Saturday, 20 June 2026

ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਬਰਨਾਲਾ ਤੋਂ ਕੇਵਲ ਢਿੱਲੋਂ ਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ ਲੜਨਗੇ ਚੋਣ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ ਤਿੰਨ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ’ਚ ਗਿੱਦੜਬਾਹਾ ਹੌਟ ਸੀਟ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਜਦਕਿ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਐਲਾਨੇ ਗਏ ਤਿੰਨੋਂ ਉਮੀਦਵਾਰ ਪਾਰਟੀਆਂ ਬਦਲ ਕੇ ਭਾਰਤੀ ਜਨਤਾ ਪਾਰਟੀ ਵਿਚ ਆਏ ਸਨ। ਜਿਵੇਂ ਕਿ ਮਨਪ੍ਰੀਤ ਸਿੰਘ ਬਾਦਲ ਪਹਿਲਾਂ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਅਤੇ ਫਿਰ ਕਾਂਗਰਸ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਇਸੇ ਤਰ੍ਹਾਂ ਕੇਵਲ ਸਿੰਘ ਢਿੱਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ ਜਦਕਿ ਰਵੀਕਰਨ ਸਿੰਘ ਕਾਹਲੋਂ ਵੀ ਭਾਜਪਾ ਵਿਚ ਆਉਣ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਵਿਚ ਸਰਗਰਮ ਆਗੂ ਸਨ ਅਤੇ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ। ਨਿਰਮਲ ਸਿੰਘ ਕਾਹਲੋਂ ਅਕਾਲੀ ਸਰਕਾਰ ਸਮੇਂ ਵਿਧਾਨ ਦੇ ਸਪੀਕਰ ਸਨ। ਜਦਕਿ ਚੱਬੇਵਾਲ ਸੀਟ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ ਹਾਲੇ ਨਹੀਂ ਕੀਤਾ ਗਿਆ।

ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ ਗੋਬਿੰਦ ਸਿੰਘ ਸੰਧੂ

ਬਰਨਾਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਨੇ ਵੀ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤਾ ਗਿਆ। ਉਨ੍ਹਾਂ ਬਰਨਾਲਾ ਵਿਧਾਨ ਸਭਾ ਸੀਟ ਲਈ ਗੋਵਿੰਦ ਸਿੰਘ ਸੰਧੂ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਗੋਵਿੰਦ ਸਿੰਘ ਸੰਧੂ ਪਾਰਟੀ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ। ਉਹ ਪਿਛਲੇ ਲੰਬੇ  ਸਮੇਂ ਸਿਮਰਨਜੀਤ ਸਿੰਘ ਮਾਨ ਦੇ ਨਾਲ ਸਿਆਸਤ ਵਿਚ ਸਰਗਰਮ ਹਨ। 2022 ’ਚ ਹੋਈ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਗੋਵਿੰਦ ਸਿੰਘ ਸੰਧੂ ਵੱਲੋਂ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਚਲਾਈ ਗਈ ਗਈ ਅਤੇ ਇਹ ਚੋਣ ਸਿਮਰਨਜੀਤ ਸਿੰਘ ਮਾਨ ਜਿੱਤ ਗਏ ਸਨ। ਗੋਵਿੰਦ ਸਿੰਘ ਸੰਧੂ ਬਰਨਾਲਾ ਵਿਧਾਨ ਸਭਾ ਹਲਕੇ ਵਿਚ ਪਿਛਲੇ ਕਾਫੀ ਸਮੇਂ ਤੋਂ ਸਰਗਰਮ ਹਨ ਅਤੇ ਚੰਡੀਗੜ੍ਹ ਵਿਖੇ ਉਨ੍ਹਾਂ ਨੂੰ ਅੱਜ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਗਿਆ।

