਤਰ, ਵਿੱਤ ਸਕੱਤਰ ਦੇ ਅਹੁਦਿਆਂ ਲਈ ਤਰੱਕੀ ਦਿੱਤੀ ਗਈ ਹੈ। ਤਰੱਕੀ ਪਾਉਣ ਵਾਲੇ ਆਈਏਐਸ ਅਫ਼ਸਰਾਂ ਵਿਚ ਰਾਹੁਲ ਤਿਵਾਰੀ, ਅਲਕਨੰਦਾ ਦਿਆਲ ਅਤੇ ਕੁਮਾਰ ਰਾਹੁਲ ਦਾ ਨਾਮ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਜਦੋਂ ਤਰੱਕੀ ਪਾਉਣ ਵਾਲੇ ਅਫ਼ਸਰਾਂ ਨੂੰ ਨਵੀਂ ਪੋਸਟਿੰਗ ਨਹੀਂ ਮਿਲ ਜਾਂਦੀ ਹੈ, ਉਦੋਂ ਤੱਕ ਉਹ ਆਪਣੀ ਮੌਜੂਦਾ ਪੋਸਟਿੰਗ ’ਤੇ ਹੀ ਡਿਊਟੀ ਨਿਭਾਉਂਦੇ ਰਹਿਣਗੇ। 

ਸ਼ੰਭੂ ਬਾਰਡਰ ’ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਖਨੌਰੀ/ਬਿਊਰੋ ਨਿਊਜ਼ : ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਉਥੇ ਹੀ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤੇ ਗਏ ਮਰਨ ਵਰਤ ਨੂੰ ਵੀ ਅੱਜ 37 ਦਿਨ ਹੋ ਗਏ ਹਨ। ਇੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਪਹੁੰਚਦੇ ਹਨ ਅਤੇ ਆਉਂਦੀ 4 ਜਨਵਰੀ ਨੂੰ ਕਿਸਾਨਾਂ ਵਲੋਂ ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਮਹਾਂਪੰਚਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮਹਾਂਪੰਚਾਇਤ ਰਾਹੀਂ ਪੰਜਾਬ ਵਾਸੀਆਂ ਲਈ ਸੰਦੇਸ਼ ਜਾਰੀ ਕਰਨਗੇ। ਉਧਰ ਸ਼ੰਭੂ ਬਾਰਡਰ ’ਤੇ ਡਟੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਗਿਆ ਕਿ 6 ਜਨਵਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ੰਭੂ ਬਾਰਡਰ ’ਤੇ ਮਨਾਇਆ ਜਾਵੇਗਾ।  

 

ਭਾਰਤ ’ਚ ਨਵੇਂ ਸਾਲ ਨੂੰ ਲੈ ਕੇ ਜਸ਼ਨ ਹੋਏ ਸ਼ੁਰੂ

ਨਵੀਂ ਦਿੱਲੀ/ਬਿਊਰੋ ਨਿਊਜ਼ : ਨਿਊਜ਼ੀਲੈਂਡ ’ਚ ਨਵਾਂ ਸਾਲ 2025 ਚੜ੍ਹ ਗਿਆ ਹੈ ਜਦਕਿ ਭਾਰਤ ਸਮੇਤ ਦੁਨੀਆ ਭਰ ’ਚ ਨਵੇਂ ਸਾਲ 2025 ਨੂੰ ਜੀ ਆਇਆਂ ਕਹਿਣ ਲਈ ਜਸ਼ਨ ਸ਼ੁਰੂ ਹੋ ਗਏ ਹਨ। ਨਿਊਜ਼ੀਲੈਂਡ ’ਚ ਭਾਰਤ ਤੋਂ ਸਾਢੇ 7 ਘੰਟੇ ਪਹਿਲਾਂ, ਜਦਕਿ ਅਮਰੀਕਾ ਵਿਚ ਸਾਢੇ 9 ਘੰਟੇ  ਬਾਅਦ ਨਵਾਂ ਸਾਲ ਆਉਂਦਾ ਹੈ। ਦੁਨੀਆ ਭਰ ਦੇ ਅਲੱਗ-ਅਲੱਗ ਟਾਈਮ ਟੇਬਲ ਅਨੁਸਾਰ 41 ਦੇਸ਼ ਅਜਿਹੇ ਹਨ ਜਿੱਥੇ ਭਾਰਤ ਨਾਲੋਂ ਪਹਿਲਾਂ ਨਵੇਂ ਸਾਲ ਦਾ ਸਵਾਗਤ ਕੀਤਾ ਜਾਂਦਾ ਹੈ। ਇਨ੍ਹਾਂ ਦੇਸ਼ਾਂ ’ਚ ਨਿਊਜ਼ੀਲੈਂਡ, ਆਸਟਰੇਲੀਆ, ਜਾਪਾਨ, ਇੰਡੋਨੇਸ਼ੀਆ, ਬੰਗਲਾਦੇਸ਼ ਅਤੇ ਨੇਪਾਲ ਆਦਿ ਦੇਸ਼ ਸ਼ਾਮਲ ਹਨ। ਉਧਰ ਭਾਰਤ ਵਿਚ ਨਵੇਂ ਸਾਲ 2025 ਦੇ ਸਵਾਗਤ ਲਈ ਜਸ਼ਨ ਸ਼ੁਰੂ ਹੋ ਚੁੱਕੇ ਹਨ ਤੇ ਪੁਲਿਸ ਵੱਲੋਂ ਚੌਕਸੀ ਵਜੋਂ ਦੇਸ਼ ਭਰ ਦੇ ਕੋਨੇ ’ਤੇ ਕੋਨੇ ’ਤੇ ਪਹਿਰਾ ਦਿੱਤਾ ਜਾ ਰਿਹਾ ਹੈ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.