Saturday, 20 June 2026

‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ ਜਿਤਾਉਣ ਦੀ ਕੀਤੀ ਅਪੀਲ

ਡੇਰਾਬਾਬਾ ਨਾਨਕ /ਬਿਊਰੋ ਨਿਊਜ਼ : ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਵਿਚ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਕਾਲੀਆਂ ਅਤੇ ਕਾਂਗਰਸੀਆਂ ’ਤੇ ਜਮ ਕੇ ਨਿਸ਼ਾਨਾ ਸਾਧਿਆ। ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਨੇ ਮਿਲ ਕੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ’ਤੇ ਵੀ ਸਿਆਸੀ ਹਮਲਾ ਕੀਤਾ। ਉਹਨਾਂ ਕਿਹਾ ਕਿ ਜਿੰਨਾ ਮਰਜ਼ੀ ਲੁੱਟ ਲਵੋ ਸਾਰਿਆਂ ਨੇ ਜਾਣਾ ਖਾਲੀ ਹੱਥ , ਹੀਰੇ, ਮੋਤੀ, ਸੋਨਾ ਭਾਵੇਂ ਜਿੰਨਾ ਮਰਜ਼ੀ ਇਕੱਠਾ ਕਰ ਲਵੋ ਕੱਫਣ ਨੂੰ ਜੇਬ ਨਹੀਂ ਹੁੰਦੀ ਇਥੋਂ ਤਾਂ ਸਿਕੰਦਰ ਵਰਗੇ ਰਾਜੇ ਵੀ ਖਾਲੀ ਹੱਥ ਗਏ ਸਨ। ਇਸ ਮੌਕੇ ਭਗਵੰਤ ਮਾਨ ਹਲਕਾ ਡੇਰਾ ਬਾਬਾ ਨਾਨਕ ਦੇ ਵੋਟਰਾਂ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ 93 ਸੀਟਾਂ ਜਿੱਤੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਚਾਰ ਜ਼ਿਮਨੀ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਜਿੱਤੇਗੀ। ਉਹਨਾਂ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਹਲਕਾ ਡੇਰਾ ਬਾਬਾ ਨਾਨਕ  ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ ਜਿਤਾਉਣ ਦਾ ਹੀ ਪਹਿਲਾ ਬਟਨ ਦਬਾ ਕੇ ਇੱਕ ਨੰਬਰ ’ਤੇ ਲਿਆ ਦਿਓ।

 

ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪ੍ਰਗਟਾਇਆ ਦੁੱਖ

ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿੱਚ ਸ੍ਰੀਨਗਰ ਸ਼ਹਿਰ ਦੇ ਇਕ ਭੀੜ ਵਾਲੇ ਬਾਜਾਰ ਵਿੱਚ ਅੱਜ ਅੱਤਵਾਦੀਆਂ ਵੱਲੋਂ ਇਕ ਗ੍ਰਨੇਡ ਸੁੱਟੇ ਜਾਣ ਦੀ ਘਟਨਾ ਵਿੱਚ 11 ਵਿਅਕਤੀ ਜਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ੍ਰੀਨਗਰ ਦੇ ਖਾਨਿਆਰ ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਲਸ਼ਕਰ-ਏ-ਤਇਬਾ ਦੇ ਇਕ ਸਿਖਰਲੇ ਪਾਕਿਸਤਾਨੀ ਕਮਾਂਡਰ ਨੂੰ ਮਾਰੇ ਜਾਣ ਤੋਂ ਇਕ ਦਿਨ ਬਾਅਦ, ਵਿਆਪਕ ਸੁਰੱਖਿਆ ਵਾਲੇ ਆਲ ਇੰਡੀਆ ਰੇਡੀਓ ਤੇ ਦੂਰਦਰਸ਼ਨ ਦੇ ਦਫਤਰਾਂ  ਅਤੇ ਸੈਲਾਨੀ ਸਵਾਗਤ ਕੇਂਦਰ ਨੇੜੇ ਇਹ ਹਮਲਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਅਤੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਵਾਸਤੇ ਪੁਲੀਸ ਤੇ ਨੀਮ ਫੌਜੀ ਬਲਾਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ ਹੈ। ਧਮਾਕੇ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਦੁਕਾਨਦਾਰਾਂ ਨੂੰ ਛੁਪਾਉਣ ਲਈ ਇੱਧਰ-ਉੱਧਰ ਭੱਜਣਾ ਪਿਆ। ਉਧਰ ਜੰਮੂ-ਕਸ਼ਮੀਰ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗਰਨੇਡ ਹਮਲੇ ਦੌਰਾਨ ਹੋਏ ਜ਼ਖਮੀਆਂ ਪ੍ਰਤੀ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਪਿਤਾ ਅਤੇ ਦੋ ਧੀਆਂ ਦੀ ਹੋਈ ਮੌਤ

