Friday, 19 June 2026

ਸਰਕਾਰੀ ਦਫ਼ਤਰਾਂ ਦਾ ਟਾਈਮ ਟੇਬਲ ਬਦਲਿਆ, ਸਕੂਲਾਂ ’ਚ 6ਵੀਂ ਕਲਾਸ ਤੋਂ ਮਾਸਕ ਕੀਤਾ ਜ਼ਰੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਕੌਮੀ ਰਾਜਧਾਨੀ ਨਵੀਂ ਦਿੱਲੀ ਦੀ ਹਵਾ ਸ਼ਨੀਵਾਰ ਨੂੰ ਬੇਹੱਦ ਖਰਾਬ ਸਥਿਤੀ ਵਿਚ ਪਹੁੰਚ ਗਈ ਅਤੇ ਰਿਕਾਰਡ ਪ੍ਰਦੂਸ਼ਣ ਦੇਖਣ ਨੂੰ ਮਿਲਿਆ। ਦਿੱਲੀ ਦੇ 10 ਤੋਂ ਜ਼ਿਆਦਾ ਸਟੇਸ਼ਨਾਂ ’ਤੇ ਸਵੇਰੇ 7 ਵਜੇ ਏਅਰ ਕੁਆਲਿਟੀ ਇੰਡੈਕਸ 400 ਤੋਂ ਵੱਧ ਦਰਜ ਕੀਤਾ ਗਿਆ ਜਦਕਿ ਜਹਾਂਗੀਰਪੁਰੀ ’ਚ ਏਅਰ ਕੁਆਲਿਟੀ ਇੰਡੈਕਸ 445 ਦਰਜ ਕੀਤਾ ਗਿਆ। ਵਧਦੇ ਹੋਏ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸਰਕਾਰੀ ਦਫ਼ਤਰਾਂ ਦੇ ਲਈ ਨਵੇਂ ਟਾਈਮ ਟੇਬਲ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਦੇ ਦਫ਼ਤਰ ਸਵੇਰੇ 9 ਤੋਂ ਸ਼ਾਮ 5: 30 ਵਜੇ ਤੱਕ, ਦਿੱਲੀ ਸਰਕਾਰ ਦੇ ਦਫ਼ਤਰ ਸਵੇਰੇ 10 ਵਜੇ ਤੋਂ 6:30 ਵਜੇ ਤੱਕ ਐਮਸੀਡੀ  ਦੇ ਦਫ਼ਤਰ ਸਵੇਰੇ 8:30 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਦਿੱਲੀ ਸਾਰੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਬੱਚੇ ਆਨਲਾਈਨ ਕਲਾਸਾਂ ਰਾਹੀਂ ਪੜ੍ਹਾਈ ਕਰਨਗੇ। ਜਦਕਿ 6 ਵੀਂ ਕਲਾਸ ਤੋਂ 12 ਕਲਾਸ ਤੱਕ ਦੇ ਵਿਦਿਆਰਥੀਆਂ ਦੇ ਲਈ ਮਾਸਕ ਪਹਿਨਣਾ ਜ਼ਰੂਰ ਕਰ ਦਿੱਤਾ ਗਿਆ ਹੈ। ਸਰਕਾਰ ਨੇ ਮੈਟਰੋ ਅਤੇ ਬੱਸਾਂ ਦੇ ਰੂਟ ਵੀ ਵਧਾ ਦਿੱਤੇ ਹਨ ਤਾਂ ਜੋ ਆਮ ਲੋਕਾਂ ਨੂੰ ਨਿੱਜੀ ਵਾਹਨਾਂ ਦੀ ਘੱਟ ਵਰਤੋਂ ਕਰਨੀ ਪਵੇ।

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਦੇਸ਼ ਅਤੇ ਵਿਦੇਸ਼ਾਂ ’ਚ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਅੱਜ ਸਵੇਰ ਤੋਂ ਦੇਸ਼ ਅਤੇ ਵਿਦੇਸ਼ਾਂ ਦੇ ਸਾਰੇ ਗੁਰੂਘਰਾਂ ਵਿਚ ਸ਼ਰਧਾਲੂਆਂ ਦੀਆਂ ਮੱਥਾ ਟੇਕਣ ਲਈ ਲੰਬੀਆਂ-ਲੰਬੀਆਂ ਲਾਈਨਾਂ ਲੱਗ ਗਈਆਂ ਸਨ ਤਾਂ ਜੋ ਆਪਣੇ ਗੁਰੂ ਨੂੰ ਸਿਜਦਾ ਕੀਤਾ ਜਾ ਸਕੇ। ਪ੍ਰਕਾਸ਼ ਪੁਰਬ ਮੌਕੇ ਸੰਘਣੀ ਧੁੰਦ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਸੰਗਤਾਂ ਵੱਲੋਂ ਗੁਰੂ ਚਰਨਾਂ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਵੱਲੋਂ ਇਕ ਦੂਜੇ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਪ੍ਰਕਾਸ਼ ਪੁਰਬ ਮੌਕੇ ਸੁੰਦਰ ਜਲੌਅ ਸਜਾਏ ਗਏ ਅਤੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਦੀਪਮਾਲਾ ਕੀਤੀ ਗਈ ਸੀ ਅਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਹਾਜ਼ਰ ਸੰਗਤਾਂ ਵੱਲੋਂ ਆਤਿਸ਼ਬਾਜ਼ੀ ਕੀਤੀ ਗਈ।

