Saturday, 20 June 2026

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ

ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਤੋਂ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਅਰਜੁਨ ਬਾਦਲ ਨੇ ਵੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਸਿਆਸੀ ਹਮਲਾ ਬੋਲਿਆ ਹੈ। ਅਰਜੁਨ ਬਾਦਲ ਨੇ ਦੋਸ਼ ਲਾਇਆ ਕਿ ਰਾਜਾ ਵੜਿੰਗ ਹੰਕਾਰੀ ਦੱਸਿਆ ਹੈ। ਉਹ ਗਰੀਬ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਬਹੁਤ ਗਲਤ ਬੋਲਦਾ ਹੈ ਅਤੇ ਹਲਕੇ ਦੇ ਲੋਕਾਂ ਪ੍ਰਤੀ ਸਹੀ ਸੋਚ ਨਹੀਂ ਰੱਖਦੇ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਪਿਛਲੀਆਂ ਚੋਣਾਂ ਵਿੱਚ ਡਿੰਪੀ ਢਿੱਲੋਂ ਤੋਂ ਡਰਦਾ ਸੀ ਅਤੇ ਇੱਕ ਵਾਰ ਮਨਪ੍ਰੀਤ ਬਾਦਲ ਦੀ ਕਾਰ ਵਿੱਚ ਬੈਠ ਕੇ ਭੱਜ ਗਿਆ ਸੀ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਤੋਂ ਕਿਸੇ ਨੂੰ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਦਾ ਵਿਕਾਸ ਕੇਵਲ ਮਨਪ੍ਰੀਤ ਬਾਦਲ ਅਤੇ ਭਾਜਪਾ ਸਰਕਾਰ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਵਿਚਾਲੇ ਸ਼ਬਦੀ ਜੰਗ ਵੀ ਹੋ ਚੁੱਕੀ ਹੈ। ਰਾਜਾ ਵੜਿੰਗ ਨੇ ਮਨਪ੍ਰੀਤ ਨੂੰ ਅੱਤਵਾਦੀ ਵੀ ਕਿਹਾ ਸੀ ਅਤੇ ਮਨਪ੍ਰੀਤ ਨੇ ਰਾਜਾ ਵੜਿੰਗ ਨੂੰ ਗਿੱਦੜ ਵੀ ਕਿਹਾ ਸੀ। ਹੁਣ ਜਦੋਂ ਵੋਟਾਂ ਦੀ ਤਰੀਕ ਨੇੜੇ ਆ ਗਈ ਹੈ ਤਾਂ ਆਗੂਆਂ ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਗਈ ਹੈ।

17 ਨਵੰਬਰ ਨੂੰ ਬੰਦ ਕੀਤੇ ਜਾਣਗੇ ਬਦਰੀਨਾਥ ਧਾਮ ਦੇ ਕਿਵਾੜ

ਗੜ੍ਹਵਾਲ : ਗੰਗੋਤਰੀਧਾਮ ਦੇ ਕਿਵਾੜ ਸ਼ਨਿਚਰਵਾਰ ਦੁਪਹਿਰ 12.14 ਵਜੇ ਵਿਧੀ ਵਿਧਾਨ ਨਾਲ ਸਰਦ ਰੁੱਤ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਰਧਾਲੂਆਂ ਲਈ ਬੰਦ ਕਰ ਦਿੱਤੇ ਗਏ ਹਨ। ਅਗਲੇ ਦਿਨ ਐਤਵਾਰ ਨੂੰ ਭਈਆ ਦੂਜ ’ਤੇ ਸਵੇਰੇ 8.30 ਵਜੇ ਕੇਦਾਰ ਨਾਥ ਤੇ ਦੁਪਹਿਰ 12.05 ਵਜੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ ਹੋਣਗੇ। ਅਗਲੇ ਛੇ ਮਹੀਨੇ ਤੱਕ ਭਗਤ ਮਾਂ ਗੰਗਾ, ਯਮੁਨਾ ਤੇ ਬਾਬਾ ਕੇਦਾਰਨ ਨਾਥ ਦੇ ਦਰਸ਼ਨ ਉਨ੍ਹਾਂ ਦੇ ਸਰਦਕਾਲੀ ਪਰਵਾਸ ਵਾਲੀ ਥਾਂ ਕ੍ਰਮਵਾਰ ਮੁਖਵਾ, ਖਰਸਾਲੀ ਤੇ ਓਂਕਾਰੇਸ਼ਵਰ ਮੰਦਰ ਊਖੀਮੱਠ ’ਚ ਕਰ ਸਕਣਗੇ। ਜਦਕਿ ਬਦਰੀਨਾਥ ਧਾਮ ਦੇ ਕਿਵਾੜ 17 ਨਵੰਬਰ ਨੂੰ ਸ਼ਰਧਾਲੂਆਂ ਲਈ  ਬੰਦ ਕੀਤੇ ਜਾਣਗੇ।   

