Friday, 19 June 2026

ਕਾਂਗਰਸ ਪਾਰਟੀ ਨੇ ਸਸਕਾਰ ਵਾਲੀ ਜਗ੍ਹਾ ’ਤੇ ਹੀ ਯਾਦਗਾਰ ਬਣਾਉਦ ਦੀ ਕੀਤੀ ਮੰਗ

ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰੀ ਸਮਾਰਕ ਬਣਾਉਣ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅੰਤਿਮ ਸਸਕਾਰ ਵਾਲੀ ਜਗ੍ਹਾ ’ਤੇ ਹੀ ਸਮਾਰਕ ਬਣਾਉਣ ਦੀ ਮੰਗ ਕੀਤੀ ਹੈ। ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਲਈ ਨਿਗਮਬੋਧ ਘਾਟ ਨੂੰ ਚੁਣਿਆ ਗਿਆ ਹੈ। ਜਦਕਿ ਉਨ੍ਹਾਂ ਦਾ ਯਾਦਗਾਰੀ ਸਮਾਰਕ ਦਿੱਲੀ ’ਚ ਬਣੇਗਾ ਅਤੇ ਉਸ ਦੇ ਲਈ ਜਗ੍ਹਾ ਤਲਾਸ਼ੀ ਜਾਵੇਗੀ ਅਤੇ ਇਸ ਪ੍ਰਕਿਰਿਆ ’ਚ ਸਮਾ ਲੱਗੇਗਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਤਾ ਚਲਿਆ ਹੈ ਕਿ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਚਾਹੁੰਦੀ ਹੈ ਕਿ ਜਿੱਥੇ ਅੰਤਿਮ ਸਸਕਾਰ ਹੋਵੇ ਉਥੇ ਹੀ ਸਮਾਰਕ ਬਣਾਇਆ ਜਾਵੇ। ਕਾਂਗਰਸੀ ਆਗੂ ਕੇ ਸੀ ਵੇਣੂਗੋਪਾਲ ਨੇ ਕਿਹਾ ਕਿ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਸਮਾਰਕ ਬਣਾਉਣ ਦੇ ਲਈ ਜਗ੍ਹਾ ਨਹੀਂ ਲੱਭ ਸਕੀ ਇਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਦਾ ਅਪਮਾਨ ਹੈ।  ਉਧਰ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਨੇ ਡਾ. ਮਨਮੋਹਨ ਸਿੰਘ ਦਾ ਸਮਾਰਕ ਸ਼ਕਤੀ ਸਥਲ ਜਾਂ ਵੀਰ ਭੂਮੀ ’ਚ ਰਾਜੀਵ ਗਾਂਧੀ ਜਾਂ ਇੰਦਰਾ ਗਾਂਧੀ ਦੇ ਸਮਾਰਕ ਨੇੜੇ ਬਣਾਉਣ ਦੀ ਮੰਗ ਕੀਤੀ ਹੈ।

