Friday, 19 June 2026

ਸ਼ੋ੍ਰਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਆਈ ਸ਼ਿਕਾਇਤ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ ਇਹ ਕਮੇਟੀ 15 ਦਿਨਾਂ ਵਿਚ ਆਪਣੀ ਰਿਪੋਰਟ ਦੇਵੇਗੀ। ਜਿਸ ਦੇ ਚਲਦਿਆਂ 15 ਦਿਨਾਂ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਵਜੋਂ ਸੇਵਾਵਾਂ ਨਿਭਾਉਣ ਤੋਂ ਰੋਕ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹੈਡ ਗ੍ਰੰਥੀ ਦਮਦਮਾ ਸਾਹਿਬ ਗਿਆਨੀ ਜਗਤਾਰ ਸਿੰਘ ਸੇਵਾਵਾਂ ਨਿਭਾਉਣਗੇ। ਧਿਆਨ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਗੁਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਿਕਾਇਤ ਕਰਕੇ ਗੰਭੀਰ ਦੋਸ਼ ਲਗਾਏ ਗਏ ਸਨ।

ਲਾਲੂ ਪ੍ਰਸਾਦ ਯਾਦਵ ਨੇ ਅਮਿਤ ਸ਼ਾਹ ਤੋਂ ਮੰਗਿਆ ਅਸਤੀਫ਼ਾ 

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਦਕਰ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਦੇਸ਼ ਭਰ ਦੀ ਰਾਜਨੀਤੀ ਵਿਚ ਹਲਚਲ ਪੈਦਾ ਹੋ ਗਈ ਹੈ। ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ ਤੋਂ ਬਾਅਦ ਕਿਹਾ ਕਿ ਅਮਿਤ ਸ਼ਾਹ ਪਾਗਲ ਹੋ ਗਏ ਹਨ ਅਤੇ ਉਹ ਬਾਬਾ ਸਾਹਿਬ ਨਾਲ ਨਫ਼ਰਤ ਕਰਦੇ ਹਨ। ਲਾਲੂ ਯਾਦਵ ਨੇ ਕਿਹਾ ਮੈਂ ਅਮਿਤ ਸ਼ਾਹ ਦੇ ਬਿਆਨ ਦਾ ਖੰਡਨ ਕਰਦਾ ਹਾਂ ਕਿਉਂਕਿ ਬਾਬਾ ਸਾਹਿਬ ਮਹਾਨ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਅਮਿਤ ਸ਼ਾਹ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਧਰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ’ਚ ਲਿਖਿਆ ਕਿ ਨੀਤਿਸ਼ ਕੁਮਾਰ ਨੂੰ ਅਮਿਤ ਸ਼ਾਹ ਦੇ ਬਿਆਨ ਦੀ ਨਿੰਦਾ ਕਰਨੀ  ਚਾਹੀਦੀ ਹੈ ਅਤੇ ਭਾਜਪਾ ਤੋਂ ਆਪਣਾ ਸਮਰਥਨ ਵਾਪਸ ਲੈ ਲੈਣਾ ਚਾਹੀਦਾ ਹੈ।

ਸਾਰੰਗੀ ਨੇ ਰਾਹੁਲ ਗਾਂਧੀ ’ਤੇ ਧੱਕਾ ਮੁੱਕੀ ਕਰਨ ਦਾ ਲਗਾਇਆ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼ : ਬਾਲਾਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅੱਜ ਵੀਰਵਾਰ ਨੂੰ ਸੰਸਦ ਭਵਨ ਦੀਆਂ ਪੌੜੀਆਂ ’ਚ ਡਿੱਗ ਗਏ ਅਤੇ ਉਨ੍ਹਾਂ ਦੇ ਸਿਰ ’ਚ ਸੱਟ ਲੱਗ ਗਈ। ਪ੍ਰਤਾਪ ਸਾਰੰਗੀ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ’ਤੇ ਆਰੋਪ ਲਗਾਇਆ ਕਿ ਉਨ੍ਹਾਂ ਵੱਲੋਂ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ ਗਿਆ ਅਤੇ ਉਹ ਸੰਸਦ ਮੈਂਬਰ ਮੇਰੇ ਉਪਰ ਡਿੱਗ ਗਿਆ, ਜਿਸ ਕਾਰਨ ਮੇਰੇ ’ਚ ਸੱਟ ਲੱਗ ਗਈ। ਜਦੋਂ ਇਸ ਸਬੰਧੀ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਰੋਪ ਲਗਾਇਆ ਕਿ ਭਾਜਪਾ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਸੰਸਦ ’ਚ ਜਾਣ ਤੋਂ ਰੋਕਿਆ ਅਤੇ ਮੇਰੇ ਨਾਲ ਧੱਕਾ ਮੁੱਕੀ ਕੀਤੀ। ਕਾਂਗਰਸ ਪਾਰਟੀ ਨੇ ਆਰੋਪ ਲਗਾਉਂਦੇ ਕਿਹਾ ਕਿ ਭਾਜਪਾ ਮੈਂਬਰਾਂ ਵੱਲੋਂ ਪਿ੍ਰਅੰਕਾਂ ਗਾਂਧੀ ਅਤੇ ਮਲਿਕਾ ਅਰਜੁਨ ਖੜਗੇ ਨਾਲ ਵੀ ਬਦਸਲੂਕੀ ਕੀਤੀ ਗਈ।

ਕਿਹਾ : 60 ਸਾਲ ਤੋਂ ਉਪਰ ਉਮਰ ਦੇ ਹਰ ਬਜ਼ੁਰਗ ਨੂੰ ਮਿਲੇਗਾ ਮੁਫਤ ਇਲਾਜ਼

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਬਜ਼ੁਰਗਾਂ ਲਈ ‘ਸੰਜੀਵਨੀ ਯੋਜਨਾ’ ਦਾ ਐਲਾਨ ਕੀਤਾ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਲਾਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ 60 ਸਾਲ ਤੋਂ ਉਪਰ ਉਮਰ ਵਾਲੇ ਦਿੱਲੀ ਦੇ ਹਰ ਬਜ਼ੁਰਗ ਦਾ ਬਿਮਾਰੀ ਹੋਣ ’ਤੇ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕਰਦੇ ਹੋਏ ਕਿਹਾ ਕਿ ਇਹ ਇਲਾਜ ਸਾਰੇ ਬਜ਼ੁਰਗਾਂ ਦੇ ਲਈ ਮੁਫ਼ਤ ਹੋਵੇਗਾ, ਚਾਹੇ ਉਹ ਕਿਸੇ ਵੀ ਕੈਟੇਗਿਰੀ ਨਾਲ ਸਬੰਧਤ ਕਿਉਂ ਨਾ ਹੋਵੇ। ਇਸ ਤੋਂ ਕੇਜਰੀਵਾਲ ਬਜ਼ੁਰਗਾਂ ਦੇ ਲਈ 2500 ਰੁਪਏ ਪੈਨਸ਼ਨ, ਆਟੋ ਰਿਕਸ਼ਾ ਵਾਲਿਆਂ ਦੇ ਲਈ 5 ਲੱਖ ਰੁਪਏ ਤੱਕ ਦਾ ਇੰਸ਼ੋਰੈਸ਼ ਕਰਨ ਅਤੇ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਐਲਾਨ ਵੀ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ 2025 ਨੂੰ ਖਤਮ ਹੋ ਰਿਹਾ ਹੈ ਅਤੇ ਆਉਂਦੇ ਦੋ ਮਹੀਨਿਆਂ ’ਚ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਹੋ ਸਕਦੀਆਂ ਹਨ। 

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.