Friday, 19 June 2026

ਕਿਹਾ : ਚੰਡੀਗੜ੍ਹ ਪੰਜਾਬ ਦਾ ਹੈ, ਅਸੀਂ ਇਕ ਇੰਚ ਵੀ ਜਗ੍ਹਾ ਕਿਸੇ ਨੂੰ ਨਹੀਂ ਦਿਆਂਗੇ

ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ’ਚ ਹਰਿਆਣਾ ਵਿਧਾਨ ਸਭਾ ਲਈ ਜਗ੍ਹਾ ਦੇਣ ਦਾ ਮੁੱਦਾ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੀਮਾ ਨੇ ਦੱਸਿਆ ਕਿ ਅਸੀਂ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨਾਲ ਗੱਲਬਾਤ ਕੀਤੀ ਹੈ ਅਤੇ ਅਸੀਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜਗ੍ਹਾ ਨਹੀਂ ਦਿਆਂਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਜਿਹੇ ’ਚ ਹਰਿਆਣਾ ਨੂੰ ਨਾ ਤਾਂ ਚੰਡੀਗੜ੍ਹ ’ਚ ਵਿਧਾਨ ਸਭਾ ਬਣਾਉਣ ਦਾ ਹੱਕ ਹੈ ਅਤੇ ਨਾ ਹੀ ਨਵੀਂ ਇਮਾਰਤ ਬਣਾਉਣ ਦਾ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਅਤੇ ਹਰਿਆਣਾ ਅਲੱਗ ਹੋਏ ਸਨ। ਉਸ ਸਮੇਂ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਸਮਝੌਤਾ ਹੋਇਆ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਨੂੰ ਹੀ ਮਿਲੇਗਾ। ਚੀਮਾ ਨੇ ਕਿਹਾ ਕਿ ਸਾਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਰੋਸਾ ਦਿੱਤਾ ਹੈ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਚੀਜ਼ਾਂ ’ਤੇ ਵਿਚਾਰ ਕੀਤਾ ਜਾਵੇਗਾ ਅਤੇ ਅਸੀਂ ਕਈ ਡਾਕੂਮੈਂਟ ਰਾਜਪਾਲ ਨੂੰ ਸੌਂਪੇ ਹਨ।

  

ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਮਾਨਤਾ ਦੇਣ ਦੀ ਕੀਤੀ ਅਪੀਲ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਉਨ੍ਹਾਂ ਚਿੱਠੀ ਰਾਹੀਂ ਪੰਜਾਬ ਦੇ ਹੱਕੀ ਦਾਅਵੇ ਨੂੰ ਮੰਨਣ, ਪੰਜਾਬ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਮਾਨਤਾ ਦੇਣ ਦੀ ਅਪੀਲ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਹਰਿਆਣਾ ਨੂੰ ਆਪਣੇ ਨਾਲ ਜੋੜਨ ਦਾ ਹਰ ਕਦਮ ਪੰਜਾਬ ਨਾਲ ਕੀਤੇ ਵਾਅਦਿਆਂ ਦੀ ਪਵਿੱਤਰਤਾ ਨੂੰ ਢਾਹ ਲਾ ਰਿਹਾ ਹੈ ਅਤੇ ਆਪਸੀ ਸਨਮਾਨ ਦੀ ਸੰਘੀ ਭਾਵਨਾ ਨੂੰ ਕਮਜ਼ੋਰ ਕਰ ਰਿਹਾ ਹੈ। ਬਾਜਵਾ ਨੇ ਲਿਖਿਆ ਹੈ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਬਹਾਲ ਕਰਨਾ ਨਾ ਸਿਰਫ਼ ਸਦਭਾਵਨਾ ਦਾ ਸੰਕੇਤ ਹੋਵੇਗਾ, ਸਗੋਂ ਮਾਣਯੋਗ ਵਾਅਦਿਆਂ ਅਤੇ ਆਪਸੀ ਸਤਿਕਾਰ ਦੇ ਬੰਧਨ ਵਿਚ ਵਿਸ਼ਵਾਸ ਨੂੰ ਵੀ ਤਾਜ਼ਾ ਕਰੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੁੱਦੇ ’ਤੇ ਅੱਗੇ ਆਉਣਗੇ ਅਤੇ ਚੰਡੀਗੜ੍ਹ ’ਤੇ ਪੰਜਾਬ ਦਾ ਵਿਸ਼ੇਸ਼ ਅਧਿਕਾਰ ਬਹਾਲ ਕਰਕੇ ਪੰਜਾਬ ਦੀ ਵਿਰਾਸਤ ਦਾ ਸਨਮਾਨ ਕਰਨਗੇ।     

