Friday, 19 June 2026

ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਵੀ ਕੀਤਾ ਨਮਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ‘ਵੀਰ ਬਾਲ ਦਿਵਸ’ ਮੌਕੇ  ‘ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਪਾਈ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ’ਤੇ ਦਿ੍ਰੜ ਰਹੇ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਇੱਕ ਵੱਡੀ ਮਿਸਾਲ ਹੈ। ਪ੍ਰਧਾਨ ਮੰਤਰੀ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ‘‘ਵੀਰ ਬਾਲ ਦਿਵਸ’’ ਮੌਕੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹਾਂ। ਉਨ੍ਹਾਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦਿਆਂ ਨਮਨ ਕੀਤਾ।

  

ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਬੋਲੇ ਸਨ ਅਪਸ਼ਬਦ

ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਬਾਗੀ ਆਗੂ ਬੀਬੀ ਜਗੀਰ ਕੌਰ ਨੂੰ ਲੰਘੇ ਦਿਨੀਂ ਅਪਸ਼ਬਦ ਬੋਲੇ ਸਨ। ਜਿਸ ਦੇ ਚਲਦਿਆਂ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਲਗਾਈ ਗਈ ਸੀ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਐਡਵੋਕੇਟ ਧਾਮੀ ਪੰਜ ਪਿਆਰਿਆਂ ਅੱਗੇ ਪੇਸ਼ ਹੋਏ ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਜੋੜਾ ਘਰ ਵਿਖੇ ਅਤੇ ਜੂਠੇ ਬਰਤਨ ਸਾਫ ਕਰਨ ਦੀ ਸਜ਼ਾ ਲਗਾਈ ਗਈ ਅਤੇ ਧਾਮੀ ਨੇ ਸਜ਼ਾ ਪੂਰੀ ਕਰਨ ਤੋਂ ਬਾਅਦ ਅਰਦਾਸ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਕੋਲੋਂ ਮੁਆਫ਼ੀ ਮੰਗ ਲਈ ਸੀ। ਜਦਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵੀ ਐਡਵੋਕੇਟ ਧਾਮੀ ਨੂੰ ਇਸ ਮਾਮਲੇ ’ਚ ਸੰਮਨ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਐਡਵੋਕੇਟ ਧਾਮੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਸਾਹਮਣੇ ਪੇਸ਼ ਹੋਏ ਸਨ ਅਤੇ ਉਨ੍ਹਾਂ ਕੋਲੋਂ ਲਿਖਤੀ ਮੁਆਫ਼ੀ ਮੰਗੀ ਲਈ ਸੀ।

42 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ

ਅਸਤਾਨਾ/ਬਿਊਰੋ ਨਿਊਜ਼ :  ਕਜ਼ਾਕਿਸਤਾਨ ਦੇ ਅਕਤਾਉ ਵਿਚ ਅੱਜ ਸਵੇਰੇ ਇਕ ਯਾਤਰੀ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸਾਗ੍ਰਸਤ ਜਹਾਜ਼ ਵਿਚ 62 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ ਜਿਨ੍ਹਾਂ ਵਿਚੋਂ 42 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਜਦਕਿ 25 ਵਿਅਕਤੀਆਂ ਨੂੰ ਬਚਾਅ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।  ਇਹ ਜਹਾਜ਼ ਅਜ਼ਰਬੈਜਾਨ ਤੋਂ ਰੂਸ ਦੇ ਚੇਚਨੀਆ ਸੂਬੇ ਦੀ ਰਾਜਧਾਨੀ ਗਰੋਜ਼ਨੀ ਜਾ ਰਿਹਾ ਸੀ। ਪਰ ਉਸ ਨੂੰ ਕਜ਼ਾਖ ਸ਼ਹਿਰ ਅਕਤਾਊ ਤੋਂ ਲਗਭਗ 3 ਕਿਲੋਮੀਟਰ ਦੂਰ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਾਣਕਾਰੀ ਅਨੁਸਾਰ ਸੰਘਣੀ ਧੁੰਦ ਕਾਰਨ ਫਲਾਈਟ ਦਾ ਰੂਟ ਬਦਲਿਆ ਗਿਆ ਸੀ। ਜਹਾਜ਼ ਨੇ ਕਰੈਸ਼ ਹੋਣ ਤੋਂ ਪਹਿਲਾਂ ਹਵਾਈ ਅੱਡੇ ਦੇ ਕਈ ਚੱਕਰ ਲਗਾਏ ਅਤੇ ਪਾਇਲਟ ਨੇ ਐਮਰਜੈਂਸੀ ਲੈਂਡਿੰਗ ਦੀ ਆਗਿਆ ਵੀ ਮੰਗੀ ਸੀ। ਹਾਲਾਂਕਿ ਪਾਇਲਟ ਨੂੰ ਬਾਅਦ ਵਿਚ ਜਹਾਜ਼ ਨੂੰ ਹਵਾਈ ਅੱਡੇ ਦੇ ਨੇੜੇ ਬੀਚ ’ਤੇ ਐਮਰਜੈਂਸੀ ਲੈਂਡਿੰਗ ਕਰਨ ਲਈ ਮਜਬੂਰ ਹੋਣਾ ਪਿਆ। ਹਾਦਸਾਗ੍ਰਸਤ ਹੋਇਆ ਜਹਾਜ਼ ਅਜਰਬੈਜਾਨ ਏਅਰਲਾਈਨਜ਼ ਦਾ ਐਮਬਰੇਅਰ 1990 ਮਾਡਲ ਸੀ।

ਕਿਹਾ : ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮੀ ਨਾਲ ਆਇਆ ਜਾਵੇ ਪੇਸ਼

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਸਲਾਹ ਦਿੰਦਿਆਂ ਕਿਹਾ ਕਿ ਹਸਪਤਾਲਾਂ ’ਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮੀ ਨਾਲ ਪੇਸ਼ ਆਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਪੰਜਾਬ ਦੇ ਲੋਕਾਂ ਦਾ ਸਰਕਾਰੀ ਹਸਪਤਾਲਾਂ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ ਕਰਨ ਅਤੇ ਅੱਖਾਂ ਦੀ ਜਾਂਚ ਕਰਨ ਸਬੰਧੀ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਇਹ ਵਿਦਿਆਰਥਣਾਂ ਹਸਪਤਾਲਾਂ ’ਚ ਆਉਣ ਵਾਲੇ ਮਰੀਜ਼ਾਂ ਅਤੇ ਰਿਸ਼ਤੇਦਾਰਾਂ ਦੀ ਸਹਾਇਤਾ ਕਰ ਸਕਣ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਇਹ ਹਦਾਇਤਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਹੋਈ ਇਕ ਮੀਟਿੰਗ ਦੌਰਾਨ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ’ਚ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ, ਤਾਂ ਕਿ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.