Friday, 19 June 2026

ਕਿਹਾ : ਦਿੱਲੀ ’ਚ ਮਹਿਲਾ ਸਨਮਾਨ ਅਤੇ ਸੰਜੀਵਨੀ ਵਰਗੀ ਕੋਈ ਯੋਜਨਾ ਨਹੀਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਦੇ ਦੋ ਵਿਭਾਗਾਂ ਵੱਲੋਂ ਸੰਜੀਵਨੀ ਅਤੇ ਮਹਿਲਾ ਸਨਮਾਨ ਯੋਜਨਾ ਸਬੰਧੀ ਅਖਬਾਰਾਂ ਵਿਚ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ’ਚ ਕਿਹਾ ਗਿਆ ਹੈ ਕਿ ਦਿੱਲੀ ਵਾਸੀ ਸੰਜੀਵਨੀ ਅਤੇ ਮਹਿਲਾ ਸਨਮਾਨ ਯੋਜਨਾਵਾਂ ਦੇ ਬਹਿਕਾਵੇ ਵਿਚ ਨਾ ਆਉਣ, ਕਿਉਂਕਿ ਦਿੱਲੀ ਸਕਰਾਰ ਵੱਲੋਂ ਅਜਿਹੀ ਕੋਈ ਯੋਜਨਾ ਸ਼ੁਰੂ ਨਹੀਂ ਕੀਤੀ ਗਈ। ਜਾਰੀ ਕੀਤੇ ਗਏ ਨੋਟਿਸਾਂ ਵਿਚੋਂ ਇਕ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜਦਕਿ ਦੂਜਾ ਨੋਟਿਸ ਸਿਹਤ ਅਤੇ ਪਰਿਵਾਰ ਕਲਿਆਣਾ ਵਿਭਾਗ ਵੱਲੋਂ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਹਿਲਾ ਸਨਮਾਨ ਯੋਜਨਾ ਦੇ ਤਹਿਤ ਮਹਿਲਾਵਾਂ ਨੂੰ 2100 ਰੁਪਏ ਹਰ ਮਹੀਨੇ ਦੇਣ ਅਤੇ ਸੰਜੀਵਨੀ ਯੋਜਨਾ ਦੇ ਤਹਿਤ 60 ਸਾਲ ਤੋਂ ਉਪਰ ਉਮਰ ਵਾਲੇ ਬਜ਼ੁਰਗਾਂ ਲਈ ਫਰੀ ਇਲਾਜ ਦਾ ਐਲਾਨ ਕੀਤਾ ਸੀ।

ਮੋਰਚੇ ਵੱਲੋਂ ਜਨਵਰੀ ਦੇ ਪਹਿਲੇ ਰਾਸ਼ਟਰਪਤੀ ਜਾਂ ਖੇਤੀ ਮੰਤਰੀ ਨਾਲ ਕੀਤੀ ਜਾਵੇਗੀ ਮੁਲਾਕਾਤ

ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਫਿਲਹਾਲ ਸ਼ਾਮਲ ਨਹੀਂ ਹੋਵੇਗਾ। ਕਿਸਾਨ ਆਗੂਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਵੱਲੋਂ ਏਕੇ ਲਈ ਲਗਾਤਾਰ ਯਤਨ ਜਾਰੀ ਹਨ। ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਅਸੀਂ ਜਨਵਰੀ ਦੇ ਪਹਿਲੇ ਹਫ਼ਤੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਜਾਂ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਾਂਗੇ। ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੀ ਸਖਤ ਸ਼ਬਦਾਂ ’ਚ ਨਿੰਦਾ ਵੀ ਕੀਤੀ। ਉਧਰ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਰ ਜਾਰੀ ਹੈ ਅਤੇ ਉਨ੍ਹਾਂ ਅੱਜ ਸਮੂਹ ਦੇਸ਼ ਦੇ ਕਿਸਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ ਵੀ ਦਿੱਤਾ।