ਕਿਹਾ : ਪੰਜਾਬ ਵਿਚ ਝੋਨੇ ਦੀ ਸਟੋਰੇਜ਼ ਲਈ ਥਾਂ ਦੀ ਕੋਈ ਕਮੀ ਨਹੀਂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਚੰਡੀਗੜ੍ਹ ’ਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਇਕ ਪ੍ਰੈਸ ਕਾਨਫਰੰਸ ਕੀਤੀ। ਮੰਤਰੀ ਕਟਾਰੂਚੱਕ ਨੇ ਕਿਸਾਨਾਂ ਦੇ ਤਿੰਨ ਮੁੱਦਿਆਂ ’ਤੇ ਪੰਜਾਬ ਸਰਕਾਰ ਸਥਿਤੀ ਸਪੱਸ਼ਟ ਕੀਤੀ। ਜਿਸ ’ਚ ਝੋਨੇ ਦੀ ਖਰੀਦ, ਸਟੋਰੇਜ਼ ਨੂੰ ਲੈ ਕੇ ਪੰਜਾਬ ’ਚ ਕੀ ਸਥਿਤੀ ਅਤੇ ਮਿਲ ਮਾਲਕਾਂ ਦੀ ਮੰਗ ਨੂੰ ਲੈ ਕੇ ਚਰਚਾ ਕੀਤੀ ਗਈ। ਮੰਤਰੀ ਨੇ ਕਿਹਾ ਕਿ ਦਸੰਬਰ ਤੱਕ ਸਾਡੇ ਕੋਲ 25 ਮੀਟਿ੍ਰਕ ਟਨ ਤੋਂ ਜ਼ਿਆਦਾ ਦੀ ਸਟੋਰੇਜ਼ ਬਣ ਜਾਂਦੀ ਹੈ। ਸਟੋਰੇਜ਼ ਨੂੰ ਲੈ ਕੇ ਪੰਜਾਬ ’ਚ ਕੋਈ ਦਿੱਕਤ ਨਹੀਂ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ੁੱਕਰਵਾਰ ਤੱਕ ਪੰਜਾਬ ਦੀਆਂ ਮੰਡੀਆਂ ’ਚ ਲਗਭਗ 18 ਲੱਖ 31 ਮੀਟਿ੍ਰਕ ਟਨ ਝੋਨਾ ਪਹੁੰਚਿਆ ਹੈ, ਜਿਸ ’ਚੋਂ 16 ਲੱਖ 37 ਹਜ਼ਾਰ ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਅਤੇ 2 ਲੱਖ 62 ਹਜ਼ਾਰ ਮੀਟਿ੍ਰਕ ਟਨ ਝੋਨ ਮੰਡੀਆਂ ’ਚੋਂ ਲਿਫਟ ਹੋ ਚੁੱਕਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਵੀ ਕੀਤਾ ਜਾ ਚੁੱਕਿਆ ਹੈ, ਜਿਸ ਦੀ ਰਕਮ ਲਗਭਗ 3 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਬਣਦੀ ਹੈ।

  

ਗਿੱਦੜਬਾਹਾ, ਬਰਨਾਲਾ,  ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ 13 ਨਵੰਬਰ ਨੂੰ ਹੋਣੀ ਹੈ ਵੋਟਿੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਰਾਹੀਂ ਮੰਗ ਕਰਦਿਆਂ ਕਿਹਾ ਕਿ ਪ੍ਰਕਾਸ਼ ਦਿਹਾੜੇ ਦੇ ਜਸ਼ਨ ਤਿੰਨ ਦਿਨਾਂ ਤੱਕ ਚੱਲਣਗੇ ਅਤੇ 13 ਨਵੰਬਰ ਨੂੰ ਸ਼ੁਰੂ ਹੋਣਗੇ ਅਤੇ ਇਸ ਨਾਲ ਵੋਟਰਾਂ ਦੀ ਗਿਣਤੀ ਪ੍ਰਭਾਵਿਤ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ (ਐਸਸੀ) ਅਤੇ ਗਿੱਦੜਬਾਹਾ ਦੀਆਂ ਜਮਿਨੀ ਚੋਣਾਂ 13 ਨਵੰਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਹੈ। ਇਹ ਸ਼ੁਭ ਮੌਕਾ ਨਾ ਸਿਰਫ਼ ਸਿੱਖ ਭਾਈਚਾਰੇ ਲਈ ਬਲਕਿ ਹੋਰ ਧਰਮਾਂ ਦੇ ਲੋਕਾਂ ਲਈ ਕਾਫ਼ੀ ਮਹੱਤਵ ਰੱਖਦਾ ਹੈ। ਇਹ ਜਸ਼ਨ 13 ਨਵੰਬਰ ਨੂੰ ‘ਅਖੰਡ ਪਾਠ’ ਨਾਲ ਸ਼ੁਰੂ ਹੋਣਗੇ ਅਤੇ ਤਿੰਨ ਦਿਨ ਚੱਲਣਗੇ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.