 

ਮੋਗਾ ਦਾ ਰਹਿਣ ਵਾਲਾ ਸੀ ਮਿ੍ਰਤਕ ਕਿਸਾਨ ਬਲਵਿੰਦਰ ਸਿੰਘ

ਰਾਜਪੁਰਾ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਮੋਰਚੇ ਦੌਰਾਨ ਲੰਘੀ ਦੇਰ ਰਾਤ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮਿ੍ਰਤਕ ਕਿਸਾਨ ਦੀ ਪਹਿਚਾਣ 72 ਸਾਲਾ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਮੋਗਾ ਦਾ ਰਹਿਣ ਵਾਲਾ ਸੀ। ਸਿਹਤ ਵਿਗੜਣ ਕਾਰਨ ਕਿਸਾਨ ਬਲਵਿੰਦਰ ਸਿੰਘ ਰਾਜਪੁਰਾ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਭੇਜ ਦਿੱਤਾ ਅਤੇ ਰਜਿੰਦਰਾ ਹਸਪਤਾਲ ਤੋਂ ਕਿਸਾਨ ਬਲਵਿੰਦਰ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ। ਜਿਥੇ ਇਲਾਜ ਦੌਰਾਨ ਕਿਸਾਨ ਬਲਵਿੰਦਰ ਸਿੰਘ ਦੀ ਮੌਤ ਹੋ ਗਈ। ਮਿ੍ਰਤਕ ਕਿਸਾਨ ਨੂੰ ਤਿੰਨ ਏਕੜ ਜ਼ਮੀਨ ਦਾ ਮਾਲਕ ਦੱਸਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਿਸਾਨ ਬਲਵਿੰਦਰ ਸਿੰਘ ਦੀ ਮੌਤ ਹਾਰਟ ਅਟੈਕ ਕਾਰਨ ਹੋਈ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਦੇ ਹੱਕ ਵਿਚ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਲੰਘੀ 13 ਫਰਵਰੀ ਤੋਂ ਕਿਸਾਨੀ ਸੰਘਰਸ਼ ਚੱਲ ਰਿਹਾ ਹੈ।

     

ਕਿਹਾ : ਮਸ਼ੀਨਰੀ ਅਤੇ ਔਜਾਰਾਂ ਦੇ ਰਚਣਹਾਰੇ ਸਨ ਭਗਵਾਨ ਵਿਸ਼ਵਕਰਮਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਵਿਸ਼ਵਕਰਮਾਾ ਦੇ ਪ੍ਰਕਾਸ਼ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਵਿਸ਼ਵਕਰਮਾ ਦਿਵਸ ਮੌਕੇ ਆਪਣੇ ਸੰਦੇਸ਼ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ’ਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜਾਰਾਂ ਦੇ ਮਾਹਿਰ ਸਨ ਅਤੇ ਭਗਵਾਨ ਵਿਸ਼ਵਕਰਮਾ ਨੂੰ ਸਾਰੀ ਮਸ਼ੀਨਰੀ ਦਾ ਰਚਣਹਾਰਾ ਮੰਨਿਆ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਵੱਲੋਂ ਔਜਾਰਾਂ ਦੀ ਕੀਤੀ ਗਈ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ਕਾਮਿਆਂ ’ਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ। ਮੁੱਖ ਮੰਤਰੀ ਮਾਨ ਨੇ ਕਿਰਤੀਆਂ, ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਇਹੀ ਸੱਚੀ ਅਤੇ ਸੁੱਚੀ ਸ਼ਰਧਾਂਜਲੀ ਹੋਵੇਗੀ, ਜਿਸ ਨਾਲ ਸਾਡਾ ਸਮਾਜ ਉਨਤੀ ਅਤੇ ਤਰੱਕੀ ਵੱਲ ਵਧੇਗਾ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.