ਮਹਿਲਾਵਾਂ ’ਚ ਨਸ਼ਾ ਕਰਨ ਦੀ ਵਧ ਰਹੀ ਆਦਤ ’ਤੇ ਪ੍ਰਗਟਾਈ ਚਿੰਤਾ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ
ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਮਹਿਲਾ ਕੈਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਿਯਮਾਂ ਅਨੁਸਾਰ ਸਾਰੀਆਂ ਮਹਿਲਾ ਕੈਦੀਆਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਔਰਤਾਂ ਲਈ ਗਾਇਨੀ ਅਤੇ ਚਮੜੀ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਸਹੂਲਤ ਪ੍ਰਦਾਨ ਕਰਨ ਦੇ ਵੀ ਹੁਕਮ ਦਿੱਤੇ। ਇਸ ਮੌਕੇ ਮੌਜੂਦ ਜੇਲ ਸੁਪਰਡੈਂਟ ਵਰੁਣ ਸ਼ਰਮਾ ਨੇ ਭਰੋਸਾ ਦਿੱਤਾ ਕਿ ਮਹਿਲਾ ਕੈਦੀਆਂ ਨੂੰ ਜੇਲ੍ਹ ਨਿਯਮਾਂ ਅਨੁਸਾਰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਹਿਲਾ ਕਮਿਸ਼ਨ ਦੀਆਂ ਹਦਾਇਤਾਂ ਦੀ ਵੀ ਪਾਲਣਾ ਯਕੀਨੀ ਕੀਤੀ ਜਾਵੇਗੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਗੱਲ ’ਤੇ ਵੀ ਗਹਿਰੀ ਚਿੰਤਾ ਪ੍ਰਗਟਾਈ ਹੈ ਕਿ ਪੰਜਾਬ ਵਿੱਚ ਬਹੁਤ ਸਾਰੀਆਂ ਮਹਿਲਾਵਾਂ ਨਸ਼ੇ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਤਸਕਰੀ ਦੇ ਕਾਲੇ ਕਾਰੋਬਾਰ ’ਚ ਫਸ ਰਹੀਆਂ ਹਨ। ਜੋ ਕਿ ਪੰਜਾਬ ਸੂਬੇ ਲਈ ਬਹੁਤ ਹੀ ਜ਼ਿਆਦਾ ਚਿੰਤਾ ਵਾਲੀ ਗੱਲ ਹੈ।

