Saturday, 20 June 2026

ਮਾਨ ਸਰਕਾਰ ਨੇ ਕੇਂਦਰ ਸਰਕਾਰ ਦੇ ਫੈਸਲੇ ਦੀ ਕੀਤੀ ਆਲੋਚਨਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਸਰਕਾਰ ਕੋਲੋਂ 1200 ਕਰੋੜ ਰੁਪਏ ਦੀ ਉਤਸ਼ਾਹਿਤ ਰਾਸ਼ੀ ਦੀ ਮੰਗ ਕੀਤੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਅੱਜ ਮੰਗਲਵਾਰ ਨੂੰ ਠੁਕਰਾ ਦਿੱਤਾ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਦਾਖਲ ਕੀਤੇ ਹਲਫਨਾਮੇ ’ਚ ਕਿਹਾ ਕਿ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਹੀ ਆਪਣੇ ਬਜਟ ਵਿਚੋਂ ਹੀ ਕਿਸਾਨ ਨੂੰ ਉਤਸ਼ਾਹਿਤ ਕਰ ਸਕਦੀ ਹੈ ਤਾਂ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਕੰਟਰੋਲ ਕੀਤਾ ਜਾ ਸਕੇ। ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਆਚਲੋਨਾ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਾਲਵਿੰਦ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਕੋਲੋਂ ਸਪੈਸ਼ਲ ਗ੍ਰਾਂਟ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਭਾਜਪਾ ਸਰਕਾਰ ਨੇ ਰਿਜੈਕਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਇਸ ਤਰ੍ਹਾਂ ਕਰਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਰਵੱਈਆ ਸਾਹਮਣੇ ਆਇਆ ਹੈ।

 

ਦੋਵੇਂ ਆਗੂਆਂ ਨੇ ਇਸ ਮੁਲਾਕਾਤ ਨੂੰ ਗੈਰਾਜਨੀਤਿਕ ਮੁਲਾਕਾਤ ਦੱਸਿਆ

ਜਲੰਧਰ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਦੇ ਨਾਲ ਉਨ੍ਹਾਂ ਦੇ ਘਰ ਪਹੁੰਚ ਕੇ ਮੁਲਾਕਾਤ ਕੀਤੀ। ਇਸ ਸਬੰਧੀ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਵੱਲੋਂ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਇਹ ਮੁਲਾਕਾਤ ਇਕ ਆਮ ਮੁਲਾਕਾਤ ਸੀ ਅਤੇ ਇਸ ਨੂੰ ਰਾਜਨੀਤੀ ਨਾਲ ਜੋੜ ਕੇ ਨਾ ਦੇਖਿਆ ਜਾਵੇ। ਜੈਵੀਰ ਵੱਲੋਂ ਸ਼ੇਅਰ ਕੀਤੀ ਗਈ ਪੋਸਟ ’ਚ ਲਿਖਿਆ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਮੇਰੇ ਬਹੁਤ ਵਧੀਆ ਮਿੱਤਰ ਹਨ ਅਤੇ ਉਨ੍ਹਾਂ ਨੂੰ ਮਿਲ ਕੇ ਮੈਨੂੰ ਬਹੁਤ ਖੁਸ਼ੀ ਹੋਈ। ਉਨ੍ਹਾਂ ਅੱਗੇ ਲਿਖਿਆ ਕਿ ਜਲੰਧਰ ਸਥਿਤ ਮੇਰੇ ਘਰ ਖਾਣਾ ਖਾਣ ਮੌਕੇ ਗੈਰ ਰਾਜਨੀਤਿਕ ਵਧੀਆ ਗੱਪਸ਼ੱਪ ਹੋਈ। ਜਲੰਧਰ ਦੇ ਦੋ ਲੜਕੇ ਆਪਸ ਵਿਚ ਮਿਲੇ ਅਤੇ ਦੋਵੇਂ ਆਗੂਆਂ ਨੇ ਇਸ ਮੁਲਾਕਾਤ ਨੂੰ ਗੈਰਾਜਨੀਤਿਕ ਮੁਲਾਕਾਤ ਦੱਸਿਆ ਹੈ।

