Saturday, 20 June 2026

ਗੈਂਗਸਟਰ ਲਾਰੈਂਸ ਦੀ ਜੇਲ੍ਹ ਅੰਦਰੋਂ ਹੋਈ ਇੰਟਰਵਿਊ ਦਾ ਹੈ ਮਾਮਲਾ

ਚੰਡੀਗੜ੍ਹ/ਬਿਊਰੋ ਨਿਊਜ਼ :  ਖਰੜ ਸੀਆਈਏ ਸਟੇਸ਼ਨ ’ਤੇ ਪੰਜਾਬ ਪੁਲੀਸ ਦੀ ਗਿਰਫ਼ਤ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟੀਵੀ ਇੰਟਰਵਿਊ ਕਥਿਤ ਸਹੂਲਤ ਦੇਣ ਦੇ ਮਾਮਲੇ ’ਚ ਦੋ ਡੀਐਸਪੀਜ਼ ਸਮੇਤ ਸੱਤ ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਲਾਰੈਂਸ ਬਿਸ਼ਨੋਈ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮੁਲਜ਼ਮ ਹੈ ਅਤੇ ਮੁੰਬਈ ਵਿੱਚ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਸਾਜਸ਼ਿਕਰਤਾ ਦਾ ਵੀ ਸ਼ੱਕੀ ਹੈ। ਗ੍ਰਹਿ ਵਿਭਾਗ ਪੰਜਾਬ ਨੇ ਡਿਪਟੀ ਸੁਪਰਡੈਂਟ ਰੈਂਕ ਦੇ ਅਧਿਕਾਰੀਆਂ ਗੁਰਸ਼ੇਰ ਸਿੰਘ ਸੰਧੂ ਅਤੇ ਸਮਰ ਵਨੀਤ ਦੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ। ਮੁਅੱਤਲ ਕੀਤੇ ਗਏ ਹੋਰਾਂ ਵਿੱਚ ਐਸਆਈ ਰੀਨਾ, ਐਸਆਈ ਜਗਤਪਾਲ ਜਾਂਗੂ, ਐਸਆਈ ਸ਼ਗਨਜੀਤ ਸਿੰਘ, ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਪ੍ਰਕਾਸ਼ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਦੇ ਦੋ ਇੰਟਰਵਿਊ ਮਾਰਚ 2023 ਵਿੱਚ ਇੱਕ ਟੀਵੀ ਚੈਨਲ ਵੱਲੋਂ ਪ੍ਰਸਾਰਿਤ ਕੀਤੇ ਗਏ ਸਨ ਜਦੋਂ ਉਹ ਪੰਜਾਬ ਅਤੇ ਰਾਜਸਥਾਨ ਪੁਲੀਸ ਦੀ ਹਿਰਾਸਤ ਵਿੱਚ ਸੀ।

28 ਅਕਤੂਬਰ ਨੂੰ ਚੁਣਿਆ ਜਾਣਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਇਸ ਸਬੰਧੀ ਐਲਾਨ ਕੀਤਾ ਗਿਆ। ਉਧਰ ਸ਼ੋ੍ਰਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਅਹੁਦੇ ਦੀ ਚੋਣ ਲਈ ਆਉਂਦੀ 28 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਨਵੇਂ ਪ੍ਰਧਾਨ ਚੋਣ ਕੀਤੀ ਜਾਵੇਗੀ। ਹੁਣ ਦੇਖਣਾ ਇਹ ਹੈ ਕਿ 28 ਅਕਤੂਬਰ ਨੂੰ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਧੜੇ ਦਾ ਬਣਦਾ ਹੈ ਜਾਂ ਫਿਰ ਬਾਦਲ ਧੜੇ ਤੋਂ ਬਾਗੀ ਹੋ ਕੇ ਚੱਲ ਰਹੇ ਅਕਾਲੀ ਦਲ ਸੁਧਾਰ ਲਹਿਰ ਦਾ ਬਣਦਾ ਹੈ।