ਚੋਣ ਕਮਿਸ਼ਨ ਸਿਬਨ ਸੀ ਨੇ ਪੋਲਿੰਗ ਬੂਥਾਂ ’ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦਾ ਵੀ ਕੀਤਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ 20 ਨਵੰਬਰ ਨੂੰ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਬਣਾਏ ਗਏ ਸਾਰੇ ਪੋਲਿੰਗ ਸਟੇਸ਼ਨਾਂ ਤੋਂ ਲਾਈਵ ਵੈਬ ਕਾਸਟਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੋਲਿੰਗ ਬੂਥਾਂ ’ਤੇ ਵੋਟਰਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਉਠਾਉਣੀ ਪਵੇ। ਇਹ ਹੁਕਮ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਸਿਬਨ ਸੀ ਵੱਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਦਿੱਤੇ ਗਏ ਹਨ। ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਦੇ ਚੱਬੇਵਾਲ, ਬਰਨਾਲਾ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਿਆਂ ’ਤੇ ਜ਼ਿਮਨੀ ਚੋਣ ਲਈ 20 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੁਣ ਵੋਟਿੰਗ ’ਚ ਕੁੱਝ ਦਿਨ ਹੀ ਬਾਕੀ ਹਨ ਅਜਿਹੇ ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰਕਾਨੂੰਨੀ ਸਪਲਾਈ ’ਤੇ ਰੋਕ ਲਗਾਉਣ ਲਈ ਚੌਕਸੀ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਪੈਸੇ ਜਾਂ ਕੋਈ ਹੋਰ ਸਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਤਾਂ ਸਬੰਧਤ ਵਿਅਕਤੀ ਖਿਲਾਫ਼ ਸਮੇਂ ਸਿਰ ਸਖਤ ਕਰਨ ਲਈ ਕਿਹਾ।

 

ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਬੱਸਾਂ ਵੀ ਦਿੱਲੀ ’ਚ ਨਹੀਂ ਹੋਣਗੀਆਂ ਦਾਖਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਵਧਿਆ ਪ੍ਰਦੂਸ਼ਣ ਬੇਹੱਦ ਖਤਰਨਾਕ ਸਥਿਤੀ ਵਿਚ ਪਹੁੰਚ ਗਿਆ ਹੈ। ਇਥੇ 39 ਪਲਿਊਸ਼ਨ ਮੌਨੀਟਰਿੰਗ ਸਟੇਸ਼ਨਾਂ ਵਿਚੋਂ 32 ਸਟੇਸ਼ਨਾਂ ਨੇ ਏਅਰ ਕੁਆਲਿਟੀ ਇੰਡੈਕਸ ਨੂੰ ਗੰਭੀਰ ਦੱਸਿਆ ਹੈ ਅਤੇ ਅਜਿਹੀ ਹਵਾ ਵਿਚ ਸਾਹ ਲੈਣਾ ਬੇਹੱਦ ਮੁਸ਼ਕਿਲ ਹੁੰਦਾ ਹੈ। ਜਿਸ ਦੇ ਚਲਦਿਆਂ ਦਿੱਲੀ ਸਥਿਤ ਸਾਰੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆ ਗਈਆਂ ਹਨ ਅਤੇ ਬੱਚੇ ਆਨਲਾਈਨ ਕਲਾਸਾਂ ਰਾਹੀਂ ਹੀ ਪੜ੍ਹਨਗੇ। ਏਅਰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਐਨਸੀਆਰ ਯਾਨੀ ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਆਉਣ ਵਾਲੀਆਂ ਬੱਸਾਂ ’ਤੇ ਵੀ ਦਿੱਲੀ ਵਿਚ ਦਾਖਲ ਹੋਣ ’ਤੇ ਰੋਕ ਲਗਾ ਦਿੱਤੀ ਹੈ। ਜਦਕਿ ਸੀਐਨਜੀ ਅਤੇ ਇਲੈਕਟਿ੍ਰਕ ਵਹੀਕਲਜ਼ ਦੇ ਨਾਲ-ਨਾਲ ਬੀਐਸ 4 ਡੀਜ਼ਲ ਇੰਜਣ ਵਾਲੀਆਂ ਬੱਸਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ। ਅਮਰੀਕੀ ਸਾਇੰਟਿਸਟ ਹੀਰੇਨ ਜੇਠਵਾ ਵੱਲੋਂ ਦਿੱਲੀ ਵਿਚ ਵਧੇ ਪ੍ਰਦੂਸ਼ਣ ਦੀਆਂ ਸੈਟੇਲਾਈਟ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਜਿਨ੍ਹਾਂ ਵਿਚ ਬਹੁਤ ਹੀ ਜ਼ਿਆਦਾ ਪ੍ਰਦੂਸ਼ਣ ਦਿਖਾਈ ਦੇ ਰਿਹਾ ਹੈ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.