ਕਿਸਾਨੀ ਦੀ ਹੋ ਰਹੀ ਲੁੱਟ ਖਿਲਾਫ਼ ਐਸਡੀਐਮਜ਼ ਨੂੰ ਦਿੱਤੇ ਗਏ ਮੰਗ ਪੱਤਰ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਵੱਲੋਂ ਅੱਜ ਸਮੁੱਚੇ ਪੰਜਾਬ ਅੰਦਰ ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ ਅਤੇ ਮੰਡੀਆਂ ’ਚ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਦੇ ਖਿਲਾਫ਼ ਅਤੇ ਪੰਜਾਬ ਸਰਕਾਰ ਖਿਲਾਫ ਮੁਜ਼ਾਹਰੇ ਕੀਤੇ ਗਏ। ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਹੱਥਾਂ ’ਚ ਪੋਸਟਰ ਅਤੇ ਬੈਨਰ ਫੜ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਰੋਸ ਮਾਰਚ ਕੱਢੇ ਗਏ। ਸਮੁੱਚੇ ਪੰਜਾਬ ਅੰਦਰ ਰੋਸ ਮਾਰਚ ਕੱਢਦੇ ਹੋਏ ਅਕਾਲੀ ਆਗੂ ਡੀਸੀ ਅਤੇ ਐਸਡੀਐਮਜ਼ ਦੇ ਦਫ਼ਤਰ ਵਿਖੇ ਪਹੁੰਚੇ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਕਿਸਾਨੀ ਮਸਲਿਆਂ ਨੂੰ ਜਲਦੀ ਹੱਲ ਕਰਨ ਲਈ ਉਨ੍ਹਾਂ ਨੂੰ ਮੰਗ ਪੱਤਰ ਸੌਂਪੇ ਗਏ। ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਦਾ ਕਿਸਾਨ ਪ੍ਰੇਸ਼ਾਨ ਹੁੰਦਾ ਤਾਂ ਇਸ ਦਾ ਅਸਰ ਪੂਰੇ ਦੇਸ਼ ’ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਕਿਸਾਨਾਂ ਦੇ ਮੁੱਦਿਆਂ ਨੂੰ ਛੇਤੀ ਹੱਲ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ’ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਦਾ ਪੰਜਾਬ ਦਾ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ। 

  

ਸੁਖਬੀਰ ਬਾਦਲ ਦੀ ਸਜ਼ਾ ਸਬੰਧੀ ਲਿਆ ਜਾ ਸਕਦਾ ਹੈ ਫੈਸਲਾ

ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਈਏ ਕਰਾਰ ਦਿੱਤੇ ਗਏ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸੁਖਬੀਰ ਸਿੰਘ ਬਾਦਲ ਅਤੇ ਹੋਰ ਪੰਥਕ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ 6 ਨਵੰਬਰ ਨੂੰ ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਅਤੇ ਸੀਨੀਅਰ ਸਿੱਖ ਪੱਤਰਕਾਰਾਂ ਦੀ ਇਕੱਤਰਤਾ ਬੁਲਾਏ ਜਾਣ ਦੀ ਸੂਚਨਾ ਮਿਲੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰਰ ਇਸ ਇਕੱਤਰਤਾ ਵਿਚ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ, ਸਾਬਕਾ ਉਪ ਕੁਲਪਤੀ ਡਾਕਟਰ ਜਸਪਾਲ ਸਿੰਘ, ਡਾਕਟਰ ਇੰਦਰਜੀਤ ਸਿੰਘ ਗੋਗੋਆਣੀ, ਡਾਕਟਰ ਅਮਰਜੀਤ ਸਿੰਘ ਤੇ ਭਾਈ ਹਰਸਿਮਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ ਸਮੇਤ 20 ਦੇ ਕਰੀਬ ਸਿੱਖ ਵਿਦਵਾਨ ਅਤੇ ਪੱਤਰਕਾਰਾਂ ਦੇ ਸਾਮਿਲ ਹੋਣ ਦੀ ਸੰਭਾਵਨਾ ਹੈ।   

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.