Saturday, 20 June 2026

ਭਲਕੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਪੰਚਕੂਲਾ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਭਲਕੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਅੱਜ ਪੰਚਕੂਲਾ ਵਿਖੇ ਹੋਈ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਨਾਇਬ ਸਿੰਘ ਸੈਣੀ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ। ਮੀਟਿੰਗ ਦੌਰਾਨ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਆਬਜਰਵਰ ਦੇ ਤੌਰ ’ਤੇ ਮੌਜੂਦ ਰਹੇ। ਵਿਧਾਇਕ ਦਲ ਦੀ ਮੀਟਿੰਗ ’ਚ ਅਨਿਲ ਵਿਜ ਅਤੇ ਕ੍ਰਿਸ਼ਨ ਬੇਦੀ ਵੱਲੋਂ ਨਾਇਬ ਸਿੰਘ ਸੈਣੀ ਦਾ ਨਾਮ ਰੱਖਿਆ ਗਿਆ, ਜਿਸ ’ਤੇ ਸਾਰੇ ਵਿਧਾਇਕ ਸਹਿਮਤ ਹੋ ਗਏ। ਸੈਣੀ ਵੱਲੋਂ ਸਰਕਾਰ ਬਣਾਉਣ ਲਈ ਰਾਜਪਾਲ ਕੋਲ ਆਪਣਾ ਦਾਅਵਾ ਪੇਸ਼ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਨਾਇਬ ਸਿੰਘ ਸੈਣੀ ਭਲਕੇ ਵੀਰਵਾਰ ਨੂੰ ਪੰਚਕੁਲਾ ਵਿਖੇ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਵੱਡੇ ਭਾਜਪਾ ਆਗੂ ਵੀ ਮੌਜੂਦ ਰਹਿਣਗੇ।

‘ਆਪ’ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਵੀ ਕੀਤਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਢੰਗ ਨਾਲ ਖਰੀਦ ਨਾ ਹੋਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਭਲਕੇ 17 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ ਟੋਲ ਮੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ 18 ਅਕਤੂਬਰ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਮੰਤਰੀਆਂ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂਆਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਸ਼ੁਰੂ ਕੀਤੇ ਜਾਣਗੇ। ਇਹ ਪੱਕੇ ਮੋਰਚੇ ਮੰਗਾਂ ਮੰਨੇ ਜਾਣ ਤੱਕ ਜਾਰੀ ਰਹਿਣਗੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ’ਤੇ ਨਿਰਵਿਘਨ ਸ਼ੁਰੂ ਕੀਤੀ ਜਾਵੇ।

 

ਸੁਰਿੰਦਰ ਚੌਧਰੀ ਬਣੇ ਉਪ ਮੁੱਖ ਮੰਤਰੀ, ਕਾਂਗਰਸ ਨੇ ਸਰਕਾਰ ਤੋਂ ਬਾਹਰ ਰਹਿਣ ਦਾ ਕੀਤਾ ਫੈਸਲਾ

ਸ੍ਰੀਨਗਰ/ਬਿਊਰੋ ਨਿਊਜ਼ : ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ’ਚ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਸ ਦੇ ਨਾਲ ਹੀ ਉਮਰ ਅਬਦੁੱਲਾ ਜੰਮੂ-ਕਸ਼ਮੀਰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਬਣ ਗਏ ਹਨ। ਉਮਰ ਅਬਦੁੱਲਾ ਦੇ ਨਾਲ ਪੰਜ ਮੰਤਰੀਆਂ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਸੁਰਿੰਦਰ ਚੌਧਰੀ ਨੇ ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ ਜਦਕਿ ਸਕੀਨਾ ਇਟੂ, ਸਤੀਸ਼ ਸ਼ਰਮਾ, ਜਾਵੇਦ ਅਹਿਮਦ, ਡਾਰ ਜਾਵੇਦ ਰਾਣਾ ਨੇ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ ਅਤੇ ਕਾਂਗਰਸ ਪਾਰਟੀ ਨੇ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ ਕੀਤਾ ਹੈ। ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ‘ਆਪ’ ਆਗੂ ਸੰਜੇ ਸਿੰਘ ਆਦਿ ਸਮੇਤ ਕਈ ਹੋਰ ਦਿੱਗਜ਼ ਆਗੂ ਵੀ ਮੌਜੂਦ ਸਨ। 

 

ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅਸਤੀਫ਼ਾ ਕੀਤਾ ਪ੍ਰਵਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫ਼ੇ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਵੀਕਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤਾ ਗਿਆ ਸੀ ਕਿ ਉਹ ਵਿਰਸਾ ਨੂੰ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਬਾਹਰ ਕੱਢ ਦੇਣ। ਸਿੰਘ ਸਾਹਿਬਾਨਾਂ ਨੇ ਇਹ ਵੀ ਹੁਕਮ ਦਿੱਤਾ ਸੀ ਕਿ ਵਲਟੋਹਾ ਨੂੰ 10 ਸਾਲ ਤੱਕ ਮੁੜ ਪਾਰਟੀ ਵਿਚ ਸ਼ਾਮਲ ਨਾ ਕੀਤਾ ਜਾਵੇ। ਸਿੰਘ ਸਾਹਿਬਾਨਾਂ ਵੱਲੋਂ ਸੁਣਾਏ ਗਏ ਹੁਕਮ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਆਪ ਹੀ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਨੂੰ ਅਸਤੀਫ਼ਾ ਦੇ ਦਿੱਤਾ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.