Saturday, 20 June 2026

ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਚੀਨੀ ਫੌਜੀਆਂ ਨਾਲ ਕੀਤੀ ਮੁਲਾਕਾਤ

ਲੱਦਾਖ/ਬਿਊਰੋ ਨਿਊਜ਼ : ਪੂਰਬੀ ਲੱਦਾਖ ’ਚ ਭਾਰਤ-ਚੀਨ ਸਰਹੱਦ ’ਤੇ ਭਾਰਤੀ ਫੌਜ ਨੇ ਪੈਟਰੋਲਿੰਗ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਡੇਮਚੋਕ ’ਤੇ ਹੀ ਨਿਗਰਾਨੀ ਕੀਤੀ ਜਾ ਰਹੀ ਜਦਕਿ ਦੇਪਸਾਂਗ ’ਤੇ ਵੀ ਜਲਦ ਹੀ ਪੈਟਰੋਲਿੰਗ ਸ਼ੁਰੂ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤ ਅਤੇ ਚੀਨ ਦਰਮਿਆਨ ਇਨ੍ਹਾਂ ਦੋਵੇਂ ਇਲਾਕਿਆਂ ’ਚ ਪਿੱਛੇ ਹਟਣ ’ਤੇ ਸਹਿਮਤੀ ਬਣੀ ਸੀ ਅਤੇ ਇਹ ਪ੍ਰਕਿਰਿਆ 30 ਅਕਤੂਬਰ ਨੂੰ ਪੂਰੀ ਹੋ ਗਈ ਸੀ। ਦੀਵਾਲੀ ਮੌਕੇ ਪੂਰਬੀ ਲੱਦ ’ਚ ਹੱਟ ਸਪਰਿੰਗ, ਕਾਰਾਕੋਰਮ ਪਾਸ, ਦੌਲਤ ਬੇਗ ਓਲਡੀ, ਕੋਂਗਕਲਾ ਅਤੇ ਚੁਸ਼ੁਲ-ਮੋਲਡੋ ਨਾਲ ਲਗਦੀ ਲਾਈਨ ਆਫ਼ ਕੰਟਰੋਲ ’ਤੇ ਦੋਵੇਂ ਦੇਸ਼ਾਂ ਦੇ ਅਫ਼ਸਰਾਂ ਵੱਲੋਂ ਇਕ-ਦੂਜੇ ਨੂੰ ਮਿਠਾਈ ਖਿਲਾਈ ਗਈ ਅਤੇ ਦੀਵਾਲੀ ਦੀ ਵਧਾਈ ਦਿੱਤੀ ਸੀ। ਉਧਰ ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਅਰੁਣਾਚਲ ਪ੍ਰਦੇਸ਼ ਦੇ ਬੁਮਲਾ ਪਾਸ ’ਤੇ ਚੀਨੀ ਫੌਜੀਆਂ ਨਾਲ ਗੱਲਬਾਤ ਕੀਤੀ। ਰਿਜੀਜੂ ਨੇ ਸ਼ੋਸ਼ਲ ਮੀਡੀਆ ਐਕਸ ’ਤੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ।

ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਸਨ ਵਿਨੀ ਮਹਾਜਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਅਧਿਕਾਰੀ ਵਿਨੀ ਮਹਾਜਨ ਲੰਘੇ ਦਿਨੀਂ ਸੇਵਾਮੁਕਤ ਹੋ ਗਏ ਹਨ। ਇਸ ਸਮੇਂ ਉਹ ਕੇਂਦਰ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਅੱਜ ਸ਼ੁੱਕਰਵਾਰ ਨੂੰ ਸਵੇਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਆਪਣੀ ਪੋਸਟ ਵਿਚ ਲਿਖਿਆ ਕਿ ਮੈਂ ਆਪਣੇ ਰਾਜ ਪੰਜਾਬ ਅਤੇ ਭਾਰਤ ਸਰਕਾਰ ਵਿਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ ਆਈਏਐਸ ਤੋਂ ਸੇਵਾਮੁਕਤ ਹੋਈ ਹਾਂ। ਮੈਂ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਅਥਾਹ ਸਮਰਥਨ ਅਤੇ ਪਿਆਰ ਲਈ ਉਨ੍ਹਾਂ ਦਾ ਧੰਨਵਾਦ ਕਰਦੀ ਹਾਂ। ਜ਼ਿਕਰਯੋਗ ਹੈ ਕਿ ਵਿਨੀ ਮਹਾਜਨ 1987 ਬੈਚ ਦੇ ਆਈਏਐਸ ਅਧਿਕਾਰੀ ਹਨ। ਉਨ੍ਹਾਂ ਨੂੰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਸਕੱਤਰ ਬਣਾਇਆ ਗਿਆ ਸੀ।

ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਗੁਰੂ ਪਾਸੋਂ ਅਸ਼ੀਰਵਾਦ ਕੀਤਾ ਪ੍ਰਾਪਤ