ਜਾਤਾਂ-ਪਾਤਾਂ ਤੋਂ ਉਪਰ ਉਠ ਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਮਨਾਉਣ ਦੀ ਕੀਤੀ ਅਪੀਲ

ਚੰਡੀਗੜ੍ਹ/ਬਿਊਰੋ ਨਿਊਜ਼ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ’ਚ ਲਿਖਿਆ ਕਿ ‘ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।’ ਉਨ੍ਹਾਂ ਅੱਗੇ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਜਾਤਾਂ, ਪਾਤਾਂ ਤੋਂ ਉਪਰ ਉਠ ਕੇ ਸ਼ਰਧਾ ਅਤੇ ਭਾਵਨਾ ਨਾਲ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਮਨਾਉਣ ਚਾਹੀਦਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਾ ਸਿਰਫ਼ ਲੋਕਾਂ ਨੂੰ ਵਹਿਮਾਂ-ਭਰਮਾਂ ਵਿਚੋਂ ਕੱਢਿਆ ਸਗੋਂ ਦੁਨੀਆ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਵਾਤਾਵਰਨ ਦੀ ਸੰਭਾਲ ਬਾਰੇ ਵੀ ਸੁਨੇਹਾ ਦਿੱਤਾ। ਆਓ ਬਾਬੇ ਨਾਨਕ ਵੱਲੋਂ ਦਰਸਾਏ ਰਾਹ ’ਤੇ ਚੱਲੀਏ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਈਏ। ਮੁੱਖ ਮੰਤਰੀ ਮਾਨ ਦੇ ਨਾਲ-ਨਾਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਕੈਬਨਿਟ ਦੇ ਸਾਰੇ ਮੰਤਰੀਆਂ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ। 

  

 

19 ਨਵੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਹੋਣਗੇ ਸਮਾਗਮ, ਵਿਧਾਨ ਸਭਾ ਦੇ ਸਪੀਕਰ ਸਮੇਤ 18 ਮੰਤਰੀ ਕਰਨਗੇ ਸ਼ਿਰਕਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ 19 ਨਵੰਬਰ ਨੂੰ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 18 ਮੰਤਰੀ ਪੰਚਾਂ ਨੂੰ ਸਹੁੰ ਚੁਕਾਉਣਗੇ। ਜਦਕਿ ਹੁਸ਼ਿਆਰਪੁਰ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਪੰਚਾਂ ਨੂੰ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ। ਜਾਰੀ ਕੀਤੀ ਗਈ ਸੂਚੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ, ਕੁਲਤਾਰ ਸਿੰਘ ਸੰਧਵਾਂ ਫਰੀਦਕੋਟ, ਜੈਕਿਸ਼ਨ ਰੋੜੀ ਐਸਬੀਐਸ ਨਗਰ, ਹਰਪਾਲ ਚੀਮਾ ਬਠਿੰਡਾ ਅਤੇ ਮਾਨਸਾ, ਅਮਨ ਅਰੋੜਾ ਮੋਗਾ, ਬਲਜੀਤ ਕੌਰ ਫਾਜ਼ਿਲਕਾ, ਕੁਲਦੀਪ ਾਲੀਵਾਲ ਅੰਮਿ੍ਰਤਸਰ, ਡਾ. ਬਲਬੀਰ ਸਿੰਘ ਪਟਿਆਲਾ, ਲਾਲ ਚੰਦ ਕਟਾਰੂਚੱਕ ਪਠਾਨਕੋਟ, ਲਾਲਜੀਤ ਭੁੱਲਰ ਤਰਨਤਾਰਨ, ਹਰਜੋਤ ਬੈਂਸ ਰੂਪਨਗਰ, ਹਰਭਜਨ ਸਿੰਘ ਮੋਹਾਲੀ, ਗੁਰਮੀਤ ਸਿੰਘ ਫਿਰੋਜ਼ਪੁਰ, ਡਾ. ਰਵਜੋਤ ਕਪੂਰਥਲਾ, ਵਰਿੰਦਰ ਕੁਮਾਰ ਗੋਇਲ ਮਾਲੇਰਕੋਟਲਾ, ਹਰਦੀਪ ਸਿੰਘ ਮੁੰਡੀਆਂ ਲੁਧਿਆਣਾ ਅਤੇ ਤਰਨਪ੍ਰੀਤ ਸਿੰਘ ਸੌਂਦ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣਗੇ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.