Friday, 19 June 2026

ਲੰਘੇ 28 ਦਿਨਾਂ ’ਚ ਪੰਜਾਬ ’ਚ ਹੋਏ 8 ਗਰਨੇਡ ਹਮਲੇ

ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਪੁਲਿਸ ਥਾਣਿਆਂ ’ਤੇ ਹੋ ਰਹੇ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਲੰਘੀ ਦੇਰ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬੰਗਾ ਬਡਾਲਾ ਦੇ ਪੁਲਿਸ ਥਾਣੇ ’ਤੇ ਗਰਨੇਡ ਹਮਲਾ ਹੋਇਆ। ਗੁਰਦਾਸਪੁਰ ਦੇ ਕਲਾਨੌਰ ਖੇਤਰ ’ਚ ਹੋਏ ਗਰਨੇਡ ਹਮਲੇ ਦੇ 48 ਘੰਟਿਆਂ ਮਗਰੋਂ ਇਹ ਦੂਜਾ ਗਰਨੇਡ ਹਮਲਾ ਹੈ। 28 ਦਿਨਾਂ ਦੌਰਾਨ ਪੰਜਾਬ ’ਚ 8 ਗਰਨੇਡ ਹਮਲੇ ਹੋ ਚੁੱਕੇ ਹਨ। ਪੰਜਾਬ ਵਿਚ ਲਗਾਤਾਰ ਵਧ ਰਹੀਆਂ ਵਾਰਦਾਤਾਂ ਨੇ ਸੂਬੇ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਬੰਗਾ ਬਡਾਲਾ ਲੰਘੀ ਰਾਤ ਧਮਾਕੇ ਤੋਂ ਬਾਅਦ ਦਹਿਲ ਗਿਆ ਲੋਕ ਡਰ ਦੇ ਮਾਰੇ ਘਰਾਂ ’ਚੋਂ ਬਾਹਰ ਨਿਕਲੇ ਤਾਂ ਪਤਾ ਲੱਗਿਆ ਕਿ ਪੁਲਿਸ ਥਾਣੇ ’ਤੇ ਗਰਨੇਡ ਹਮਲਾ ਹੋਇਆ ਹੈ। ਇਸ ਤੋਂ ਬਾਅਦ ਇਥੇ ਸਾਰੀ ਰਾਤ ਪੁਲਿਸ ਦੀਆਂ ਗੱਡੀਆਂ ਸਾਈਰਨ ਵਜਾਉਂਦੀਆਂ ਫਿਰਦੀਆਂ ਰਹੀਆਂ। ਜਦਕਿ ਇਸ ਹਮਲੇ ਦੀ ਜ਼ਿੰਮੇਵਾਰੀ ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਲਈ ਗਈ ਹੈ।

  

86 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ

ਚੰਡੀਗੜ੍ਹ/ਬਿਊਰੋ ਨਿਊਜ਼ : ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ, ਉਹ 86 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਅੱਜ ਆਖਰੀ ਸਾਹ ਲਿਆ। ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ ਸੀ। ਉਹ ਭਾਰਤ ਦੀ ਸਰਗਰਮ ਸਿਆਸਤ ਵਿਚ ਸਨ ਅਤੇ ਉਨ੍ਹਾਂ ਕਾਂਗਰਸ ਪਾਰਟੀ ਵਿਚ ਰਹਿੰਦੇ ਹੋਏ ਰਾਜ ਸਭਾ ਦੇ ਮੈਂਬਰ ਵਜੋਂ ਭਾਰਤ ਦੀ ਸੰਸਦ ਵਿੱਚ ਪੰਜਾਬ ਦੀ ਨੁਮਾਇੰਦਗੀ ਵੀ ਕੀਤੀ। ਇਸ ਤੋਂ ਇਲਾਵਾ ਉਹ 1970 ਤੋਂ ਨਾਮਧਾਰੀ ਦਰਬਾਰ ਅੰਤਰਰਾਸ਼ਟਰੀ ਸੰਸਥਾ ਦੇ ਪ੍ਰਧਾਨ ਵਜੋਂ ਨੁਮਾਇੰਦਗੀ ਕਰਦੇ ਆ ਰਹੇ ਸਨ। ਐਚ ਐਸ ਹੰਸਪਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹੇ ਅਤੇ ਉਹ 2022 ਵਿੱਚ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਦੇਹਾਂਤ ’ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

 

ਵੋਟਿੰਗ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ ਅਤੇ 41 ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਸ਼ੁਰੂ ਹੋ ਗਿਆ ਹੈ । ਠੰਡ ਦੇ ਬਾਵਜੂਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ਉੱਤੇ ਪਹੁੰਚ ਰਹੇ ਹਨ। ਜ਼ਿਕਰਯੋਗ ਹੈ ਕਿ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਲਈ 3,300 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ ਅਤ 3,809 ਪੋਲਿੰਗ ਬੂਥ ਬਣਾਏ ਗਏ ਹਨ। ਵੋਟਿੰਗ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਚੋਣਾਂ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਕਿਉਂਕਿ ਇਹ ਸ਼ਹਿਰੀ ਵੋਟਰਾਂ ਵਿੱਚ ਸੱਤਾਧਾਰੀ ਪਾਰਟੀ ਦੀ ਲੋਕਪਿ੍ਰਅਤਾ ਨੂੰ ਪ੍ਰਗਟ ਕਰਨਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ‘ਆਪ’ ਉਮੀਦਵਾਰਾਂ ਲਈ ਰੋਡ ਸ਼ੋਅ ਕੀਤਾ ਅਤੇ ਚੋਣ ਪ੍ਰਚਾਰ ਕੀਤਾ। ‘ਆਪ’ ਦੀ ਪੰਜਾਬ ਇਕਾਈ ਦੇ ਮੁਖੀ ਵਜੋਂ ਨਿਯੁਕਤ ਕੀਤੇ ਜਾਣ ਤੋਂ ਬਾਅਦ ਅਮਨ ਅਰੋੜਾ ਲਈ ਵੀ ਇਹ ਪਹਿਲੀ ਪ੍ਰੀਖਿਆ ਹੋਵੇਗੀ।  

ਕਿਹਾ : ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਤੋਂ ਲਾਗੂ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼

ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਨਵੀਂ ਖੇਤੀ ਨੀਤੀ ’ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕਿਸਾਨ ਜਥੇਬੰਦੀਆਂ ਅਤੇ ਖੇਤੀ ਮਾਹਿਰਾਂ ਵੱਲੋਂ ਪੰਜਾਬ ਭਵਨ ਵਿਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਕਿ ਕੇਂਦਰ ਸਰਕਾਰ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਨਵੀਂ ਖੇਤੀ ਨੀਤੀ ਦੇ ਬਹਾਨੇ ਦੁਬਾਰਾ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਇਹ ਨਵੀਂ ਖੇਤੀ ਨੀਤੀ ਪੰਜਾਬ ਵਿਚ ਲਾਗੂ ਹੁੰਦੀ ਹੈ ਤਾਂ ਪੰਜਾਬ ਦੇ ਕਿਸਾਨ ਇਸ ਦਾ ਵਿਰੋਧ ਕਰਨਗੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇਸ ਮੁੱਦੇ ’ਤੇ ਸਰਵ ਪਾਰਟੀ ਮੀਟਿੰਗ ਸੱਦੀ ਜਾਵੇ ਅਤੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਨਵੀਂ ਖੇਤੀ ਨੀਤੀ ਨੂੰ ਪੰਜਾਬ ਸਰਕਾਰ ਰੱਦ ਕਰੇ। ਮੀਟਿੰਗ ਦੌਰਾਨ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.