Saturday, 20 June 2026

ਕੈਲੀਫੋਰਨੀਆ ਦੇ ਯੁਬਾ ਸ਼ਹਿਰ ’ਚ  ਲਿਆ ਆਖਰੀ ਸਾਹ

ਕਪੂਰਥਲਾ/ਬਿਊਰੋ ਨਿਊਜ਼ : ਪ੍ਰਸਿੱਧ ਕਥਾਵਾਚਕ ਅਤੇ ਉਪਦੇਸ਼ਕ ਗਿਆਨੀ ਨਿਰਮਲ ਸਿੰਘ ਭੌਰ ਦਾ ਅਮਰੀਕਾ ’ਚ ਸਿਹਤ ਵਿਗੜ ਤੋਂ ਬਾਅਦ ਇਲਾਜ ਦੌਰਾਨ ਦੇਹਾਂਤ ਹੋ ਗਿਆ। ਨਿਰਮਲ ਸਿੰਘ ਭੌਰ ਨੇ ਕੈਲੀਫੋਰਨੀਆ ਦੇ ਯੂਬਾ ਸ਼ਹਿਰ ’ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਯਾਦ ’ਚ 20 ਤੋਂ 26 ਅਕਤੂਬਰ ਤੱਕ ਪਿੰਡ ਭੌਰ ਜ਼ਿਲ੍ਹਾ ਕਪੂਰਥਲਾ ’ਚ ਸਹਿਜ ਪਾਠ ਰੱਖੇ ਜਾਣਗੇ ਅਤੇ ਨਿਰਮਲ ਸਿੰਘ ਭੌਰ ਦੇ ਦੇਹਾਂਤ ਤੋਂ ਬਾਅਦ ਪੂਰੇ ਪਿੰਡ ਵਿਚ ਸ਼ੋਕ ਦੀ ਲਹਿਰ ਹੈ। ਗਿਆਨੀ ਨਿਰਮਲ ਸਿੰਘ ਭੌਰ ਦੇ ਵੱਡੇ ਬੇਟੇ ਜਸਵਿੰਦਰ ਸਿੰਘ ਭੌਰ ਨੇ ਦੱਸਿਆ ਕਿ ਉਹ ਢਾਈ ਮਹੀਨੇ ਪਹਿਲਾਂ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸੱਦੇ ’ਤੇ ਅਮਰੀਕਾ ’ਚ ਆਯੋਜਿਤ ਕੀਤੇ ਜਾਣ ਵਾਲੇ ਕੀਰਤਨ ਸਮਾਗਮ ’ਚ ਹਿੱਸਾ ਲੈਣ ਲਈ ਗਏ ਸਨ। ਪਰ 15 ਅਕਤੂਬਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋ ਗਈ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

  

ਲੋਕਾਂ ਨੂੰ ਸਾਹ ਲੈਣ ਵਿਚ ਆ ਰਹੀ ਹੈ ਦਿੱਕਤ 

ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਨਵੀਂ ਦਿੱਲੀ ਵਿਚ ਸਰਦੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਵਾ ਬਹੁਤ ਜ਼ਿਆਦਾ ਗੰਧਲੀ ਸ਼੍ਰੇਣੀ ਵਿਚ ਪਹੁੰਚ ਗਈ ਹੈ। ਜਿਸ ਦੇ ਚਲਦਿਆਂ ਦਿੱਲੀ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ’ਚ ਲੋਕਾਂ ਨੂੰ ਸਾਹ ਲੈਣ ’ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਕਸ਼ਰਧਾਮ ਅਤੇ ਆਸਪਾਸ ਦੇ ਇਲਾਕਿਆਂ ਨੂੰ ਧੁੰਦ ਦੀ ਪਰਤ ਨੇ ਢੱਕ ਲਿਆ ਹੈ। ਜਿਸ ਕਾਰਨ ਇਲਾਕੇ ਵਿਚ ਹਵਾ ਦੀ ਗੁਣਵੱਤਾ 334 ਤੱਕ ਪਹੁੰਚ ਗਈ ਹੈ, ਜਿਸ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਬਹੁਤ ਹੀ ਮਾੜੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ। 

  

ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਤੀ ਜ਼ਮਾਨਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਸਤਿੰਦਰ ਜੈਨ ਲੰਘੀ ਦੇਰ ਰਾਤ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਹ ਮਨੀ ਲਾਂਡਰਿੰਗ ਦੇ ਮਾਮਲੇ ’ਚ ਪਿਛਲੇ 872 ਦਿਨਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਸਨ ਅਤੇ ਈਡੀ ਵੱਲੋਂ ਉਨ੍ਹਾਂ ਨੂੰ 30 ਮਈ 2022 ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਜੇਲ੍ਹ ਦੇ ਬਾਹਰ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਸਮੇਤ ਹੋਰਨਾਂ ‘ਆਪ’ ਆਗੂਆਂ ਵੱਲੋਂ ਸਤਿੰਦਰ ਜੈਨ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਤਿੰਦਰ ਜੈਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਹੀ ਕਿਹਾ ਸੀ ਕਿ ਅੱਗ ਦਾ ਦਰਿਆ ਹੈ ਤੈਰ ਕੇ ਜਾਣਾ ਹੈ, ਜੇਲ੍ਹ ਜ਼ਰੂਰ ਜਾਣਾ ਪਵੇਗਾ ਧਿਆਨ ਰੱਖਣਾ। ਉਨ੍ਹਾਂ ਕਿਹਾ ਮੁੱਖ ਮੰਤਰੀ ਆਤਿਸ਼ੀ ਹਾਵਰਡ ਯੂਨੀਵਰਸਿਟੀ ਤੋਂ ਪੜ੍ਹ ਕੇ ਆਈ ਹੈ ਅਤੇ ਇਨ੍ਹਾਂ ਨੂੰ ਜੇਲ੍ਹ ਜਾਣਾ ਪਵੇਗਾ। ਜੈਨ ਨੇ ਅੱਗੇ ਕਿਹਾ ਕਿ ਕੇਜਰੀਵਾਲ ਜਨਤਾ ਦੇ ਲਈ ਕੰਮ ਕਰਦੇ ਹਨ ਜਦਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਿਰਫ਼ ਦੋ ਇਨਸਾਨਾਂ ਲਈ ਹੀ ਕੰਮ ਕਰਦੀ ਹੈ।  

ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ 

ਅੰਮਿ੍ਰਤਸਰ/ਬਿਊਰੋ ਨਿਊਜ਼ : ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ ਵੀ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸਵੇਰੇ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸੰਗਤਾਂ ਵੱਲੋਂ ਬੜੇ ਸਤਿਕਾਰ ਨਾਲ ਸਰਵਣ ਹੋ ਰਹੇ ਕੀਰਤਨ ਦਾ ਆਨੰਦ ਮਾਣਿਆ ਗਿਆ ਅਤੇ ਗੁਰੂ ਪਾਸੋਂ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੰੁਦਰ ਜਲੌਅ ਸਜਾਏ ਗਏ ਹਨ। ਦੁਪਹਿਰ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮਿ੍ਰਤ ਸੰਚਾਰ ਸਮਾਗਮ ਹੋਵੇਗਾ ਅਤੇ ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ ਸ਼ਰਧਾਲੂਆਂ ਨੂੰ ਦੇਖਣ ਲਈ ਮਿਲੇਗਾ। ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜ ਰਹੀਆਂ ਹਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.