ਸਾਹਬਾਦ/ਬਿਊਰੋ ਨਿਊਜ਼ :  ਹਰਿਆਣਾ ਦੇ ਸ਼ਾਹਬਾਦ ਨੇੜੇ ਅੱਜ ਚਲਦੀ ਹੋਈ ਕਾਰ ਨੂੰ ਭਿਆਨਕ ਅੱਗ ਲੱਗ ਗਈ ਅੱਗ ਲੱਗਣ ਕਾਰਨ ਕਾਰ ਨੂੰ ਤਾਲਾ ਲੱਗ ਗਿਆ ਅਤੇ ਕਾਰ ’ਚ ਸਵਾਰ ਇਕੋ ਪਰਿਵਾਰ ਦੇ 8 ਮੈਂਬਰ ਅੰਦਰ ਫਸ ਗਏ। ਜਦੋਂ ਤੱਕ ਡਰਾਈਵਰ ਨੇ ਕਿਸੇ ਤਰ੍ਹਾਂ ਕਾਰ ਦਾ ਤਾਲਾ ਖੋਲ੍ਹਿਆ ਤਾਂ ਕਾਰ ’ਚ ਸਵਾਰ ਛੇ ਵਿਅਕਤੀ ਅੱਗ ਦੀ ਲਪੇਟ ’ਚ ਆ ਗਏ। ਇਸ ਮੌਕੇ ’ਤੇ ਪਿਤਾ ਅਤੇ ਦੋ ਧੀਆਂ ਦੀ ਮੌਤ ਹੋ ਗਈ।  ਇਹ ਪਰਿਵਾਰ ਦੀਵਾਲੀ ਮਨਾ ਕੇ ਚੰਡੀਗੜ੍ਹ ਪਰਤ ਰਿਹਾ ਸੀ। ਕਾਰ ਵਿਚ ਸਵਾਰ 57 ਸਾਲਾ ਸੁਦੇਸ, 35  ਸਾਲਾ ਲਕਸ਼ਮੀ ਅਤੇ 32 ਸਾਲਾ ਆਰਤੀ ਨੂੰ ਗੰਭੀਰ ਹਾਲਤ ਵਿਚ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਜਦਕਿ ਕਾਰ ਚਾਲਕ 35 ਸਾਲਾ ਸੁਸ਼ੀਲ ਕੁਮਾਰ ਅਤੇ ਉਸ ਦਾ 10 ਸਾਲਾ ਪੁੱਤਰ ਯਸ਼ ਸੁਰੱਖਿਅਤ ਹਨ।  ਸ਼ਾਹਬਾਦ ਥਾਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਪੋਸਟ ਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ।

 

ਕਿਹਾ : ਜਨਜਾਤੀ ਭਾਈਚਾਰੇ ਨੂੰ ਯੂਸੀਸੀ ਦੇ ਦਾਇਰੇ ਤੋਂ ਰੱਖਿਆ ਜਾਵੇਗਾ ਬਾਹਰ 

ਰਾਂਚੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਐਲਾਨ ਕੀਤਾ ਕਿ ਜੇਕਰ ਭਾਜਪਾ ਝਾਰਖੰਡ ਵਿੱਚ ਸੱਤਾ ’ਚ ਆਈ ਤਾਂ ਸੂਬੇ ਵਿੱਚ ਸਾਂਝਾ ਸਿਵਲ ਕੋਡ (ਯੂਸੀਸੀ) ਲਾਗੂ ਕੀਤਾ ਜਾਵੇਗਾ। ਪਰ ਜਨਜਾਤੀ ਭਾਈਚਾਰਿਆਂ ਨੂੰ ਇਸ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇਗਾ। ਸ਼ਾਹ ਨੇ ਝਾਰਖੰਡ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ ਕਰਦੇ ਹੋਏ ਐਲਾਨ ਕੀਤਾ ਕਿ ਸੂਬੇ ਵਿੱਚ ਉਦਯੋਗਾਂ ਤੇ ਖਦਾਨਾਂ ਕਰ ਕੇ ਉੱਜੜੇ ਹੋਏ ਲੋਕਾਂ ਦਾ ਪੁਨਰਵਾਸ ਯਕੀਨੀ ਬਣਾਉਣ ਲਈ ਵਿਸਥਾਪਨ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਸ਼ਾਹ ਨੇ ਰਾਂਚੀ ਵਿੱਚ ਕਿਹਾ, ‘‘ਸਾਡੀ ਸਰਕਾਰ ਝਾਰਖੰਡ ਵਿੱਚ ਸਾਂਝਾ ਸਿਵਲ ਕੋਡ ਲਾਗੂ ਕਰੇਗੀ ਪਰ ਜਨਜਾਤੀ ਭਾਈਚਾਰਿਆਂ ਨੂੰ ਇਸ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ, ‘‘ਜੇਕਰ ਭਾਜਪਾ ਝਾਰਖੰਡ ਵਿੱਚ ਸੱਤਾ ’ਚ ਆਉਂਦੀ ਹੈ ਤਾਂ ਉਹ ‘ਸਰਨਾ ਧਰਮ ਕੋਡ’ ਦੇ ਮੁੱਦੇ ’ਤੇ ਵਿਚਾਰ ਕਰੇਗੀ ਅਤੇ ਉਚਿਤ ਫੈਸਲਾ ਲਵੇਗੀ। ਸ਼ਾਹ ਨੇ ਕਿਹਾ ਕਿ ਜੇਕਰ ਪਾਰਟੀ ਸੱਤਾ ਵਿੱਚ ਆਈ ਤਾਂ ਝਾਰਖੰਡ ’ਚ 2.87 ਲੱਖ ਸਰਕਾਰੀ ਨੌਕਰੀਆਂ ਸਣੇ ਰੁਜਗਾਰ ਦੇ ਪੰਜ ਲੱਖ ਮੌਕੇ ਪੈਦਾ ਕੀਤੇ ਜਾਣਗੇ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.