Saturday, 20 June 2026

ਕਿਹਾ : ਬਿੱਟੂ ਸਪੱਸ਼ਟ ਕਰਨ ਕਿ ਉਨ੍ਹਾਂ ਦਾ ਬਿਆਨ ਨਿੱਜੀ ਹੈ ਜਾਂ ਫਿਰ ਭਾਜਪਾ ਦਾ ਸਟੈਂਡ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਹਾ ਕਿ ਭਾਜਪਾ ਨੂੰ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨ ਸਬੰਧੀ ਬਿਆਨ ਬਾਰੇ ਸਪਸ਼ਟੀਕਰਨਾ ਦੇਣਾ ਚਾਹੀਦਾ ਹੇ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਮਜੀਠੀਆ ਨੇ ਕਿਹਾ ਕਿ ਭਾਜਪਾ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਹ ਬਿਆਨ ਬਿੱਟੂ ਦੇ ਨਿੱਜੀ ਵਿਚਾਰ ਸਨ ਜਾਂ ਫਿਰ ਇਹ ਪਾਰਟੀ ਦਾ ਸਟੈਂਡ ਹੈ। ਸੀਨੀਅਰ ਅਕਾਲੀ ਆਗੂ ਨੇ ਕਿਹਾ, ‘‘ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨੀ ਤੇ ਉਨ੍ਹਾਂ ਖਿਲਾਫ਼ ਝੂਠੇ ਕੇਸ ਦਰਜ ਕਰਨ ਦੀ ਧਮਕੀ ਦੇਣਾ ਹੈਰਾਨੀਜਨਕ ਹੈ, ਪਰ ਭਾਜਪਾ ਇਸ ਮੁੱਦੇ ਉੱਤੇ ਚੁੱਪ ਹੈ। ਪਾਰਟੀ ਨੂੰ ਸਾਫ਼ ਕਰਨਾ ਚਾਹੀਦਾ ਹੈ ਕਿ ਬਿੱਟੂ ਇਹ ਨਫ਼ਰਤ ਪਾਰਟੀ ਦੇ ਕਹਿਣ ਉੱਤੇ ਫੈਲਾਅ ਰਿਹਾ ਹੈ ਜਾਂ ਇਹ ਐੱਮਪੀ ਦਾ ਆਪਣਾ ਨਿੱਜੀ ਏਜੰਡਾ ਹੈ।’’ ਮਜੀਠੀਆ ਨੇ ਕਿਹਾ ਕਿ ਅਜਿਹੀ ਵੰਡ ਪਾਊ ਸਿਆਸਤ ਵਿਚ ਸ਼ਾਮਲ ਲੋਕਾਂ ਨੂੰ ਹੱਲਾਸ਼ੇਰੀ ਦੇਣ ਦੀ ਥਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦੀ ਕੋਸਸ਼ਿ ਕਰਨੀ ਚਾਹੀਦੀ ਹੈ।’’   

ਅਜਨਾਲਾ/ਬਿਊਰੋ ਨਿਊਜ਼ : ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਅੰਮਿ੍ਰਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਘੱਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਉਹ ਬਹੁਤ ਧੰਨਵਾਦੀ ਹੋਣਗੇ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਉਹ ਇਸ ਲਈ ਲੰਬੇ ਸਮੇਂ ਤੋਂ ਕੋਸ਼ਿਸ਼ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਲੋਕਾਂ ਲਈ ਜੋ ਮੁਸ਼ਕਿਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਸੂਸ ਕੀਤੀ ਹੈ, ਉਹ ਕਈ ਸਾਲਾਂ ਤੋਂ ਮਹਿਸੂਸ ਕਰ ਰਹੇ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਜੁਲਾਈ ਵਿਚ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਅੰਮਿ੍ਰਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਦੀ ਉਡਾਣ ਸ਼ੁਰੂ ਕਰਨ ਦੀ ਬੇਨਤੀ ਕੀਤੀ ਸੀ। ਉਸ ਤੋਂ ਬਾਅਦ ਲੋਕ ਸਭਾ ਵਿਚ ਵੀ ਇਸ ਮਾਮਲੇ ਨੂੰ ਲੈ ਕੇ ਆਵਾਜ਼ ਉਠਾਈ ਗਈ ਸੀ ਅਤੇ ਇਹ ਮੰਗ ਲਗਾਤਾਰ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਜਾਣ ਵਾਲੀ ਫਲਾਈਟ ਬਹੁਤ ਮਸ਼ਹੂਰ ਹੈ ਅਤੇ ਜਦੋਂ ਇਹ ਪਹਿਲਾਂ ਚੱਲਦੀ ਸੀ ਤਾਂ ਫਲਾਈਟ ਹਮੇਸ਼ਾ ਭਰੀ ਰਹਿੰਦੀ ਸੀ। ਇਸ ਤੋਂ ਬਾਅਦ ਇਸ ਨੂੰ ਬੰਦ ਕਰ ਦਿੱਤਾ ਗਿਆ ਪਰ ਉਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਈ ਤੇ ਕਈ ਵਾਰ ਹਵਾਬਾਜ਼ੀ ਮੰਤਰਾਲੇ ਨੂੰ ਪੱਤਰ ਵੀ ਲਿਖੇ।  