ਕਿਹਾ : ਹਮੇਸ਼ਾ ਯਤਨ ਕਰਦੇ ਰਹੋ ਅਤੇ ਕਦੇ ਵੀ ਹਾਰ ਨਾ ਮੰਨੋ

ਬਠਿੰਡਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਬਠਿੰਡਾ ਵਿਖੇ ਪਹੰੁਚੇ। ਜਿਥੇ ਉਨ੍ਹਾਂ ਸ਼ਹੀਦ ਮੇਜਰ ਰਵੀਇੰਦਰ ਸਿੰਘ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਇਮਾਰਤ ਅਤੇ ਪ੍ਰਸਿੱਧ ਨਾਟਕਕਾਰ ਬਲਵੰਤ ਗਾਰਗੀ ਨੂੰ ਸਮਰਪਿਤ ਇਕ ਆਡੀਟੋਰੀਅਮ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ 73 ਕਮਰਿਆਂ ਵਾਲੇ ਸਕੂਲ ਦੀ ਪੰਜ ਮੰਜ਼ਿਲਾ ਇਮਾਰਤ ’ਤੇ 11 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ’ਚ ਸਮਾਰਟ ਕਲਾਸ ਰੂਮ, ਸਾਇੰਸ ਲੈਬ, ਚਾਰ ਕੰਪਿਊਟਰ ਲੈਬ ਅਤੇ ਇਕ ਲਾਇਬਰੇਰੀ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿਚ 2200 ਲੜਕੀਆਂ ਪੜ੍ਹ ਰਹੀਆਂ ਅਤੇ ਕਮਰਿਆਂ ਦੀ ਘਾਟ ਕਰਕੇ ਇਹ ਸਕੂਲ 2 ਸ਼ਿਫਟਾਂ ’ਚ ਚਲਦਾ ਸੀ।  ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਪਨੇ ਉਹ ਨਹੀਂ ਹੁੰਦੇ ਜੋ ਅਸੀਂ ਸੌਂਦੇ ਹੋਏ ਦੇਖਦੇ ਹਾਂ, ਬਲਕਿ ਸੁਪਨੇ ਉਹ ਹੁੰਦੇ ਹਨ ਜੋ ਸਾਨੂੰ ਸੌਂਣ ਨਹੀਂ ਦਿੰਦੇ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਪਣੇ ਪੁਰਾਣੇ ਦੋਸਤਾਂ ਅਤੇ ਟੀਚਰਾਂ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿਉਂਕਿ ਉਹ ਸਾਡੇ ਹਮੇਸ਼ਾ ਹੀ ਪ੍ਰੇਰਣਾ ਸਰੋਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਹੀ ਯਤਨ ਕਰਦੇ ਰਹਿਣਾ ਚਾਹੀਦਾ ਹੈ ਅਤੇ ਕਦੇ ਵੀ ਹਾਰ ਨਹੀਂ ਮੰਨਣੀ ਚਾਹੀਦੀ।

ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿਚ ਲਿਆ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਹ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਾਰਟੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਲਈ ਹੋਣ ਵਾਲੀ ਚੋਣ ਵਿਚ ਜ਼ਰੂਰ ਸ਼ਾਮਲ ਹੋਵੇਗੀ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਜ਼ਿਮਨੀ ਚੋਣ ਲੜਨ ਦੇ ਇੱਛੁਕ ਸਨ ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਉਨ੍ਹਾਂ ਨੂੰ ਚੋਣ ਲੜਨ ਦੀ ਛੋਟ ਨਹੀਂ ਦਿੱਤੀ ਸੀ। ਉਧਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਜ਼ਿਮਨੀ ਚੋਣਾਂ ਲੜ ਸਕਦਾ, ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ’ਤੇ ਚੋਣਾਂ ਲੜਨ ਦੀ ਕੋਈ ਪਾਬੰਦੀ ਨਹੀਂ। ਪਰ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਅਨੁਸਾਰ ਸੁਖਬੀਰ ਸਿੰਘ ਬਾਦਲ ਨੂੰ ਚੋਣ ਲੜਨ ਦੀ ਆਗਿਆ ਨਹੀਂ ਹੈ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.