Friday, 19 June 2026

ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ

ਚੱਬੇਵਾਲ/ਬਿਊਰੋ ਨਿਊਜ਼ : ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਸੀਟ ਲੰਘੀ 20 ਨਵੰਬਰ ਨੂੰ ਵੋਟਾਂ ਪਾਈਆਂ ਗਈਆਂ ਸਨ ਜਿਨ੍ਹਾਂ ਦੀ ਅੱਜ ਕੀਤੀ ਹੋਈ। ਆਏ ਨਤੀਜੇ ਅਨੁਸਾਰ ਆਮ ਆਦਮੀ ਪਾਰਟੀ ਉਮੀਦਵਾਰ ਇਸ਼ਾਂਕ ਕੁਮਾਰ ਨੇ ਇਸ ਸੀਟ ਤੋਂ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ। ਇਸ਼ਾਂਕ ਕੁਮਾਰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਪੁੱਤਰ ਹਨ। ਡਾ. ਰਾਜ ਕੁਮਾਰ ਚੱਬੇਵਾਲ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਚੱਬੇਵਾਲ ਸੀਟ ਖਾਲੀ ਹੋਈ ਸੀ। ਜਦਕਿ ਵਿਧਾਨ ਸਭਾ ਚੋਣਾਂ ਦੌਰਾਨ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਦੀ ਟਿਕਟ ’ਤੇ ਇਥੋਂ ਜਿੱਤ ਹਾਸਲ ਕੀਤੀ ਸੀ। ਬਾਅਦ ਵਿਚ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਅਤੇ ਉਹ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਹੀ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਬਣੇ ਸਨ।

  

ਦਸੰਬਰ ਮਹੀਨੇ ਦੇ ਅੰਤ ’ਚ ਹੋਣਗੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਤਿਆਰੀ ਵਿਚ ਜੁਟ ਗਈ ਹੈ। ਪੰਜਾਬ ਸਰਕਾਰ ਵੱਲੋਂ 5 ਨਗਰ ਨਿਗਮ ਅਤੇ 44 ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦਸੰਬਰ ਮਹੀਨੇ ਦੇ ਅੰਦਰ ਵਿਚ ਕਰਵਾਉਣ ਜਾ ਰਹੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਨ੍ਹਾਂ ਚੋਣਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਜਦਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਨੂੰ ਵਾਰਡਬੰਦੀ ਨੂੰ ਪੂਰਾ ਕਰਨ ਤੋਂ ਬਾਅਦ ਕਰਵਾਉਣਾ ਚਾਹੁੰਦੀ ਸੀ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 5 ਨਗਰ ਨਿਗਮ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੋਂ ਇਲਾਵਾ 44 ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਇਹ ਦਸੰਬਰ ਮਹੀਨੇ ਦੇ ਅੰਤ ’ਚ ਹੋ ਸਕਦੀਆਂ ਹਨ।

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ

ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਹਵਾ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਬਣੀ ਹੋਈ ਅਤੇ ਦਿੱਲੀ ਦੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਹੈ। ਅੱਜ ਸ਼ਨੀਵਾਰ ਦੀ ਸਵੇਰੇ ਦਿੱਲੀ ਦੇ 9 ਇਲਾਕਿਆਂ ਵਿਚ ਪ੍ਰਦੂਸ਼ਣ ਗੰਭੀਰ ਸਥਿਤੀ ਵਿਚ ਰਿਕਾਰਡ ਕੀਤੀ ਗਈ। ਸੈਂਟਰਲ ਪਲਿਊਸ਼ਨ ਕੰਟਰੋਲ ਬੋਰਡ ਅਨੁਸਾਰ ਦਿੱਲੀ ਦੇ ਵਜੀਰਪੁਰ ’ਚ ਹਵਾ ਸਭ ਤੋਂ ਜ਼ਿਆਦਾ ਜ਼ਹਿਰੀਲੀ ਦਰਜ ਕੀਤੀ ਗਈ। ਇਥੇ ਦਾ ਏਅਰ ਕੁਆਲਿਟੀ ਇੰਡੈਕਸ 467 ਦਰਜ ਕੀਤਾ ਗਿਆ ਜਦਕਿ ਦਿੱਲੀ ਦਾ ਔਸਤਨ ਏਅਰ ਕੁਆਲਿਟੀ ਇੰਡੈਕਸ 419 ਦਰਜ ਕੀਤਾ ਗਿਆ ਹੈ। ਦਿੱਲੀ ਵਿਚ ਲਗਾਤਾਰ ਵਧਦੇ ਹੋਏ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਿਹਤ ਮੰਤਰੀ ਗੋਪਾਲ ਰਾਏ ਨੇ ਦਿੱਲੀ ਦੇ ਚੀਫ਼ ਸੈਕਟਰੀ ਨੇ ਵਾਤਾਵਰਣ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਵੱਲੋਂ ਵਧੇ ਹੋਏ ਪ੍ਰਦੂਸ਼ਣ ਨੂੰ ਦੇਖਦੇ ਹੋਏ ਲੰਘੇ ਦਿਨੀਂ ਪ੍ਰਾਇਮਰੀ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ ਅਤੇ ਬੱਚਿਆਂ ਵੱਲੋਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜਦਕਿ ਦਿੱਲੀ ਸਰਕਾਰ ਦੂਜੇ  ਸੂਬਿਆਂ ਤੋਂ ਆਉਣ ਵਾਲੇ ਡੀਜ਼ਲ ਵਾਹਨਾਂ ’ਤੇ ਦਿੱਲੀ ’ਚ ਦਾਖਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਸੀ।

 

ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿਧਾਨ ਸਭਾ ਸੀਟਾਂ ’ਤੇ ਹੋਈ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਏ ਰੁਝਾਨਾਂ ਅਨੁਸਾਰ ਗਿੱਦੜਬਾਹਾ ਅਤੇ ਚੱਬੇਵਾਲ ਸੀਟ ਤੋਂ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ ਜਦਕਿ ਬਰਨਾਲਾ ਅਤੇ ਡੇਰਾ ਬਾਬਾ ਨਾਨਕ ਸੀਟਾਂ ਤੋਂ ਕਾਂਗਰਸ ਪਾਰਟੀ ਅੱਗੇ ਚੱਲੀ ਰਹੀ ਹੈ। ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ 1100 ਵੋਟਾਂ ਨਾਲ ਕਾਂਗਰਸੀ ਉਮੀਦਵਾਰ ਅੰਮਿ੍ਰਤ ਵੜਿੰਗ ਨਾਲੋਂ ਅੱਗੇ ਚੱਲ ਰਹੇ ਹਨ। ਇਸੇ ਤਰ੍ਹਾਂ ਚੱਬੇਵਾਲ ਵਿਧਾਨ ਸਭਾ ਸੀਟ ਇਸ਼ਾਂਕ ਚੱਬੇਵਾਲ ਨੇ ਵੱਡੀ ਲੀਡ ਹਾਸਲ ਕਰ ਲਈ ਜਦਕਿ ਬਰਨਾਲ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ 1693 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.