ਖੇਮਕਰਨ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਮਾਸਟਰ ਸ਼ਿੰਗਾਰਾ ਸਿੰਘ ਦਾ ਐਤਵਾਰ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੇ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਹਥਾੜ ਖੇਤਰ ’ਚ ਸਥਿੱਤ ਪਿੰਡ ਜੋਧ ਸਿੰਘ ਵਾਲਾ ਦੇ ਸ਼ਮਸ਼ਾਨ ਘਾਟ ’ਚ ਕਰ ਦਿੱਤਾ ਗਿਆ ਹੈ। ਮਾਸਟਰ ਜੀ ਨੇ ਲੰਬਾ ਸਮਾਂ ਪੰਜਾਬ ਦੇ ਸਿੱਖਿਆ ਵਿਭਾਗ ’ਚ ਬਤੌਰ ਜੇ.ਬੀ.ਟੀ. ਅਧਿਆਪਕ ਵਜੋਂ ਸੇਵਾ ਕੀਤੀ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਖਡੂਰ ਸਾਹਿਬ ਤੋਂ ਸੇਵਾਮੁਕਤ ਹੋਏ ਸਨ। ਮਾਸਟਰ ਜੀ ਸੰਨ 2004 ਦੀਆ ਸ਼੍ਰੋਮਣੀ ਕਮੇਟੀ ਚੋਣਾਂ ’ਚ ਆਪਣੇ ਬਹੁਤ ਨਜ਼ਦੀਕੀ ਹਲਕੇ ਵਲਟੋਹਾ (ਰਿਜ਼ਰਵ) ਤੋਂ ਬਤੋਰ ਆਜ਼ਾਦ ਉਮੀਦਵਾਰ ਮੈਂਬਰ ਚੁਣੇ ਗਏ ਸਨ। ਮਾਸਟਰ ਸ਼ਿਗਾਰਾ ਸਿੰਘ ਦੇ ਅਕਾਲ ਚਲਾਣੇ ’ਤੇ ਇਲਾਕੇ ਦੀਆਂ ਵੱਖ-ਵੱਖ ਸਿਆਸੀ ਤੇ ਸਮਾਜਿਕ ਸ਼ਖਸੀਅਤ ਨੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ।  

ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ

ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਹਵਾਈ ਅੱਡਿਆਂ ’ਤੇ ਅੰਮਿ੍ਰਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਵਿਰੋਧ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਸਿਵਲ ਏਵੀਏਸ਼ਨ ਨੂੰ ਆਪਣੇ ਹੁਕਮਾਂ ’ਤੇ ਮੁੜ ਤੋਂ ਗੌਰ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਭਾਰਤ ਦੇ ਏਅਰਪੋਰਟਾਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨ ਕੇ ਡਿਊਟੀ ਕਰਨ ’ਤੇ ਸਿਵਲ ਏਵੀਏਸ਼ਨ ਨੇ ਰੋਕ ਲਗਾਉਣ ਦਾ ਹਕਮ ਦਿੱਤਾ ਹੈ। ਇਨ੍ਹਾਂ ਹੁਕਮਾਂ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਵਿਰੋਧ ਕੀਤਾ ਗਿਆ ਸੀ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.