ਖੇਡ ਮੰਤਰਾਲਾ ਮਨੂੰ ਭਾਕਰ ਨੂੰ ਨੌਮੀਨੇਟ ਕਰਨ ਦੀ ਤਿਆਰ ’ਚ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕਾਂਸੀ ਦੇ ਦੋ ਮੈਡਲ ਜਿੱਤਣ ਵਾਲੀ ਸ਼ੂਟਰ ਮਨੂ ਭਾਕਰ ਨੂੰ ਭਾਰਤ ਸਰਕਾਰ ਵੱਲੋਂ ਮੇਜਰ ਧਿਆਨਚੰਦ ਖੇਡ ਰਤਨ ਐਵਾਰਡ ਦਿੱਤਾ ਜਾ ਸਕਦਾ ਹੈ। ਜਦਕਿ ਖੇਡ ਪੁਰਸਕਾਰਾਂ ਲਈ ਸ਼ੌਰਟ ਕੀਤੀ ਲਿਸਟ ਵਿਚ ਮਨੂ ਭਾਕਰ ਦਾ ਨਾਂ ਸ਼ਾਮਲ ਨਹੀਂ। ਮੀਡੀਆ ਰਿਪੋਰਟਾਂ ਅਨੁਸਾਰ ਨੈਸ਼ਨਲ ਐਸੋਸੀਏਸ਼ਨ ਆਫ਼ ਇੰਡੀਆ ਨੇ ਮਨੂੰ ਭਾਕਰ ਦਾ ਨਾਮ ਖੇਡ ਰਤਨ ਲਈ ਨਹੀਂ ਭੇਜਿਆ ਸੀ। ਵਿਵਾਦ ਖੜ੍ਹਾ ਹੋਣ ਤੋਂ ਬਾਅਦ ਹੁਣ ਨੈਸ਼ਨਲ ਰਾਈਫਲ ਐਸੋਸੀਏਸ਼ਨ ਆਫ਼ ਇੰਡੀਆ ਮਨੂੰ ਨੂੰ ਨੌਮੀਨੇਸ਼ਨ ਦੇ ਲਈ ਖੁਦ ਖੇਡ ਮੰਤਰਾਲੇ ਕੋਲ ਪਹੁੰਚੀ ਹੈ ਜਦਕਿ ਖੇਡ ਮੰਤਰਾਲਾ ਵੀ ਮਨੂੰ ਭਾਕਰ ਨੂੰ ਐਵਾਰਡ ਲਈ ਨੌਮੀਨੇਸ਼ਨ ਕਰਨ ਦੀ ਤਿਆਰੀ ’ਚ। ਖੇਡ ਮੰਤਰਾਲਾ ਧਾਰਾ 5.1 ਅਤੇ 5.2 ਦੇ ਤਹਿਤ ਮਨੂੰ ਭਾਕਰ ਨੂੰ ਨੌਮੀਨੇਟ ਕਰ ਸਕਦਾ ਹੈ ਅਤੇ ਨਿਯਮ ਅਨੁਸਾਰ ਜੇਕਰ ਖਿਡਾਰੀ ਖੇਡ ਰਤਨ ਦੀਆਂ ਹਦਾਇਤਾਂ ਨੂੰ ਪੂਰਾ ਕਰਦਾ ਹੈ ਤਾਂ ਉਹ ਖੁਦ ਹੀ ਆਪਣਾ ਨਾਮ ਐਵਾਰਡ ਲਈ ਭੇਜ ਸਕਦਾ। ਇਸ ਤੋਂ ਇਲਾਵਾ ਖੇਡ ਮੰਤਰਾਲੇ ਕੋਲ ਵੀ ਐਵਾਰਡ ਲਈ 2 ਨਾਮ ਭੇਜਣ ਦਾ ਅਧਿਕਾਰ ਹੁੰਦਾ ਹੈ।

 

ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਉਚ ਪੱਧਰੀ ਜਾਂਚ ਦੀ ਕੀਤੀ ਮੰਗ

ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਰਾਹੀਂ ਆਪਣੇ ਪਤੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਉਚ ਪੱਧਰੀ ਕਮੇਟੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਸੁਖਬੀਰ ਬਾਦਲ ਦੀ ਜਾਨ ਬਚਾਉਣ ਵਾਲੇ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਨੂੰ ਰਾਸ਼ਟਰਪਤੀ ਮੈਡਲ ਦੇਣ ਦੀ ਮੰਗ ਵੀ ਕੀਤੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਵੀ ਏਐਆਈ ਜਸਬੀਰ ਸਿੰਘ ਅਤੇ ਹੀਰਾ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕਰਨ ਦੀ ਮੰਗ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਲੰਘੀ 4 ਦਸੰਬਰ ਨੂੰ ਜਦੋਂ ਸੁਖਬੀਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ ਵਜੋਂ ਆਪਣੀ ਸੇਵਾ ਨਿਭਾਅ ਰਹੇ ਸਨ ਤਾਂ ਉਨ੍ਹਾਂ ਹਮਲਾ ਹੋਇਆ ਸੀ ਅਤੇ ਉਨ੍ਹਾਂ ਦੀ ਸੁਰੱਖਿਆ ਕਰਮਚਾਰੀਆਂ ਵੱਲੋਂ ਅੱਗੇ ਆ ਕੇ ਉਨ੍ਹਾਂ ਦੀ ਜਾਨ ਬਚਾਈ ਗਈ ਸੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.