ਖਨੌਰੀ ਬਾਰਡਰ ’ਤੇ ਪੰਜਾਬ ਬੰਦ ਨੂੰ ਲੈ ਕੇ ਬਣਾਈ ਗਈ ਰਣਨੀਤੀ

ਖਨੌਰੀ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਨੇ ਅੱਜ ਵੀਰਵਾਰ ਨੂੰ ਖਨੌਰੀ ਬਾਰਡਰ ’ਤੇ ਮੀਟਿੰਗ ਕਰਕੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਾਰਿਆਂ ਵੱਲੋਂ ਸਰਬਸੰਮਤੀ ਨਾਲ ਤਹਿਤ ਕੀਤਾ ਗਿਆ ਹੈ ਕਿ 30 ਦਸੰਬਰ ਨੂੰ ਬੰਦ ਦੌਰਾਨ ਸਾਰੀਆਂ ਟਰੇਨਾਂ, ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਸਮੇਤ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵੀ ਬੰਦ ਰਹਿਣਗੀਆਂ। ਖਨੌਰੀ ਬਾਰਡਰ ’ਤੇ ਅੱਜ ਹੋਈ ਮੀਟਿੰਗ ਵਿਚ ਸਿੱਖਿਆ ਕਰਮਚਾਰੀਆਂ, ਟਰਾਂਸਪੋਰਟ ਵਿਭਾਗ, ਬਿਜਲੀ ਕਰਮਚਾਰੀ, ਆਸ਼ਾ ਵਰਕਰ, ਸਾਬਕਾ ਫੌਜੀ, ਪ੍ਰੋਫੈਸਰ, ਪੱਤਰਕਾਰ ਅਤੇ ਵਪਾਰ ਮੰਡਲ ਦੇ ਮੈਂਬਰ ਵੀ ਮੌਜੂਦ ਸਨ। ਭਲਕੇ ਸ਼ੁੱਕਰਵਾਰ ਨੂੰ 3 ਵਜੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਬੰਦ ਨੂੰ ਲੈ ਕੇ ਮੀਟਿੰਗ ਕੀਤੀਆਂ ਜਾਣਗੀਆਂ ਅਤੇ ਸਾਰੇ ਟੋਲ ਪਲਾਜ਼ਿਆਂ ’ਤੇ ਬੰਦ ਸਬੰਧੀ ਬੈਨਰ ਲਗਾਏ ਜਾਣਗੇ। ਉਧਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਨੂੰ 31 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਗੱਲਬਾਤ ਵੀ ਨਹੀਂ ਕਰ ਪਾ ਰਹੇ ਸਿਰਫ ਇਸ਼ਾਰਿਆਂ ਰਾਹੀਂ ਹੀ ਸੰਵਾਦ ਕਰ ਰਹੇ ਹਨ।

 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਨਆਰਆਈਜ਼ ਪੰਜਾਬੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਹੁਣ ਆਨਲਾਈਨ ਕਰੇਗੀ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਸਹੂਲਤ ਦੀ ਸ਼ੁਰੂਆਤ ਦਸਬੰਰ ਮਹੀਨੇ ਤੋਂ ਹੋ ਚੁੱਕੀ ਹੈ। ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ ਐਸ ਪੀਜ਼ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰਾਂ ਦੀ ਅਗਵਾਈ ’ਚ ਸ਼ਿਕਾਇਤਾਂ ਦਾ ਨਿਪਟਾਰਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਕੀਤਾ ਜਾਵੇ। 

ਕਿਹਾ : ਭਾਰਤ ਸਰਕਾਰ ਇਸ ਦਿਵਸ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਵੇ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਫਿਰ ਤੋਂ ਭਾਰਤ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਜੋ ‘ਵੀਰ ਬਾਲ ਦਿਵਸ’ ਦਾ ਨਾਮ ਦਿੱਤਾ ਗਿਆ ਹੈ, ਉਸ ’ਤੇ ਮੁੜ ਤੋਂ ਇਤਰਾਜ਼ ਪ੍ਰਗਟਾਇਆ ਹੈ। ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਇਸ ਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੇ ਪ੍ਰਵਾਨ ਨਹੀਂ ਕੀਤਾ ਹੈ ਅਤੇ ਇਸ ਦਿਵਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਜਾਰੀ ਕੀਤੀ ਪੋਸਟ ’ਚ ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਸਿੱਖ ਸਿਧਾਂਤਾਂ ਅਨੁਸਾਰ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਲਾਸਾਨੀ ਸ਼ਹਾਦਤਾਂ ਲਈ ਬਾਬਾ ਸ਼ਬਦ ਨਾਲ ਸਤਿਕਾਰਿਆ ਜਾਂਦਾ ਹੈ ਨਾ ਕਿ ਬਾਲ ਸ਼ਬਦ ਵਜੋਂ। ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਅਦਾਰਿਆਂ ਨੂੰ ਸਿੱਖ ਸਿਧਾਂਤਾਂ ਬਾਰੇ ਜਾਗਰੂਕ ਕਰਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.