ਅੰਮਿ੍ਰਤਸਰ/ਬਿਊਰੋ ਨਿਊਜ਼ : ਸਿੱਖ ਭਾਈਚਾਰੇ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀਆਂ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰੂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਧਿਆਨ ਰਹੇ ਕਿ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲੇ ਵਿਚ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਸਨ। ਰਿਹਾਅ ਹੋਣ ਉਪਰੰਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅੰਮਿ੍ਰਤਸਰ ਪਹੁੰਚੇ ਸਨ ਅਤੇ ਗਵਾਲੀਅਰ ਦੇ ਕਿਲੇ ਵਿਚੋਂ 52 ਰਾਜਿਆਂ ਨੂੰ ਕੈਦ ’ਚੋਂ ਛੁਡਾ ਕੇ ਬੰਦੀ ਛੋੜ ਸਤਿਗੁਰੂ ਬਣੇ। ਇਸ ਖੁਸ਼ੀ ਵਿਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਉਨ੍ਹਾਂ ਦੇ ਅੰਮਿ੍ਰਤਸਰ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ। ਉਨ੍ਹਾਂ ਦੇ ਆਉਣ ਦੇ ਖੁਸ਼ੀ ਵਿਚ ਸੰਗਤਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਅਤੇ ਸਿੱਖ ਸੰਗਤਾਂ ਲਈ ਬੰਦੀਛੋੜ ਦਿਵਸ ਇਕ ਪਵਿੱਤਰ ਦਿਹਾੜਾ ਬਣ ਗਿਆ। ਜਿਸ ਨੂੰ ਸੰਗਤਾਂ ਵੱਲੋਂ ਹਰ ਸਾਲ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ।

69 ਸਾਲ ਦੀ ਉਮਰ ਬਿਬੇਕ ਨੇ ਲਿਆ ਆਖਰੀ ਸਾਹ

ਨਵੀਂ ਦਿੱਲੀ/ਬਿਊਰੋ ਨਿਊਜ਼ : ਉਘੇ ਅਰਥ ਸ਼ਾਸਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਰਥਿਕ ਸਲਾਹਕਾਰ ਕੌਂਸਲ ਦੇ ਮੁਖੀ ਬਿਬੇਕ ਦੇਬਰਾਏ ਦਾ 69 ਸਾਲ ਦੀ ਉਮਰ ਵਿਚ ਅੱਜ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੇਬਰਾਏ ਨੀਤੀ ਆਯੋਗ ਦੇ ਮੈਂਬਰ ਵੀ ਸਨ ਅਤੇ ਉਹ 2007 ਤੋਂ ਨੀਤੀ ਖੋਜ ਕੇਂਦਰ ਵਿਚ ਪ੍ਰੋਫੈਸਰ ਸਨ।  ਪਦਮਸ੍ਰੀ ਪੁਰਸਕਾਰ ਜੇਤੂ ਸ੍ਰੀ ਦੇਬਰਾਏ ਇਸ ਤੋਂ ਪਹਿਲਾਂ ਪੁਣੇ ਵਿਚ ਗੋਖਲੇ ਇੰਸਟੀਚਿਊਟ ਆਫ਼ ਪਾਲੀਟਿਕਸ ਐਂਡ ਇਕਨਾਮਿਕਸ ਵਿਖੇ ਵੀ ਚਾਂਸਲਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਗ ਪ੍ਰਗਟ ਕਰਦੇ ਹੋਏ ਦਬਰਾਏ ਨੂੰ ਇਕ ਮਹਾਨ ਵਿਦਵਾਨ ਦੱਸਿਆ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਕਿ ਬਿਬੇਕ ਦੇਬਰਾਏ ਇਕ ਮਹਾਨ ਵਿਦਵਾਨ ਸਨ , ਜੋ ਅਰਥ ਸ਼ਾਸਤਰ, ਇਤਿਹਾਸ, ਸੱਭਿਆਚਾਰ, ਰਾਜਨੀਤੀ, ਅਧਿਆਤਮਿਕਤਾ ਅਤੇ ਹੋਰ ਵੱਖ-ਵੱਖ ਖੇਤਰਾਂ ਤੋਂ ਚੰਗੀ ਤਰ੍ਹਾਂ ਜਾਣੂ ਸਨ। ਉਨ੍ਹਾਂ ਆਪਣੀਆਂ ਰਚਨਾਵਾਂ ਰਾਹੀਂ ਭਾਰਤ ਦੇ ਬੌਧਿਕ ਦਿ੍ਰਸ਼ ’ਤੇ ਅਮਿੱਟ ਛਾਪ ਛੱਡੀ। ਜਨਤਕ ਨੀਤੀ ਵਿਚ ਆਪਣੇ ਯੋਗਦਾਨ ਤੋਂ ਇਲਾਵਾ ਉਨ੍ਹਾਂ ਪ੍ਰਾਚੀਨ ਗ੍ਰੰਥਾਂ ’ਤੇ ਕੰਮ ਕਰਨ ਅਤੇ ਉਨ੍ਹਾਂ ਨੂੰ ਨੌਜਵਾਨਾਂ ਤੱਕ ਪਹੁੰਚਾਉਣਾ ਪਸੰਦ ਸੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.